Add parallel Print Page Options

ਮੀਕਾਯਾਹ ਦੀ ਅਹਾਬ ਨੂੰ ਚੇਤਾਵਨੀ

18 ਯਹੋਸ਼ਾਫ਼ਾਟ ਕੋਲ ਧਨ ਅਤੇ ਇੱਜ਼ਤ ਬਹੁਤ ਸੀ ਅਤੇ ਉਸ ਨੇ ਇਉਂ ਅਹਾਬ ਨਾਲ ਰਿਸ਼ਤਾ ਗੰਢਿਆ। ਕੁਝ ਸਾਲਾਂ ਬਾਅਦ ਯਹੋਸ਼ਾਫ਼ਾਟ ਅਹਾਬ ਕੋਲ ਸਾਮਰਿਯਾ ਨੂੰ ਗਿਆ ਤੇ ਅਹਾਬ ਨੇ ਉਸ ਲਈ ਤੇ ਉਸ ਦੇ ਸਾਥੀਆਂ ਲਈ ਬਹੁਤ ਸਾਰੀਆਂ ਭੇਡਾਂ ਅਤੇ ਗਊਆਂ ਦੀ ਬਲੀ ਦਿੱਤੀ। ਅਹਾਬ ਨੇ ਯਹੋਸ਼ਾਫ਼ਾਟ ਨੂੰ ਰਾਮੋਥ ਗਿਲਆਦ ਤੇ ਹਮਲਾ ਕਰਨ ਲਈ ਪਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ। ਅਹਾਬ ਨੇ ਉਸ ਨੂੰ ਕਿਹਾ, “ਕੀ ਤੂੰ ਮੇਰੇ ਨਾਲ ਰਾਮੋਥ-ਗਿਲਆਦ ਤੇ ਲੜਾਈ ਕਰਨ ਲਈ ਚੱਲੇਂਗਾ?” ਅਹਾਬ ਉਸ ਵਕਤ ਇਸਰਾਏਲ ਦਾ ਪਾਤਸ਼ਾਹ ਸੀ ਅਤੇ ਯਹੋਸ਼ਾਫ਼ਾਟ ਯਹੂਦਾਹ ਦਾ। ਤਾਂ ਯਹੋਸ਼ਾਫ਼ਾਟ ਨੇ ਅਹਾਬ ਨੂੰ ਉੱਤਰ ਦਿੱਤਾ, “ਮੈਂ ਵੀ ਤਾਂ ਤੇਰੇ ਹੀ ਵਰਗਾ ਹਾਂ ਤੇ ਜਿਵੇਂ ਦੇ ਤੇਰੇ ਲੋਕ ਹਨ ਉਵੇਂ ਦੇ ਮੇਰੇ ਹਨ। ਸੋ ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ।”

Read full chapter