ਅੱਯੂਬ 4:1-23:12
Punjabi Bible: Easy-to-Read Version
ਅਲੀਫ਼ਜ ਬੋਲਦਾ ਹੈ
4 ਤੇਮਾਨ ਦੇ ਅਲੀਫਜ਼ ਨੇ ਜਵਾਬ ਦਿੱਤਾ:
2 “ਮੈਂ ਹੋਰ ਵੱਧੇਰੇ ਚੁੱਪ ਨਹੀਂ ਰਹਿ ਸੱਕਦਾ।
ਜੇ ਮੈਂ ਬੋਲਣ ਦੀ ਕੋਸ਼ਿਸ਼ ਕਰਾਂ ਤਾਂ ਕੀ ਇਹ ਤੈਨੂੰ ਦੁੱਖ ਪਹੁੰਚਾਵੇਗਾ?
3 ਅੱਯੂਬ, ਤੂੰ ਬਹੁਤ ਲੋਕਾਂ ਨੂੰ ਸਿੱਖਿਆ ਦਿੱਤੀ ਹੈ।
ਤੂੰ ਬਹੁਤ ਸਾਰੇ ਕਮਜੋਰ ਹੱਥਾਂ ਨੂੰ ਤਾਕਤ ਦਿੱਤੀ ਹੈ।
4 ਤੇਰੇ ਸ਼ਬਦਾਂ ਨੇ ਉਨ੍ਹਾਂ ਲੋਕਾਂ ਦੀ ਸਹਾਇਤਾ ਕੀਤੀ ਜਿਹੜੇ ਡਿੱਗਣ ਹੀ ਵਾਲੇ ਸਨ।
ਤੂੰ ਬਹੁਤ ਸਾਰੇ ਕਮਜ਼ੋਰ ਹੱਥਾਂ ਨੂੰ ਤਾਕਤ ਦਿੱਤੀ ਹੈ।
5 ਪਰ ਹੁਣ ਜਦੋਂ ਤੇਰੇ ਉੱਤੇ ਮੁਸੀਬਤ ਆਈ ਹੈ
ਤਾਂ ਤੂੰ ਹੌਸਲਾ ਛੱਡ ਗਿਆ ਹੈਂ।
ਮੁਸੀਬਤ ਤੇਰੇ ਉੱਤੇ ਅਤੇ ਟੁੱਟ ਪਈ ਹੈ
ਤੂੰ ਚਕਰਾਂ ’ਚ ਪੈ ਗਿਆ ਹੈਂ।
6 ਕੀ ਤੈਨੂੰ ਹੌਂਸਲਾ ਨਹੀਂ ਰੱਖਣਾ ਚਾਹੀਦਾ
ਕਿਉਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ,
ਕੀ ਤੈਨੂੰ ਆਸ ਨਹੀਂ ਰੱਖਣੀ ਚਾਹੀਦੀ
ਕਿਉਂ ਕਿ ਤੇਰਾ ਜੀਵਨ ਨਿਰਦੋਸ਼ ਹੈ?
7 ਅੱਯੂਬ ਜ਼ਰਾ ਇਸ ਬਾਰੇ ਸੋਚ: ਕੋਈ ਵੀ ਇਮਾਨਦਾਰ ਬੰਦਾ ਕਦੇ ਵੀ ਤਬਾਹ ਨਹੀਂ ਹੋਇਆ।
ਨੇਕ ਬੰਦੇ ਕਦੇ ਵੀ ਬਰਬਾਦ ਨਹੀਂ ਹੁੰਦੇ।
8 ਇਹੀ ਹੈ ਜੋ ਮੈਂ ਵੇਖਿਆ: ਉਹ ਜਿਹੜੇ ਬਦੀ ਵਾਹੁਂਦੇ ਹਨ
ਅਤੇ ਦੁਸ਼ਟਤਾ ਬੀਜਦੇ ਹਨ, ਇਸ ਨੂੰ ਹੀ ਵਢ੍ਢਣਗੇ।
9 ਪਰਮੇਸ਼ੁਰ ਸਿਰਫ਼ ਸਾਹ ਨਾਲ ਹੀ ਉਨ੍ਹਾਂ ਨੂੰ ਬਰਬਾਦ ਕਰ ਦਿੰਦਾ ਹੈ।
ਗੁੱਸੇ ਵਿੱਚ, ਤੇ ਉਸ ਦੇ ਨੱਕ ਵਿੱਚਲੀ ਹਵਾ ਉਨ੍ਹਾਂ ਨੂੰ ਤਬਾਹ ਕਰ ਦਿੰਦੀ ਹੈ।
10 ਮੰਦੇ ਲੋਕ ਸ਼ੇਰਾਂ ਵਾਂਗ ਗੱਜਦੇ ਨੇ।
ਪਰ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਨੂੰ ਚੁੱਪ ਕਰਾ ਦਿੰਦਾ ਹੈ,
ਪਰਮੇਸ਼ੁਰ ਤੇ ਉਨ੍ਹਾਂ ਲੋਕਾਂ ਦੇ ਦੰਦ ਭੰਨ ਦਿੰਦਾ ਹੈ।
11 ਬਿਲਕੁਲ ਸ਼ੇਰਾਂ ਵਾਂਗ, ਜਦੋਂ ਉਨ੍ਹਾਂ ਨੂੰ ਸ਼ਿਕਾਰ ਨਹੀਂ ਮਿਲਦਾ,
ਜਿਵੇਂ ਉਹ ਨਸ਼ਟ ਹੋ ਜਾਂਦੇ ਹਨ, ਅਤੇ ਉਨ੍ਹਾਂ ਦੇ ਬੱਚੇ ਖਿੰਡ ਜਾਂਦੇ ਹਨ।
12 “ਮੈਨੂੰ ਇੱਕ ਗੁਪਤ ਸੰਦੇਸ਼ ਮਿਲਿਆ ਹੈ।
ਮੈਨੂੰ ਇਸਦੀ ਕਨਸੋ ਮਿਲੀ ਹੈ।
13 ਰਾਤ ਦੇ ਭੈੜੇ ਸੁਪਨੇ ਵਾਂਗਰਾਂ ਮੇਰੀ
ਨੀਂਦ ਹਰਾਮ ਕਰ ਦਿੱਤੀ ਹੈ।
14 ਮੈਂ ਡਰ ਗਿਆ ਸਾਂ ਤੇ ਮੈਂ ਕੰਬ ਗਿਆ ਸਾਂ।
ਡਰ ਨੇ ਮੇਰੀਆਂ ਸਾਰੀਆਂ ਹੱਡੀਆਂ ਹਿਲਾ ਦਿੱਤੀਆਂ।
15 ਮੇਰੇ ਸਾਮ੍ਹਣਿਓ ਇੱਕ ਭੂਤ ਲੰਘ ਗਿਆ।
ਮੇਰੇ ਜਿਸਮ ਦੇ ਲੂਂ-ਕੰਡੇ ਖੜ੍ਹੇ੍ਹ ਹੋ ਗਏ।
16 ਰੂਹ ਚੁੱਪ-ਚਾਪ ਖਲੋਤੀ ਸੀ
ਪਰ ਮੈਂ ਜਾਣ ਨਹੀਂ ਸੱਕਿਆ ਕਿ ਇਹ ਕੀ ਸੀ।
ਮੇਰੀਆਂ ਅੱਖਾਂ ਸਾਹਮਣੇ ਇੱਕ ਸ਼ਕਲ ਸੀ ਤੇ ਓੱਥੇ ਚੁੱਪ ਸੀ।
ਫੇਰ ਮੈਂ ਇੱਕ ਬਹੁਤ ਹੀ ਸ਼ਾਂਤ ਆਵਾਜ਼ ਸੁਣੀ:
17 ‘ਕੋਈ ਵੀ ਬੰਦਾ ਪਰਮੇਸ਼ੁਰ ਨਾਲੋਂ ਵੱਧ ਠੀਕ ਨਹੀਂ ਹੋ ਸੱਕਦਾ।
ਬੰਦਾ ਆਪਣੇ ਸਿਰਜਨਹਾਰੇ ਤੋਂ ਵੱਧੇਰੇ ਸ਼ੁੱਧ ਨਹੀਂ ਹੋ ਸੱਕਦਾ।
18 ਦੇਖੋ, ਪਰਮੇਸ਼ੁਰ ਆਪਣੇ ਅਕਾਸ਼ ਦੇ ਸੇਵਕਾਂ ਉੱਤੇ ਵੀ ਭਰੋਸਾ ਨਹੀਂ ਕਰ ਸੱਕਦਾ।
ਉਹ ਆਪਣੇ ਦੂਤਾਂ ਅੰਦਰ ਵੀ ਸਮੱਸਿਆਵਾਂ ਵੇਖ ਸੱਕਦਾ ਹੈ।
19 ਇਸ ਲਈ ਅਵੱਸ਼ ਹੀ ਲੋਕ ਬਦਤਰ ਹਨ।
ਉਹ ਮਿੱਟੀ ਦੇ ਘਰਾਂ [a] ਅੰਦਰ ਰਹਿੰਦੇ ਹਨ ਅਤੇ ਇਨ੍ਹਾਂ ਘਰਾਂ ਦੀਆਂ ਨੀਹਾਂ ਧੂੜ ਅੰਦਰ ਹਨ।
ਉਹ ਭਮਕੱੜ ਨਾਲੋਂ ਵੀ ਵੱਧੇਰੇ ਆਸਾਨੀ ਨਾਲ ਕੁਚਲ ਕੇ ਮਰਦੇ ਨੇ।
20 ਲੋਕੀਂ ਸਵੇਰ ਤੋਂ ਸ਼ਾਮ ਤੱਕ ਮਰਦੇ ਨੇ ਤੇ ਕੋਈ ਇਸ ਵੱਲ ਧਿਆਨ ਵੀ ਨਹੀਂ ਦਿੰਦਾ।
ਉਹ ਮਰ ਜਾਂਦੇ ਨੇ ਤੇ ਸਦਾ ਲਈ ਤੁਰ ਜਾਂਦੇ ਨੇ।
21 ਉਨ੍ਹਾਂ ਦੇ ਤੰਬੂ ਦੇ ਰੱਸੇ ਖਿੱਚੇ ਜਾਂਦੇ ਨੇ
ਤੇ ਇਹ ਲੋਕ ਬਿਨਾ ਸਿਆਣਪ ਮਰ ਜਾਂਦੇ ਨੇ।’
5 “ਅੱਯੂਬ ਆਵਾਜ਼ ਦੇ ਜੇ ਤੂੰ ਚਾਹੁੰਦਾ ਹੈਂ,
ਪਰ ਕੋਈ ਵੀ ਤੈਨੂੰ ਜਵਾਬ ਨਹੀਂ ਦੇਵੇਗਾ।
ਕਿਸੇ ਦੂਤ ਦੀ ਓਟ ਵੀ ਤੂੰ ਨਹੀਂ ਲੈ ਸੱਕਦਾ।
2 ਇੱਕ ਮੂਰਖ ਬੰਦੇ ਦਾ ਗੁੱਸਾ ਉਸ ਨੂੰ ਮਾਰ ਦੇਵੇਗਾ।
ਇੱਕ ਖੁਦਗਰਜ਼ ਆਦਮੀ ਦੇ ਮਨੋਭਾਵ ਉਸ ਨੂੰ ਮਾਰ ਦੇਣਗੇ।
3 ਮੈਂ ਇੱਕ ਮੂਰਖ ਬੰਦੇ ਨੂੰ ਦੇਖਿਆ ਹੈ ਜਿਹੜਾ ਸੋਚਦਾ ਸੀ ਕਿ ਮੈਂ ਸੁਰੱਖਿਅਤ ਹਾਂ।
ਪਰ ਉਹ ਅਚਾਨਕ ਹੀ ਮਰ ਗਿਆ। [b]
4 ਉਸ ਦੇ ਬੱਚਿਆਂ ਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ।
ਉਨ੍ਹਾਂ ਦਾ ਬਚਾਉ ਕੋਈ ਨਹੀਂ ਕਰਦਾ, ਜਦੋਂ ਉਹ ਅਦਾਲਤ ਵਿੱਚ ਸਤਾਏ ਜਾਂਦੇ ਹਨ।।
5 ਭੁੱਖੇ ਲੋਕਾਂ ਨੇ ਉਸ ਦੀਆਂ ਸਾਰੀਆਂ ਫ਼ਸਲਾਂ ਖਾ ਲਈਆਂ।
ਇਨ੍ਹਾਂ ਭੁੱਖਿਆਂ ਲੋਕਾਂ ਨੇ ਉਹ ਵੀ ਲੈ ਲਿਆ ਜੋ ਕੰਡਿਆਂ ਦਰਮਿਆਨ ਉੱਗ ਰਿਹਾ ਸੀ।
ਲਾਲਚੀ ਲੋਕਾਂ ਨੇ ਉਨ੍ਹਾਂ ਦਾ ਸਭ ਕੁਝ ਲੁੱਟ ਲਿਆ।
6 ਬੁਰੇ ਵਕਤ ਮਿੱਟੀ ਘੱਟੇ ਵਿੱਚੋਂ ਨਹੀਂ
ਆਉਂਦੇ ਮੁਸੀਬਤਾਂ ਧਰਤੀ ਵਿੱਚੋਂ ਨਹੀਂ ਉੱਗਦੀਆਂ।
7 ਪਰ ਆਦਮੀ ਸਿਰਫ਼ ਮੁਸੀਬਤਾਂ ਝੱਲਣ ਲਈ ਹੀ ਜਨਮਿਆ ਸੀ।
ਇਹ ਇੰਨਾ ਹੀ ਪ੍ਰਪੱਕ ਹੈਂ ਜਿਵੇਂ ਅੱਗ ਵਿੱਚੋਂ ਚੰਗਿਆੜੇ ਉੱਠਦੇ ਹਨ।
8 ਪਰ ਅੱਯੂਬ ਜੇ ਮੈਂ ਤੇਰੀ ਬਾਵੇਂ ਹੁੰਦਾ ਮੈਂ ਪਰਮੇਸ਼ੁਰ ਵੱਲ ਮੁੜ ਪੈਂਦਾ
ਤੇ ਉਸ ਨੂੰ ਆਪਣੀਆਂ ਮੁਸੀਬਤਾਂ ਬਾਰੇ ਦੱਸ ਦਿੰਦਾ।
9 ਲੋਕੀਂ ਮਹਾਨ ਗੱਲਾਂ ਨੂੰ ਨਹੀਂ ਸਮਝ ਸੱਕਦੇ ਜਿਹੜੀਆਂ ਪਰਮੇਸ਼ੁਰ ਕਰਦਾ ਹੈ।
ਪਰਮੇਸ਼ੁਰ ਦੇ ਕਰਿਸ਼ਮਿਆਂ ਦਾ ਕੋਈ ਅੰਤ ਨਹੀਂ।
10 ਪਰਮੇਸ਼ੁਰ ਧਰਤੀ ਉੱਤੇ ਬਾਰਿਸ਼ ਭੇਜਦਾ ਹੈ
ਉਹ ਖੇਤਾਂ ਨੂੰ ਪਾਣੀ ਭੇਜਦਾ ਹੈ।
11 ਪਰਮੇਸ਼ੁਰ ਨਿਮਾਣੇ ਬੰਦੇ ਨੂੰ ਉੱਚਾ ਉੱਠਾਉਂਦਾ ਹੈ
ਤੇ ਉਹ ਉਦਾਸ ਬੰਦੇ ਨੂੰ ਬਹੁਤ ਖੁਸ਼ ਕਰ ਦਿੰਦਾ ਹੈ।
12 ਪਰਮੇਸ਼ੁਰ ਚਾਲਾਕ ਤੇ ਬਦ ਬੰਦਿਆਂ ਦੀਆਂ ਯੋਜਨਾਵਾਂ ਰੋਕ ਦਿੰਦਾ ਹੈ
ਇਸ ਲਈ ਉਨ੍ਹਾਂ ਨੂੰ ਸਫਲਤਾ ਨਹੀਂ ਮਿਲਦੀ।
13 ਪਰਮੇਸ਼ੁਰ ਸਿਆਣੇ ਬੰਦਿਆਂ ਨੂੰ ਵੀ ਉਨ੍ਹਾਂ ਦੀ ਚਤੁਰਾਈ ਵਿੱਚ ਫ਼ਾਹ ਲੈਂਦਾ ਹੈ।
ਇਸ ਲਈ ਉਨ੍ਹਾਂ ਦੀਆਂ ਯੋਜਨਾਵਾਂ ਸਫ਼ਲ ਨਹੀਂ ਹੁੰਦੀਆਂ।
14 ਉਹ ਚੁਸਤ ਬੰਦੇ ਦਿਨ ਵੇਲੇ ਵੀ ਠੇਡੇ ਖਾਂਦੇ ਨੇ।
ਦੁਪਹਿਰ ਵੇਲੇ ਵੀ ਉਹ ਉਸ ਬੰਦੇ ਵਾਂਗਰ ਹੁੰਦੇ ਨੇ ਜਿਹੜਾ ਹਨੇਰੇ ਵਿੱਚ ਆਪਣਾ ਰਾਹ ਲੱਭਦਾ ਹੈ।
15 ਪਰਮੇਸ਼ੁਰ ਗਰੀਬ ਲੋਕਾਂ ਨੂੰ ਮੌਤ ਕੋਲੋਂ ਬਚਾਉਂਦਾ ਹੈ।
ਉਹ ਗਰੀਬ ਲੋਕਾਂ ਨੂੰ ਚਲਾਕ ਲੋਕਾਂ ਦੀ ਸ਼ਕਤੀ ਤੋਂ ਬਚਾਉਂਦਾ ਹੈ।
16 ਇਸ ਲਈ ਗਰੀਬ ਲੋਕ ਆਸ ਰੱਖਦੇ ਨੇ।
ਪਰਮੇਸ਼ੁਰ ਬਦ ਲੋਕਾਂ ਦਾ ਨਾਸ ਕਰਦਾ ਹੈ ਜਿਹੜੇ ਬੇਲਾਗ ਨਹੀਂ ਹਨ।
17 “ਉਹ ਬੰਦਾ ਧੰਨ ਹੈ ਜਿਸ ਨੂੰ ਪਰਮੇਸ਼ੁਰ ਅਨੁਸ਼ਾਸਿਤ ਕਰਦਾ ਹੈ।
ਇਸ ਲਈ ਸ਼ਿਕਵਾ ਨਾ ਕਰ ਜਦੋਂ ਸਰਬ ਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਸਜ਼ਾ ਦਿੰਦਾ ਹੈ।
18 ਪਰਮੇਸ਼ੁਰ ਉਨ੍ਹਾਂ ਜ਼ਖਮਾਂ ਉੱਤੇ ਪਟ੍ਟੀਆਂ ਬਂਨ੍ਹਦਾ ਹੈ ਜਿਹੜੇ ਉਹ ਦਿੰਦਾ ਹੈ।
ਉਹ ਭਾਵੇਂ ਕਿਸੇ ਨੂੰ ਜ਼ਖਮੀ ਵੀ ਕਰੇ ਪਰ ਉਹ ਤਂਦਰੁਸਤ ਵੀ ਕਰਦਾ ਹੈ।
19 ਉਹ ਤੈਨੂੰ ਛੇ ਮੁਸੀਬਤਾਂ ਤੋਂ ਬਚਾਵੇਗਾ
ਅਤੇ ਸੱਤਵੀਁ ਵਿੱਚ ਵੀ ਤੈਨੂੰ ਕੋਈ ਨੁਕਸਾਨ ਨਹੀਂ ਹੋਵੇਗਾ।
20 ਪਰਮੇਸ਼ੁਰ ਤੈਨੂੰ ਮੌਤ ਕੋਲੋਂ ਬਚਾਵੇਗਾ ਜਦੋਂ ਅਕਾਲ ਪਵੇਗਾ,
ਤੇ ਪਰਮੇਸ਼ੁਰ ਮੌਤ ਕੋਲੋਂ ਤੇਰੀ ਰੱਖਿਆ ਕਰੇਗਾ ਜਦੋਂ ਯੁੱਧ ਛਿੜੇਗਾ।
21 ਲੋਕੀਂ ਆਪਣੀਆਂ ਕਾਲੀਆਂ ਜੀਭਾਂ ਨਾਲ ਤੇਰੇ ਬਾਰੇ ਮੰਦੀਆਂ ਗੱਲਾਂ ਕਰਨ ਲੱਗ ਪਏ।
ਪਰ ਪਰਮੇਸ਼ੁਰ ਤੈਨੂੰ ਬਚਾਵੇਗਾ।
ਤੈਨੂੰ ਡਰਨ ਦੀ ਲੋੜ ਨਹੀਂ। ਜਦੋਂ ਮਾੜਾ ਸਮਾਂ ਆਵੇ।
22 ਤੂੰ ਤਬਾਹੀ ਅਤੇ ਅਕਾਲ ਉੱਤੇ ਹੱਸੇਁਗਾ।
ਤੈਨੂੰ ਜੰਗਲੀ ਜਾਨਵਰਾਂ ਤੋਂ ਡਰ ਨਹੀਂ ਲੱਗੇਗਾ।
23 ਤੇਰਾ ਇਕਰਾਰਨਾਮਾ ਪਰਮੇਸ਼ੁਰ ਨਾਲ ਹੈ
ਇਸ ਲਈ ਖੇਤ ਵਿੱਚਲੇ ਪੱਥਰ ਦੀ ਵੀ ਤੇਰੇ ਇਕਰਾਰਨਾਮੇ ਨਾਲ ਸਾਂਝ ਹੈ।
ਜੰਗਲੀ ਜਾਨਵਰ ਵੀ ਤੇਰੇ ਨਾਲ ਸ਼ਾਂਤੀ ਰੱਖਦੇ ਨੇ।
24 ਤੂੰ ਜਾਣੇਁਗਾ ਕਿ ਤੇਰਾ ਤੰਬੂ ਸੁਰੱਖਿਅਤ ਹੈ।
ਤੂੰ ਆਪਣੀ ਜਾਇਦਾਦ ਦਾ ਲੇਖਾ ਕਰੇਗਾ ਤੈਨੂੰ ਕੋਈ ਵੀ ਹਾਨੀ ਨਹੀਂ ਹੋਵੇਗੀ।
25 ਤੈਨੂੰ ਪਤਾ ਹੋਵੇਗਾ ਕਿ ਤੇਰੇ ਬਹੁਤ ਸਾਰੇ ਬੱਚੇ ਹੋਣਗੇ।
ਉਹ ਇੰਨੇ ਹੋਣਗੇੇ ਜਿੰਨਾ ਕਿ ਸਾਰੀ ਧਰਤੀ ਉੱਤੇ ਘਾਹ ਹੈ।
26 ਤੂੰ ਉਸ ਕਣਕ ਵਰਗਾ ਹੋਵੇਂਗਾ ਜਿਹੜੀ ਵਾਢੀਆਂ ਦੇ ਵੇਲੇ ਤੀਕ ਉਗਦੀ ਹੈ।
ਤੂੰ ਇੱਕ ਪ੍ਰਪੱਕ ਬਜ਼ੁਰਗੀ ਉਮਰ ਤੀਕ ਜੀਵੇਂਗਾ।
27 “ਅੱਯੂਬ, ਅਸੀਂ ਇਨ੍ਹਾਂ ਗੱਲਾਂ ਦਾ ਅਧਿਐਨ ਕੀਤਾ ਅਤੇ ਅਸੀਂ ਜਾਣਦੇ ਹਾਂ ਕਿ ਇਹ ਸੱਚ ਹਨ।
ਇਸ ਲਈ ਸਾਡੀ ਗੱਲ ਸੁਣ ਅਤੇ ਇਸਤੋਂ ਸਿੱਖ।”
ਅੱਯੂਬ ਦਾ ਅਲੀਫਜ਼ ਨੂੰ ਜਵਾਬ ਦੇਣਾ
6 ਫੇਰ ਅੱਯੂਬ ਨੇ ਜਵਾਬ ਦਿੱਤਾ:
2 “ਜੇ ਮੇਰੇ ਦੁੱਖ ਨੂੰ ਤੋਂਲਿਆ ਜਾ ਸੱਕੇ ਅਤੇ
ਜੇਕਰ ਮੇਰੀਆਂ ਸਾਰੀਆਂ ਮੁਸੀਬਤਾਂ ਧਰਮ ਕੰਡੇ ਉੱਤੇ ਪਾਈਆਂ ਜਾ ਸੱਕਣ।
3 ਤੁਸੀਂ ਮੇਰੀ ਉਦਾਸੀ ਨੂੰ ਸਮਝ ਸੱਕੇਂਗੇ।
ਮੇਰੀ ਉਦਾਸੀ ਸਮੁੰਦਰਾਂ ਦੀ ਰੇਤ ਨਾਲੋਂ ਵੀ ਭਾਰੀ ਹੋਵੇਗੀ।
ਇਸ ਲਈ ਮੇਰੇ ਸ਼ਬਦ ਮੂਰੱਖਾਂ ਵਰਗੇ ਲੱਗਦੇ ਨੇ।
4 ਮੈਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਤੀਰ ਚੁਭੇ ਨੇ
ਮੇਰਾ ਆਤਮਾ ਉਨ੍ਹਾਂ ਤੀਰਾਂ ਦੀ ਜ਼ਹਿਰ ਮਹਿਸੂਸ ਕਰਦਾ ਹੈ।
ਪਰਮੇਸ਼ੁਰ ਦੇ ਖੌਫਨਾਕ ਹਬਿਆਰ ਮੇਰੇ ਖਿਲਾਫ ਕਤਾਰ ਬੰਨ੍ਹੀ ਖਲੋਤੇ ਨੇ।
5 ਤੇਰੇ ਸ਼ਬਦ ਆਖਣ ਵਿੱਚ ਆਸਾਨ ਨੇ ਪਰ ਜਦੋਂ ਕੁਝ ਵੀ ਮਾੜਾ ਨਾ ਵਾਪਰਿਆ ਹੋਵੇ।
ਜੰਗਲੀ ਖੋਤਾ ਵੀ ਕੋਈ ਸ਼ਿਕਾਇਤਾ ਨਹੀਂ ਕਰਦਾ ਜੇ ਉਸ ਕੋਲ ਖਾਣ ਲਈ ਘਾਹ ਹੋਵੇ।
ਇੱਕ ਗਾਂ ਕਦੇ ਸ਼ਿਕਾਇਤ ਨਹੀਂ ਕਰਦੀ ਜਦੋਂ ਉਸ ਕੋਲ ਉਸ ਦਾ ਭੋਜਨ ਹੁੰਦਾ ਹੈ।
6 ਲੂਣ ਬਿਨਾ ਭੋਜਨ ਸਵਾਦ ਨਹੀਂ ਲੱਗਦਾ।
ਤੇ ਆਂਡੇ ਦੀ ਸਫ਼ੇਦੀ ਦਾ ਕੋਈ ਸਵਾਦ ਨਹੀਂ ਹੁੰਦਾ।
7 ਮੈਂ ਇਸ ਨੂੰ ਛੂਹਣ ਤੋਂ ਇਨਕਾਰ ਕਰਦਾ ਹਾਂ ਮੈਨੂੰ ਇਸ ਕਿਸਮ ਦਾ ਭੋਜਨ ਬਿਮਾਰ ਕਰਦਾ ਹੈ।
ਅਤੇ ਤੇਰੇ ਸ਼ਬਦ ਹੁਣ ਮੇਰੇ ਲਈ ਇਹੋ ਜਿਹੇ ਹੀ ਹਨ।
8 “ਕਾਸ਼ ਕਿ ਮੇਰੇ ਕੋਲ ਹੁੰਦਾ ਜੋ ਮੈਂ ਮਂਗਦਾ ਹਾਂ।
ਮੇਰੀ ਇੱਛਾ ਕਿ ਜਿਸਦੀ ਵੀ ਮੈਂ ਇੱਛਾ ਕਰਾਂ ਪਰਮੇਸ਼ੁਰ ਮੈਨੂੰ ਦੇ ਦੇਵੇ।
9 ਕਾਸ਼ ਕਿ ਪਰਮੇਸ਼ੁਰ ਮੈਨੂੰ ਕੁਚਲ ਦਿੰਦਾ
ਆ ਤੇ ਮੈਨੂੰ ਮਾਰ ਮੁਕਾ।
10 ਤੇ ਜੇ ਉਹ ਮੈਨੂੰ ਨਹੀਂ ਮਾਰਦਾ, ਮੈਂ ਇਸ ਗੱਲੋ ਸੁਖੀ ਹੋਵਾਂਗਾ, ਮੈਂ ਇਸ ਗੱਲੋ ਖੁਸ਼ ਹੋਵਾਂਗਾ:
ਇਸ ਸਾਰੇ ਗੰਭੀਰ ਦਰਦ ਵਿੱਚ,
ਮੈਂ ਕਦੇ ਵੀ ਇਨਕਾਰ ਨਹੀਂ ਕੀਤਾ ਉਸ ਪਵਿੱਤਰ ਪੁਰੱਖ ਦੇ ਆਦੇਸ਼ ਮੰਨ ਲਵੋ।
11 “ਮੇਰੀ ਤਾਕਤ ਮੁੱਕ ਗਈ ਹੈ ਇਸ ਲਈ ਮੇਰੇ ਜਿਉਂਦੇ ਰਹਿਣ ਦੀ ਕੋਈ ਆਸ ਨਹੀਂ।
ਮੈਂ ਨਹੀਂ ਜਾਣਦਾ ਮੇਰੇ ਨਾਲ ਕੀ ਹੋਵੇਗਾ।
ਇਸ ਲਈ ਮੇਰੇ ਧੀਰਜਵਾਨ ਹੋਣ ਦਾ ਕੋਈ ਕਾਰਣ ਨਹੀਂ।
12 ਮੈਂ ਚੱਟਾਨ ਦੀ ਤਰ੍ਹਾਂ ਮਜ਼ਬੂਤ ਨਹੀਂ ਹਾਂ।
ਮੇਰਾ ਸਰੀਰ ਕਾਂਸੇ ਦਾ ਨਹੀਂ ਬਣਿਆ ਹੋਇਆ।
13 ਮੇਰੇ ਕੋਲ ਹੁਣ ਆਪਣੇ-ਆਪ ਦੀ ਸਹਾਇਤਾ ਕਰਨ ਲਈ ਤਾਕਤ ਨਹੀਂ।
ਕਿਉਂਕਿ ਕਾਮਯਾਬੀ ਮੇਰੇ ਕੋਲੋਂ ਖੋਹ ਲਈ ਗਈ ਹੈ।
14 “ਕਿਸੇ ਵੀ ਬੰਦੇ ਦੇ ਮਿੱਤਰਾਂ ਨੂੰ ਉਸ ਉੱਤੇ ਮਿਹਰਬਾਨ ਹੋਣਾ ਚਾਹੀਦਾ ਹੈ ਜੇ ਉਹ ਮੁਸੀਬਤਾਂ ਵਿੱਚ ਘਿਰਿਆ ਹੋਵੇ।
ਬੰਦੇ ਨੂੰ ਆਪਣੇ ਮਿੱਤਰ ਦਾ ਵਫਾਦਾਰ ਹੋਣਾ ਚਾਹੀਦਾ ਹੈ ਭਾਵੇਂ ਉਹ ਮਿੱਤਰ ਸਰਬ ਸ਼ਕਤੀਮਾਨ ਪਰਮੇਸ਼ੁਰ ਤੋਂ ਮੂੰਹ ਵੀ ਫੇਰ ਲਵੇ।
15 ਮੇਰੇ ਭਰਾ ਉਨ੍ਹਾਂ ਨਦੀਆਂ ਵਾਂਗ ਕਪਟੀ ਹਨ ਜਿਹੜੀਆਂ ਕਦੇ ਵਗਦੀਆਂ ਨੇ ਤੇ ਕਦੇ ਸੁੱਕ ਜਾਂਦੀਆਂ ਨੇ।
16 ਜਦੋਂ ਵੀ ਉਹ ਬਰਫ਼ ਜਾਂ ਪਿਘਲਦੀ ਹਿਮ ਨਾਲ ਦਬਾੇ ਜਾਂਦੇ ਹਨ।
17 ਅਤੇ ਜਦੋਂ ਮੌਸਮ ਗਰਮ ਤੇ ਖੁਸ਼ਕ ਹੁੰਦਾ ਹੈ।
ਪਾਣੀ ਵਗਣ ਤੋਂ ਰੁਕ ਜਾਂਦਾ ਹੈ ਤੇ ਨਦੀਆਂ ਅਲੋਪ ਹੋ ਜਾਂਦੀਆਂ ਨੇ।
18 ਵਪਾਰੀ ਨਦੀ-ਤਲ ਤੇ ਜਾਂਦੇ ਹਨ, ਮਾਰੂਬਲ ਅੰਦਰ ਪ੍ਰਵੇਸ਼ ਕਰਦੇ ਹਨ,
ਅਤੇ ਗੁਆਚ ਜਾਂਦੇ ਹਨ।
19 ਤੇਮਾ ਦੇ ਵਪਾਰੀ ਪਾਣੀ ਦੀ ਤਲਾਸ਼ ਕਰਦੇ ਨੇ
ਸ਼ੇਬਾ ਦੇ ਮੁਸਾਫਰ ਆਸ ਨਾਲ ਤੱਕਦੇ ਨੇ।
20 ਉਹ ਕਿੰਨੇ ਪ੍ਰਪੱਕ ਸਨ ਕਿ ਉਹ ਓੱਥੇ ਪਾਣੀ ਲੱਭ ਲੈਣਗੇ,
ਪਰ ਉਹ ਆਏ ਅਤੇ ਸ਼ਰਮਸ਼ਾਰ ਕੀਤੇ ਗਏ।
21 ਹੁਣ, ਤੁਸੀਂ ਉਨ੍ਹਾਂ ਨਦੀਆਂ ਵਰਗੇ ਹੀ ਹੋ।
ਤੁਸੀਂ ਮੇਰੀਆਂ ਮੁਸੀਬਤਾਂ ਦੇਖਦੇ ਹੋ ਤੇ ਭੈਭੀਤ ਹੋ।
22 ਕੀ ਮੈਂ ਤੁਹਾਡੇ ਪਾਸੋਂ ਸਹਾਇਤਾ ਮੰਗੀ ਸੀ? ਨਹੀਂ!
ਪਰ ਤੁਸੀਂ ਮੁਫਤ ਵਿੱਚ ਆਪਣਾ ਮਸ਼ਵਰਾ ਦੇ ਦਿੱਤਾ।
23 ਕੀ ਮੈਂ ਤੁਹਾਨੂੰ ਆਖਿਆ ਸੀ ‘ਮੈਨੂੰ ਮੇਰੇ ਦੁਸ਼ਮਣ ਕੋਲੋਂ ਬਚਾਉ।
ਮੈਨੂੰ ਜ਼ਾਲਮ ਲੋਕਾਂ ਕੋਲੋਂ ਬਚਾਉ।’
24 “ਇਸ ਲਈ ਹੁਣ, ਮੈਨੂੰ ਸਿੱਖਾਓ, ਤੇ ਮੈਂ ਚੁੱਪ ਰਹਾਂਗਾ।
ਮੈਨੂੰ ਦਰਸਾਉ ਮੈਂ ਕਿਹੜਾ ਕਸੂਰ ਕੀਤਾ ਹੈ।
25 ਇਮਾਨਦਾਰ ਸ਼ਬਦ ਜੋਰਦਾਰ ਹੁੰਦੇ ਹਨ,
ਪਰ ਅਸਲ ’ਚ ਤੁਹਾਡੀਆਂ ਦਲੀਲਾਂ ਕੀ ਸਾਬਤ ਕਰਦੀਆਂ ਹਨ।
26 ਕੀ ਤੁਸੀਂ ਸੋਚਦੇ ਹੋ ਕਿ ਉਕੱੇ ਸ਼ਬਦ ਕੀ ਕੁਝ ਸਾਬਤ ਕਰਦੇ ਹਨ ਜਾਂ
ਕਿਸੇ ਦੁੱਖੀ ਆਦਮੀ ਦੇ ਸ਼ਬਦਾਂ ਦਾ ਕੋਈ ਤੱਬ ਨਹੀਂ।
27 ਤੁਸੀਂ ਤਾਂ ਜੂੇ ਵਿੱਚ ਉਹ ਚੀਜ਼ਾਂ ਵੀ
ਜਿੱਤਣ ਦੀ ਕੋਸ਼ਿਸ਼ ਕਰੋ ਜਿਹੜੀਆਂ ਯਤੀਮ ਬੱਚਿਆਂ ਕੱੋਲ ਹਨ।
ਤੁਸੀਂ ਤਾਂ ਆਪਣੇ ਹੀ ਦੋਸਤ ਨੂੰਵੇ ਦੇਵੇਂਗੇ।
28 ਪਰ ਹੁਣ, ਕਿਰਪਾ ਕਰਕੇ ਮੇਰੇ ਚਿਹਰੇ ਵੱਲ ਤੱਕੋ।
ਕੀ ਮੈਂ ਤੁਹਾਡੇ ਮੂੰਹ ਤੇ ਝੂਠ ਬੋਲਾਂਗਾ ।
29 ਇਸ ਲਈ ਹੁਣ, ਆਪਣਾ ਮਨ ਬਦਲ ਲਵੋ।
ਨਿਰਪੱਖ ਹੋਵੋ ਦੁਬਾਰਾ ਸੋਚੋ।
ਮੈਂ ਕੋਈ ਕਸੂਰ ਕੀਤਾ ਨਹੀਂ।
30 ਮੈਂ ਝੂਠ ਨਹੀਂ ਬੋਲ ਰਿਹਾ।
ਤੇ ਮੈਂ ਠੀਕ ਤੇ ਗ਼ਲਤ ਵਿੱਚਲਾ ਫਰਕ ਜਾਣਦਾ ਹਾਂ।”
7 ਅੱਯੂਬ ਨੇ ਆਖਿਆ,
“ਬੰਦੇ ਨੂੰ ਧਰਤੀ ਉੱਤੇ ਸਖਤ ਸੰਘਰਸ਼ ਕਰਨਾ ਪੈਂਦਾ ਹੈ।
ਉਸਦਾ ਜੀਵਨ ਭਾੜੇ ਦੇ ਮਜ਼ਦੂਰ ਵਰਗਾ ਹੁੰਦਾ ਹੈ।
2 ਮਨੁੱਖ ਗਰਮੀਆਂ ਦੇ ਦਿਨ ਸਖਤ ਮਿਹਨਤ ਮਗਰੋਂ ਉਸ ਗੁਲਾਮ ਵਰਗਾ ਹੁੰਦਾ ਹੈ ਜਿਹੜਾ ਠਂਢੀ ਛਾਂ ਲੋਚਦਾ ਹੈ।
ਮਨੁੱਖ ਭਾੜੇ ਦੇ ਉਸ ਮਜ਼ਦੂਰ ਵਰਗਾ ਹੈ ਜੋ ਤਨਖਾਹ ਵਾਲੇ ਦਿਨ ਨੂੰ ਉਡੀਕਦਾ ਹੈ।
3 ਮਹੀਨੇ ਤੇ ਉਪਰਾਮਤਾ ਵਾਲੇ ਮੀਹਨੇ ਬੀਤ ਗਏ।
ਮੈਂ ਰਾਤਾਂ ਮਗਰੋਂ ਰਾਤਾਂ ਦੁੱਖਾਂ ਦੀਆਂ ਦੇਖੀਆਂ ਨੇ।
4 ਮੈਂ ਜਦੋਂ ਵੀ ਲੇਟਦਾ ਹਾਂ, ਮੈਂ ਸੋਚਦਾ ਹਾਂ,
‘ਉੱਠਣ ਤੋਂ ਪਹਿਲਾਂ ਦਾ ਕਿੰਨਾ ਸਮਾਂ ਹੋਰ ਹੈ?’
ਰਾਤ ਚਮਕਦੀ ਜਾਂਦੀ ਹੈ।
ਸੂਰਜ ਚਢ਼ਨ ਤੀਕ ਮੈਂ ਉਸਲ ਵੱਟੇ ਲੈਂਦਾ ਹਾਂ।
5 ਸਰੀਰ ਮੇਰੇ ਨੂੰ ਮਿੱਟੀ ਅਤੇ ਕੀੜਿਆਂ ਨੇ ਢੱਕਿਆ ਹੈ
ਮੇਰੀ ਚਮੜੀ ਫਟੀ ਹੋਈ ਹੈ ਤੇ ਰਿਸਦੇ ਜ਼ਖਮਾਂ ਨਾਲ ਭਰੀ ਹੋਈ ਹੈ।
6 “ਮੇਰੇ ਦਿਨ ਜੁਲਾਹੇ ਦੀ ਫਿਰਕੀ ਤੋਂ ਵੀ ਤੇਜ਼ੀ ਨਾਲ ਬੀਤਦੇ ਨੇ।
ਤੇ ਮੇਰਾ ਜੀਵਨ ਨਾ ਉਮੀਦ ਹੀ ਖਤਮ ਹੋ ਜਾਵੇਗਾ।
7 ਹੇ ਪਰਮੇਸ਼ੁਰ ਯਾਦ ਰੱਖਣਾ ਮੇਰਾ ਜੀਵਨ ਸਿਰ ਇੱਕ ਸਾਹ ਹੈ।
ਮੈਂ ਫ਼ੇਰ ਕਦੇ ਵੀ ਕੋਈ ਚੰਗੀ ਚੀਜ਼ ਨਹੀਂ ਦੇਖਾਂਗਾ।
8 ਅਤੇ ਤੁਸੀਂ ਮੈਨੂੰ ਫੇਰ ਕਦੇ ਵੀ ਨਹੀਂ ਦੇਖੋਂਗੇ।
ਤੁਸੀਂ ਮੈਨੂੰ ਲੱਭੋਗੇ ਪਰ ਮੈਂ ਜਾ ਚੁੱਕਿਆ ਹ੍ਹੋਵਾਂਗਾ।
9 ਬਦ੍ਦਲ ਛਟ ਜਾਂਦਾ ਹੈ ਤੇ ਚੱਲਾ ਜਾਂਦਾ ਹੈ।
ਬੰਦਾ ਇਸੇ ਤਰ੍ਹਾਂ ਮਰ ਜਾਂਦਾ ਹੈ ਤੇ ਕਬਰ ਵਿੱਚ ਦਫਨਾ ਦਿੱਤਾ ਜਾਂਦਾ ਹੈ ਅਤੇ ਉਹ ਮੁੜਕੇ ਕਦੇ ਵੀ ਨਹੀਂ ਆਉਂਦਾ।
10 ਉਹ ਆਪਣੇ ਪੁਰਾਣੇ ਘਰ ਵਿੱਚ ਫੇਰ ਕਦੇ ਨਹੀਂ ਆਵੇਗਾ।
ਉਸਦਾ ਥਾਂ ਫ਼ੇਰ ਉਸ ਨੂੰ ਕਦੇ ਨਹੀਂ ਜਾਣੇਗਾ।
11 “ਇਸ ਲਈ ਮੈਂ ਚੁੱਪ ਨਹੀਂ ਹੋਵਾਂਗਾ!
ਮੈਂ ਬੋਲਾਂਗਾ! ਮੇਰਾ ਆਤਮਾ ਦੁੱਖੀ ਹੈ!
ਮੈਂ ਸ਼ਿਕਵਾ ਕਰਾਂਗਾ ਕਿਉਂਕਿ ਮੇਰੀ ਰੂਹ ਵਿੱਚ ਕੁੜਿਤਨ ਹੈ।
12 ਹੇ ਪਰਮੇਸ਼ੁਰ, ਕੀ ਮੈਂ ਸਮੁੰਦਰ ਹਾਂ ਜਾਂ ਕੋਈ ਸਮੁੰਦਰੀ ਅਜਗਰ,
ਕਿ ਤੂੰ ਮੇਰੀ ਪਹਿਰੇਦਾਰੀ ਕਰਦਾ ਹੈਂ।
13 ਮੇਰੇ ਪਲੰਘ ਨੂੰ ਮੈਨੂੰ ਆਰਾਮ ਦੇਣਾ ਚਾਹੀਦਾ ਹੈ।
ਮੇਰੀ ਚੌਂਕੀ ਨੂੰ ਚਾਹੀਦਾ ਹੈ ਕਿ ਮੈਨੂੰ ਆਰਾਮ ਅਤੇ ਸਹਾਰਾ ਦੇਵੇ।
14 ਪਰ ਹੇ ਪਰਮੇਸ਼ੁਰ ਜਦੋਂ ਮੈਂ ਲੇਟਦਾ ਹਾਂ ਤੂੰਂ ਮੈਨੂੰ ਸੁਪਨਿਆਂ ਨਾਲ ਭੈਭੀਤ ਕਰਦਾ ਹੈ,
ਤੂੰ ਮੈਨੂੰ ਦਰਸ਼ਨਾਂ ਨਾਲ ਡਰਾਉਂਦਾ ਹੈ।
15 ਇਸ ਲਈ ਮੈਂ ਜਿਉਂਦੇ ਰਹਿਣ ਨਾਲੋਂ ਗਲ
ਘੁਟ ਕੇ ਮਰ ਜਾਣ ਨੂੰ ਤਰਜੀਹ ਦਿੰਦਾ ਹਾਂ।
16 ਮੈਂ ਆਪਣੀ ਜਿਂਦਗੀ ਨੂੰ ਨਫਰਤ ਕਰਦਾ ਹਾਂ ਮੈਂ ਇਸਦਾ ਖਹਿੜਾ ਛੱਡਿਆ।
ਮੈਂ ਸਦਾ ਲਈ ਨਹੀਂ ਜਿਉਣਾ ਚਾਹੁੰਦਾ।
ਮੈਨੂੰ ਇੱਕਲਿਆਂ ਛੱਡ ਦੇਵੋ।
ਮੇਰੀ ਜ਼ਿੰਦਗੀ ਦਾ ਕੁਝ ਵੀ ਅਰਬ ਨਹੀਂ।
17 ਹੇ ਪਰਮੇਸ਼ੁਰ, ਆਦਮੀ ਤੇਰੇ ਲਈ ਇੰਨਾ ਮਹ੍ਹਤਵਪੂਰਣ ਕਿਉਂ ਹੈ।
ਤੂੰ ਉਸ ਵੱਲ ਧਿਆਨ ਵੀ ਕਿਉਂ ਕਰਦਾ ਹੈਂ!
18 ਤੁਸੀਂ ਹਰ ਸਵੇਰ ਉਸਦੀ ਪ੍ਰੀਖਿਆ ਕਿਉਂ ਲੈਂਦੇ ਹੋ
ਅਤੇ ਹਰ ਪਲ ਉਸ ਨੂੰ ਕਿਉਂ ਪਰੱਖਦੇ ਹੋ?
19 ਹੇ ਪਰਮੇਸ਼ੁਰ ਤੁਸੀਂ ਕਦੇ ਵੀ ਮੈਨੂੰ ਅੱਖੋ ਉਹਲੇ ਨਹੀਂ ਕਰਦੇ।
ਮੈਨੂੰ ਕਦੇ ਇੱਕ ਪਲ ਇੱਕਲਿਆਂ ਨਹੀਂ ਛੱਡਦੇ।
20 ਹੇ ਪਰਮੇਸ਼ੁਰ ਤੁਸੀਂ ਲੋਕਾਂ ਉੱਤੇ ਨਜ਼ਰ ਰੱਖਦੇ ਹੋ।
ਜੇ ਮੈਂ ਪਾਪ ਕੀਤਾ ਹੈ, ਠੀਕ ਹੈ, ਮੈਂ ਕੀ ਕਰ ਸੱਕਦਾ ਹਾਂ?
ਤੁਸੀਂ ਮੇਰਾ ਇਸਤੇਮਾਲ ਨਿਸ਼ਾਨੇਬਾਜ਼ੀ ਲਈ ਕਿਉਂ ਕੀਤਾ?
ਕੀ ਮੈਂ ਤੁਹਾਡੇ ਲਈ ਇੱਕ ਸਮੱਸਿਆ ੱਸਾਂ?
21 ਗ਼ਲਤੀਆਂ ਕਰਨ ਬਦਲੇ ਤੁਸੀਂ ਸਿਰਫ਼ ਮੈਨੂੰ ਮਾਫ਼ ਕਿਉਂ ਨਹੀਂ ਕਰ ਦਿੰਦੇ?
ਤੁਸੀਂ ਮੈਨੂੰ ਮੇਰੇ ਪਾਪ ਲਈ ਬਖਸ਼ ਕਿਉਂ ਨਹੀਂ ਦਿੰਦੇ?
ਮੈਂ ਛੇਤੀ ਹੀ ਮਰ ਜਾਵਾਂਗਾ ਤੇ ਧੂੜ ਵਿੱਚ ਵਾਪਸ ਚੱਲਾ ਜਾਵਾਂਗਾ।
ਫੇਰ ਤੁਸੀਂ ਮੈਨੂੰ ਲੱਭੋਗੇ ਪਰ ਮੈਂ ਜਾ ਚੁੱਕਿਆ ਹ੍ਹੋਵਾਂਗਾ।”
ਬਿਲਦਦ ਦਾ ਅੱਯੂਬ ਨਾਲ ਗੱਲ ਕਰਨਾ
8 ਫੇਰ ਸ਼ੂਹੀ ਦੇ ਬਿਲਦਦ ਨੇ ਜਵਾਬ ਦਿੱਤਾ,
2 “ਕਿੰਨਾ ਕੁ ਚਿਰ ਤੂੰ ਇਹੋ ਜਿਹੀਆਂ ਗੱਲਾਂ ਕਰਦਾ ਰਹੇਂਗਾ?
ਤੇਰੇ ਬੋਲ ਹਨੇਰੀ ਵਰਗੇ ਨੇ।
3 ਕੀ ਪਰਮੇਸ਼ੁਰ ਨਿਆਂ ਨੂੰ ਭ੍ਰਸ਼ਟ ਕਰਦਾ?
ਕੀ ਸਰਬ-ਸ਼ਕਤੀਮਾਨ ਪਰਮੇਸ਼ੁਰ ਹਮੇਸ਼ਾ ਉਹੀ ਕਰਦਾ ਜੋ ਧਰਮੀ ਹੈ?
4 ਜੇ ਤੇਰੇ ਬੱਚਿਆਂ ਨੇ ਪਰਮੇਸ਼ੁਰ ਦੇ ਵਿਰੁੱਧ ਪਾਪ ਕੀਤਾ ਤਾਂ ਉਸ ਨੇ ਉਨ੍ਹਾਂ ਨੂੰ ਦੰਡ ਦਿੱਤਾ ਹੈ।
ਉਨ੍ਹਾਂ ਨੇ ਆਪਣੇ ਪਾਪਾਂ ਦੀ ਕੀਮਤ ਦਿੱਤੀ ਹੈ।
5 ਪਰ ਹੁਣ ਅੱਯੂਬ ਪਰਮੇਸ਼ੁਰ ਵੱਲ ਵੇਖ
ਤੇ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕਰ।
6 ਜੇ ਤੂੰ ਸ਼ੁੱਧ ਤੇ ਨੇਕ ਹੈਂ,
ਉਹ ਛੇਤੀ ਹੀ ਤੇਰੀ ਸਹਾਇਤਾ ਨੂੰ ਆਵੇਗਾ।
ਉਹ ਉਸ ਜਾਇਦਾਦ ਨੂੰ ਵਾਪਸ ਕਰ ਦੇਵੇਗਾ ਜੋ ਹਕੀ ਤੇਰੀ ਹੈ।
7 ਫੇਰ ਤੇਰੇ ਕੋਲ ਉਸ ਨਾਲੋਂ ਹੋਰ ਵੀ ਵੱਧੇਰੇ ਹੋਵੇਗਾ
ਜਿੰਨਾ ਸ਼ੁਰੂ ਵਿੱਚ ਤੇਰੇ ਕੋਲ ਸੀ।
8 “ਬੁੱਢੇ ਲੋਕਾਂ ਨੂੰ ਪੁੱਛ।
ਪਤਾ ਕਰ ਉਨ੍ਹਾਂ ਦੇ ਪੁਰਖਿਆਂ ਨੇ ਕੀ ਸਿੱਖਿਆ ਸੀ।
9 ਕਿਉਂ ਜੋ ਅਸੀਂ ਇੱਥੇ ਸਿਰਫ਼ ਕੱਲ੍ਹ ਤੋਂ ਹੀ ਹਾਂ ਜੋ ਕਿ ਲੰਘ ਚੁੱਕਿਆ ਹੈ।
ਇਸ ਲਈ ਅਸੀਂ ਕੁਝ ਨਹੀਂ ਜਾਣਦੇ।
10 ਸ਼ਾਇਦ ਬਜ਼ੁਰਗ ਲੋਕ ਤੈਨੂੰ ਸਿੱਖਾ ਸੱਕਣ,
ਸ਼ਾਇਦ ਉਹ ਤੈਨੂੰ ਸਿੱਖਾ ਸੱਕਣ ਜੋ ਕੁਝ ਉਨ੍ਹਾਂ ਨੇ ਸਿੱਖਿਆ।
11 “ਬਿਲਦਦ ਨੇ ਆਖਿਆ, ਕੀ ਬਾਂਸ ਦਾ ਰੁੱਖ ਸੁੱਕੀ ਧਰਤੀ ਉੱਤੇ ਲੰਮਾ ਵੱਧ ਸੱਕਦਾ ਹੈ?
ਕੀ ਸਰਕੰਡੇ ਪਾਣੀ ਤੋਂ ਬਿਨਾ ਉੱਗ ਸੱਕਦੇ ਨੇ?
12 ਨਹੀਂ, ਪਾਣੀ ਸੁੱਕ ਜਾਵੇ ਤਾਂ ਉਹ ਵੀ ਸੁੱਕ ਜਾਂਦੇ ਨੇ।
ਉਹ ਇੰਨੇ ਛੋਟੇ ਰਹਿ ਜਾਣਗੇ ਕਿ ਵਰਤਣ ਦੇ ਯੋਗ ਨਹੀਂ ਹੋਣਗੇ।
13 ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਜਾਂਦੇ ਨੇ ਉਹ ਉਨ੍ਹਾਂ ਸਰਕੰਢਿਆਂ ਵਰਗੇ ਹੁੰਦੇ ਨੇ।
ਬਿਨ ਪਰਮੇਸ਼ੁਰ ਦੇ ਲੋਕਾਂ ਨੂੰ ਕੋਈ ਉਮੀਦ ਨਹੀਂ।
14 ਉਸ ਬੰਦੇ ਦਾ ਕੋਈ ਸਹਾਰਾ ਨਹੀਂ ਹੁੰਦਾ।
ਉਸਦੀ ਸੁਰੱਖਿਆ ਮਕੱੜੀ ਦੇ ਜਾਲ ਵਰਗੀ ਹੁੰਦੀ ਹੈ।
15 ਜੇ ਕੋਈ ਬੰਦਾ ਮਕੱੜੀ ਦੇ ਜਾਲ ਤੇ ਨਿਰਭਰ ਕਰਦਾ,
ਉਹ ਖੜ੍ਹਾ ਨਹੀਂ ਹੋ ਸੱਕਦਾ।
ਉਹ ਫੜੀ ਰੱਖਦਾ ਹੈ
ਜਾਲ ਨੂੰ ਪਰ ਉਹ ਉੱਠ ਨਹੀਂ ਸੱਕਦਾ।
16 ਉਹ ਬੰਦਾ ਉਸ ਪੌਦੇ ਵਰਗਾ ਹੈ ਜਿਸ ਨੂੰ ਕਾਫੀ ਪਾਣੀ ਤੇ ਧੁੱਪ ਮਿਲਦਾ ਹੈ।
ਇਸਦੀਆਂ ਟਾਹਣੀਆਂ ਸਾਰੇ ਬਾਗ ਵਿੱਚ ਫੈਲੀਆ ਹੁਂਦੀਆ ਨੇ।
17 ਇਸ ਦੀਆਂ ਜੜਾਂ ਪੱਥਰ ਦੇ ਢੇਰ ਨੂੰ ਵਲ ਲੈਂਦੀਆਂ ਹਨ,
ਪੱਥਰ ’ਚ ਉੱਗਣ ਦੀ ਤਲਾਸ਼ ਕਰਦੀਆਂ ਨੇ।
18 ਪਰ ਜੇ ਉਸ ਬੂਟੇ ਨੂੰ ਉਸਦੀ ਥਾਂ ਤੋਂ ਹਿਲਾ ਦਿੱਤਾ ਜਾਵੇ ਇਹ ਮਰ ਜਾਵੇਗਾ
ਤੇ ਕੋਈ ਨਹੀਂ ਜਾਣ ਸੱਕੇਗਾ ਕਿ ਉਹ ਕਦੇ ਉੱਥੇ ਸੀ।
19 ਪਰ ਪੌਦਾ ਖੁਸ਼ ਸੀ।
ਤੇ ਦੂਸਰਾ ਉਸਦੀ ਥਾਵੋਂ ਉੱਗ ਪਵੇਗਾ।
20 ਪਰ ਪਰਮੇਸ਼ੁਰ ਕਦੇ ਵੀ ਬੇਗੁਹਾਹਾਂ ਦਾ ਤਿਆਗ ਨਹੀਂ ਕਰਦਾ
ਅਤੇ ਉਹ ਕਦੇ ਵੀ ਬਦ ਲੋਕਾਂ ਨੂੰ ਤਾਕਤਵਰ ਨਹੀਂ ਬਣਾਉਂਦਾ।
21 ਪਰਮੇਸ਼ੁਰ ਹਾਲੇ ਵੀ ਤੇਰਾ ਮੂੰਹ ਹਾਸਿਆਂ ਨਾਲ
ਅਤੇ ਤੇਰੇ ਬੁਲ੍ਹਾਂ ਨੂੰ ਆਨੰਦ ਦੀਆਂ ਕਿਲਕਾਰੀਆਂ ਨਾਲ ਭਰ ਦੇਵੇਗਾ।
22 ਪਰ ਤੇਰੇ ਦੁਸ਼ਮਣ ਸ਼ਰਮ ਦੇ ਕੱਪੜੇ ਪਹਿਨਣਗੇ।
ਅਤੇ ਬਦਕਾਰ ਬੰਦਿਆਂ ਦੇ ਘਰ ਤਬਾਹ ਹੋ ਜਾਣਗੇ।”
ਅੱਯੂਬ ਦਾ ਬਿਲਦਦ ਨੂੰ ਉੱਤਰ
9 ਤਾਂ ਅੱਯੂਬ ਨੇ ਜਵਾਬ ਦਿੱਤਾ:
2 “ਹਾਂ, ਮੈਂ ਜਾਣਦਾ ਹਾਂ ਕਿ ਜੋ ਤੂੰ ਆਖਦਾ ਸੱਚ ਹੈ।
ਪਰ ਕਿਹੜਾ ਆਦਮੀ ਪਰਮੇਸ਼ੁਰ ਨੂੰ ਦਲੀਲਾਂ ਨਾਲ ਜਿੱਤ ਸੱਕਦਾ ਹੈ।
3 ਬੰਦਾ ਕਦੇ ਵੀ ਪਰਮੇਸ਼ੁਰ ਨਾਲ ਬਹਿਸ ਨਹੀਂ ਕਰ ਸੱਕਦਾ।
ਪਰਮੇਸ਼ੁਰ ਤਾਂ ਇੱਕ ਹਜ਼ਾਰ ਸਵਾਲ ਪੁੱਛ ਸੱਕਦਾ ਹੈ ਤੇ ਕੋਈ ਵੀ ਬੰਦਾ ਇੱਕ ਦਾ ਜਵਾਬ ਵੀ ਨਹੀਂ ਦੇ ਸੱਕਦਾ।
4 ਪਰਮੇਸ਼ੁਰ ਬਹੁਤ ਸਿਆਣਾ ਹੈ ਤੇ ਉਸਦੀ ਸ਼ਕਤੀ ਬਹੁਤ ਮਹਾਨ ਹੈ।
ਕੋਈ ਵੀ ਬੰਦਾ ਪਰਮੇਸ਼ੁਰ ਨਾਲ ਨਹੀਂ ਲੜ ਸੱਕਦਾ ਤੇ ਜ਼ਖਮ ਖਾਧੇ ਬਿਨਾ ਨਹੀਂ ਰਹਿ ਸੱਕਦਾ।
5 ਪਰਮੇਸ਼ੁਰ ਪਰਬਤਾਂ ਨੂੰ ਹਿਲਾਉਂਦਾ ਅਤੇ ਉਹ ਇਸ ਨੂੰ ਜਾਣਦੇ ਵੀ ਨਹੀਂ।
ਉਹ ਉਨ੍ਹਾਂ ਨੂੰ ਪਲਟ ਦਿੰਦਾ ਜਦੋਂ ਉਹ ਗੁੱਸੇ ਵਿੱਚ ਹੁੰਦਾ।
6 ਪਰਮੇਸ਼ੁਰ ਧਰਤੀ ਹਿਲਾਉਣ ਲਈ ਭੂਚਾਲਾਂ ਨੂੰ ਭੇਜਦਾ।
ਪਰਮੇਸ਼ੁਰ ਧਰਤੀ ਦੀਆਂ ਬੁਨਿਆਦਾਂ ਹਿਲਾ ਦਿੰਦਾ ਹੈ।
7 ਪਰਮੇਸ਼ੁਰ ਸੂਰਜ ਨਾਲ ਗੱਲ ਕਰ ਸੱਕਦਾ ਹੈ ਤੇ ਇਸ ਨੂੰ ਉਦੈ ਹੋਣ ਤੋਂ ਰੋਕ ਸੱਕਦਾ ਹੈ।
ਉਹ ਤਾਰਿਆਂ ਨੂੰ ਸਬਿਰ ਕਰ ਸੱਕਦਾ ਹੈ ਇਸ ਲਈ ਉਹ ਨਹੀਂ ਚਮਕਦੇ।
8 ਇੱਕਲੇ ਪਰਮੇਸ਼ੁਰ ਨੇ ਹੀ ਅਕਾਸ਼ਾਂ ਨੂੰ
ਬਣਾਇਆ ਉਹ ਸਮੁੰਦਰ ਦੀਆਂ ਲਹਿਰਾਂ ਉੱਤੇ ਤੁਰਦਾ ਹੈ।
9 “ਪਰਮੇਸ਼ੁਰ ਨੇ ਤਾਰਿਆਂ ਦੇ ਸਮੂਹ, ਬੀਅਰ, ਉਰੀਅਨ ਅਤੇ ਪਲੇਦੇਸ [c] ਨੂੰ ਬਣਾਇਆ।
ਉਸ ਨੇ ਦੱਖਣ ਦੇ ਕਮਰਿਆਂ [d] ਨੂੰ ਬਣਾਇਆ।
10 ਪਰਮੇਸ਼ੁਰ ਮਹਾਨ ਗੱਲਾਂ ਕਰਦਾ ਹੈ ਜਿਹੜੀਆਂ ਲੋਕ ਨਹੀਂ ਸਮਝ ਸੱਕਦੇ।
ਪਰਮੇਸ਼ੁਰ ਦੇ ਕਰਿਸ਼ਮੇ ਕਿਸੇ ਦੇ ਗਿਣਤੀ ਕੀਤੇ ਜਾਣ ਨਾਲੋਂ ਵੱਧੇਰੇ ਹੈ।
11 ਜਦੋਂ ਪਰਮੇਸ਼ੁਰ ਮੇਰੇ ਸਾਮ੍ਹਣਿਉ ਲੰਘਦਾ ਹੈ ਮੈਂ ਉਸ ਨੂੰ ਨਹੀਂ ਦੇਖ ਸੱਕਦਾ।
ਜਦੋਂ ਪਰਮੇਸ਼ੁਰ ਲੰਘਦਾ ਹੈ ਮੈਨੂੰ ਉਸ ਦਾ ਪਤਾ ਨਹੀਂ ਲੱਗਦਾ।
12 ਜੇ ਪਰਮੇਸ਼ੁਰ ਕਿਸੇ ਚੀਜ਼ ਨੂੰ ਖੋਹ ਲੈਂਦਾ ਹੈ ਉਸ ਨੂੰ ਕੋਈ ਨਹੀਂ ਰੋਕ ਸੱਕਦਾ।
ਕੋਈ ਉਸ ਨੂੰ ਨਹੀਂ ਆਖ ਸੱਕਦਾ ‘ਤੁਸੀਂ ਕੀ ਕਰ ਰਹੇ ਹੋ?’
13 ਪਰਮੇਸ਼ੁਰ ਆਪਣੇ ਕ੍ਰੋਧ ਨੂੰ ਦਬਾਉਂਦਾ ਨਹੀਂ।
ਰਹਾਬ [e] ਦੇ ਸਹਾਇਕ ਵੀ ਪਰਮੇਸ਼ੁਰ ਅੱਗੇ ਝੁਕਦੇ ਹਨ।
14 ਇਸ ਲਈ ਮੈਂ ਪਰਮੇਸ਼ੁਰ ਨਾਲ ਬਹਿਸ ਨਹੀਂ ਕਰ ਸੱਕਦਾ।
ਮੈਂ ਜਾਣਦਾ ਹੀ ਨਹੀਂ ਕਿ ਉਸ ਨੂੰ ਕੀ ਆਖਣਾ।
15 ਭਾਵੇਂ ਜੇਕਰ ਮੈਂ ਬੇਗੁਨਾਹ ਹਾਂ, ਮੈਂ ਉਸ ਨੂੰ ਜਵਾਬ ਨਹੀਂ ਦੇ ਸੱਕਦਾ।
ਮੈਂ ਤਾਂ ਸਿਰਫ਼ ਇੰਨਾ ਹੀ ਕਰ ਸੱਕਦਾ ਹਾਂ, ਮੇਰੇ ਮੁਕੱਦਮੇ ਦੀ ਸੁਣਵਾਈ ਲਈ ਉਸਦੀ ਮਿਹਰ ਲਈ ਮਿੰਨਤ ਹੀ ਕਰ ਸੱਕਦਾ ਹਾਂ।
16 ਜੇ ਕਿਤੇ ਮੈਂ ਬੁਲਾਇਆ ਤੇ ਉਸ ਨੇ ਜਵਾਬ ਵੀ ਦਿੱਤਾ ਫੇਰ ਵੀ
ਮੈਂ ਵਿਸ਼ਵਾਸ ਨਹੀਂ ਕਰਾਂਗਾ ਕਿ ਸੱਚਮੁੱਚ ਉਹ ਮੈਨੂੰ ਸੁਣੇਗਾ।
17 ਪਰਮੇਸ਼ੁਰ ਮੈਨੂੰ ਕੁਚਲਨ ਲਈ ਤੂਫਾਨ ਭੇਜ ਸੱਕਦਾ ਹੈ।
ਅਕਾਰਣ ਹੀ ਉਹ ਮੈਨੂੰ ਹੋਰ ਜ਼ਖਮ ਦੇ ਸੱਕਦਾ ਹੈ।
18 ਪਰਮੇਸ਼ੁਰ ਮੈਨੂੰ ਸੁੱਖ ਦਾ ਸਾਹ ਨਹੀਂ ਲੈਣ ਦੇਵੇਗਾ।
ਉਹ ਮੈਨੂੰ ਹੋਰ ਵੀ ਕਸ਼ਟ ਦੇਵੇਗਾ।
19 ਮੈਂ ਪਰਮੇਸ਼ੁਰ ਨੂੰ ਨਹੀਂ ਹਰਾ ਸੱਕਦਾ।
ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ।
ਕੌਣ ਪਰਮੇਸ਼ੁਰ ਨੂੰ ਕਚਿਹਰੀ
ਆਉਣ ਲਈ ਮਜ਼ਬੂਰ ਕਰੇਗਾ।
20 ਮੈਂ ਬੇਗੁਨਾਹ ਹਾਂ, ਪਰ ਹਾਂ, ਜੋ ਵੀ ਮੈਂ ਆਖਦਾ ਹਾਂ ਮੇਰੀ ਨਿੰਦਿਆ ਕਰਦਾ ਹੈ।
ਮੈਂ ਬੇਗੁਨਾਹ ਹਾਂ, ਪਰ ਜੇ ਮੈਂ ਬੋਲਦਾ ਹਾਂ ਮੇਰਾ ਮੂੰਹ ਮੈਨੂੰ ਦੋਸ਼ੀ ਸਿੱਧ ਕਰਦਾ ਹੈ।
21 ਮੈਂ ਨਿਰਦੋਸ਼ ਹਾਂ ਪਰ ਮੈਨੂੰ ਪਤਾ ਨਹੀਂ ਕੀ ਸੋਚਾਂ।
ਮੈਂ ਆਪਣੀ ਜ਼ਿੰਦਗੀ ਨੂੰ ਨਫ਼ਰਤ ਕਰਦਾ ਹਾਂ।
22 ਮੈਂ ਆਪਣੇ-ਆਪ ਨੂੰ ਆਖਦਾ ਹਾਂ, ‘ਹਰ ਇੱਕ ਨਾਲ ਇਹੋ ਗੱਲ ਵਾਪਰਦੀ ਹੈ।
ਬੇਗੁਨਾਹ ਲੋਕ ਵੀ ਗੁਨਾਹਗਾਰਾਂ ਵਾਂਗ ਹੀ ਮਰਦੇ ਹਨ।
ਪਰਮੇਸ਼ੁਰ ਉਨ੍ਹਾਂ ਸਭ ਦੀਆਂ ਜ਼ਿੰਦਗਾਨੀਆਂ ਖਤਮ ਕਰ ਦਿੰਦਾ ਹੈ।’
23 ਜਦੋਂ ਕੋਈ ਭਿਆਨਕ ਗੱਲ ਵਾਪਰਦੀ ਹੈ ਅਤੇ ਕੋਈ ਬੇਗੁਨਾਹ ਬੰਦਾ ਮਾਰਿਆ ਜਾਂਦਾ ਹੈ, ਕੀ ਪਰਮੇਸ਼ੁਰ ਸਿਰਫ਼ ਉਸ ਉੱਤੇ ਹੱਸਦਾ ਹੈ।
24 ਜਦੋਂ ਕੋਈ ਬਦਕਾਰ ਆਦਮੀ ਕਿਸੇ ਧਰਤੀ ਨੂੰ ਨਿਯੰਤ੍ਰਿਤ ਕਰਦਾ, ਕੀ ਪਰਮੇਸ਼ੁਰ ਆਗੂਆਂ ਨੂੰ ਇਹ ਦੇਖਣ ਤੋਂ ਰੋਕਦਾ ਹੈ ਕਿ ਕੀ ਵਾਪਰ ਰਿਹਾ ਹੈ?
ਜੇਕਰ ਇਹ ਉਹ ਨਹੀਂ ਹੈ, ਤਾਂ ਇਹ ਕੌਣ ਹੈ?
25 “ਮੇਰੇ ਦਿਨ ਦੌੜਾਕ ਨਾਲੋਂ ਤੇਜ਼ੀ ਨਾਲ ਬੀਤ ਰਹੇ ਹਨ।
ਮੇਰੇ ਦਿਨ ਉਡਦੇ ਜਾਂਦੇ ਨੇ ਤੇ ਉਨ੍ਹਾਂ ਵਿੱਚ ਕੋਈ ਖੁਸ਼ੀ ਨਹੀਂ ਹੈ।
26 ਮੇਰੇ ਦਿਨ ਛੇਤੀ ਨਾਲ ਲੰਘ ਰਹੇ ਨੇ।
ਸਰਕਂਡਿਆਂ ਦੀ ਕਿਸ਼ਤੀ ਵਾਂਗ।
ਮੇਰੇ ਦਿਨ ਬਾਜ਼ਾਂ ਦੀ ਤੇਜ਼ੀ ਵਾਂਗ ਲੰਘ ਰਹੇ ਨੇ ਜਿਹੜੇ ਕਿਸੇ ਜਾਨਵਰ ਉੱਤੇ ਝਪਟ ਰਹੇ ਹੋਣ।
27 “ਜੇ ਮੈਂ ਆਖਾਂ ਮੈਂ ਸ਼ਿਕਾਇਤ ਨਹੀਂ ਕਰਾਂਗਾ। ਮੈਂ ਆਪਣਾ ਦਰਦ ਭੁੱਲ ਜਾਵਾਂਗਾ।
ਮੈਂ ਆਪਣੇ ਮੂੰਹ ਉੱਤੇ ਹਾਸਾ ਚਿਪਕਾ ਲਵਾਂਗਾ।
28 ਇਸ ਨਾਲ ਕੁਝ ਨਹੀਂ ਬਦਲਦਾ।
ਮੇਰੇ ਤਸੀਹੇ ਹਾਲੇ ਵੀ ਮੈਨੂੰ ਭੈਭੀਤ ਕਰਦੇ ਹਨ ਅਤੇ ਮੈਂ ਜਾਣਦਾ ਹਾਂ ਕਿ ਤੂੰ, ਪਰਮੇਸ਼ੁਰ ਮੈਨੂੰ ਬੇਗੁਨਾਹ ਘੋਸ਼ਿਤ ਨਹੀਂ ਕਰੇਂਗਾ।
29 ਮੈਨੂੰ ਤਾਂ ਪਹਿਲਾਂ ਹੀ ਦੋਸ਼ੀ ਮੰਨ ਲਿਆ ਗਿਆ ਹੈ।
ਇਸ ਲਈ ਮੈਂ ਕੋਸ਼ਿਸ਼ ਕਿਉਂ ਕਰਦਾ ਹਾਂ?
ਮੈਂ ਆਖਦਾ ਹਾਂ ਇਸ ਨੂੰ ਭੁੱਲ ਜਾ।
30 ਜੇ ਮੈਂ ਆਪਣੇ ਆਪ ਨੂੰ ਬਰਫ ਨਾਲ ਵੀ ਸਾਫ ਕਰ ਲਵਾਂ
ਤੇ ਆਪਣੇ ਹੱਥ ਸਾਬਨ ਨਾਲ ਧੋਕੇ ਵੀ ਸਾਫ਼ ਕਰ ਲਵਾਂ,
31 ਪਰਮੇਸ਼ੁਰ ਮੈਨੂੰ ਚਿਕੱੜ ਵਾਲੇ ਟੋਏ ਵਿੱਚ ਧੱਕ ਦੇਵੇਗਾ।
ਫ਼ੇਰ ਮੇਰੇ ਬਸਤਰ ਵੀ ਮੈਨੂੰ ਨਫ਼ਰਤ ਕਰਨਗੇ।
32 ਪਰਮੇਸ਼ੁਰ ਮੇਰੇ ਵਾਂਗ ਇੱਕ ਆਦਮੀ ਨਹੀਂ ਹੈ।
ਇਸੇ ਲਈ ਮੈਂ ਉਸ ਨੂੰ ਜਵਾਬ ਨਹੀਂ ਦੇ ਸੱਕਦਾ।
ਅਸੀਂ ਇੱਕ ਦੂਸਰੇ ਨੂੰ ਕਚਿਹਰੀ ਅੰਦਰ ਨਹੀਂ ਮਿਲ ਸੱਕਦੇ।
33 ਕਾਸ਼ ਕਿ ਕੋਈ ਦੋਹਾਂ ਧਿਰਾਂ ਨੂੰ ਸੁਣਨ ਵਾਲਾ ਹੁੰਦਾ।
ਕਾਸ਼ ਕਿ ਸਾਡੇ ਦੋਹਾਂ ਬਾਰੇ ਨਿਰਪੱਖ ਨਿਆਂ ਕਰਨ ਵਾਲਾ ਇੱਥੇ ਕੋਈ ਅਜਿਹਾ ਹੁੰਦਾ।
34 ਕਾਸ਼ ਕਿ ਪਰਮੇਸ਼ੁਰ ਦੀ ਸਜ਼ਾ ਵਾਲੀ ਲਾਠੀ ਨੂੰ ਖੋਹ ਕੇ ਲੈ ਜਾਣ ਵਾਲਾ ਕੋਈ ਹੁੰਦਾ।
ਫ਼ੇਰ ਪਰਮੇਸ਼ੁਰ ਨੇ ਮੈਨੂੰ ਹੋਰ ਭੈਭੀਤ ਨਹੀਂ ਕਰ ਸੱਕਣਾ ਸੀ।
35 ਫੇਰ ਮੈਂ ਪਰਮੇਸ਼ੁਰ ਤੋਂ ਭੈਭੀਤ ਹੋਏ ਬਿਨਾ ਜੋ ਵੀ ਆਖਣਾ ਚਾਹੁੰਦਾ ਹਾਂ ਕਹਿ ਸੱਕਦਾ ਸਾਂ।
ਪਰ ਹੁਣ ਮੈਂ ਅਜਿਹਾ ਨਹੀਂ ਕਰ ਸੱਕਦਾ।
10 “ਮੈਂ ਆਪਣੇ ਜੀਵਨ ਨੂੰ ਨਫਰਤ ਕਰਦਾ ਹਾਂ।
ਇਸ ਲਈ ਮੈਂ ਖੁਲ੍ਹ ਕੇ ਸ਼ਿਕਾਇਤ ਕਰਾਗਾਂ।
ਮੇਰੀ ਰੂਹ ਵਿੱਚ ਬਹੁਤ ਕੁੜਤ੍ਤਨ ਹੈ, ਇਸ ਲਈ ਮੈਂ ਹੁਣ ਬੋਲ਼ਾਂਗਾ।
2 ਮੈਂ ਪਰਮੇਸ਼ੁਰ ਨੂੰ ਆਖਾਂਗਾ, ‘ਮੇਰੀ ਨਿੰਦਿਆ ਨਾ ਕਰ!
ਮੈਨੂੰ ਦੱਸ ਮੈਂ ਕੀ ਕਸੂਰ ਕੀਤਾ ਹੈ?
ਮੇਰੇ ਖਿਲਾਫ ਤੈਨੂੰ ਕੀ ਸ਼ਿਕਾਇਤ ਹੈ?
3 ਹੇ ਪਰਮੇਸ਼ੁਰ ਕੀ ਮੈਨੂੰ ਦੁੱਖ ਦੇਣ ਨਾਲ ਤੈਨੂੰ ਸੁੱਖ ਮਿਲਦਾ ਹੈ?
ਲੱਗਦਾ ਤੈਨੂੰ ਉਸ ਬਾਰੇ ਕੋਈ ਪ੍ਰਵਾਹ ਨਹੀਂ ਜਿਸ ਨੂੰ ਤੂੰ ਸਾਜਿਆ ਹੈ।
ਜਾਂ ਸ਼ਾਇਦ ਤੁਸੀਂ ਉਨ੍ਹਾਂ ਯੋਜਨਾਵਾਂ ਨਾਲ ਖੁਸ਼ ਹੋ ਜਿਨ੍ਹਾਂ ਨੂੰ ਬਦ ਲੋਕ ਬਣਾਂਦੇ ਨੇ।
4 ਹੇ ਪਰਮੇਸ਼ੁਰ ਕੀ ਤੁਹਾਡੇ ਕੋਲ ਮਨੁੱਖੀ ਅੱਖਾਂ ਹਨ?
ਕੀ ਤੁਸੀਂ ਚੀਜ਼ਾਂ ਨੂੰ ਉਸੇ ਤਰ੍ਹਾਂ ਦੇਖਦੇ ਹੋ ਜਿਵੇਂ ਸਾਰੇ ਲੋਕ ਦੇਖਦੇ ਨੇ?
5 ਕੀ ਤੁਹਾਡਾ ਜੀਵਨ ਵੀ ਸਾਡੇ ਜੀਵਨ ਜਿੰਨਾ ਹੀ ਬੋਢ਼ਾ ਹੈ?
ਕੀ ਤੁਹਾਡਾ ਜੀਵਨ ਵੀ ਇੱਕ ਬੰਦੇ ਦੇ ਜੀਵਨ ਜਿੰਨਾ ਹੀ ਥੋੜਾ ਹੈ?
ਨਹੀਂ! ਇਸ ਲਈ ਕਿਵੇਂ ਜਾਣਦੇ ਹੋ ਤੁਸੀਂ ਕਿ ਇਹ ਕਿਹੋ ਜਿਹਾ ਹੈ?
6 ਤੁਸੀਂ ਮੇਰਾ ਕਸੂਰ ਲੱਭਦੇ ਹੋ
ਤੇ ਮੇਰਾ ਪਾਪ ਖੋਜਦੇ ਹੋ।
7 ਭਾਵੇਂ ਤੂੰ ਜਾਣਦੈਁ ਕਿ ਮੈਂ ਬੇਗੁਨਾਹ ਹਾਂ
ਅਤੇ ਮੈਨੂੰ ਤੇਰੀ ਸ਼ਕਤੀ ਕੋਲੋਂ ਕੋਈ ਨਹੀਂ ਬਚਾ ਸੱਕਦਾ!
8 ਹੇ ਪਰਮੇਸ਼ੁਰ ਮੈਨੂੰ ਤੁਹਾਡੇ ਹੱਥਾਂ ਨੇ ਬਣਾਇਆ ਤੇ ਮੇਰੇ ਸ਼ਰੀਰ ਨੂੰ ਰੂਪ ਦਿੱਤਾ।
ਪਰ ਹੁਣ ਇਹੀ ਮੈਨੂੰ ਵਲ ਰਹੇ ਨੇ ਤੇ ਮੈਨੂੰ ਤਬਾਹ ਕਰ ਰਹੇ ਨੇ!
9 ਹੇ ਪਰਮੇਸ਼ੁਰ! ਯਾਦ ਕਰ ਤੂੰ ਮੈਨੂੰ ਮਿੱਟੀ ਦੇ ਸਾਂਚੇ ਵਾਂਗ ਢਾਲਿਆ,
ਕੀ ਤੂੰ ਮੈਨੂੰ ਫ਼ਿਰ ਤੋਂ ਧੂੜ ਬਣਾ ਦੇਵੇਂਗਾ।
10 ਤੂੰ ਮੈਨੂੰ ਦੁੱਧ ਵਾਂਗ ਬਾਹਰ ਡੋਲ੍ਹ ਦਿੱਤਾ।
ਤੇ ਮੈਨੂੰ ਰਿੜਕਦੇ ਹੋ ਤੇ ਮੈਨੂੰ ਨਚੋੜਦੇ ਹੋ ਜਿਵੇਂ ਕੋਈ ਪਨੀਰ ਬਣਾਉਂਦਾ ਹੈ।
11 ਤੁਸੀਂ ਮੈਨੂੰ ਹੱਡੀਆਂ ਤੇ ਪਠਿਆਂ ਨਾਲ ਇਕੱਠਿਆਂ ਕੀਤਾ ਹੈ।
ਤੇ ਫ਼ੇਰ ਤੁਸੀਂ ਮੇਨੂੰ ਚਮੜੀ ਤੇ ਮਾਸ ਨਾਲ ਢੱਕ ਦਿੱਤਾ।
12 ਤੁਸੀਂ ਮੈਨੂੰ ਜੀਵਨ ਦਿੱਤਾ ਤੇ ਮੇਰੇ ਉੱਤੇ ਮਿਹਰ ਕੀਤੀ।
ਤੁਸੀਂ ਮੇਰਾ ਧਿਆਨ ਰੱਖਿਆ।
ਤ੍ਤੇ ਮੇਰੇ ਆਤਮੇ ਉੱਤੇ ਪਹਿਰਾ ਦਿੱਤਾ।
13 ਪਰ ਇਹ ਗੱਲ ਸੀ ਜਿਸ ਨੂੰ ਤੁਸੀਂ ਆਪਣੇ ਦਿਲ ਅੰਦਰ ਛਪਾ ਲਿਆ
ਮੈਂ ਜਾਣਦਾ ਹਾਂ ਇਹੀ ਹੈ ਜਿਸ ਨੂੰ ਤੁਸੀਂ ਭੇਤ ਭਰੇ ਢੰਗ ਨਾਲ ਆਪਣੇ ਦਿਲ ਅੰਦਰ ਵਿਉਂਤਿਆ ਹੈ।
ਹਾਂ, ਮੈਂ ਜਾਣਦਾ ਹਾਂ ਇਹੀ ਤੁਹਾਡੇ ਮਨ ਵਿੱਚ ਸੀ।
14 ਜੇ ਮੈਂ ਪਾਪ ਕੀਤਾ ਹੁੰਦਾ ਤੁਸੀਂ ਮੈਨੂੰ ਦੇਖ ਰਹੇ ਹੁੰਦੇ ਇਸ ਲਈ
ਤੁਸੀਂ ਮੈਨੂੰ ਮੇਰੀ ਗਲਤੀ ਲਈ ਦੰਡ ਦੇ ਸੱਕਦੇ ਸੀ।
15 ਜਦੋਂ ਮੈਂ ਪਾਪ ਕਰਦਾਂ,
ਮੈਂ ਦੋਸ਼ੀ ਹੁੰਦਾ ਹਾਂ ਤੇ ਇਹ ਮੇਰੇ ਲਈ ਬਹੁਤ ਬੁਰਾ ਹੈ।
ਪਰ ਮੈਂ ਤਾਂ ਆਪਣਾ ਸਿਰ ਨਹੀਂ ਚੁੱਕ ਸੱਕਦਾ ਜਦ ਕਿ ਮੈਂ ਬੇਕਸੂਰ ਹਾਂ।
ਮੈਂ ਇੰਨਾ ਸ਼ਰਮਸਾਰ ਅਤੇ ਉਦਾਸ ਹਾਂ।
16 ਜੇ ਮੈਨੂੰ ਕੋਈ ਸਫਲਤਾ ਮਿਲਦੀ ਹੈ ਤੇ ਮੈਂ ਮਾਣ ਮਹਿਸੂਸ ਸੱਕਦਾ ਹਾਂ
ਤੁਸੀਂ ਮੇਰਾ ਪਿੱਛਾ ਕਰਦੇ ਹੋ ਜਿਵੇਂ ਕੋਈ ਸ਼ੇਰ ਦਾ ਸ਼ਿਕਾਰ ਕਰਦਾ ਹੈ।
ਤੁਸੀਂ ਦੋਬਾਰਾ ਆਪਣੀ ਤਾਕਤ ਮੇਰੇ ਵਿਰੁੱਧ ਦਰਸਾਉਂਦੇ ਹੋ।
17 ਤੁਸੀਂ ਮੇਰੇ ਖਿਲਾਫ਼ ਨਵੇਂ ਗਵਾਹ ਲੱਭਦੇ ਰਹਿੰਦੇ ਹੋ।
ਤੁਹਾਡੀ ਰਜ਼ਾ ਮੇਰੇ ਉੱਪਰ,
ਕਈ ਢਂਗਾਂ ਨਾਲ ਬਾਰ ਬਾਰ ਗੱਸਾ ਦਰਸ਼ਾਉਂਦੀ ਹੈ,
ਜਿਵੇਂ ਤੁਸੀਂ ਇੱਕ ਫ਼ੌਜ ਤੋਂ ਬਾਦ ਦੂਸਰੀ ਫੌਜ ਮੇਰੇ ਵਿਰੁੱਧ ਭੇਜਦੇ ਹੋ।
18 ਇਸ ਲਈ ਹੇ ਪਰਮੇਸ਼ੁਰ ਤੁਸੀਂ ਮੈਨੂੰ ਜਨਮ ਕਿਉਂ ਲੈਣ ਦਿੱਤਾ?
ਕਾਸ਼ ਕਿ ਮੈਂ ਕਿਸੇ ਦੀ ਨਜ਼ਰ ਪੈਣ ਤੋਂ ਪਹਿਲਾਂ ਮਰ ਗਿਆ ਹੁੰਦਾ।
19 ਕਾਸ਼ ਕਿ ਮੈਂ ਕਦੇ ਵੀ ਜਿਉਂਦਾ ਨਾ ਹੁੰਦਾ।
ਕਾਸ਼ ਕਿ ਮੈਂ ਆਪਣੀ ਮਾਂ ਦੇ ਗਰਭ ਤੋਂ ਸਿੱਧਾ ਕਬਰ ਵੱਲ ਲਿਜਾਇਆ ਜਾਂਦਾ।
20 ਮੇਰਾ ਜੀਵਨ ਤਾਂ ਤਕਰੀਬਨ ਮੁੱਕ ਗਿਆ ਹੈ।
ਇਸ ਲਈ ਮੈਨੂੰ ਇੱਕਲਿਆਂ ਛੱਡ ਦਿਉ।
ਮੈਨੂੰ ਉਹ ਥੋੜਾ ਜਿਹਾ ਸਮਾਂ ਮਾਨਣ ਦਿਉ ਜੋ ਕਿ ਮੇਰੇ ਲਈ ਬੱਚਿਆਂ ਹੈ।
21 ਇਸ ਤੋਂ ਪਹਿਲਾਂ ਕਿ ਮੈਂ ਉਸ ਬਾਵੇਂ ਚੱਲਿਆ ਜਾਵਾਂ ਜਿੱਥੇ ਕੋਈ ਵੀ ਬੰਦਾ ਮੌਤ
ਅਤੇ ਹਨੇਰੇ ਦੀ ਥਾਂ ਉੱਤੋਂ ਵਾਪਸ ਨਹੀਂ ਪਰਤਦਾ।
22 ਮੈਨੂੰ ਉਹ ਥੋੜਾ ਜਿਹਾ ਸਮਾਂ ਮਾਨਣ ਦਿਓ ਜੋ ਮੇਰੇ ਕੋਲ ਬੱਚਿਆਂ ਹੈ ਇਸ ਤੋਂ ਪਹਿਲਾਂ ਕਿ ਮੈਂ ਚੱਲਾ ਜਾਵਾਂ।
ਮੈਂ ਹਨੇਰੇ, ਪਰਛਾਵਿਆਂ ਅਤੇ ਉਲਝਨ ਦੀ ਧਰਤੀ ਤੇ ਚੱਲਿਆ ਜਾਵਾਂ।
ਉੱਥੇ ਚਾਨਣ ਵੀ ਹਨੇਰਾ ਹੈ।’”
ਸੋਫਰ ਅੱਯੂਬ ਨਾਲ ਗੱਲ ਕਰਦਾ ਹੈ
11 ਫੇਰ ਨਅਮਾਬੀ ਸੋਫਰ ਨੇ ਅੱਯੂਬ ਨੂੰ ਜਵਾਬ ਦਿੱਤਾ ਤੇ ਆਖਿਆ,
2 “ਕੀ ਕਿਸੇ ਨੂੰ ਸ਼ਬਦਾਂ ਦੀ ਇਸ ਹਨੇ੍ਹਰੀ ਦਾ ਜਵਾਬ ਨਹੀਂ ਦੇਣਾ ਚਾਹੀਦਾ!
ਕੀ ਇਹ ਸਾਰੀਆਂ ਗੱਲਾਂ ਕਰਨੀਆਂ ਅੱਯੂਬ ਨੂੰ ਠੀਕ ਸਿੱਧ ਕਰਦੀਆਂ ਨੇ? ਨਹੀਂ!
3 ਅੱਯੂਬ ਤੇਰਾ ਕੀ ਖਿਆਲ ਹੈ
ਕਿ ਸਾਡੇ ਕੋਲ ਤੈਨੂੰ ਦੇਣ ਲਈ ਕੋਈ ਜਵਾਬ ਨਹੀਂ?
ਤੇਰਾ ਕੀ ਖਿਆਲ ਹੈ ਕਿ ਕੋਈ ਵੀ ਤੈਨੂੰ ਝਿੜਕੇਗਾ ਨਹੀਂ
ਜਦੋਂ ਤੂੰ ਪਰਮੇਸ਼ੁਰ ਦਾ ਮਜ਼ਾਕ ਉਡਾਉਂਦਾ ਹੈਂ?
4 ਅੱਯੂਬ ਤੂੰ ਪਰਮੇਸ਼ੁਰ ਨੂੰ ਆਖਦਾ ਹੈ
ਮੇਰੀਆਂ ਦਲੀਲਾਂ ਠੀਕ ਨੇ
ਤੇ ਤੁਸੀਂ ਦੇਖ ਸੱਕਦੇ ਹੋ ਕਿ ਮੈਂ ਸ਼ੁੱਧ ਹਾਂ।
5 ਅੱਯੂਬ, ਮੇਰੀ ਇੱਛਾ ਕਿ ਪਰਮੇਸ਼ੁਰ ਤੈਨੂੰ ਜਵਾਬ ਦੇ
ਦਿੰਦਾ ਤੇ ਦੱਸ ਦਿੰਦਾ ਕਿ ਤੂੰ ਗਲਤ ਹੈਂ।
6 ਪਰਮੇਸ਼ੁਰ ਤੈਨੂੰ ਸਿਆਣਪ ਦਾ ਰਹੱਸ ਦੱਸ ਸੱਕਦਾ।
ਉਹ ਤੈਨੂੰ ਦੱਸ ਸੱਕਦਾ ਕਿ ਹਰ ਕਹਾਣੀ ਦੇ ਦੋ ਪਾਸੇ ਹੁੰਦੇ ਨੇ।
ਅੱਯੂਬ ਸੁਣ ਮੇਰੀ ਗੱਲ,
ਪਰਮੇਸ਼ੁਰ ਤੈਨੂੰ ਓਨੀ ਸਜ਼ਾ ਨਹੀਂ ਦੇ ਰਿਹਾ ਜਿੰਨੀ ਉਸ ਨੂੰ ਤੈਨੂੰ ਦੇਣੀ ਚਾਹੀਦੀ ਹੈ।”
7 “ਅੱਯੂਬ ਕੀ ਤੂੰ ਸੋਚਦਾ ਹੈ ਕਿ ਸੱਚਮੁੱਚ ਪਰਮੇਸ਼ੁਰ ਨੂੰ ਸਮਝਦਾ ਹੈਂ?
ਤੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਸਮਝ ਨਹੀਂ ਸੱਕਦਾ?
8 ਤੂੰ ਉਸ ਬਾਰੇ ਕੁਝ ਵੀ ਨਹੀਂ ਕਰ ਸੱਕਦਾ ਜੋ ਉੱਪਰ ਸਵਰਗ ਵਿੱਚ ਹੈ!
ਤੂੰ ਮੌਤ ਦੇ ਸਥਾਨ ਬਾਰੇ ਕੁਝ ਵੀ ਨਹੀਂ ਜਾਣਦਾ।
9 ਪਰਮੇਸ਼ੁਰ ਧਰਤੀ ਨਾਲੋਂ ਵੱਡੇਰਾ ਹੈ
ਤੇ ਸਮੁੰਦਰਾਂ ਨਾਲੋਂ ਵੱਡੇਰਾ ਹੈ।
10 “ਜੇ ਪਰਮੇਸ਼ੁਰ ਤੈਨੂੰ ਗਿਰਫ਼ਤਾਰ ਕਰ ਲਵੇ ਤੇ ਕਚਿਹਰੀ ਅੰਦਰ ਲੈ ਆਵੇ
ਕੋਈ ਵੀ ਉਸ ਨੂੰ ਨਹੀਂ ਰੋਕ ਸੱਕਦਾ।
11 ਸੱਚਮੁੱਚ, ਪਰਮੇਸ਼ੁਰ ਜਾਣਦਾ, ਕਿ ਕੌਣ ਨਿਕਂਮਾ ਹੈ।
ਜਦੋਂ ਪਰਮੇਸ਼ੁਰ ਬਦੀ ਨੂੰ ਦੇਖਦਾ ਹੈ ਉਹ ਉਸ ਨੂੰ ਯਾਦ ਰੱਖਦਾ ਹੈ।
12 ਇੱਕ ਜੰਗਲੀ ਗਧਾ ਇਨਸਾਨ ਨੂੰ ਜਨਮ ਨਹੀਂ ਦੇ ਸੱਕਦਾ।
ਤੇ ਮੂਰਖ ਬੰਦਾ ਕਦੇ ਵੀ ਸਿਆਣਾ ਨਹੀਂ ਹੋਵੇਗਾ।
13 ਪਰ ਅੱਯੂਬ, ਜੇਕਰ ਤੂੰ ਆਪਣਾ ਦਿਲ ਤਿਆਰ ਕਰ ਸੱਕਦਾ,
ਤਾਂ ਤੂੰ ਉਸ ਅੱਗੇ ਆਪਣੇ ਹੱਥ ਫ਼ੈਲਾ ਸੱਕਦਾ ਹੋਣਾ ਸੀ।
14 ਤੈਨੂੰ ਉਸ ਪਾਪ ਨੂੰ ਦੂਰ ਕਰ ਦੇਣਾ ਚਾਹੀਦਾ ਜਿਹੜਾ ਤੇਰੇ ਘਰ ਅੰਦਰ ਹੈ।
ਬਦੀ ਨੂੰ ਆਪਣੇ ਤੰਬੂ ਵਿੱਚ ਨਾ ਰਹਿਣ ਦੇਣਾ।
15 ਫ਼ੇਰ ਤੂੰ ਪਰਮੇਸ਼ੁਰ ਵੱਲ ਬਿਨਾ ਸ਼ਰਮ ਦੇ ਤੱਕ ਸੱਕਦਾ ਹੈਂ।
ਤੂੰ ਬਿਨਾਂ ਡਰਿਆਂ ਦਿ੍ਰੜਤਾ ਨਾਲ ਖਲੋ ਸੱਕਦਾ ਹੈਂ।
16 ਫੇਰ ਤੂੰ ਆਪਣੀਆਂ ਮੁਸੀਬਤਾਂ ਨੂੰ ਭੁੱਲ ਸੱਕਦਾ ਤੇਰੀਆਂ ਮੁਸੀਬਤਾਂ ਉਸ
ਪਾਣੀ ਵਰਗੀਆਂ ਹੁੰਦੀਆਂ ਜਿਹੜਾ ਵਹਿ ਚੁੱਕਿਆ ਹੈ।
17 ਫੇਰ ਤੇਰਾ ਜੀਵਨ ਦੁਪਹਿਰ ਦੀ ਧੁੱਪ ਨਾਲੋਂ ਵੀ ਵੱਧੇਰੇ ਚਮਕੀਲਾ ਹੁੰਦਾ।
ਜੀਵਨ ਦੀਆਂ ਸਭ ਤੋਂ ਹਨੇਰੀਆਂ ਘੜੀਆਂ ਵੀ ਸਵੇਰ ਦੇ ਸੂਰਜ ਵਾਂਗ ਚਮਕਦੀਆਂ।
18 ਫੇਰ ਤੂੰ ਸੁਰੱਖਿਅਤ ਮਹਿਸੂਸ ਕਰਦਾ ਕਿਉਂ ਹੁੰਦੀ ਆਸ ਇੱਥੇ।
ਪਰਮੇਸ਼ੁਰ ਤੇਰਾ ਖਿਆਲ ਰੱਖਦਾ ਤੇ ਤੈਨੂੰ ਆਰਾਮ ਦਿੰਦਾ।
19 ਤੂੰ ਆਰਾਮ ਕਰਨ ਲਈ ਪੈ ਗਿਆ ਹੋਵੇਂਗਾ ਅਤੇ ਕਿਸੇ ਨੇ ਤੇਰਾ ਫ਼ਿਕਰ ਨਹੀਂ ਕੀਤਾ ਹੋਣਾ,
ਅਤੇ ਬਹੁਤ ਸਾਰੇ ਲੋਕਾਂ ਨੇ ਤੇਰੀ ਮਿਹਰ ਨੂੰ ਭਾਲਿਆ ਹੋਵੇਗਾ।
20 ਭਾਵੇਂ ਬੁਰੇ ਆਦਮੀ ਵੀ ਸਹਾਇਤਾ ਲਈ ਤੱਕਦੇ ਹੋਣ
ਪਰ ਉਹ ਆਪਣੀਆਂ ਮੁਸੀਬਤਾਂ ਤੋਂ ਬਚ ਨਹੀਂ ਸੱਕਦੇ।
ਉਨ੍ਹਾਂ ਦੀ ਉਮੀਦ ਸਿਰਫ਼ ਮੌਤ ਵੱਲ ਲੈ ਜਾਂਦੀ ਹੈ।”
ਅੱਯੂਬ ਦਾ ਸੋਫਰ ਨੂੰ ਜਵਾਬ ਦੇਣਾ
12 ਫੇਰ ਅੱਯੂਬ ਨੇ ਉਨ੍ਹਾਂ ਨੂੰ ਜਵਾਬ ਦਿੱਤਾ:
2 “ਮੈਨੂੰ ਯਕੀਨ ਹੈ ਕਿ ਤੁਸੀਂ ਸੋਚਦੇ ਹੋ
ਕਿ ਸਿਰਫ ਤੁਸੀਂ ਹੀ ਸਿਆਣੇ ਆਦਮੀ ਹੋ।
ਤੁਸੀਂ ਸੋਚਦੇ ਹੋ ਕਿ ਜਦੋਂ ਤੁਸੀਂ ਮਰੋਗੇ ਸਿਆਣਪ
ਵੀ ਤੁਹਾਡੇ ਨਾਲ ਹੀ ਚਲੀ ਜਾਵੇਗੀ।
3 ਪਰ ਮੇਰਾ ਦਿਮਾਗ ਵੀ ਤੇਰੇ ਜਿੰਨਾ ਹੀ ਚੰਗਾ ਹੈ।
ਮੈਂ ਵੀ ਤੇਰੇ ਵਾਂਗ ਚਤੁਰ ਹਾਂ।
ਕੋਈ ਵੀ ਦੇਖ ਸੱਕਦਾ ਕਿ ਇਹ ਸੱਚ ਹੈ।
4 “ਹੁਣ ਮੇਰੇ ਦੋਸਤ ਮੇਰੇ ਉੱਤੇ ਹੱਸਦੇ ਨੇ।
ਉਹ ਆਖਦੇ ਨੇ ਉਸ ਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਨੂੰ ਉਸ ਦਾ ਜਵਾਬ ਮਿਲਿਆ।
ਇਹੀ ਕਾਰਣ ਹੈ ਕਿ ਉਸ ਨਾਲ ਇਹ ਸਾਰੀਆਂ ਬੁਰੀਆਂ ਗੱਲਾਂ ਵਾਪਰੀਆਂ ਨੇ।
ਮੈਂ ਇੱਕ ਨੇਕ ਬੰਦਾ ਹਾਂ। ਮੈਂ ਬੇਗੁਨਾਹ ਹਾਂ।
ਪਰ ਉਹ ਫ਼ੇਰ ਵੀ ਮੇਰੇ ਉੱਤੇ ਹੱਸਦੇ ਨੇ।
5 ਜਿਹੜੇ ਲੋਕ ਮੁਸੀਬਤਾਂ ਵਿੱਚ ਨਹੀਂ ਘਿਰੇ ਹੁੰਦੇ ਉਹ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਨੇ ਜਿਹੜੇ ਮੁਸੀਬਤਾਂ ਵਿੱਚ ਘਿਰੇ ਹੁੰਦੇ ਨੇ।
ਉਹ ਲੋਕ ਇੱਕ ਡਿੱਗੇ ਹੋਏ ਬੰਦੇ ਉੱਤੇ ਵਾਰ ਕਰਦੇ ਨੇ।
6 ਪਰ ਡਾਕੂਆਂ ਦੇ ਤੰਬੂਆਂ ਨੂੰ ਗੋਲਿਆ ਜਾਂਦਾ।
ਜਿਹੜੇ ਲੋਕ ਪਰਮੇਸ਼ੁਰ ਨੂੰ ਕ੍ਰੋਧਵਾਨ ਕਰਦੇ ਨੇ ਸ਼ਾਂਤੀ ਨਾਲ ਰਹਿੰਦੇ ਨੇ,
ਤੇ ਉਨ੍ਹਾਂ ਦੀ ਆਪਣੀ ਹੀ ਸ਼ਕਤੀ ਉਨ੍ਹਾਂ ਦਾ ਇੱਕੋ-ਇੱਕ ਦੇਵਤਾ ਹੁੰਦੀ ਹੈ।
7 “ਪਰ ਜਾਨਵਰਾਂ ਨੂੰ ਪੁੱਛੋ ਉਨ੍ਹਾਂ ਤੁਹਾਨੂੰ ਸਿੱਖਿਆ ਦ੍ਦੇਣਗੇ।
ਜਾਂ ਪੁੱਛੋ ਹਵਾ ਦੇ ਪੱਛੀਆਂ ਨੂੰ ਉਹ ਤੁਹਾਨੂੰ ਦੱਸਣਗੇ।
8 ਜਾਂ ਧਰਤੀ ਨਾਲ ਗੱਲ ਕਰੋ, ਇਹ ਤੁਹਾਨੂੰ ਸਿੱਖਾਵੇਗੀ।
ਜਾਂ ਸਮੁੰਦਰ ਦੀਆਂ ਮੱਛੀਆਂ ਨੂੰ ਆਪਣੀ ਸਿਆਣਪ ਬਾਰੇ ਤੁਹਾਨੂੰ ਦੱਸਣ ਦਿਓ।
9 ਹਰ ਕੋਈ ਜਾਣਦਾ ਹੈ
ਕਿ ਯਹੋਵਾਹ ਨੇ ਉਹ ਚੀਜ਼ਾਂ ਬਣਾਈਆਂ ਨੇ।
10 ਹਰ ਜਾਨਵਰ ਜਿਹੜਾ ਜਿਉਂਦਾ ਹੈ ਤੇ ਹਰ ਬੰਦਾ ਜਿਹੜਾ ਸਾਹ ਲੈਂਦਾ ਹੈ
ਪਰਮੇਸ਼ੁਰ ਦੀ ਸ਼ਕਤੀ ਦੇ ਅਧੀਨ ਹੈ।
11 ਪਰ ਜਿਵੇਂ ਜੀਭ ਭੋਜਨ ਨੂੰ ਚਖਦੀ ਹੈ
ਤੇ ਕੰਨ ਉਨ੍ਹਾਂ ਸ਼ਬਦਾਂ ਨੂੰ ਪਰੱਖਦੇ ਨੇ ਜਿਹੜੇ ਉਹ ਸੁਣਦੇ ਨੇ।
12 ਅਸੀਂ ਆਖਦੇ ਹਾਂ ‘ਸਿਆਣਪ ਬਜ਼ੁਰਗ ਲੋਕਾਂ ਅੰਦਰ ਜਾਂਦੀ ਹੈ।
ਲੰਮਾ ਜੀਵਨ ਸਮਝ ਨੂੰ ਪੈਦਾ ਕਰਦਾ ਹੈ।’
13 ਪਰ ਸਿਆਣਪ ਅਤੇ ਸ਼ਕਤੀ ਪਰਮੇਸ਼ੁਰ ਦੀ ਹੈ।
ਨੇਕ ਸਲਾਹ ਅਤ ਸਮਝਦਾਰੀ ਉਸੇ ਦੀ ਹੈ।
14 ਜੇ ਪਰਮੇਸ਼ੁਰ ਕਿਸੇ ਚੀਜ਼ ਨੂੰ ਚੀਰ ਦਿੰਦਾ ਹੈ, ਲੋਕ ਉਸ ਨੂੰ ਫਿਰ ਨਹੀਂ ਉਸਾਰ ਸੱਕਦੇ।
ਜੇ ਪਰਮੇਸ਼ੁਰ ਕਿਸੇ ਬੰਦੇ ਨੂੰ ਕੈਦ ਅੰਦਰ ਸੁੱਟ ਦਿੰਦਾ ਹੈ, ਲੋਕ ਉਸ ਬੰਦੇ ਨੂੰ ਅਜ਼ਾਦ ਨਹੀਂ ਕਰ ਸੱਕਦੇ।
15 ਜੇ ਪਰਮੇਸ਼ੁਰ ਬਾਰਿਸ਼ ਨੂੰ ਰੋਕ ਲੈਂਦਾ ਹੈ ਧਰਤੀ ਸੁੱਕ ਜਾਵੇਗੀ।
ਜੇਕਰ ਉਹ ਬਾਰਿਸ਼ ਨੂੰ ਢਿਲਿਆਂ ਛੱਡ ਦਿੰਦਾ ਹੈ ਇਹ ਧਰਤੀ ਨੂੰ ਭਰ ਦੇਵੇਗੀ।
16 ਪਰਮੇਸ਼ੁਰ ਤਾਕਤਵਰ ਹੈ ਤੇ ਸਦਾ ਜਿਤ੍ਤਦਾ ਹੈ
ਜਿੱਤਣ ਵਾਲੇ ਅਤੇ ਹਾਰਨ ਵਾਲੇ ਸਾਰੇ ਹੀ ਪਰਮੇਸ਼ੁਰ ਦੇ ਹਨ।
17 ਪਰਮੇਸ਼ੁਰ ਸਮਝਦਾਰਾਂ ਤੋਂ ਉਨ੍ਹਾਂ ਦੀ ਸਿਆਣਪ ਖੋਹ ਲੈਂਦਾ ਹੈ
ਅਤੇ ਆਗੂਆਂ ਨੂੰ ਮੂਰੱਖਾਂ ਵਾਂਗ ਵਿਹਾਰ ਕਰਨ ਲਾ ਦਿੰਦਾ ਹੈ।
18 ਭਾਵੇਂ ਰਾਜਾ ਲੋਕਾਂ ਨੂੰ ਕੈਦ ਅੰਦਰ ਸੁੱਟ ਦੇਵੇ
ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਅਜ਼ਾਦ ਕਰ ਦਿੰਦਾ ਹੈ ਤੇ ਉਨ੍ਹਾਂ ਨੂੰ ਸ਼ਕਤੀਸ਼ਾਲੀ ਬਣਾਉਂਦਾ ਹੈ।
19 ਪਰਮੇਸ਼ੁਰ ਜਾਜਕਾਂ ਕੋਲੋਂ ਉਨ੍ਹਾਂ ਦੀ ਸ਼ਕਤੀ ਖੋਹ ਲੈਂਦਾ ਹੈ
ਅਤੇ ਉਨ੍ਹਾਂ ਸਰਕਾਰੀ ਅਧਿਕਾਰੀਆਂ ਨੂੰ ਬਰੱਖਾਸਤ ਕਰ ਦਿੰਦਾ ਹੈ ਜਿਹੜੇ ਆਪਣੀਆਂ ਨੌਕਰੀਆਂ ਅੰਦਰ ਖੁਦ ਨੂੰ ਸੁਰੱਖਿਅਤ ਸਮਝਦੇ ਨੇ।
20 ਪਰਮੇਸ਼ੁਰ ਭਰੋਸੇ ਯੋਗ ਸਲਾਹਕਾਰਾਂ ਨੂੰ ਖਾਮੋਸ਼ ਕਰ ਦਿੰਦਾ ਹੈ,
ਉਹ ਬਜ਼ੁਰਗ ਲੋਕਾਂ ਦੀ ਸਿਆਣਪ ਖੋਹ ਲੈਂਦਾ ਹੈ।
21 ਪਰਮੇਸ਼ੁਰ ਆਗੂਆਂ ਤੇ ਬਦਨਾਮੀ ਲਿਆਉਂਦਾ
ਅਤੇ ਉਹ ਸ਼ਾਸਕਾਂ ਕੋਲੋ ਸ਼ਕਤੀ ਖੋਹ ਲੈਂਦਾ।
22 ਪਰਮੇਸ਼ੁਰ ਸਭ ਦੇ ਗੁਪਤ ਭੇਤਾਂ ਨੂੰ ਜਾਣਦਾ ਹੈ।
ਉਹ ਉਨ੍ਹਾਂ ਥਾਵਾਂ ਤੇ ਰੋਸ਼ਨੀ ਭੇਜਦਾ ਹੈ ਜਿਹੜੀਆਂ ਮੌਤ ਵਾਂਗਰਾਂ ਹਨੇਰੀਆਂ ਨੇ।
23 ਪਰਮੇਸ਼ੁਰ ਕੌਮਾਂ ਨੂੰ ਮਹਾਨ ਅਤੇ ਸ਼ਕਤੀਸ਼ਾਲੀ ਬਣਾਉਂਦਾ
ਅਤੇ ਫ਼ਿਰ ਉਨ੍ਹਾਂ ਨੂੰ ਤਬਾਹ ਕਰ ਦਿੰਦਾ ਹੈ।
ਉਹ ਕੌਮਾਂ ਦਾ ਵਿਸਤਾਰ ਕਰਦਾ ਹੈ
ਤੇ ਫ਼ਿਰ ਉਨ੍ਹਾਂ ਦੇ ਲੋਕਾਂ ਨੂੰ ਖਿੰਡਾ ਦਿੰਦਾ ਹੈ।
24 ਪਰਮੇਸ਼ੁਰ ਆਗੂਆਂ ਨੂੰ ਮੂਰਖ ਬਣਾ ਦਿੰਦਾ ਹੈ
ਉਹ ਉਨ੍ਹਾਂ ਨੂੰ ਮਾਰੂਬਲ ਅੰਦਰ ਭਟਕਣ ਲਾਉਂਦਾ ਹੈ।
25 ਉਹ ਆਗੂ ਉਸ ਬੰਦੇ ਵਰਗੇ ਹੁੰਦੇ ਨੇ ਜੋ ਹਨੇਰੇ ਵਿੱਚ ਆਪਣਾ ਰਾਹ ਟੋਁਹਦਾ ਹੈ
ਉਹ ਉਸ ਸ਼ਰਾਬੀ ਬੰਦੇ ਵਰਗੇ ਹੁੰਦੇ ਨੇ ਜਿਹੜਾ ਇਹ ਵੀ ਨਹੀਂ ਜਾਣਦਾ ਕਿ ਉਹ ਕਿੱਥੋ ਜਾ ਰਿਹਾ ਹੈ।”
13 ਅੱਯੂਬ ਨੇ ਆਖਿਆ,
“ਮੈਂ ਇਹ ਸਭ ਕੁਝ ਪਹਿਲਾਂ ਵੇਖਿਆ ਹੋਇਆ।
ਮੈਂ ਪਹਿਲਾਂ ਵੀ ਰਹ ਗੱਲ ਸੁਣ ਚੁੱਕਿਆ ਹ੍ਹਾਂ ਜੋ ਤੁਸੀਂ ਆਖਦੇ ਹੋ।
ਮੈਂ ਉਨ੍ਹਾਂ ਸਾਰੀਆਂ ਗੱਲਾਂ ਨੂੰ ਸਮਝਦਾ ਹਾਂ।
2 ਮੈਂ ਤੁਹਾਡੇ ਜਿੰਨਾ ਹੀ ਜਾਣਦਾ ਹਾਂ।
ਮੈਂ ਤੁਹਾਡੇ ਜਿੰਨਾ ਹੀ ਚਤੁਰ ਹਾਂ।
3 ਪਰ ਮੈਂ ਤੁਹਾਡੇ ਨਾਲ ਬਹਿਸ ਨਹੀਂ ਕਰਨਾ ਚਾਹੁੰਦਾ।
ਮੈਂ ਸਰਬ-ਸ਼ਕਤੀਮਾਨ ਪਰਮੇਸ਼ੁਰ ਨਾਲ ਗੱਲ ਕਰਨੀ ਚਾਹੁੰਦਾ ਹਾਂ।
ਮੈਂ ਆਪਣੀਆਂ ਮੁਸੀਬਤਾਂ ਬਾਰੇ ਪਰਮੇਸ਼ੁਰ ਨਾਲ ਬਹਿਰ ਕਰਨੀ ਚਾਹੁੰਦਾ ਹਾਂ।
4 ਪਰ ਤੁਸੀਂ ਤਿੰਨੇ ਜਾਣੇ ਆਪਣੀ ਅਗਿਆਨਤਾ ਨੂੰ ਝੂਠ ਨਾਲ ਢੱਕਣਾ ਚਾਹੁੰਦੇ ਹੋ।
ਤੁਸੀਂ ਉਨ੍ਹਾਂ ਨਿਕੰਮੇ ਹਕੀਮਾਂ ਵਰਗੇ ਹੋ ਜਿਹੜੇ ਕਿਸੇ ਦਾ ਵੀ ਇਲਾਜ ਨਹੀਂ ਕਰ ਸੱਕਦੇ।
5 ਕਾਸ਼ ਕਿ ਤੁਸੀਂ ਸਿਰਫ਼ ਖਾਮੋਸ਼ ਹੋ ਜਾਁਦੇ।
ਇਹੀ ਸਭ ਤੋਂ ਸਿਆਣਪ ਭਰੀ ਗੱਲ ਹੁੰਦੀ ਜਿਹੜੀ ਤੁਸੀਂ ਕਰ ਸੱਕਦੇ ਸੀ।
6 “ਹੁਣ ਮੇਰੀ ਦਲੀਲ ਨੂੰ ਸੁਣੋ।
ਜੋ ਵੀ ਮੈਂ ਤੁਹਾਨੂੰ ਆਖਦਾ ਹਾਂ ਸੁਣੋ।
7 ਕੀ ਤੁਸੀਂ ਪਰਮੇਸ਼ੁਰ ਲਈ ਝੂਠ ਬੋਲੋਁਗੇ?
ਕੀ ਤੁਸੀਂ ਸੱਚਮੁੱਚ ਵਿਸ਼ਵਾਸ ਕਰਦੇ ਹੋ ਕਿ ਤੁਹਾਡਾ ਝੂਠ ਹੀ ਹੈ ਜੋ ਪਰਮੇਸ਼ੁਰ ਤੁਹਾਨੂੰ ਆਖਣਾ ਚਾਹੁੰਦਾ ਹੈ।
8 ਕੀ ਤੁਸੀਂ ਪਰਮੇਸ਼ੁਰ ਦਾ ਪੱਖ ਲੈ ਰਹੇ ਹੋ?
ਕੀ ਤੁਸੀਂ ਉਸ ਖਾਤਰ ਉਸ ਦੇ ਮੁਕੱਦਮੇ ਲਈ ਦਲੀਲਬਾਜ਼ੀ ਕਰੋਂਗੇ।
9 ਜੇ ਪਰਮੇਸ਼ੁਰ ਨੇ ਬਹੁਤ ਬਾਰੀਕੀ ਨਾਲ
ਤੁਹਾਡਾ ਨਿਰੀਖਣ ਕੀਤਾ ਕੀ ਉਹ ਤੁਹਾਨੂੰ ਦਰਸਾਵੇਗਾ ਕਿ ਤੁਸੀਂ ਠੀਕ ਹੋ?
ਕੀ ਤੁਸੀਂ ਸੱਚਮੁੱਚ ਸੋਚਦੇ ਹੋ ਕਿ ਤੁਸੀਂ ਪਰਮੇਸ਼ੁਰ ਨੂੰ ਮੂਰਖ ਬਣਾ ਸੱਕਦੇ ਹੋ।
ਉਵੇਂ ਹੀ ਜਿਵੇਂ ਤੁਸੀਂ ਲੋਕਾਂ ਨੂੰ ਮੂਰਖ ਬਣਾਉਂਦੇ ਹਨ।
10 ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਤੁਹਾਡੀ ਅਲੋਚਨਾ ਕਰੇਗਾ ਜੇ
ਤੁਸੀਂ ਕਚਿਹਰੀ ਅੰਦਰ ਕਿਸੇ ਬੰਦੇ ਦੇ ਪੱਖ ਦੀ ਚੋਣ, ਇਸੇ ਲਈ ਕਰਦੇ ਹੋਂ ਕਿਉਂ ਕਿ ਉਹ ਮਹੱਤਵਪੂਰਣ ਹੈ।
11 ਪਰਮੇਸ਼ੁਰ ਦੀ ਮਹਾਨਤਾ ਤੁਹਾਨੂੰ ਭੈਭੀਤ ਕਰਦੀ ਹੈ,
ਤੁਸੀਂ ਉਸ ਤੋਂ ਡਰਦੇ ਹੋ।
12 ਤੁਹਾਡੇ ਰਟੇ ਹੋਏ ਪਾਠ ਸਿਰਫ਼ ਅਰਬਹੀਣ ਕਹਾਉਤਾਂ ਹਨ।
ਤੁਹਾਡੀਆਂ ਦਲੀਲਾਂ ਮਿੱਟੀ ਜਿੰਨੀਆਂ ਬੇਕਾਰ ਦਲੀਲਾਂ ਹੀ ਹਨ।
13 “ਖਾਮੋਸ਼ ਰਹੋ ਤੇ ਮੈਨੂੰ ਗੱਲ ਕਰਨ ਦਿਉ।
ਮੈਂ ਉਸ ਨੂੰ ਪ੍ਰਵਾਨ ਕਰਦਾ ਹਾਂ ਜੋ ਵੀ ਮੇਰੇ ਨਾਲ ਵਾਪਰਦਾ ਹੈ।
14 ਮੈਂ ਆਪਣੇ-ਆਪ ਨੂੰ ਖਤਰੇ ਵਿੱਚ ਪਾਵਾਂਗਾ ਤੇ
ਮੈਂ ਆਪਣੇ ਜੀਵਨ ਨੂੰ ਆਪਣੇ ਹੱਥਾਂ ਵਿੱਚ ਲੈ ਲਵਾਂਗਾ।
15 ਮੈਂ ਪਰਮੇਸ਼ੁਰ ਵਿੱਚ ਭਰੋਸਾ ਕਰਦਾ ਰਹਾਂਗਾ ਭਾਵੇਂ ਪਰਮੇਸ਼ੁਰ ਮੈਨੂੰ ਮਾਰ ਹੀ ਮੁਕਾਵੇ।
ਪਰ ਮੈਂ ਉਸ ਦੇ ਮੁਖ ਲਈ ਆਪਣੇ-ਆਪ ਦਾ ਬਚਾਉ ਕਰਾਂਗਾ।
16 ਅਤੇ ਜੇ ਪਰਮੇਸ਼ੁਰ ਮੈਨੂੰ ਜਿਉਣ ਦਿੰਦਾ ਹੈ ਇਹ ਤਾਂ ਹੀ ਹੋਵੇਗਾ ਕਿਉਂਕਿ ਮੈਂ ਬੋਲਣ ਦੀ ਦਲੇਰੀ ਕੀਤੀ ਸੀ।
ਕਈ ਵੀ ਬਦ ਆਦਮੀ ਕਦੇ ਪਰਮੇਸ਼ੁਰ ਨੂੰ ਆਮੋ੍ਹ ਸਾਹਮਣੇ ਮਿਲਣ ਦਾ ਹੌਸਲਾ ਨਹੀਂ ਕਰਦਾ।
17 ਧਿਆਨ ਨਾਲ ਸੁਣ ਜੋ ਵੀ ਮੈਂ ਆਖਦਾ ਹਾਂ।
ਮੈਨੂੰ ਸਮਝਾਉਣ ਦੇ।
18 ਮੈਂ ਹੁਣ ਆਪਣਾ ਬਚਾਉ ਕਰਨ ਲਈ ਤਿਆਰ ਹਾਂ।
ਮੈਂ ਆਪਣੀਆਂ ਦਲੀਲਾਂ ਹੋਸ਼ਿਆਰੀ ਨਾਲ ਪੇਸ਼ ਕਰਾਂਗਾ।
ਮੈਂ ਜਾਣਦਾ ਹਾਂ ਕਿ ਮੈਂ ਧਰਮੀ ਸਾਬਿਤ ਕੀਤਾ ਜਾਵਾਂਗਾ।
19 ਜੇ ਕੋਈ ਵੀ ਬੰਦਾ ਸਾਬਤ ਕਰ ਸੱਕਦਾ ਹੈ ਕਿ
ਮੈਂ ਗਲਤ ਹਾਂ ਤਾਂ ਮੈਂ ਫੌਰਨ ਚੁੱਪ ਹੋ ਜਾਵਾਂਗਾ।
20 “ਹੇ ਪਰਮੇਸ਼ੁਰ ਬਸ ਦੋ ਚੀਜ਼ਾਂ ਮੈਨੂੰ ਦੇ ਫੇਰ
ਮੈਂ ਤੈਥੋਂ ਨਹੀਂ ਛੁਪਾਂਗਾ:
21 ਮੈਨੂੰ ਦੰਡ ਦੇਣਾ ਬੰਦ ਕਰ ਦੇ,
ਤੇ ਮੈਨੂੰ ਤੇਰੇ ਖੌਫ਼ਾਂ ਰਾਹੀਂ ਭੈਭੀਤ ਕਰਨੋ ਰੁਕ ਜਾ।
22 ਫ਼ੇਰ ਮੈਨੂੰ ਬੁਲਾ ਤੇ ਮੈਂ ਤੈਨੂੰ ਜਵਾਬ ਦੇਵਾਂਗਾ ਜਾਂ
ਮੈਨੂੰ ਬੋਲਣ ਦੇ ਤੇ ਤੂੰ ਮੈਨੂੰ ਜਵਾਬ ਦੇ।
23 ਮੈਂ ਕਿੰਨੇ ਕੁ ਪਾਪ ਕੀਤੇ ਨੇ,
ਮੈਂ ਕੀ ਗ਼ਲਤ ਕੀਤਾ ਹੈ,
ਮੈਨੂੰ ਮੇਰੇ ਪਾਪ ਤੇ ਮੇਰੀਆਂ ਗਲਤੀਆਂ ਦਿਖਾ।
24 ਹੇ ਪਰਮੇਸ਼ੁਰ ਤੂੰ ਮੇਰੇ ਕੋਲੋਂ ਕਿਉਂ ਲਕੋ ਰੱਖਦਾ ਹੈਂ
ਤੇ ਮੇਰੇ ਨਾਲ ਦੁਸ਼ਮਣਾਂ ਵਰਗਾ ਵਿਹਾਰ ਕਰਦਾ ਹੈ?
25 ਕੀ ਤੂੰ ਮੈਨੂੰ ਡਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?
ਮੈਂ ਤਾਂ ਹਵਾ ਵਿੱਚ ਉਡਦਾ ਹੋਇਆ ਇੱਕ ਪੱਤਾ ਹਾਂ।
ਤੂੰ ਇੱਕ ਨਿੱਕੇ ਤਿਨਕੇ ਉੱਤੇ ਹਮਲਾ ਕਰ ਰਿਹਾ ਹੈਂ।
26 ਹੇ ਪਰਮੇਸ਼ੁਰ ਤੂੰ ਮੇਰੇ ਖਿਲਾਫ਼ ਕੌੜੀਆਂ ਗੱਲਾਂ ਆਖਦਾ ਹੈਂ।
ਕੀ ਤੂੰ ਮੈਨੂੰ ਉਨ੍ਹਾਂ ਪਾਪਾਂ ਲਈ ਦੁੱਖ ਦੇ ਰਿਹਾ ਹੈਂ ਜਿਹੜੇ ਮੈਂ ਜਵਾਨੀ ਵੇਲੇ ਕੀਤੇ ਸਨ।
27 ਤੂੰ ਮੇਰੇ ਪੈਰਾਂ ਵਿੱਚ ਸੰਗਲੀਆਂ ਪਾ ਦਿੱਤੀਆਂ ਨੇ,
ਤੂੰ ਹਰ ਕਦਮ ਨੂੰ ਵੇਖਦਾ ਹੈਂ ਜੋ ਮੈਂ ਚੁੱਕਦਾ ਹਾਂ,
ਤੂੰ ਮੇਰੇ ਵੱਧਾੇ ਹਰ ਕਦਮ ਨੂੰ ਵੇਖਦਾ ਹੈਂ।
28 ਇਸ ਲਈ ਮੈਂ ਲੱਕੜ ਦੇ ਉਸ ਟੁਕੜੇ ਵਾਂਗ ਕਮਜ਼ੋਰ
ਤੋਂ ਕਮਜ਼ੋਰ ਹੋ ਰਿਹਾ ਹਾਂ ਜੋ ਕੱਪੜੇ ਦੇ ਉਸ ਟੁਕੜੇ ਵਾਂਗ ਗਲ ਰਿਹਾ ਹੈ ਜਿਸ ਨੂੰ ਕੀੜੇ ਖਾ ਰਹੇ ਹੋਣ।”
14 ਅੱਯੂਬ ਨੇ ਆਖਿਆ,
“ਆਪਾਂ ਸਾਰੇ ਇਨਸਾਨ ਹਾਂ।
ਸਾਡੀ ਜਿਂਦਗੀ ਛੋਟੀ ਤੇ ਮੁਸੀਬਤਾਂ ਨਾਲ ਭਰੀ ਹੋਈ ਹੈ।
2 ਆਦਮੀ ਦੀ ਜ਼ਿੰਦਗੀ ਫ਼ੁੱਲ ਵਾਂਗ ਹੁੰਦੀ ਹੈ, ਜੋ ਬਹੁਤ ਛੇਤੀ ਉੱਗਦਾ ਹੈ ਤੇ ਮਰ ਜਾਂਦਾ ਹੈ।
ਆਦਮੀ ਦੀ ਜ਼ਿੰਦਗੀ ਪ੍ਰਛਾਵੇ ਵਰਗੀ ਹੈ ਜਿਹੜਾ ਕੁਝ ਚਿਰ ਰਹਿੰਦਾ ਹੈ ਤੇ ਫ਼ੇਰ ਤੁਰ ਜਾਂਦਾ ਹੈ।
3 ਇਹ ਸੱਚ ਹੈ ਪਰ ਹੇ ਪਰਮੇਸ਼ੁਰ, ਕੀ ਤੂੰ ਮੇਰੇ, ਇੱਕ ਇਨਸਾਨ ਵੱਲ ਤੱਕੇਁਗਾ?
ਤੇ ਕੀ ਤੂੰ ਕਚਿਹਰੀ ਵਿੱਚ ਮੇਰੇ ਨਾਲ ਆਵੇਂਗਾ ਤੇ ਆਪਾਂ ਦੋਵੇਂ ਆਪੋ-ਆਪਣੀਆਂ ਦਲੀਲਾਂ ਪੇਸ਼ ਕਰੀਏ?
4 “ਕੌਣ ਨਾਪਾਕ ਤੋਂ ਪਾਕ ਚੀਜ਼ ਬਣਾ ਸੱਕਦਾ ਹੈ? ਕੋਈ ਨਹੀਂ ਕਰ ਸੱਕਦਾ।
5 ਆਦਮੀ ਦੇ ਦਿਨ ਪੂਰਵ-ਨਿਸ਼ਚਿੰਤ ਹਨ।
ਹੇ ਪਰਮੇਸ਼ੁਰ ਤੂੰ ਨਿਆਂ ਕਰਦਾ ਹੈਂ ਕਿ ਆਦਮੀ ਕਿੰਨਾ ਚਿਰ ਜਿਉਂਦਾ।
ਤੂੰ ਆਦਮੀ ਲਈ ਉਹ ਹੱਦਾਂ ਮਿਬਦਾ ਹੈਂ ਤੇ ਉਨ੍ਹਾਂ ਨੂੰ ਕੁਝ ਵੀ ਨਹੀਂ ਬਦਲ ਸੱਕਦਾ।
6 ਇਸ ਲਈ ਹੇ ਪਰਮੇਸ਼ੁਰ, ਸਾਨੂੰ ਤੱਕਣਾ ਬੰਦ ਕਰੋ।
ਸਾਨੂੰ ਇੱਕਲਿਆਂ ਛੱਡ ਦਿਉ।
ਸਾਨੂੰ ਆਪਣਾ ਸਖਤ ਜੀਵਨ ਮਾਨਣ ਦਿਉ ਦੋਁ ਤੱਕ ਕਿ ਸਾਡਾ ਸਮਾਂ ਮੁੱਕ ਨਹੀਂ ਜਾਂਦਾ।
7 “ਇੱਕ ਰੁੱਖ ਲਈ ਆਸ ਹੁੰਦੀ ਹੈ।
ਜੇ ਇਸ ਨੂੰ ਵੱਢ ਦਿੱਤਾ ਜਾਵੇ ਇਹ ਫ਼ੇਰ ਉੱਗ ਸੱਕਦਾ ਹੈ।
ਇਹ ਨਵੀਆਂ ਟਾਹਣੀਆਂ ਕੱਢਦਾ ਰਹੇਗਾ।
8 ਭਾਵੇਂ ਇਸ ਦੀਆਂ ਜਢ਼ਾਂ ਜ਼ਮੀਨ ਅੰਦਰ ਪੁਰਾਣੀਆਂ ਹੋ ਜਾਣ
ਤੇ ਇਸ ਦਾ ਮੁੱਢ ਧਰਤੀ ਅੰਦਰ ਮਰ ਜਾਵੇ।
9 ਪਰ ਇਹ ਪਾਣੀ ਫ਼ੇਰ ਹਰੀ ਹੋ ਜਾਵੇਗੀ ਇਹ ਨਵੇਂ
ਪੌਦੇ ਵਾਂਗ ਨਵੀਆਂ ਟਾਹਣੀਆਂ ਉਗਾਵੇਗੀ।
10 ਪਰ ਜਦੋਂ ਆਦਮੀ ਮਰ ਜਾਂਦਾ,
ਉਹ ਖਤਮ ਹੋ ਜਾਂਦਾ ਹੈ!
ਜਦੋਂ ਆਦਮੀ ਮਰ ਜਾਂਦਾ, ਉਹ ਤੁਰ ਜਾਂਦਾ ਹੈ।
11 ਤੁਸੀਂ ਸਮੁੰਦਰ ਦੇ ਸੁੱਕ ਜਾਣ ਤੀਕ,
ਉਸਦਾ ਸਾਰਾ ਪਾਣੀ ਖਿੱਚ ਸੱਕਦੇ ਹੋ, ਪਰ ਆਦਮੀ ਮੁਰਦਾ ਹੀ ਰਹੇਗਾ।
12 ਜਦੋਂ ਕੋਈ ਆਦਮੀ ਮਰਦਾ ਹੈ ਉਹ ਲੇਟ ਜਾਂਦਾ ਹੈ
ਤੇ ਉਹ ਮੁੜਕੇ ਨਹੀਂ ਉੱਠਦਾ।
ਇੱਕ ਮੁਰਦਾ ਆਦਮੀ ਦੇ ਉੱਠਣ
ਤੋਂ ਪਹਿਲਾਂ ਸਾਰੇ ਅਕਾਸ਼ ਅਲੋਪ ਹੋ ਜਾਣਗੇ।
ਨਹੀਂ, ਲੋਕ ਉਸ ਨੀਂਦ ਤੋਂ ਨਹੀਂ ਉੱਠਣਗੇ।
13 “ਕਾਸ਼ ਕਿ ਤੂੰ ਮੈਨੂੰ ਮੇਰੀ ਕਬਰ ਵਿੱਚ ਛੁਪਾ ਦੇਵੇਂ।
ਕਾਸ਼ ਕਿ ਤੂੰ ਮੈਨੂੰ ਉੱਥੇ ਛੁਪਾ ਦਿੰਦਾ ਜਦੋਂ ਤੱਕ ਕਿ ਤੇਰਾ ਗੁੱਸਾ ਠੰਡਾ ਨਾ ਹੋ ਜਾਂਦਾ।
ਫ਼ੇਰ ਸ਼ਾਇਦ ਤੂੰ ਮੈਨੂੰ ਚੇਤੇ ਕਰਨ ਦਾ ਸਮਾਂ ਚੁਣ ਲੈਂਦਾ।
14 ਜੇ ਕੋਈ ਬੰਦਾ ਮਰ ਜਾਂਦਾ ਹੈ ਕੀ ਉਹ ਮੁੜਕੇ ਜੀਵੇਗਾ?
ਮੈਂ ਇੰਤਜ਼ਾਰ ਕਰਾਂਗਾ ਜਿੰਨਾ ਚਿਰ ਤੱਕ ਕਿ ਮੇਰੇ ਲਈ ਲਾਜ਼ਮੀ ਹੈ, ਜਿੰਨਾ ਚਿਰ ਕਿ ਮੈਂ ਅਜ਼ਾਦ ਨਾ ਕੀਤਾ ਜਾ ਸੱਕਾਂ।
15 ਹੇ ਪਰਮੇਸ਼ੁਰ ਤੁਸੀਂ ਮੈਨੂੰ ਬੁਲਾਉਂਦੇ,
ਤੇ ਮੈਂ ਤੁਹਾਨੂੰ ਜਵਾਬ ਦਿੰਦਾ।
ਫੇਰ ਮੈਂ, ਉਹ ਜਿਸ ਨੂੰ ਤੂੰ ਸਾਜਿਆ
ਤੇਰੇ ਲਈ ਕਿਸੇ ਯੋਗ ਹੋ ਸੱਕਦਾ ਹੋਣਾ ਸੀ।
16 ਤਾਂ ਵੀ, ਤੂੰ ਮੇਰੇ ਵੱਧਾੇ ਹਰ ਕਦਮ ਤੇ ਪਹਿਰਾ ਦਿੰਦਾ,
ਪਰ ਤੂੰ ਮੇਰੇ ਪਾਪਾਂ ਨੂੰ ਚੇਤੇ ਨਾ ਕਰਦਾ।
17 ਤੂੰ ਮੇਰੇ ਪਾਪਾਂ ਨੂੰ ਇੱਕ ਬੋਰੇ ਵਿੱਚ ਬੰਨ੍ਹਕੇ,
ਇਸ ਨੂੰ ਬੰਦ ਕਰਕੇ ਪਰ੍ਹਾਂ ਸੁੱਟ ਦੇਣੇ ਚਾਹੀਦੇ ਸਨ।
18 “ਪਹਾੜ ਡਿੱਗਦੇ ਨੇ ਤੇ ਬਿਖਰ ਜਾਂਦੇ ਨੇ,
ਵੱਡੀਆਂ ਚੱਟਾਨਾਂ ਹਿੱਲ ਜਾਂਦੀਆਂ ਨੇ ਤੇ ਡਿੱਗ ਪੈਂਦੀਆਂ ਨੇ।
19 ਪਾਣੀ ਪੱਥਰ ਉੱਤੇ ਵਗਦਾ ਤੇ ਉਨ੍ਹਾਂ ਨੂੰ ਘਸਾ ਦਿੰਦਾ ਹੈ।
ਹੜ੍ਹ ਧਰਤੀ ਤੋਂ ਮਿੱਟੀ ਰੋਢ਼ ਕੇ ਲੈ ਜਾਂਦੇ ਨੇ।
ਇਸ ਤਰ੍ਹਾਂ ਹੇ ਪਰਮੇਸ਼ੁਰ ਤੁਸੀਂ ਬੰਦੇ ਦੀ ਆਸ ਨੂੰ ਤਬਾਹ ਕਰ ਦਿੰਦੇ ਹੋ।
20 ਤੁਸੀਂ ਪੂਰੀ ਤਰ੍ਹਾਂ ਉਸ ਨੂੰ ਹਰਾ ਦਿੰਦੇ ਹੋ ਤੇ ਤੁਸੀਂ ਫ਼ੇਰ ਚੱਲੇ ਜਾਂਦੇ ਹੋ।
ਤੁਸੀਂ ਉਸ ਨੂੰ ਉਦਾਸ ਕਰਕੇ ਹਮੇਸ਼ਾ ਲਈ ਦੂਰ ਭੇਜ ਦਿੰਦੇ ਹੋ।
21 ਜੇ ਉਸ ਦੇ ਪੁੱਤਰਾਂ ਨੂੰ ਸਨਮਾਨ ਮਿਲਦਾ ਹੈ ਉਹ ਇਸ ਬਾਰੇ ਕਦੇ ਵੀ ਜਾਣਦਾ ਨਹੀਂ।
ਜੇ ਉਸ ਦੇ ਪੁੱਤਰ ਕਿਸੇ ਮਹੱਤਵ ਦੇ ਨਹੀਂ, ਉਹ ਇਸ ਨੂੰ ਕਦੇ ਵੀ ਨਹੀਂ ਵੇਖਦਾ।
22 ਉਹ ਆਦਮੀ ਆਪਣੇ ਸ਼ਰੀਰ ਅੰਦਰ ਸਿਰਫ਼ ਦਰਦ ਮਹਿਸੂਸ ਕਰਦਾ ਹੈ।
ਉਹ ਸਿਰਫ਼ ਆਪਣੇ ਲਈ ਸੋਗ ਕਰਦਾ ਹੈ।”
ਅਲੀਫਜ਼ ਦਾ ਅੱਯੂਬ ਨੂੰ ਜਵਾਬ
15 ਫੇਰ ਤੇਮਾਨ ਤੋਂ ਅਲੀਫਜ਼ ਨੇ ਅੱਯੂਬ ਨੂੰ ਜਵਾਬ ਦਿੱਤਾ:
2 “ਅੱਯੂਬ, ਜੇ ਤੂੰ ਸੱਚਮੁੱਚ ਸਿਆਣਾ ਹੁੰਦਾ,
ਤੂੰ ਆਪਣੀਆਂ ਨਿਕੰਮੀਆਂ ਨਿੱਜੀ ਰਾਇਆਂ ਨਾਲ ਜਵਾਬ ਨਾ ਦਿੰਦਾ!
ਸਿਆਣਾ ਆਦਮੀ ਇੰਨਾ ਗਰਮ ਹਵਾ ਨਾਲ ਭਰਿਆ ਹੋਇਆ ਨਹੀਂ ਹੁੰਦਾ।
3 ਕੀ ਤੂੰ ਸੋਚਦਾ ਹੈ ਕਿ ਇੱਕ ਸਿਆਣਾ ਆਦਮੀ ਨਿਕੰਮੇ ਸ਼ਬਦਾਂ ਨਾਲ
ਅਤੇ ਬੇਕਾਰ ਕਬਨਾਂ ਨਾਲ ਦਲੀਲ ਕਰੇਗਾ।
4 ਅੱਯੂਬ ਜੇ ਤੇਰਾ ਵੱਸ ਚਲਦਾ ਕੋਈ ਵੀ ਬੰਦਾ
ਪਰਮੇਸ਼ੁਰ ਦੀ ਇੱਜ਼ਤ ਨਾ ਕਰਦਾ ਤੇ ਨਾ ਉਸ ਅੱਗੇ ਪ੍ਰਾਰਥਨਾ ਕਰਦਾ।
5 ਜੋ ਗੱਲਾਂ ਤੂੰ ਆਖਦਾ ਹੈਂ ਸਾਫ਼ ਤੇਰੇ ਪਾਪਾਂ ਨੂੰ ਦਰਸਾਉਂਦੀਆਂ ਨੇ।
ਅੱਯੂਬ ਤੂੰ ਆਪਣੇ ਪਾਪ ਨੂੰ ਚਲਾਕੀ ਭਰੇ ਸ਼ਬਦਾਂ ਦੀ ਵਰਤੋਂ ਨਾਲ ਛੁਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ।
6 ਮੈਨੂੰ ਇਹ ਸਾਬਤ ਕਰਨ ਦੀ ਲੋੜ ਨਹੀਂ ਕਿ ਤੂੰ ਗ਼ਲਤ ਹੈਂ ਕਿਉਂ।
ਜਿਹੜੀਆਂ ਗੱਲਾਂ ਤੂੰ ਆਪਣੇ ਮੂੰਹੋਁ ਆਖਦਾ ਹੈਂ ਦਰਸਾਉਂਦੀਆਂ ਨੇ ਕਿ ਤੂੰ ਗ਼ਲਤ ਹੈਂ।
ਤੇਰੇ ਆਪਣੇ ਹੀ ਹੋਠ ਤੇਰੇ ਖਿਲਾਫ਼ ਬੋਲਦੇ ਨੇ।
7 “ਅੱਯੂਬ ਕੀ ਤੇਰਾ ਖਿਆਲ ਹੈ ਕਿ ਤੂੰ ਹੀ ਉਹ ਪਹਿਲਾਂ ਬੰਦਾ ਜਿਹੜਾ ਕਦੇ ਜਨਮਿਆ ਸੀ?
ਕੀ ਤੂੰ ਪਹਾੜੀਆਂ ਤੋਂ ਪਹਿਲਾਂ ਜਨਮਿਆ ਸੀ?
8 ਕੀ ਤੂੰ ਪਰਮੇਸ਼ੁਰ ਦੀਆਂ ਗੁਪਤ ਯੋਜਨਾਵਾਂ ਨੂੰ ਸੁਣਿਆ ਸੀ?
ਕੀ ਤੂੰ ਸੋਚਦਾ ਹੈਂ ਕਿ ਤੂੰ ਹੀ ਸਿਆਣਾ ਆਦਮੀ ਹੈਂ।
9 ਅੱਯੂਬ, ਤੂੰ ਕੀ ਜਾਣਦੈਁ ਜੋ ਅਸੀਂ ਨਹੀਂ ਜਾਣਦੇ?
ਕਿੰਨ੍ਹਾਂ ਅੰਤਰਦਰਿਸ਼ਟੀਆਂ ਤੇ ਤੂੰ ਕਾਬਜ ਹੈ ਜਿਨ੍ਹਾਂ ਦੀ ਸਾਨੂੰ ਕਮੀ ਹੈ।
10 ਸਫ਼ੇਰ ਵਾਲਾਂ ਵਾਲੇ ਆਦਮੀ ਅਤੇ ਬਜ਼ੁਰਗ ਸਾਡੇ ਨਾਲ ਸਹਿਮਤ ਹਨ।
ਹਾਂ, ਤੇਰੇ ਪਿਤਾ ਨਾਲੋਂ ਵਢੇਰੇ ਲੋਕ ਸਾਡੇ ਪੱਖ ਵਿੱਚ ਹਨ।
11 ਪਰਮੇਸ਼ੁਰ ਤੈਨੂੰ ਸੱਕੂਨ ਦੇਣ ਦੀ ਕੋਸ਼ਿਸ਼ ਕਰਦਾ ਹੈ ਪਰ ਇਹ ਤੇਰੇ ਲਈ ਕਾਫ਼ੀ ਨਹੀਂ।
ਅਸੀਂ ਕੋਮਲਤਾ ਨਾਲ ਤੈਨੂੰ ਪਰਮੇਸ਼ੁਰ ਦਾ ਸੰਦੇਸ਼ ਦਿੱਤਾ ਹੈ।
12 ਅੱਯੂਬ ਤੂੰ ਸਮਝਦਾ ਕਿਉਂ ਨਹੀਂ?
ਕਿਉਂ ਤੂੰ ਸੱਚ ਨੂੰ ਨਹੀਂ ਦੇਖ ਸੱਕਦਾ?
13 ਤੂੰ ਪਰਮੇਸ਼ੁਰ ਦੇ ਵਿਰੁੱਧ ਹੈਂ ਜਦੋਂ ਤੂੰ
ਇਹ ਰੋਹ ਭਰੇ ਸ਼ਬਦ ਬੋਲਦਾ ਹੈਂ।
14 “ਕੋਈ ਵੀ ਆਦਮੀ ਸੱਚਮੁੱਚ ਬੇਗੁਨਾਹ ਨਹੀਂ ਹੋ ਸੱਕਦਾ।
ਔਰਤ ਤੋਂ ਜੰਮਿਆ ਕੋਈ ਵੀ ਬੰਦਾ ਧਰਮੀ ਨਹੀਂ ਹੋ ਸੱਕਦਾ।
15 ਪਰਮੇਸ਼ੁਰ ਆਪਣੇ ਦੂਤਾਂ ਤੇ ਵੀ ਭਰੋਸਾ ਨਹੀਂ ਕਰਦਾ।
ਪਰਮੇਸ਼ੁਰ ਦੇ ਮੁਕਾਬਲੇ ਵਿੱਚ ਅਕਾਸ਼ ਵੀ ਪਵਿੱਤਰ ਨਹੀਂ ਹਨ।
16 ਆਦਮੀ ਬਦਤਰ ਹੈ।
ਉਹ ਨਫ਼ਰਤ ਯੋਗ ਅਤੇ ਭ੍ਰਸ਼ਟ ਹੈ ਅਤੇ ਬਦੀ ਨੂੰ ਪਾਣੀ ਵਾਂਗ ਪੀਂਦਾ ਹੈ।
17 “ਅੱਯੂਬ ਮੇਰੀ ਗੱਲ ਸੁਣ ਤੇ ਮੈਂ ਤੈਨੂੰ ਇਹ ਸਮਝਾਵਾਂਗਾ।
ਮੈਂ ਉਹ ਦੱਸਾਂਗਾ ਜੋ ਮੈਂ ਜਾਣਦਾ ਹਾਂ।
18 ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜੋ ਮੈਨੂੰ ਸਿਆਣਿਆਂ ਨੇ ਦੱਸੀਆਂ ਨੇ।
ਸਿਆਣੇ ਬੰਦਿਆਂ, ਪੁਰਖਿਆਂ ਨੇ ਮੈਨੂੰ ਇਹ ਗੱਲਾਂ ਦੱਸੀਆਂ ਨੇ।
19 ਸਿਰਫ਼ ਉਹੀ ਆਪਣੇ ਮੁਲਕ ਵਿੱਚ ਰਹਿੰਦੇ ਸਨ।
ਕੋਈ ਵੀ ਵਿਦੇਸ਼ੀ ਉੱਥੋਂ ਨਹੀਂ ਲੰਘਦਾ ਸੀ।
ਇਸ ਲਈ ਕਿਸੇ ਵੀ ਬੰਦਨੇ ਉਨ੍ਹਾਂ ਨੂੰ ਅਜੀਬ ਵਿੱਚਾਰ ਨਹੀਂ ਦਿੱਤੇ।
20 ਇਨ੍ਹਾਂ ਸਿਆਣੇ ਬੰਦਿਆਂ ਨੇ ਆਖਿਆ ਕਿ ਇੱਕ ਬੁਰਾ ਆਦਮੀ ਸਾਰੀ ਉਮਰ ਦੁੱਖ ਭਰਦਾ ਹੈ।
ਜ਼ਾਲਮ ਆਦਮੀ ਆਪਣੇ ਗਿਣਤੀ ਦੇ ਸਾਰੇ ਵਰ੍ਹਿਆਂ ਦੌਰਾਨ ਦੁੱਖ ਭਰਦਾ ਹੈ।
21 ਹਰ ਸ਼ੋਰ ਉਸ ਨੂੰ ਭੈਭੀਤ ਕਰਦਾ ਹੈ।
ਉਸ ਦਾ ਦੁਸ਼ਮਣ ਉਸ ਉੱਤੇ ਵਾਰ ਕਰੇਗਾ ਜਦੋਂ ਉਹ ਆਪਣੇ-ਆਪ ਨੂੰ ਸੁਰੱਖਿਅਤ ਸਮਝੇਗਾ।
22 ਉਸ ਕੋਲ ਹਨੇਰੇ ਤੋਂ ਬਚਣ ਦੀ ਕੋਈ ਆਸ ਨਹੀਂ ਹੁੰਦੀ।
ਉੱਥੇ ਉਸ ਨੂੰ ਮਾਰਨ ਲਈ ਕਿਸੇ ਥਾਂ ਤਲਵਾਰ ਇੰਤਜ਼ਾਰ ਵਿੱਚ ਹੁੰਦੀ ਹੈ।
23 ਉਹ ਇੱਧਰ-ਓਧਰ ਭਟਕਦਾ ਹੈ ਪਰ ਉਸਦਾ ਸ਼ਰੀਰ ਗਿਰਝਾਂ ਲਈ ਭੋਜਨ ਬਣੇਗਾ।
ਉਹ ਜਾਣਦਾ ਹੈ ਕਿ ਉਸਦੀ ਮੌਤ ਬਹੁਤ ਨੇੜੇ ਹੈ।
24 ਦਰਦ ਅਤੇ ਚਿੰਤਾ ਉਸ ਨੂੰ ਭੈਭੀਤ ਕਰ ਦਿੰਦੇ ਨੇ।
ਉਹ ਚੀਜ਼ਾਂ ਤਬਾਹ ਕਰਨ ਲਈ ਤਿਆਰ ਰਾਜੇ ਵਾਂਗ, ਉਸ ਉੱਤੇ ਹਮਲਾ ਕਰਦੀਆਂ ਹਨ।
25 ਕਿਉਂ ਕਿ ਬੁਰਾ ਆਦਮੀ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕਰਦਾ ਹੈ
ਅਤੇ ਉਹ ਆਪਣਾ ਮੁੱਕਾ ਪਰਮੇਸ਼ੁਰ ਦੇ ਸਾਹਮਣੇ ਹਿਲਾਉਂਦਾ ਹੈ
ਅਤੇ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਹਰਾਉਣ ਦੀ ਕੋਸ਼ਿਸ਼ ਕਰਦਾ ਹੈ।
26 ਉਹ ਆਦਮੀ ਬਹੁਤ ਜਿੱਦੀ ਹੈ।
ਉਹ ਪਰਮੇਸ਼ੁਰ ਉੱਤੇ ਕਿਸੇ ਮੋਟੀ ਤਕੜੀ ਢਾਲ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕਰਦਾ ਹੈ।
27 ਭਾਵੇਂ ਜੇਕਰ ਉਹ ਆਦਮੀ ਬਹੁਤ ਹੀ ਅਮੀਰ ਅਤੇ ਮੋਟਾ ਹੋਵੇ।
28 ਉਸ ਦਾ ਸ਼ਹਿਰ ਤਬਾਹ ਹੋ ਜਾਵੇਗਾ,
ਉਸਦਾ ਘਰ ਬਰਬਾਦ ਹੋ ਜਾਵੇਗਾ,
ਉਸ ਦਾ ਮਕਾਨ ਖਾਲੀ ਹੋ ਜਾਵੇਗਾ।
29 ਬੁਰਾ ਆਦਮੀ ਬਹੁਤ ਦੇਰ ਤੱਕ ਅਮੀਰ ਨਹੀਂ ਰਹਿੰਦਾ।
ਉਸਦੀ ਦੌਲਤ ਬਹੁਤ ਚਿਰ ਨਹੀਂ ਰਹੇਗੀ।
ਉਸ ਦੀਆਂ ਫ਼ਸਲਾਂ ਬਹੁਤਤਾ ਨਹੀਂ ਉੱਗਣਗੀਆਂ।
30 ਬੁਰਾ ਆਦਮੀ ਹਨੇਰੇ ਕੋਲੋਂ ਨਹੀਂ ਬਚ ਸੱਕੇਗਾ
ਉਹ ਉਸ ਰੁੱਖ ਵਾਂਗਰ ਹੋਵੇਗਾ ਜਿਸ ਦੀਆਂ ਕਰੁਂਬਲਾਂ ਇੱਕ ਲਾਟ ਕਾਰਣ ਮਰ ਗਈਆਂ ਹੋਣ
ਅਤੇ ਹਵਾ ਉਨ੍ਹਾਂ ਨੂੰ ਦੂਰ ਉਡਾ ਕੇ ਲੈ ਜਾਂਦੀ ਹੈ।
31 ਬੁਰੇ ਆਦਮੀ ਨੂੰ ਉਦੋਂ ਆਪਣੇ ਆਪ ਨੂੰ ਮੂਰਖ ਨਹੀਂ ਬਨਾਉਣਾ ਚਾਹੀਦਾ ਜਦੋਂ ਉਹ ਨਿਕੰਮੀਆਂ ਚੀਜ਼ਾਂ ਉੱਤੇ ਭਰੋਸਾ ਕਰ ਲੈਂਦਾ ਹੈ।
ਕਿਉਂ? ਉਸ ਨੂੰ ਕੁਝ ਵੀ ਨਹੀਂ ਮਿਲੇਗਾ।
32 ਇਸਤੋਂ ਪਹਿਲਾਂ ਕਿ ਉਸਦੀ ਜ਼ਿੰਦਗੀ ਖਤਮ ਹੋ ਜਾਵੇ, ਬੁਰਾ ਆਦਮੀ ਬੁਢ੍ਢਾ ਤੇ ਬੰਜਰ ਹੋ ਜਾਵੇਗਾ।
ਉਹ ਉਸ ਸੁੱਕੀ ਟਾਹਣੀ ਵਾਂਗ ਹੋ ਜਾਵੇਗਾ ਜਿਹੜੀ ਫੇਰ ਕਦੇ ਵੀ ਹਰੀ ਨਹੀਂ ਹੁੰਦੀ।
33 ਬੁਰਾ ਆਦਮੀ ਉਸ ਅੰਗੂਰੀ ਵੇਲ ਵਰਗਾ ਹੋ ਜਾਵੇਗਾ ਜਿਸਦੇ ਅੰਗੂਰ ਪਕੱਣ ਤੋਂ ਪਹਿਲਾਂ ਹੀ ਝੜ ਜਾਂਦੇ ਨੇ।
ਉਹ ਬੰਦਾ ਜੈਤੂਨ ਦੇ ਉਸ ਰੁੱਖ ਵਰਗਾ ਹੋਵੇਗਾ ਜਿਸਦੇ ਫ਼ੁੱਲ ਝੜ ਜਾਂਦੇ ਨੇ।
34 ਕਿਉਂ ਕਿ ਬਿਨਾ ਪਰਮੇਸ਼ੁਰ ਦੇ ਲੋਕਾਂ ਕੋਲ ਕੁਝ ਵੀ ਨਹੀਂ
ਉਹ ਜਿਹੜੇ ਵਢ੍ਢੀ ਨੂੰ ਪਿਆਰ ਕਰਦੇ ਨੇ ਉਨ੍ਹਾਂ ਦੇ ਘਰ ਅੱਗ ਨਾਲ ਸਾੜੇ ਜਾਣਗੇ।
35 ਉਹ ਕਸ਼ਟਾਂ ਦੀ ਕਲਪਨਾ ਕਰਦੇ ਨੇ, ਪਾਪ ਨੂੰ ਜਾਣਦੇ ਹਨ
ਅਤੇ ਕੁੱਖ ਵਿੱਚ ਵੀ ਧੋਖਾ ਦੇਣਾ ਵਿਉਂਤਦੇ ਹਨ।”
ਅੱਯੂਬ ਦਾ ਅਲੀਫਜ਼ ਨੂੰ ਜਵਾਬ
16 ਫੇਰ ਅੱਯੂਬ ਨੇ ਜਵਾਬ ਦਿੱਤਾ, ਮੈਂ ਸੁਣਿਆ ਹੈ:
2 “ਪਹਿਲਾਂ ਵੀ ਇਨ੍ਹਾਂ ਗੱਲਾਂ ਬਾਰੇ।
ਤੁਸੀਂ ਤਿੰਨੇ ਬੰਦੇ ਮੈਨੂੰ ਤਕਲੀਫ ਦਿੰਦੇ ਹੋ ਆਰਾਮ ਨਹੀਂ।
3 ਤੁਹਾਡੇ ਲੰਮੇ ਭਾਸ਼ਣ ਕਦੇ ਖਤਮ ਨਹੀਂ ਹੁੰਦੇ।
ਤੁਸੀਂ ਬਹਿਸ ਕਿਉਂ ਕਰੀ ਜਾ ਰਹੇ ਹੋ।
4 ਜੇਕਰ ਤੁਹਾਡੇ ਦੁੱਖ ਵੀ ਮੇਰੇ ਵਰਗੇ ਹੁੰਦੇ,
ਮੈਂ ਵੀ ਤੁਹਾਨੂੰ ਇਹੋ ਗੱਲਾਂ ਕਹਿ ਸੱਕਦਾ ਸੀ।
ਮੈਂ ਤੁਹਾਡੇ ਵਿਰੁੱਧ ਸਿਆਣੀਆਂ ਗੱਲਾਂ ਆਖਕੇ ਤੁਹਾਡੇ
ਤੇ ਆਪਣਾ ਸਿਰ ਹਿਲਾ ਸੱਕਦਾ ਸੀ।
5 ਪਰ ਮੈਂ ਤੁਹਾਨੂੰ ਹੌਂਸਲਾ ਦੇ ਸੱਕਦਾ ਸੀ
ਅਤੇ ਆਪਣੇ ਸ਼ਬਦਾਂ ਨਾਲ ਤੁਹਾਨੂੰ ਉਮੀਦ ਦੇ ਸੱਕਦਾ ਸੀ।
6 “ਪਰ ਜੋ ਕੁਝ ਵੀ ਮੈਂ ਆਖਦਾ ਹਾਂ ਮੇਰੇ ਦਰਦ ਨੂੰ ਦੂਰ ਨਹੀਂ ਕਰਦਾ।
ਅਤੇ ਨਾ ਹੀ ਖਾਮੋਸ਼ ਰਹਿਣਾ ਕੁਝ ਸਹਾਇਤਾ ਕਰਦਾ ਹੈ।
7 ਹੇ ਪਰਮੇਸ਼ੁਰ ਸੱਚਮੁੱਚ ਹੀ ਤੂੰ ਮੇਰੀ ਸ਼ਕਤੀ ਖੋਹ ਲਈ ਹੈ।
ਤੂੰ ਮੇਰੇ ਸਾਰੇ ਪਰਿਵਾਰ ਨੂੰ ਤਬਾਹ ਕਰ ਦਿੱਤਾ ਹੈ।
8 ਤੂੰ ਮੈਨੂੰ ਪਤਲਾ ਤੇ ਕਮਜ਼ੋਰ ਬਣਾ ਦਿੱਤਾ ਹੈ,
ਤੇ ਲੋਕ ਇਹੀ ਸੋਚਦੇ ਨੇ ਕਿ ਮੈਂ ਦੋਸ਼ੀ ਹਾਂ।
9 “ਪਰਮੇਸ਼ੁਰ ਮੇਰੇ ਉੱਤੇ ਵਾਰ ਕਰਦਾ ਹੈ,
ਉਹ ਮੇਰੇ ਉੱਤੇ ਕਹਿਰਵਾਨ ਹੈ ਤੇ ਉਹ ਮੇਰੇ ਸ਼ਰੀਰ ਦੇ ਟੋਟੇ ਕਰ ਰਿਹਾ ਹੈ।
ਪਰਮੇਸ਼ੁਰ ਮੇਰੇ ਖਿਲਾਫ਼ ਦੰਦ ਕਰੀਚ ਰਿਹਾ ਹੈ।
ਮੇਰਾ ਦੁਸ਼ਮਣ ਮੇਰੇ ਵੱਲ ਨਫ਼ਰਤ ਨਾਲ ਤੱਕ ਰਿਹਾ ਹੈ।
10 ਲੋਕ ਮੇਰੇ ਦੁਆਲੇ ਇਕੱਠੇ ਹੋ ਗਏ ਨੇ।
ਉਹ ਮੇਰਾ ਮਜ਼ਾਕ ਉਡਾਉਂਦੇ ਨੇ ਤੇ ਮੇਰੇ ਮੂੰਹ ਉੱਤੇ ਚਪੇੜਾਂ ਮਾਰਦੇ ਨੇ।
11 ਪਰਮੇਸ਼ੁਰ ਨੇ ਮੈਨੂੰ ਬਦ ਲੋਕਾਂ ਦੇ ਹਵਾਲੇ ਕਰ ਦਿੱਤਾ ਹੈ।
ਉਸ ਨੇ ਮੈਨੂੰ ਬੁਰੇ ਲੋਕਾਂ ਪਾਸੋਂ ਜ਼ਖਮੀ ਕਰਵਾਇਆ ਹੈ।
12 ਮੇਰੇ ਨਾਲ ਹਰ ਗੱਲ ਬੜੀ ਠੀਕ ਠਾਕ ਸੀ,
ਪਰ ਫੇਰ ਪਰਮੇਸ਼ੁਰ ਨੇ ਮੈਨੂੰ ਕੁਚਲ ਦਿੱਤਾ।
ਹਾਂ, ਉਸ ਨੇ ਮੈਨੂੰ ਗਰਦਨ ਤੋਂ ਫ਼ੜ ਲਿਆ
ਤੇ ਮੈਨੂੰ ਟੋਟੇ-ਟੋਟੇ ਕਰ ਦਿੱਤਾ।
ਪਰਮੇਸ਼ੁਰ ਨੇ ਮੈਨੂੰ ਨਿਸ਼ਾਨੇਬਾਜ਼ੀ ਲਈ ਵਰਤਿਆ।
13 ਪਰਮੇਸ਼ੁਰ ਦੇ ਤੀਰ ਅੰਦਾਜ਼ ਮੇਰੇ ਹਰ ਪਾਸੇ ਨੇ
ਉਹ ਮੇਰੇ ਗੁਰਦਿਆਂ ਵਿੱਚ ਤੀਰ ਮਾਰਦਾ ਹੈ।
ਉਹ ਕੋਈ ਮਿਹਰ ਨਹੀਂ ਦਰਸਾਉਂਦਾ।
ਉਹ ਮੇਰੇ ਪਿਤ੍ਤ ਨੂੰ ਧਰਤੀ ਉੱਤੇ ਰੋਢ਼ ਦਿੰਦਾ ਹੈ।
14 ਪਰਮੇਸ਼ੁਰ ਬਾਰ-ਬਾਰ ਮੇਰੇ ਉੱਤੇ ਹਮਲਾ ਕਰਦਾ ਹੈ
ਉਹ ਮੇਰੇ ਉੱਤੇ ਲੜਾਈ ਵਿੱਚਲੇ ਸਿਪਾਹੀ ਵਾਂਗ ਟੁੱਟ ਪੈਂਦਾ ਹੈ।
15 “ਮੈਂ ਬਹੁਤ ਉਦਾਸ ਹਾਂ ਇਸ ਲਈ ਮੈਂ ਉਦਾਸੀ ਦੇ ਇਹ ਬਸਤਰ ਪਾਉਂਦਾ ਹਾਂ।
ਮੈਂ ਘੱਟੇ ਅਤੇ ਸੁਆਹ ਵਿੱਚ ਬੈਠਾ ਹੋਇਆ ਹਾਂ ਤੇ ਮੈਂ ਹਾਰਿਆ ਹੋਇਆ ਮਹਿਸੂਸ ਕਰਦਾ ਹਾਂ।
16 ਰੋ-ਰੋ ਕੇ ਮੇਰਾ ਮੂੰਹ ਲਾਲ ਹੋਇਆ ਪਿਆ ਹੈ।
ਮੇਰੀਆਂ ਅੱਖਾਂ ਦੁਆਲੇ ਕਾਲੇ ਘੇਰੇ ਨੇ।
17 ਮੈਂ ਕਦੇ ਵੀ ਕਿਸੇ ਲਈ ਜ਼ਾਲਮ ਨਹੀਂ ਸਾਂ ਪਰ ਮੇਰੇ ਨਾਲ ਇਹ ਮਾੜੀਆਂ ਗੱਲਾਂ ਵਾਪਰੀਆਂ ਨੇ।
ਮੇਰੀਆਂ ਪ੍ਰਾਰਥਨਾਵਾਂ ਸ਼ੁੱਧ ਤੇ ਧਰਮੀ ਹਨ।
18 “ਧਰਤੀਏ ਉਨ੍ਹਾਂ ਮਾੜੀਆਂ ਗੱਲਾਂ ਨੂੰ ਛੁਪਾ ਨਾ ਜਿਹੜੀਆਂ ਮੇਰੇ ਨਾਲ ਕੀਤੀਆਂ ਗਈਆਂ ਸੀ।
ਕਾਸੇ ਨੂੰ ਵੀ ਨਿਰਪੱਖਤਾ ਲਈ ਮੇਰੀਆਂ ਅਰਜੋਈਆਂ ਨੂੰ ਰੋਕਣ ਨਾ ਦੇਵੀਂ।
19 ਹੁਣ ਵੀ ਅਕਾਸ਼ ਵਿੱਚ ਕੋਈ ਨਾ ਕੋਈ ਹੈ ਜਿਹੜਾ ਮੇਰੇ ਪੱਖ ਵਿੱਚ ਬੋਲੇਗਾ।
ਉੱਪਰ ਕੋਈ ਨਾ ਕੋਈ ਹੈ ਜਿਹੜਾ ਮੇਰੇ ਲਈ ਸਾਖੀ ਦੇਵੇਗਾ।
20 ਮੇਰਾ ਮਿੱਤਰ ਮੇਰੇ ਲਈ ਗੱਲ ਕਰ ਰਿਹਾ ਹੈ
ਜਦ ਕਿ ਮੇਰੀਆਂ ਅੱਖਾਂ ਪਰਮੇਸ਼ੁਰ ਸਾਹਮਣੇ ਹੰਝੂ ਕੇਰ ਰਹੀਆਂ ਨੇ।
21 ਉਹ ਮੇਰੇ ਲਈ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ,
ਜਿਵੇਂ ਕੋਈ ਵਿਅਕਤੀ [f] ਆਪਣੇ ਦੋਸਤ ਲਈ ਗਵਾਹੀ ਦਿੰਦਾ ਹੈ।
22 “ਸਿਰਫ਼ ਬੋੜੇ ਹੀ ਸਾਲਾਂ ਵਿੱਚ
ਮੈਂ ਉਸ ਬਵੇਂ ਚੱਲਿਆ ਜਾਵਾਂਗਾ ਜਿੱਥੇ ਕੋਈ ਨਹੀਂ ਪਰਤਦਾ।
17 “ਮੇਰਾ ਆਤਮਾ ਟੁੱਟਿਆ ਹੋਇਆ ਹੈ,
ਅਤੇ ਮੈਂ ਸਭ ਕੁਝ ਛੱਡ ਜਾਣ ਲਈ ਤਿਆਰ ਹਾਂ।
ਮੇਰਾ ਜੀਵਨ ਤਕਰੀਬਨ ਖਤਮ ਹੋ ਗਿਆ ਹੈ
ਅਤੇ ਕਬਰ ਮੇਰਾ ਇੰਤਜ਼ਾਰ ਕਰ ਰਹੀ ਹੈ।
2 ਲੋਕੀਂ ਮੇਰੇ ਆਲੇ-ਦੁਆਲੇ ਖਲੋਤੇ ਨੇ ਤੇ ਮੇਰੇ ਉੱਤੇ ਹੱਸ ਰਹੇ ਨੇ।
ਮੈਂ ਉਨ੍ਹਾਂ ਨੂੰ ਮੈਨੂੰ ਖਿਝਾਉਂਦਿਆਂ ਤੇ ਬੇਇੱਜ਼ਤ ਕਰਦਿਆਂ ਤੱਕ ਰਿਹਾ ਹਾਂ।
3 “ਹੇ ਪਰਮੇਸ਼ੁਰ ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਮੈਨੂੰ ਸਹਾਰਾ ਦਿੰਦੇ ਹੋ।
ਹੋਰ ਕੋਈ ਵੀ ਬੰਦਾ ਮੈਨੂੰ ਸਹਾਰਾ ਨਹੀਂ ਦੇਵੇਗਾ।
4 ਤੁਸੀਂ ਮੇਰੇ ਦੋਸਤਾਂ ਦੇ ਮਨ ਬੰਦ ਕਰ ਦਿੱਤੇ ਨੇ
ਅਤੇ ਉਹ ਸਮਝਦੇ ਨੇ,
ਕਿਰਪਾ ਕਰਕੇ ਉਨ੍ਹਾਂ ਨੂੰ ਜਿੱਤਣ ਨਾ ਦਿਓ।
5 ਤੁਸੀਂ ਜਾਣਦੇ ਹੋ ਲੋਕ ਕੀ ਆਖਦੇ ਨੇ,
‘ਇੱਕ ਬੰਦਾ ਆਪਣੇ ਦੋਸਤਾਂ ਦੀ ਸਹਾਇਤਾ ਕਰਨ ਲਈ ਆਪਣੇ ਹੀ ਬੱਚਿਆਂ ੱਬਾਰੇ ਅਣਗਹਿਲੀ ਕਰਦਾ ਹੈ।’
ਪਰ ਮੇਰੇ ਮਿੱਤਰ ਮੇਰੇ ਖਿਲਾਫ਼ ਹੋ ਗਏ ਨੇ।
6 ਪਰਮੇਸ਼ੁਰ ਨੇ ਮੇਰਾ ਨਾਮ ਸਭ ਪਾਸੇ ਬਦਨਾਮ ਕਰ ਦਿੱਤਾ ਹੈ।
ਲੋਕ ਮੇਰੇ ਮੂੰਹ ਉੱਤੇ ਬੁਕੱਦੇ ਨੇ।
7 ਮੇਰੀਆਂ ਅੱਖਾਂ ਲੱਗਭਗ ਅੰਨ੍ਹੀਆਂ ਹੋ ਗਈਆਂ ਹਨ ਕਿਉਂਕਿ ਮੈਂ ਉਦਾਸ ਤੇ ਬਹੁਤ ਦੁੱਖੀ ਹਾਂ।
ਮੇਰਾ ਸਾਰਾ ਸ਼ਰੀਰ ਪਰਛਾਵੇਂ ਵਾਂਗ ਪਤਲਾ ਹੋ ਗਿਆ।
8 ਇਮਾਨਦਾਰ ਲੋਕ ਇਸ ਗੱਲੋ ਦੁੱਖੀ ਨੇ।
ਬੇਗੁਨਾਹ ਲੋਕੀਂ ਉਨ੍ਹਾਂ ਲੋਕਾਂ ਕਾਰਣ ਉੱਤੇਜਿਤ ਹੁੰਦੇ ਹਨ ਜਿਹੜੇ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦੇ।
9 ਪਰ ਧਰਮੀ ਲੋਕ ਧਰਮੀ ਰਾਹ ਤੇ ਡਟੇ ਰਹਿੰਦੇ ਹਨ।
ਬੇਗੁਨਾਹ ਲੋਕੀਂ ਬਹੁਤ ਸ਼ਕਤੀਸ਼ਾਲੀ ਹੋ ਜਾਣਗੇ।
10 “ਪਰ ਤੁਸੀਂ ਸਾਰੇ ਜਾਣੇ ਆਓ, ਇਹ ਦਰਸਾਉਣ ਦੀ ਕੋਸ਼ਿਸ਼ ਕਰੋ ਕਿ ਸਾਰਾ ਕਸੂਰ ਮੇਰਾ ਹੈ।
ਤੁਹਾਡੇ ਵਿੱਚੋਂ ਕੋਈ ਵੀ ਸਿਆਣਾ ਨਹੀਂ।
11 ਮੇਰਾ ਜੀਵਨ ਬੀਤ ਰਿਹਾ ਹੈ, ਮੇਰੀਆਂ ਯੋਜਨਾਵਾਂ ਤਬਾਹ ਹੋ ਗਈਆਂ ਨੇ।
ਮੇਰੀ ਆਸ ਮੁੱਕ ਗਈ ਹੈ।
12 ਪਰ ਉਹ ਰਾਤ ਨੂੰ ਦਿਨ ’ਚ ਬਦਲਣ ਦੀ ਕੋਸ਼ਿਸ਼ ਕਰਦੇ ਹਨ।
ਉਹ ਹਨੇਰੇ ਦੇ ਚਿਹਰੇ ਵਿੱਚ ਘੋਸ਼ਿਤ ਕਰਦੇ ਹਨ: ਰੌਸ਼ਨੀ ਸਿਰਫ਼ ਕੋਨਿਆਂ ਦੇ ਦੁਆਲੇ ਹੈ।
13 “ਹੋ ਸੱਕਦਾ ਮੈਂ ਆਸ ਕਰਾਂ ਕਿ ਕਬਰ ਮੇਰਾ ਨਵਾਂ ਘਰ ਹੋਵੇਗੀ,
ਹੋ ਸੱਕਦਾ ਕਿ ਮੈਂ ਹਨੇਰੀ ਕਬਰ ਵਿੱਚ ਆਪਣੇ ਬਿਸਤਰ ਵਿਛਾਉਣ ਦੀ ਆਸ ਕਰਾਂ।
14 ਸ਼ਾਇਦ ਮੈਂ ਕਬਰ ਨੂੰ ਕਹਾਂ, ‘ਤੂੰ ਹੈ ਮੇਰਾ ਪਿਤਾ ਹੈਂ,’
ਅਤੇ ਕੀੜਿਆਂ ਨੂੰ ਕਹਾਂ, ‘ਮੇਰੀ ਮਾਂ’ ਜਾਂ ‘ਮੇਰੀ ਭੈਣ।’
15 ਪਰ ਜੇ ਸਿਰਫ਼ ਇਹੀ ਮੇਰੀ ਆਸ ਹੈ ਤਾਂ ਮੇਰੇ ਲਈ ਕੋਈ ਆਸ ਨਹੀਂ।
ਜੇ ਸਿਰਫ਼ ਇਹੀ ਮੇਰੀ ਆਸ ਹੈ ਤਾਂ ਲੋਕਾਂ ਮੈਨੂੰ ਬਿਨਾ ਆਸ ਤੋਂ ਲੱਭ ਲਿਆ ਹੈ।
16 ਕੀ ਮੇਰੀ ਆਸ ਮੇਰੇ ਨਾਲ ਮਰ ਜਾਵੇਗੀ? ਕੀ ਇਹ ਮੇਰੇ ਨਾਲ ਮੌਤ ਦੇ ਸਥਾਨ ਤੇ ਜਾਵੇਗੀ?
ਕੀ ਅਸੀਂ ਇਕੱਠੇ ਹੀ ਸੁਆਹ ਵਿੱਚ ਸਮਾਵਾਂਗੇ?”
ਬਿਲਦਦ ਦਾ ਅੱਯੂਬ ਨੂੰ ਜਵਾਬ
18 ਫੇਰ ਸ਼ੂਹੀ ਦੇ ਬਿਲਦਦ ਨੇ ਜਵਾਬ ਦਿੱਤਾ:
2 “ਅੱਯੂਬ, ਤੂੰ ਕਦੋਂ ਗੱਲਾਂ ਕਰਨੋ ਹਟੇਁਗਾ?
ਖਾਮੋਸ਼ ਹੋ ਤੇ ਸੁਣ, ਆ ਅਸੀਂ ਤੈਨੂੰ ਕੁਝ ਦੱਸੀਏ।
3 ਤੂੰ ਕਿਉਂ ਇਹ ਸੋਚਦਾ ਹੈ ਕਿ
ਅਸੀਂ ਬੇਜ਼ੁਬਾਨ ਗਊਆਂ ਦੀ ਤਰ੍ਹਾਂ ਮੂਰਖ ਹਾਂ?
4 ਅੱਯੂਬ, ਤੇਰਾ ਗੁੱਸਾ ਤੈਨੂੰ ਹੀ ਸੱਟ ਮਾਰ ਰਿਹਾ ਹੈ।
ਕੀ ਲੋਕਾਂ ਨੂੰ ਇਹ ਚਾਹੀਦਾ ਹੈ ਕਿ ਬਸ ਤੇਰੇ ਲਈ ਧਰਤੀ ਛੱਡ ਜਾਣ?
ਕੀ ਤੂੰ ਸੋਚਦਾ ਹੈ ਕੀ ਪਰਮੇਸ਼ੁਰ ਤੈਨੂੰ ਸੰਤੁਸ਼ਟ ਕਰਨ ਲਈ ਪਹਾੜਾਂ ਨੂੰ ਹਿਲਾ ਦੇਵੇਗਾ?
5 “ਹਾਂ, ਬੁਰੇ ਆਦਮੀ ਦੀ ਰੋਸ਼ਨੀ ਗੁੱਲ ਹੋ ਜਾਵੇਗੀ।
ਉਸ ਦੀ ਅੱਗ ਜਲਣੋ ਹਟ ਜਾਵੇਗੀ।
6 ਉਸ ਦੇ ਘਰ ਦੀ ਰੋਸ਼ਨੀ ਹਨੇਰਾ ਹੋ ਜਾਵੇਗੀ।
ਉਸ ਦੇ ਨੇੜੇ ਦਾ ਦੀਵਾ ਬੁਝ ਜਾਵੇਗਾ।
7 ਉਸ ਦੇ ਕਦਮ ਫ਼ੇਰ ਕਦੇ ਵੀ ਮਜ਼ਬੂਤ ਅਤੇ ਤੇਜ਼ ਨਹੀਂ ਹੋਣਗੇ।
ਪਰ ਉਹ ਹੌਲੀ-ਹੌਲੀ ਤੁਰੇਗਾ ਤੇ ਕਮਜ਼ੋਰ ਹੋ ਜਾਵੇਗਾ,
ਉਸ ਦੀਆਂ ਆਪਣੀਆਂ ਬੁਰੀਆਂ ਯੋਜਨਾਵਾਂ ਉਸ ਨੂੰ ਡੇਗ ਦੇਣਗੀਆਂ।
8 ਉਸ ਦੇ ਆਪਣੇ ਕਦਮ ਉਸ ਨੂੰ ਸ਼ਿਕਂਜੇ ਵਿੱਚ ਲੈ ਜਾਣਗੇ।
ਉਹ ਆਪਣੇ ਹੀ ਸ਼ਿਕਂਜੇ ਵਿੱਚ ਫ਼ਸ ਜਾਵੇਗਾ।
9 ਕੁੜਿਕੀ ਉਸ ਦੀਆਂ ਅੱਡੀਆਂ ਫ਼ੜ ਲਵੇਗੀ,
ਕੁੜਿਕੀ ਉਸ ਨੂੰ ਘੁੱਟ ਕੇ ਫ਼ੜ ਲਵੇਗੀ।
10 ਧਰਤੀ ਤੇ ਪਿਆ ਰੱਸਾ ਉਸ ਨੂੰ ਕਸ ਲਵੇਗਾ,
ਕੁੜਿਕੀ ਉਸ ਦੇ ਰਾਹ ਅੰਦਰ ਇੰਤਜ਼ਾਰ ਵਿੱਚ ਹੈ।
11 ਡਰ ਉਸ ਦਾ ਸਾਰੀਁ-ਪਾਸੀਁ ਇੰਤਜ਼ਾਰ ਕਰ ਰਿਹਾ ਹੈ।
ਡਰ ਉਸ ਦੇ ਵੱਧਾੇ ਹਰ ਕਦਮ ਦਾ ਪਿੱਛਾ ਕਰਨਗੇ।
12 ਬੁਰੀਆਂ ਮੁਸੀਬਤਾਂ ਉਸ ਲਈ ਭੁੱਖੀਆਂ ਹਨ।
ਉਸ ਦੀਆਂ ਬਰਬਾਦੀਆਂ ਅਤੇ ਹਾਦਸੇ ਤਿਆਰ ਨੇ ਜਦੋਂ ਉਹ ਡਿੱਗੇਗਾ।
13 ਭਿਆਨਕ ਬਿਮਾਰੀ ਉਸ ਦੀ ਚਮੜੀ ਨੂੰ ਖਾ ਲਵੇਗੀ
ਇਹ ਉਸ ਦੀਆਂ ਲੱਤਾਂ ਬਾਹਾਂ ਨੂੰ ਸਾੜ ਦੇਵੇਗੀ।
14 ਬੁਰਾ ਆਦਮੀ ਆਪਣੇ ਘਰ ਦੀ ਸੁਰੱਖਿਆ ਤੋਂ ਦੂਰ ਲਿਜਾਇਆ ਜਾਵੇਗਾ,
ਉਸ ਦੀ ਅਗਵਾਈ ਖੌਫ਼ਾਂ ਦੇ ਰਾਜੇ ਨੂੰ ਮਿਲਣ ਲਈ ਕੀਤੀ ਜਾਵੇਗੀ।
15 ਉਸ ਦੇ ਘਰ ਵਿੱਚ ਕੁਝ ਵੀ ਨਹੀਂ ਬਚੇਗਾ?
ਬਲਦੀ ਹੋਈ ਅੱਗ ਉਸ ਦੇ ਸਾਰੇ ਘਰ ਵਿੱਚ ਬਿਖੇਰ ਦਿੱਤੀ ਜਾਵੇਗੀ।
16 ਹੇਠਾਂ, ਉਸ ਦੀਆਂ ਜਢ਼ਾਂ ਸੁੱਕ ਜਾਣਗੀਆਂ ਤੇ ਉੱਪਰ,
ਉਸ ਦੀਆਂ ਟਾਹਣੀਆਂ ਮਰ ਜਾਣਗੀਆਂ
17 ਧਰਤੀ ਉਤਲੇ ਲੋਕ ਉਸ ਨੂੰ ਚੇਤੇ ਨਹੀਂ ਕਰਨਗੇ
ਕੋਈ ਵੀ ਬੰਦਾ ਹੁਣ ਉਸ ਨੂੰ ਯਾਦ ਨਹੀਂ ਕਰਦਾ।
18 ਲੋਕ ਉਸ ਨੂੰ ਰੌਸ਼ਨੀ ਤੋਂ ਬਾਹਰ ਹਨੇਰੇ ਵਿੱਚ ਧੱਕ ਦੇਣਗੇ।
ਉਹ ਉਸ ਨੂੰ ਇਸ ਦੁਨੀਆਂ ਤੋਂ ਬਾਹਰ ਭਜਾ ਦੇਣਗੇ।
19 ਉਸ ਦੇ ਬੱਚੇ ਜਾਂ ਪੋਤੇ-ਪੋਤਰੀਆਂ ਨਹੀਂ ਹੋਣਗੇ,
ਉਸ ਦੇ ਪਰਿਵਾਰ ਵਿੱਚੋਂ ਕੋਈ ਵੀ ਜਿਉਂਦਾ ਨਹੀਂ ਬਚੇਗਾ।
20 ਪੱਛਮ ਦੇ ਲੋਕਾਂ ਨੂੰ ਸਦਮਾ ਪਹੁੰਚੇਗਾ ਜਦੋਂ ਉਹ ਸੂਣਨਗੇ ਕਿ ਉਸ ਬੁਰੇ ਬੰਦੇ ਨਾਲ ਕੀ ਵਾਪਰਿਆ
ਪੂਰਬ ਦੇ ਬੰਦੇ ਡਰ ਨਾਲ ਸੁਂਨ ਹੋ ਜਾਣਗੇ ।
21 ਸੱਚਮੁੱਚ ਬੁਰੇ ਦੇ ਘਰ ਨਾਲ ਇਹ ਵਾਪਰੇਗਾ ਇਹੀ ਹੈ
ਜੋ ਉਸ ਬੰਦੇ ਨਾਲ ਵਾਪਰੇਗਾ ਜੋ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦਾ।ਂ”
ਅੱਯੂਬ ਦਾ ਜਵਾਬ
19 ਫਿਰ ਅੱਯੂਬ ਨੇ ਜਵਾਬ ਦਿੱਤਾ:
2 “ਕਿੰਨੀ ਦੇਰ ਹੋਰ ਤੁਸੀਂ ਮੈਨੂੰ ਦੁੱਖ ਦੇਵੋਂਗੇ
ਤੇ ਮੈਨੂੰ ਸ਼ਬਦਾਂ ਨਾਲ ਹੌਂਸਲਾ ਦੇਵੋਂਗੇ।
3 ਹੁਣ ਤਾਈਂ ਤੁਸੀਂ ਮੈਨੂੰ ਦਸ ਵਾਰੀ ਬੇਇੱਜ਼ਤ ਕੀਤਾ ਹੈ,
ਮੇਰੇ ਉੱਤੇ ਵਾਰ ਕਰਦਿਆਂ ਤੁਹਾਨੂੰ ਕੋਈ ਸ਼ਰਮ ਨਹੀਂ।
4 ਜੇ ਮੈਂ ਪਾਪ ਵੀ ਕੀਤਾ ਹੈ ਤਾਂ ਇਹ ਮੇਰੀ ਸਮੱਸਿਆ ਹੈ।
ਇਸ ਨਾਲ ਤੁਹਾਨੂੰ ਕੋਈ ਤਕਲੀਫ ਨਹੀਂ।
5 ਤੁਸੀਂ ਤਾਂ ਬਸ ਮੇਰੇ ਨਾਲੋਂ ਬਿਹਤਰ ਦਿਸਣਾ ਚਾਹੁੰਦੇ ਹੋ।
ਤੁਸੀਂ ਆਖਦੇ ਹੋ ਕਿ ਮੇਰੀਆਂ ਮੁਸੀਬਤਾਂ ਮੇਰਾ ਹੀ ਕਸੂਰ ਨੇ।
6 ਪਰ ਇਹ ਤਾਂ ਪਰਮੇਸ਼ੁਰ ਹੀ ਹੈ ਜਿਸਨੇ ਮੇਰਾ ਬੁਰਾ ਕੀਤਾ ਹੈ
ਉਸ ਨੇ ਮੈਨੂੰ ਫੜਨ ਲਈ ਆਪਣਾ ਜਾਲ ਵਿਛਾਇਆ।
7 ਮੈਂ ਚੀਖਦਾ ਹਾਂ ਉਸ ਨੇ ਮੈਨੂੰ ਦੁੱਖ ਦਿੱਤਾ ਹੈ!
ਪਰ ਮੈਨੂੰ ਕੋਈ ਜਵਾਬ ਨਹੀਂ ਮਿਲਦਾ ਭਾਵੇਂ
ਮੈਂ ਉੱਚੀ-ਉੱਚੀ ਸਹਾਇਤਾ ਲਈ ਪੁਕਾਰਦਾ ਹਾਂ ਪਰ ਕੋਈ ਨਿਆਂ ਨਹੀਂ ਮਿਲਦਾ।
8 ਪਰਮੇਸ਼ੁਰ ਨੇ ਮੇਰਾ ਰਾਹ ਰੋਕ ਦਿੱਤਾ ਹੈ ਇਸ ਲਈ ਮੈਂ ਨਿਕਲ ਨਹੀਂ ਸੱਕਦਾ।
ਉਸ ਨੇ ਮੇਰਾ ਰਾਹ ਹਨੇਰੇ ਵਿੱਚ ਛੁਪਾ ਦਿੱਤਾ ਹੈ।
9 ਪਰਮੇਸ਼ੁਰ ਨੇ ਮੇਰਾ ਮਾਣ ਖੋਹ ਲਿਆ ਹੈ।
ਉਸ ਨੇ ਮੇਰੇ ਸਿਰ ਉੱਤੋਂ ਤਾਜ ਲਾਹ ਦਿੱਤਾ ਹੈ।
10 ਪਰਮੇਸ਼ੁਰ ਮੈਨੂੰ ਹਰ ਪਾਸਿਓ ਮਾਰਦਾ ਹੈ ਜਦ ਤੀਕ ਕਿ ਮੈਂ ਖਤਮ ਨਹੀਂ ਹੋ ਜਾਂਦਾ।
ਉਹ ਮੇਰੀ ਆਸ ਖੋਹ ਲੈਂਦਾ ਹੈ
ਜਿਵੇਂ ਕਿਸੇ ਰੁੱਖ ਨੂੰ ਜੜੋਂ ਪੁਟਿਆ ਜਾਂਦਾ ਹੈ।
11 ਪਰਮੇਸ਼ੁਰ ਦਾ ਕ੍ਰੋਧ ਮੇਰੇ ਖਿਲਾਫ਼ ਬਲਦਾ ਹੈ
ਉਹ ਮੈਨੂੰ ਆਪਣਾ ਦੁਸ਼ਮਣ ਸੱਦਦਾ ਹੈ
12 ਪਰਮੇਸ਼ੁਰ ਆਪਣੀ ਫ਼ੌਜ ਨੂੰ ਮੇਰੇ ਉੱਤੇ ਹਮਲਾ ਕਰਨ ਲਈ ਭੇਜਦਾ ਹੈ।
ਉਹ ਮੇਰੇ ਆਲੇ-ਦੁਆਲੇ ਹਮਲੇ ਦੇ ਬੁਰਜ ਉਸਾਰ ਲੈਂਦੇ ਨੇ
ਉਹ ਮੇਰੇ ਤੰਬੂ ਦਾ ਘੇਰਾ ਪਾ ਲੈਂਦੇ ਨੇ।
13 “ਪਰਮੇਸ਼ੁਰ ਨੇ ਮੇਰੇ ਭਰਾਵਾਂ ਨੂੰ ਮੇਰੇ ਨਾਲ ਨਫ਼ਰਤ ਕਰਨ ਲਾ ਦਿੱਤਾ ਹੈ।
ਮੈਂ ਆਪਣੇ ਸਾਰੇ ਮਿੱਤਰਾਂ ਲਈ ਅਜਨਬੀ ਹਾਂ।
14 ਮੇਰੇ ਸੱਕੇ ਸੰਬੰਧੀ ਮੈਨੂੰ ਛੱਡ ਗਏ ਨੇ।
ਮੇਰੇ ਮਿੱਤਰ ਮੈਨੂੰ ਭੁੱਲ ਗਏ ਨੇ।
15 ਮੇਰੇ ਘਰ ਆਉਣ ਵਾਲੇ ਅਤੇ ਮੇਰੀਆਂ ਨੌਕਰਾਣੀਆਂ
ਮੇਰੇ ਵੱਲ ਤੱਕਦੀਆਂ ਨੇ ਜਿਵੇਂ ਮੈਂ ਇੱਕ ਅਜਨਬੀ ਅਤੇ ਵਿਦੇਸ਼ੀ ਹੋਵਾਂ।
16 ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਹਾਂ ਪਰ ਉਹ ਜਵਾਬ ਨਹੀਂ ਦਿੰਦਾ ਜੇ
ਮੈਂ ਸਹਾਇਤਾ ਲਈ ਉਸ ਦੀ ਮਿੰਨਤ ਵੀ ਕਰਾਂ ਮੇਰਾ ਨੌਕਰ ਮੈਨੂੰ ਹੁਂਗਾਰਾ ਨਹੀਂ ਦੇਵੇਗਾ।
17 ਮੇਰੀ ਪਤਨੀ ਮੇਰੇ ਸਾਹ ਵਿੱਚੋਂ ਆਉਂਦੀ ਗੰਧ ਨੂੰ ਨਫ਼ਰਤ ਕਰਦੀ ਹੈ
ਮੇਰੇ ਆਪਣੇ ਭਰਾ ਮੈਨੂੰ ਨਫ਼ਰਤ ਕਰਦੇ ਨੇ।
18 ਛੋਟੇ ਬੱਚੇ ਵੀ ਮੇਰਾ ਮਜ਼ਾਕ ਉਡਾਉਂਦੇ ਨੇ ਜਦੋਂ ਵੀ
ਮੈਂ ਉਨ੍ਹਾਂ ਦੇ ਨੇੜੇ ਆਉਂਦਾ ਹਾਂ ਉਹ ਮੈਨੂੰ ਮੰਦਾ ਬੋਲਦੇ ਨੇ।
19 ਮੇਰੇ ਸਾਰੇ ਕਰੀਬੀ ਦੋਸਤ ਮੈਨੂੰ ਨਫ਼ਰਤ ਕਰਦੇ ਨੇ ਉਹ ਲੋਕ ਵੀ
ਮੇਰੇ ਖਿਲਾਫ਼ ਹੋ ਰਹੇ ਨੇ, ਜਿਨ੍ਹਾਂ ਨੂੰ ਮੈਂ ਪਿਆਰ ਕੀਤਾ।
20 “ਮੈਂ ਇੰਨਾ ਪਤਲਾ ਹਾਂ, ਮੇਰੀ ਚਮੜੀ ਹੱਡੀਆਂ ਉੱਤੋਂ ਢਿਲਕ ਗਈ ਹੈ।
ਮੇਰੇ ਅੰਦਰ ਥੋੜਾ ਜਿਹਾ ਜੀਵਨ ਹੀ ਬੱਚਿਆਂ ਹੈ।
21 “ਮੇਰੇ ਦੋਸਤੋਂ ਤਰਸ ਕਰੋ, ਮੇਰੇ ਉੱਤੇ ਤਰਸ ਕਰੋ।
ਕਿਉਂ ਕਿ ਪਰਮੇਸ਼ੁਰ ਨੇ ਮੈਨੂੰ ਆਪਣੇ ਹੱਥ ਨਾਲ ਮਾਰਿਆ।
22 ਤੁਸੀਂ ਮੈਨੂੰ ਪਰਮੇਸ਼ੁਰ ਦੇ ਕਰਨ ਵਾਂਗ ਹੀ ਕਿਉਂ ਭਜਾਉਂਦੇ ਹੋ!
ਕੀ ਤੁਸੀਂ ਹਾਲੇ ਵੀ ਮੇਰੀ ਹੋਰ ਚਮੜੀ ਦੇ ਭੁੱਖੇ ਹੋ?
23 “ਕਾਸ਼ ਕਿ ਕੋਈ ਯਾਦ ਰੱਖੇ ਜੋ ਮੈਂ ਆਖਦਾ ਹਾਂ ਤੇ ਕਿਤਾਬ ਅੰਦਰ ਲਿਖਦਾ ਹਾਂ
ਕਾਸ਼ ਕਿ ਮੇਰੇ ਸ਼ਬਦ ਪੱਤ੍ਰੀ ਉੱਤੇ ਲਿਖੇ ਹੁੰਦੇ।
24 ਕਾਸ਼ ਕਿ ਉਹ ਸਭ ਜੋ ਮੈਂ ਆਖਦਾ ਹਾਂ ਲੋਹੇ ਦੇ ਔਜ਼ਾਰ ਨਾਲ ਸਿੱਕੇ ਉੱਤੇ ਅੰਕਿਤ ਹੋਵੇ
ਜਾਂ ਚੱਟਾਨਾਂ ਉੱਤੇ ਉਕਰਿਆ ਹੋਵੇ ਤਾਂ ਜੋ ਉਹ ਸਦਾ ਲਈ ਰਹਿਣ।
25 ਮੈਂ ਜਾਣਦਾ ਹਾਂ ਕਿ ਮੇਰਾ ਬਚਾਉ ਕਰਨ ਵਾਲਾ ਕੋਈ ਹੈ।
ਮੈਂ ਜਾਣਦਾ ਹਾਂ ਕਿ ਉਹ ਜੀਵਨ ਹੈ।
ਅਤੇ ਅਖੀਰ ਵਿੱਚ ਉਹ ਇੱਥੇ ਧਰਤੀ ਉੱਤੇ ਖਲੋਵੇਗਾ ਅਤੇ ਮੇਰਾ ਬਚਾਉ ਕਰੇਗਾ।
26 ਜਦੋਂ ਮੈਂ ਸ਼ਰੀਰ ਛੱਡ ਦਿਆਂਗਾ ਅਤੇ ਮੇਰੀ ਚਮੜੀ ਨਸ਼ਟ ਹੋ ਜਾਵੇਗੀ ਮੈਂ ਜਾਣਦਾ ਹਾਂ
ਕਿ ਫ਼ਿਰ ਵੀ ਮੈਂ ਪਰਮੇਸ਼ੁਰ ਨੂੰ ਤੱਕਾਂਗਾ।
27 ਮੈਂ ਖੁਦ ਆਪਣੀਆਂ ਅੱਖਾਂ ਨਾਲ ਪਰਮੇਸ਼ੁਰ ਨੂੰ ਵੇਖਾਂਗਾ।
ਮੈਂ ਖੁਦ, ਕੋਈ ਹੋਰ ਪਰਮੇਸ਼ੁਰ ਨੂੰ ਨਹੀਂ ਵੇਖੇਗਾ।
ਅਤੇ ਮੈਂ ਤੁਹਾਨੂੰ ਦੱਸ ਨਹੀਂ ਸੱਕਦਾ ਕਿ ਮੈਂ ਇਸ ਨਾਲ ਕਿੰਨਾ ਉਤੇਜਿਤ ਮਹਿਸੂਸ ਕਰਦਾ ਹਾਂ।
28 “ਸ਼ਾਇਦ ਤੁਸੀਂ ਆਖੋ, ‘ਅਸੀਂ ਅੱਯੂਬ ਨੂੰ ਤੰਗ ਕਰਾਂਗੇ।
ਅਸੀਂ ਉਸ ਉੱਤੇ ਦੋਸ਼ ਧਰਨ ਦਾ ਕਾਰਣ ਲੱਭ ਲਵਾਂਗੇ।’
29 ਪਰ ਤੁਹਾਨੂੰ ਖੁਦ ਤਲਵਾਰ ਤੋਂ ਭੈਭੀਤ ਹੋਣਾ ਚਾਹੀਦਾ ਹੈ।
ਕਿਉਂ ਕਿ ਪਰਮੇਸ਼ੁਰ ਦੋਸ਼ੀ ਲੋਕਾਂ ਨੂੰ ਦੰਡ ਦਿੰਦਾ ਹੈ।
ਪਰਮੇਸ਼ੁਰ ਤੁਹਾਨੂੰ ਦੰਡ ਦੇਣ ਲਈ ਆਪਣੀ ਤਲਵਾਰ ਦਾ ਇਸਤੇਮਾਲ ਕਰੇਗਾ।
ਫ਼ਿਰ ਤੁਸੀਂ ਜਾਣ ਜਾਵੋਁ ਕਿ ਇੱਥੇ ਨਿਆਂੇ ਦਾ ਸਮਾਂ ਹੈ।”
ਸੋਫਰ ਦਾ ਜਵਾਬ
20 ਫ਼ੇਰ ਨਅਮਾਤੀ ਦੇ ਸੋਫਰ ਨੇ ਜਵਾਬ ਦਿੱਤਾ:
2 “ਅੱਯੂਬ, ਤੇਰੇ ਵਿੱਚਾਰ ਉਲਝੇ ਹੋਏ ਨੇ।
ਇਸ ਲਈ ਮੈਂ ਤੈਨੂੰ ਅਵੱਸ਼ ਜਵਾਬ ਦੇਵਾਂਗਾ।
ਮੈਨੂੰ ਤੇਜੀ ਨਾਲ ਤੈਨੂੰ ਦੱਸ ਦੇਣਾ ਚਾਹੀਦਾ ਹੈ
ਕਿ ਮੈਂ ਕੀ ਸੋਚ ਰਿਹਾਂ ਹਾਂ।
3 ਤੂੰ ਸਾਨੂੰ ਆਪਣੇ ਜਵਾਬਾਂ ਨਾਲ ਬੇਇੱਜ਼ਤ ਕੀਤਾ ਹੈ।
ਪਰ ਮੈਂ ਸਿਆਣਾ ਹਾਂ ਮੈਂ ਜਾਣਦਾ ਹਾਂ ਕਿ ਤੈਨੂੰ ਕਿਵੇਂ ਜਵਾਬ ਦੇਣਾ ਹੈ।
4-5 “ਤੂੰ ਜਾਣਦਾ ਹੈ ਕਿ ਬੁਰੇ ਆਦਮੀ ਦੀ ਖੁਸ਼ੀ ਬਹੁਤਾ ਚਿਰ ਨਹੀਂ ਰਹਿੰਦੀ।
ਲੰਮੇ ਸਮੇਂ ਤੋਂ ਇਹ ਗੱਲ ਸੱਚ ਹੈ, ਉਸ ਸਮੇਂ ਤੋਂ ਜਦੋਂ ਆਦਮ ਨੂੰ ਧਰਤੀ ਤੇ ਪਾਇਆ ਗਿਆ ਸੀ।
ਜਿਹੜਾ ਬੰਦਾ ਪਰਮੇਸ਼ੁਰ ਦੀ ਪ੍ਰਵਾਹ ਨਹੀਂ ਕਰਦਾ ਸਿਰਫ ਬੋੜੇ ਸਮੇਂ ਲਈ ਹੀ ਖੁਸ਼ ਰਹਿੰਦਾ ਹੈ।
6 ਹੋ ਸੱਕਦਾ, ਬਦ ਆਦਮੀ ਦਾ ਹਂਕਾਰ ਅਕਾਸ਼ ਤੱਕ ਜਾ ਪਹੁੰਚੇ,
ਤੇ ਉਸਦਾ ਸਿਰ ਬਦਲਾਂ ਨੂੰ ਛੂੰਹਦਾ ਹੋਵੇ।
7 ਪਰ ਉਹ, ਆਪਣੇ ਹੀ ਗੋਬਰ ਵਾਂਗ, ਸਦਾ ਲਈ ਚੱਲਾ ਜਾਵੇਗਾ।
ਉਹ ਲੋਕ ਜਿਨ੍ਹਾਂ ਨੇ ਉਸ ਨੂੰ ਵੇਖਿਆ, ‘ਆਖਣਗੇ ਉਹ ਕਿੱਥੋ ਹੈ?’
8 ਸੁਪਨੇ ਵਾਂਗ ਉਹ ਦੂਰ ਉੱਡ ਜਾਵੇਗਾ ਤੇ ਕੋਈ ਵੀ ਉਸ ਨੂੰ ਲੱਭ ਨਹੀਂ ਸੱਕੇਗਾ।
ਉਸ ਨੂੰ ਦੂਰ ਭਜਾ ਦਿੱਤਾ ਜਾਵੇਗਾ ਤੇ ਬੁਰੇ ਸੁਪਨੇ ਵਾਂਗ ਭੁਲਾ ਦਿੱਤਾ ਜਾਵੇਗਾ।
9 ਜਿਹੜੇ ਲੋਕਾਂ ਨੇ ਉਸ ਨੂੰ ਦੇਖਿਆ ਸੀ ਉਸ ਨੂੰ ਦੋਬਾਰਾ ਨਹੀਂ ਦੇਖਣਗੇ।
ਉਸਦਾ ਪਰਿਵਾਰ ਕਦੇ ਉਸ ਨੂੰ ਦੋਬਾਰਾ ਨਹੀਂ ਦੇਖੇਗਾ।
10 ਬਦ ਆਦਮੀ ਦੇ ਬੱਚੇ ਉਸ ਨੂੰ ਉਹੀ ਵਾਪਸ ਦੇਣਗੇ ਜੋ ਉਸ ਨੇ ਗਰੀਬਾਂ ਪਾਸੋਂ ਲਿਆ ਸੀ।
ਬਦ ਆਦਮੀ ਦੇ ਆਪਣੇ ਹੀ ਹੱਥ ਖੁਦ ਉਸਦੀ ਦੌਲਤ ਵਾਪਸ ਕਰਨਗੇ।
11 ਜਦੋਂ ਉਹ ਜਵਾਨ ਸੀ ਉਸ ਦੀਆਂ ਹੱਡੀਆਂ ਬਹੁਤ ਮਜਬੂਤ ਸਨ,
ਪਰ ਉਸ ਦੇ ਬਾਕੀ ਦੇ ਸਰੀਰ ਵਾਂਗ, ਉਹ ਧੂੜ ਅੰਦਰ ਜਾਣਗੀਆਂ।
12 “ਬਦੀ ਬੁਰੇ ਬੰਦੇ ਦੇ ਮੂੰਹ ਅੰਦਰ ਮਿੱਠੀ ਲੱਗਦੀ ਹੈ।
ਉਹ ਇਸ ਦਾ ਪੂਰਾ ਸੁੱਖ ਮਾਨਣ ਲਈ ਇਸ ਨੂੰ ਆਪਣੀ ਜੀਭ ਹੇਠਾਂ ਰੱਖਦਾ ਹੈ।
13 ਇੱਕ ਬਦ ਆਦਮੀ ਬਦੀ ਨੂੰ ਮਾਣਦਾ ਹੈ।
ਉਹ ਇਸ ਨੂੰ ਛੱਡ ਦੇਣ ਨੂੰ ਨਫ਼ਰਤ ਕਰਦਾ ਹੈ।
ਇਹ ਇੱਕ ਮਿੱਠੀ ਗੋਲੀ ਵਾਂਗ ਹੁੰਦੀ ਹੈ ਜਿਸ ਨੂੰ ਉਹ ਆਪਣੇ ਮੂੰਹ ਅੰਦਰ ਰੱਖਦਾ।
14 ਪਰ ਉਹ ਬਦੀ ਉਸ ਦੇ ਮਿਹਦੇ ਅੰਦਰ ਜ਼ਹਿਰ ਬਣ ਜਾਵੇਗੀ।
ਇਹ ਉਸ ਦੇ ਅੰਦਰ ਕੌੜੇ ਜ਼ਹਿਰ ਵਾਂਗ ਹੋਵੇਗੀ, ਜਿਵੇਂ ਸੱਪ ਦਾ ਜ਼ਹਿਰ ਹੁੰਦਾ ਹੈ।
15 ਬੁਰੇ ਆਦਮੀ ਨੇ ਅਮੀਰੀ ਨੂੰ ਨਿਗਲ ਲਿਆ ਹੈ।
ਪਰ ਉਹ ਇਸ ਦੀ ਉਲਟੀ ਕਰ ਦੇਵੇਗਾ।
ਪਰਮੇਸ਼ੁਰ ਉਸ ਨੂੰ ਇਸ ਨੂੰ ਬਾਹਰ ਕੱਢਣ ਲਈ ਮਜ਼ਬੂ੍ਰਰ ਕਰੇਗਾ।
16 ਬਦ ਆਦਮੀ ਦਾ ਜਾਮ ਸੱਪ ਦੇ ਜ਼ਹਿਰ ਵਰਗਾ ਹੋਵੇਗਾ।
ਸੱਪਾਂ ਦੇ ਜ਼ਹਿਰੀਲੇ ਦੰਦ ਉਸ ਨੂੰ ਮਾਰ ਦੇਣਗੇ।
17 ਫ਼ੇਰ ਬੁਰਾ ਆਦਮੀ ਸ਼ਹਿਦ ਅਤੇ
ਘਿਉ ਦੇ ਵਗਦੇ ਦਰਿਆਵਾਂ ਨੂੰ ਵੇਖਣਾ ਨਹੀਂ ਮਾਣੇਗਾ।
18 ਬਦ ਆਦਮੀ ਨੂੰ ਆਪਣੇ ਮੁਨਾਫ਼ਿਆਂ ਨੂੰ ਵਾਪਸ ਕਰਨ ਲਈ ਮਜਬੂਰ ਕੀਤਾ ਜਾਵੇਗਾ
ਉਸ ਨੂੰ ਉਨ੍ਹਾਂ ਚੀਜ਼ਾਂ ਨੂੰ ਮਾਨਣ ਦੀ ਇਜਾਜ਼ਤ ਨਹੀਂ ਹੋਵੇਗੀ ਜਿਨ੍ਹਾਂ ਲਈ ਉਸ ਨੇ ਕੰਮ ਕੀਤਾ ਸੀ।
19 ਕਿਉਂਕਿ ਬਦ ਆਦਮੀ ਗਰੀਬਾਂ ਨੂੰ ਦੁੱਖ ਦਿੰਦਾ ਹੈ ਤੇ ਉਨ੍ਹਾਂ ਨਾਲ ਬਦਸਲੂਕੀ ਕਰਦਾ ਹੈ।
ਉਹ ਉਨ੍ਹਾਂ ਬਾਰੇ ਪ੍ਰਵਾਹ ਨਹੀਂ ਕਰਦਾ ਤੇ ਉਨ੍ਹਾਂ ਦੀਆਂ ਚੀਜ਼ਾਂ ਖੋਹ ਲਈਆਂ ਸਨ।
ਉਸ ਨੇ ਹੋਰ ਕਿਸੇ ਦੁਆਰਾ ਉਸਾਰੇ ਹੋਏ ਮਕਾਨ ਖੋਹੇ।
20 “ਬੁਰਾ ਆਦਮੀ ਕਦੇ ਵੀ ਸੰਤੁਸ਼ਟ ਨਹੀਂ ਹੁੰਦਾ।
ਉਸ ਨੂੰ ਉਸ ਦੀ ਦੌਲਤ ਬਚਾ ਨਹੀਂ ਸੱਕਦੀ।
21 ਜਦੋਂ ਉਹ ਕੁਝ ਵੀ ਖਾਂਦਾ ਹੈ ਬਚਦਾ ਨਹੀਂ।
ਉਸ ਦੀ ਕਾਮਯਾਬੀ ਸਦਾ ਨਹੀਂ ਰਹੇਗੀ।
22 ਜਦੋਂ ਆਦਮੀ ਕੋਲ ਬਹੁਤਾ ਹੁੰਦਾ ਹੈ ਉਹ ਮੁਸੀਬਤਾਂ ਨਾਲ ਦਬ ਜਾਂਦਾ ਹੈ।
ਉਸ ਦੀਆਂ ਔਕੜਾਂ ਉਸ ਉੱਤੇ ਆ ਪੈਣਗੀਆਂ।
23 ਜਦੋਂ ਬਦ ਆਦਮੀ, ਜੋ ਉਹ ਚਾਹੁੰਦਾ ਖਾ ਚੁੱਕੇਗਾ,
ਪਰਮੇਸ਼ੁਰ ਆਪਣਾ ਬਲਦਾ ਹੋਇਆ ਕਹਿਰ ਉਸ ਬੰਦੇ ਉੱਤੇ ਸੁੱਟੇਗਾ
ਪਰਮੇਸ਼ੁਰ ਉਸ ਬੰਦੇ ਉੱਤੇ ਦਂ ਦੀ ਬਾਰਸ਼ ਕਰੇਗਾ।
24 ਸ਼ਾਇਦ ਬੁਰਾ ਆਦਮੀ ਲੋਹੇ ਦੀ ਤਲਵਾਰ ਤੋਂ ਬਚਕੇ ਭੱਜ ਜਾਵੇਗਾ।
ਪਰ ਉਸ ਨੂੰ ਕਾਂਸੀ ਦਾ ਤੀਰ ਲੱਗੇਗਾ।
25 ਕਾਂਸੀ ਦਾ ਤੀਰ ਉਸ ਦੇ ਸ਼ਰੀਰ ਦੇ ਆਰ-ਪਾਰ ਹੋ ਜਾਵੇਗਾ
ਤੇ ਪਿੱਠ ਵਿੱਚੋਂ ਬਾਹਰ ਨਿਕਲੇਗਾ।
ਇਸ ਦਾ ਚਮਕੀਲਾ ਸਿਰਾ ਉਸ ਦੇ ਜਿਗਰ ਨੂੰ ਵਿਂਨ੍ਹ ਦੇਵੇਗਾ
ਅਤੇ ਉਹ ਖੌਫ਼ ਨਾਲ ਹੈਰਾਨ ਹੋ ਜਾਵੇਗਾ।
26 ਉਸ ਦੇ ਸਾਰੇ ਖਜ਼ਾਨੇ ਤਬਾਹ ਹੋ ਜਾਣਗੇ।
ਇੱਕ ਅੱਗ ਉਸ ਨੂੰ ਤਬਾਹ ਕਰ ਦੇਵੇਗੀ।
ਉਹ ਅੱਗ ਜਿਹੜੀ ਕਿਸੇ ਇਨਸਾਨ ਦੁਆਰਾ ਨਹੀਂ ਲਗਾਈ ਗਈ ਸੀ।
ਅੱਗ ਉਸ ਦੇ ਘਰ ਵਿੱਚ ਬਚੀ ਹੋਈ ਹਰ ਸ਼ੈਅ ਨੂੰ ਤਬਾਹ ਕਰ ਦੇਵੇਗੀ।
27 ਅਕਾਸ਼ ਸਿੱਧ ਕਰ ਦੇਵੇਗਾ ਕਿ ਬੁਰਾ ਆਦਮੀ ਦੋਸ਼ੀ ਹੈ।
ਧਰਤੀ ਉਸ ਦੇ ਖਿਲਾਫ਼ ਗਵਾਹੀ ਦੇਵੇਗੀ।
28 ਉਸ ਦੇ ਘਰ ਵਿੱਚਲੀ ਹਰ ਸ਼ੈਅ ਪਰਮੇਸ਼ੁਰ ਦੇ ਕਹਿਰ ਦੇ
ਹੜ੍ਹ ਵਿੱਚ ਰੁਢ਼ ਜਾਵੇਗੀ।
29 ਇਹੀ ਹੈ ਜੋ ਪਰਮੇਸ਼ੁਰ ਇੱਕ ਬਦ ਆਦਮੀ ਨਾਲ ਕਰੇਗਾ।
ਪਰਮੇਸ਼ੁਰ ਨੇ ਇਹੀ ਉਸ ਦੇ ਲਈ ਛੱਡਣ ਦਾ ਫੈਸਲਾ ਕੀਤਾ ਹੈ।”
ਅੱਯੂਬ ਦਾ ਜਵਾਬ
21 ਫੇਰ ਅੱਯੂਬ ਨੇ ਜਵਾਬ ਦਿੱਤਾ:
2 “ਜੋ ਮੈਂ ਆਖਦਾ ਹਾਂ, ਸੁਣੋ।
ਮੈਨੂੰ ਰਾਹਤ ਦੇਣ ਲਈ ਤੁਹਾਡਾ ਇਹ ਰਾਹ ਰਹਿਣ ਦਿਓ।
3 ਮੇਰੇ ਗੱਲ ਕਰਦਿਆਂ ਤਾਂ ਧੀਰਜ ਰੱਖੋ।
ਫੇਰ ਜਦੋਂ ਮੈਂ ਬੋਲ ਚੁੱਕਿਆ ਭ੍ਭਾਵੇਂ ਮੇਰਾ ਮਜ਼ਾਕ ਉਡਾ ਲੈਣਾ।
4 “ਮੈਂ ਲੋਕਾਂ ਦੇ ਵਰਿੁੱਸ਼ ਸ਼ਿਕਾਇਤ ਨਹੀਂ ਕਰ ਰਿਹਾ ਹਾਂ, ਕੀ ਮੈਂ ਕਰ ਰਿਹਾ ਹਾਂ?
ਤਾਂ ਮੈਂ ਬੇਸਬਰਾ ਕਿਉਂ ਨਾ ਹੋਵਾਂ?
5 ਮੇਰੇ ਵੱਲ ਤੱਕੋ ਤੇ ਹੈਰਾਨ ਹੋਵੋ।
ਆਪਣੇ ਮੂੰਹ ਤੇ ਹੱਥ ਰੱਖੋ ਤੇ ਮੇਰੇ ਵੱਲ ਹੈਰਾਨੀ ਨਾਲ ਝਾਕੋ।
6 ਜਦੋਂ ਮੈਂ ਸੋਚਦਾ ਹਾਂ ਕਿ ਮੇਰੇ ਨਾਲ ਕੀ ਵਾਪਰਿਆ ਹੈ
ਮੈਂ ਡਰ ਮਹਿਸੂਸ ਕਰਦਾ ਹਾਂ ਤੇ ਮੇਰਾ ਸ਼ਰੀਰ ਕੰਬਦਾ ਹੈ।
7 ਬੁਰੇ ਆਦਮੀ ਲੰਮਾ ਜੀਵਨ ਕਿਉਂ ਜਿਉਂਦੇ ਨੇ?
ਉਹ ਕਿਉਂ ਬਿਰਧ ਤੇ ਕਾਮਯਾਬ ਹੁੰਦੇ ਨੇ?
8 ਬੁਰੇ ਆਦਮੀ ਆਪਣੇ ਬੱਚਿਆਂ ਨੂੰ ਆਪਣੇ ਨਾਲ ਵੱਧਦਿਆਂ ਫ਼ੁਲਦਿਆਂ ਦੇਖਦੇ ਨੇ।
ਬੁਰੇ ਆਦਮੀ ਆਪਣੇ ਪੋਤਰਿਆਂ ਨੂੰ ਵੇਖਣ ਲਈ ਜਿਉਂਦੇ ਰਹਿੰਦੇ ਨੇ।
9 ਉਨ੍ਹਾਂ ਦੇ ਘਰ ਸੁਰੱਖਿਅਤ ਨੇ ਤੇ ਉਹ ਭੈਭੀਤ ਨਹੀਂ ਹਨ।
ਬੁਰੇ ਆਦਮੀਆਂ ਨੂੰ ਦੰਡ ਦੇਣ ਲਈ ਪਰਮੇਸ਼ੁਰ ਕੋਈ ਲਾਠੀ ਨਹੀਂ ਵਰਤਦਾ।
10 ਉਨ੍ਹਾਂ ਦੇ ਬਲਦ ਕਦੇ ਮੇਲ ਕਰਨ ਤੋਂ ਨਹੀਂ ਖੁਂਝਦੇ।
ਉਨ੍ਹਾਂ ਦੀਆਂ ਗਾਵਾਂ ਦੇ ਵੱਛੇ ਹੁੰਦੇ ਹਨ, ਤੇ ਵੱਛੇ ਜਨਮ ਸਮੇਂ ਨਹੀਂ ਮਰਦੇ।
11 ਬਦ ਆਦਮੀ ਆਪਣੇ ਬੱਚਿਆਂ ਨੂੰ ਲੇਲਿਆਂ ਵਾਂਗ ਖੇਡਣ ਲਈ ਬਾਹਰ ਭੇਜਦੇ ਨੇ।
ਉਨ੍ਹਾਂ ਦੇ ਬੱਚੇ ਇੱਧਰ-ਓਧਰ ਨੱਚਦੇ ਫ਼ਿਰਦੇ ਨੇ।
12 ਉਹ ਤੰਬੂਰੀਆਂ, ਰਬਾਬਾਂ ਅਤੇ ਸਿਤਾਰਾਂ ਦੀ ਧੁਨ ਉੱਤੇ ਨੱਚਦੇ ਗਾਉਂਦੇ ਨੇ।
13 ਬੁਰੇ ਆਦਮੀ ਆਪਣੀਆਂ ਜ਼ਿੰਦਗੀਆਂ ਦੌਰਾਨ ਕਾਮਯਾਬੀ ਮਾਣਦੇ ਨੇ।
ਫ਼ੇਰ ਉਹ ਮਰ ਜਾਂਦੇ ਨੇ ਤੇ ਬਿਨਾ ਦੁੱਖ ਤੋਂ ਆਪਣੀ ਕਬਰ ਵਿੱਚ ਪੈ ਜਾਂਦੇ ਨੇ।
14 ਪਰ ਬੁਰੇ ਆਦਮੀ ਪਰਮੇਸ਼ੁਰ ਨੂੰ ਆਖਦੇ ਨੇ, ‘ਸਾਨੂੰ ਇੱਕਲਿਆਂ ਛੱਡ ਦਿਉ!
ਸਾਨੂੰ ਇਸਦੀ ਪ੍ਰਵਾਹ ਨਹੀਂ ਕਿ ਤੁਸੀਂ ਕੀ ਚਾਹੁੰਦੇ ਹੋ ਕਿ ਅਸੀਂ ਕਰੀਏ!’
15 ਤੇ ਬੁਰੇ ਆਦਮੀ ਆਖਦੇ ਨੇ ਸਰਬ-ਸ਼ਕਤੀਮਾਨ ਪਰਮੇਸ਼ੁਰ ਕੌਣ ਹੈ?
ਸਾਨੂੰ ਉਸ ਦੀ ਸੇਵਾ ਕਰਨ ਦੀ ਲੋੜ ਨਹੀਂ।
ਉਸ ਦੇ ਅੱਗੇ ਪ੍ਰਾਰਥਨਾ ਕਰਨ ਦਾ ਲਾਭ ਨਹੀਂ ਹੋਵੇਗਾ!
16 “ਕੀ ਬਦ ਲੋਕ ਖੁਦ ਹੀ ਕਾਮਯਾਬੀ ਹਾਸਿਲ ਨਹੀਂ ਕਰਦੇ?
ਪਰ ਮੈਂ ਉਨ੍ਹਾਂ ਦੇ ਮਸ਼ਵਰੇ ਤੋਂ ਦੂਰ ਰਹਿੰਦਾ ਹਾਂ।
17 ਪਰ, ਕਿੰਨੀ ਵਾਰੀ ਬਦ ਲੋਕਾਂ ਦੀ ਰੌਸ਼ਨੀ ਬੁਝਾਈ ਗਈ ਹੈ?
ਕਿੰਨੀ ਕੁ ਵਾਰੀ ਬਦ ਲੋਕਾਂ ਉੱਤੇ ਮੁਸੀਬਤ ਆਉਂਦੀ ਹੈ।
ਕਦੋਂ ਪਰਮੇਸ਼ੁਰ ਉਨ੍ਹਾਂ ਉੱਤੇ ਕ੍ਰੋਧਵਾਨ ਹੁੰਦਾ ਹੈ ਤੇ ਉਨ੍ਹਾਂ ਨੂੰ ਦੰਡ ਦਿੰਦਾ ਹੈ?
18 ਕੀ ਪਰਮੇਸ਼ੁਰ ਬੁਰੇ ਬੰਦਿਆਂ ਨੂੰ ਦੂਰ ਉਡਾ ਦਿੰਦਾ ਹੈ, ਜਿਵੇਂ ਹਵਾ ਤਿਨਕੇ ਨੂੰ ਉਡਾਉਂਦੀ ਹੈ,
ਜਿਵੇਂ ਤੇਜ਼ ਹਵਾ ਅਨਾਜ ਦੀ ਤੂੜੀ ਨੂੰ ਉਡਾਉਂਦੀ ਹੈ।
19 ਪਰ ਤੁਸੀਂ ਆਖਦੇ ਹੋ ‘ਪਰਮੇਸ਼ੁਰ ਇੱਕ ਬੱਚੇ ਨੂੰ ਉਸ ਦੇ ਪਿਤਾ ਦੇ ਪਾਪਾਂ ਦੇ ਬਦਲੇ ਦੰਡ ਦਿੰਦਾ ਹੈ!’
ਪਰਮੇਸ਼ੁਰ ਨੂੰ ਖੁਦ ਬੁਰੇ ਆਦਮੀ ਨੂੰ ਦੰਡ ਦੇਣ ਦਿਓ ਫ਼ੇਰ ਉਹ ਬੁਰਾ ਆਦਮੀ ਜਾਣ ਲਵੇਗਾ ਕਿ ਉਸ ਨੂੰ ਉਸ ਦੇ ਪਾਪਾਂ ਦਾ ਦੰਡ ਮਿਲ ਰਿਹਾ ਹੈ।
20 ਗੁਨਾਹਗਾਰ ਨੂੰ ਖੁਦ ਆਪਣੀ ਸਜ਼ਾ ਦੇਖਣ ਦਿਉ।
ਉਸ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਦਾ ਕ੍ਰੋਧ ਮਹਿਸੂਸ ਕਰਨ ਦਿਉ।
21 ਜਦੋਂ ਬੁਰੇ ਬੰਦੇ ਦੀ ਜ਼ਿੰਦਗੀ ਖਤਮ ਹੋ ਜਾਂਦੀ ਹੈ ਤੇ ਉਹ ਮਰ ਜਾਂਦਾ ਹੈ
ਉਹ ਉਸ ਪਰਿਵਾਰ ਦੀ ਪਰਵਾਹ ਨਹੀਂ ਕਰਦਾ ਜਿਸ ਨੂੰ ਉਹ ਪਿੱਛੇ ਛੱਡ ਜਾਂਦਾ ਹੈ।
22 “ਕੋਈ ਵੀ ਬੰਦਾ ਪਰਮੇਸ਼ੁਰ ਨੂੰ ਗਿਆਨ ਨਹੀਂ ਸਿੱਖਾ ਸੱਕਦਾ।
ਪਰਮੇਸ਼ੁਰ ਉੱਚੇ ਅਹੁਦਿਆਂ ਤੇ ਬੈਠੇ ਲੋਕਾਂ ਨੂੰ ਵੀ ਪਰੱਖਦਾ ਹੈ।
23 ਇੱਕ ਆਦਮੀ ਪੂਰੀ ਅਤੇ ਕਾਮਯਾਬ ਜ਼ਿੰਦਗੀ ਮਗਰੋਂ ਮਰਦਾ ਹੈ।
ਉਸ ਨੇ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਆਰਾਮਦਾਇੱਕ ਜ਼ਿੰਦਗੀ ਜੀਵੀ।
24 ਉਸ ਦੇ ਸ਼ਰੀਰ ਨੂੰ ਬਹੁਤ ਭੋਜਨ ਮਿਲਿਆ
ਤੇ ਉਸ ਦੀਆਂ ਹੱਡੀਆਂ ਹਾਲੇ ਵੀ ਮਜ਼ਬੂਤ ਸਨ।
25 ਪਰ ਇੱਕ ਹੋਰ ਬੰਦਾ ਸਖਤ ਜ਼ਿੰਦਗੀ ਮਗਰੋਂ ਕੁੜਤ੍ਤਨ ਭਰੀ ਰੂਹ ਨਾਲ ਮਰਦਾ ਹੈ।
ਉਸ ਨੇ ਕਦੇ ਵੀ ਕੋਈ ਚੰਗੀ ਸ਼ੈਅ ਨਹੀਂ ਮਾਣੀ।
26 ਅੰਤ ਵਿੱਚ ਉਹ ਦੋਵੇਂ ਬੰਦੇ ਇਕੱਠੇ ਹੀ ਖਾਕ ਅੰਦਰ ਲੇਟ ਜਾਣਗੇ।
ਕੀੜੇ ਉਨ੍ਹਾਂ ਦੋਹਾਂ ਨੂੰ ਢੱਕ ਲੈਣਗੇ।
27 “ਪਰ ਮੈਂ ਜਾਣਦਾ ਹਾਂ ਕਿ ਤੁਸੀਂ ਕੀ ਸੋਚ ਰਹੇ ਹੋ,
ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਦੁੱਖ ਪੁਹਂਚਾਉਣਾ ਚਾਹੁੰਦੇ ਹੋ।
28 ਭਾਵੇਂ ਤੁਸੀਂ ਆਖੋ: ‘ਮੈਨੂੰ ਕਿਸੇ ਨੇਕ ਆਦਮੀ ਦਾ ਘਰ ਦਿਖਾ।
ਹੁਣ, ਮੈਨੂੰ ਦਿਖਾ ਜਿੱਥੇ ਬੁਰੇ ਆਦਮੀ ਰਹਿੰਦੇ ਨੇ।’
29 “ਅਵੱਸ਼ ਹੀ ਤੂੰ ਰਾਹੀਆਂ ਨਾਲ ਗੱਲਾਂ ਕੀਤੀਆਂ ਹੋਣੀਆਂ।
ਅਵੱਸ਼ ਹੀ, ਤੂੰ ਉਨ੍ਹਾਂ ਦੀ ਕਹਾਣੀਆਂ ਕਬੂਲ ਕਰੇਂਗਾ।
30 ਬੁਰੇ ਆਦਮੀ ਬਚ ਜਾਂਦੇ ਨੇ ਜਦੋਂ ਬਿਪਤਾ ਆਉਂਦੀ ਹੈ।
ਉਹ ਬਚ ਜਾਂਦੇ ਨੇ ਜਦੋਂ ਪਰਮੇਸ਼ੁਰ ਆਪਣਾ ਕਹਿਰ ਦਰਸਾਉਂਦਾ ਹੈ।
31 ਕੋਈ ਵੀ ਬੁਰੇ ਆਦਮੀ ਦੀ, ਉਸ ਦੇ ਮੰਦੇ ਕਾਰਿਆਂ ਲਈ, ਉਸ ਦੇ ਮੂੰਹ ਉੱਤੇ ਉਸਦੀ ਅਲੋਚਨਾ ਨਹੀਂ ਕਰਦਾ।
ਕੋਈ ਵੀ ਬੰਦਾ ਉਸ ਨੂੰ ਉਸ ਦੀ ਬਦੀ ਲਈ ਦੰਡ ਨਹੀਂ ਦਿੰਦਾ।
32 ਜਦੋਂ ਉਸ ਆਦਮੀ ਨੂੰ ਉਸਦੀ ਕਬਰ ਵੱਲ ਲਿਜਾਇਆ ਜਾਵੇਗਾ,
ਪਹਿਰੇਦਾਰ ਉਸਦੀ ਕਬਰ ਦੇ ਨੇੜੇ ਖੜ੍ਹਾ ਹੋਵੇਗਾ।
33 ਇਸ ਲਈ ਉਸ ਬੁਰੇ ਬੰਦੇ ਲਈ ਵਾਦੀ ਦੀ ਮਿੱਟੀ ਵੀ ਖੁਸ਼ਗਵਾਰ ਹੋਵੇਗੀ।
ਤੇ ਉਸ ਦੇ ਜਨਾਜ਼ੇ ਵਿੱਚ ਹਜ਼ਾਰਾਂ ਲੋਕੀ ਸ਼ਾਮਿਲ ਹੋਣਗੇ।
34 “ਇਸ ਲਈ ਆਪਣੇ ਖਾਲੀ ਸ਼ਬਦਾਂ ਨਾਲ ਤੁਸੀਂ ਮੈਨੂੰ ਰਾਹਤ ਨਹੀਂ ਪਹੁੰਚਾ ਸੱਕਦੇ।
ਤੁਹਾਡੇ ਸ਼ਬਦ ਬਿਨਾ ਸਾਜ਼ਿਸ਼ ਦੇ ਕੁਝ ਨਹੀਂ ਹਨ।”
ਅਲੀਫਜ਼ ਦਾ ਜਵਾਬ
22 ਫੇਰ ਤੇਮਾਨ ਦੇ ਅਲੀਫ਼ਜ਼ ਨੇ ਜਵਾਬ ਦਿੱਤਾ:
2 “ਪਰਮੇਸ਼ੁਰ ਨੂੰ ਸਾਡੀ ਸਹਾਇਤਾ ਦੀ ਕੀ ਲੋੜ ਹੈ?
ਨਹੀਂ! ਬਹੁਤ ਸਿਆਣਾ ਬੰਦਾ ਵੀ ਸੱਚਮੁੱਚ ਪਰਮੇਸ਼ੁਰ ਲਈ ਲਾਭਦਾਇੱਕ ਨਹੀਂ ਹੋ ਸੱਕਦਾ।
3 ਕੀ ਤੁਹਾਡੇ ਸਹੀ ਜੀਵਨ ਨਾਲ ਪਰਮੇਸ਼ੁਰ ਨੂੰ ਸਹਾਇਤਾ ਮਿਲਦੀ ਹੈ?
ਕੀ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਕੁਝ ਲਾਭ ਹੁੰਦਾ ਹੈ ਜੇ ਤੁਸੀਂ ਉਸ ਦੇ ਅਨੁਯਾਈ ਬਣੋ? ਨਹੀਂ!
4 ਅੱਯੂਬ ਪਰਮੇਸ਼ੁਰ ਤੈਨੂੰ ਦੰਡ ਕਿਉਂ ਦਿੰਦਾ ਹੈ ਤੇ ਕਸੂਰਵਾਰ ਕਿਉਂ ਠਹਿਰਾਉਂਦਾ ਹੈ?
ਕੀ ਇਸ ਲਈ ਕਿ ਤੂੰ ਉਸਦੀ ਇਬਾਦਤ ਕਰਦਾ ਹੈਂ?
5 ਨਹੀਂ, ਇਹ ਇਸ ਲਈ ਹੈ ਕਿਉਂਕਿ ਤੂੰ ਬਹੁਤ ਸਾਰੇ ਪਾਪ ਕੀਤੇ ਹਨ।
ਅੱਯੂਬ ਤੂੰ ਪਾਪ ਕਰਨੋ ਹੀ ਨਹੀਂ ਹਟਦਾ!
6 ਹੋ ਸੱਕਦਾ ਹੈ ਤੂੰ ਕਿਸੇ ਭਰਾ ਨੂੰ ਕੁਝ ਪੈਸੇ ਦਿੱਤੇ ਹੋਣ, ਤੇ ਕੁਝ ਦੇਣ ਲਈ ਮਜਬੂਰ ਕੀਤਾ ਹੋਵੇ, ਇਹ ਸਿੱਧ ਕਰਨ ਲਈ ਕਿ ਉਹ ਇਸ ਨੂੰ ਵਾਪਸ ਮੋੜ ਦੇਵੇਗਾ।
ਹੋ ਸੱਕਦਾ ਹੈ ਕਿ ਤੂੰ ਕਿਸੇ ਗਰੀਬ ਬੰਦੇ ਦੇ ਕੱਪੜੇ ਗਿਰਵੀ ਰੱਖੇ ਹੋਣ ਹੋ ਸੱਕਦਾ ਹੈ ਕਿ ਤੂੰ ਅਕਾਰਣ ਹੀ ਅਜਿਹਾ ਕੀਤਾ ਹੋਵੇ।
7 ਹੋ ਸੱਕਦਾ ਹੈ ਕਿ ਤੂੰ ਬੱਕੇ ਹਾਰੇ ਤੇ ਭੁੱਖੇ ਲੋਕਾਂ ਨੂੰ
ਪਾਣੀ ਅਤੇ ਭੋਜਨ ਨਾ ਦਿੱਤਾ ਹੋਵੇ।
8 ਅੱਯੂਬ ਤੇਰੇ ਕੋਲ ਵਾਹੀ ਵਾਲੀ ਜ਼ਮੀਨ ਬਹੁਤ ਹੈ।
ਤੇ ਲੋਕੀ ਤੇਰੀ ਇੱਜ਼ਤ ਕਰਦੇ ਨੇ।
9 ਪਰ ਹੋ ਸੱਕਦਾ ਹੈ ਕਿ ਤੂੰ ਵਿਧਵਾਵਾਂ ਨੂੰ ਬਿਨਾ ਕੁਝ ਦਾਨ ਦਿੱਤੇ ਵਾਪਸ ਮੋੜ ਦਿੱਤਾ ਹੋਵੇ।
ਅੱਯੂਬ ਹੋ ਸੱਕਦਾ ਹੈ ਤੂੰ ਯਤੀਮਾਂ ਨਾਲ ਧੋਖਾ ਕੀਤਾ ਹੋਵੇ।
10 ਇਹੀ ਕਾਰਣ ਹੈ ਕਿ ਤੇਰੇ ਹਰ ਪਾਸੇ ਫਂਧੇ ਨੇ
ਤੇ ਅਚਾਨਕ ਆਉਂਦੀ ਮੁਸੀਬਤ ਤੈਨੂੰ ਭੈਭੀਤ ਕਰਦੀ ਹੈ।
11 ਇਹੀ ਕਾਰਣ ਹੈ ਕਿ ਇੰਨਾ ਘੁੱਪ ਹਨੇਰਾ ਹੈ ਕਿ ਤੈਨੂੰ ਕੁਝ ਦਿਖਾਈ ਨਹੀਂ ਦਿੰਦਾ
ਤੇ ਇਹੀ ਕਾਰਣ ਹੈ ਕਿ ਤੂੰ ਹੜ੍ਹ ਵਿੱਚ ਘਿਰਿਆ ਹੈਂ।
12 “ਪਰਮੇਸ਼ੁਰ ਅਕਾਸ਼ ਦੇ ਸਭ ਤੋਂ ਉੱਚੇ ਮੰਡਲਾਂ ਵਿੱਚ ਰਹਿੰਦਾ ਹੈ।
ਦੇਖ ਤਾਰੇ ਕਿੰਨੇ ਦੂਰ ਨੇ।
ਪਰਮੇਸ਼ੁਰ ਉੱਚੇ ਤੋਂ ਉੱਚੇ ਤਾਰਿਆਂ ਵੱਲ ਹੇਠਾਂ ਨੂੰ ਵੇਖਦਾ ਹੈ।
13 ਪਰ ਅੱਯੂਬ ਤੂੰ ਆਖ ਸੱਕਦੈਁ, ‘ਪਰਮੇਸ਼ੁਰ ਕੀ ਜਾਣਦਾ ਹੈ?
ਕੀ ਪਰਮੇਸ਼ੁਰ ਕਾਲੇ ਬੱਦਲਾਂ ਵਿੱਚੋਂ ਵੇਖਕੇ ਨਿਆਂ ਕਰ ਸੱਕਦਾ ਹੈ?
14 ਮੋਟੇ ਬੱਦਲ ਉਸ ਨੂੰ ਸਾਡੇ ਕੋਲੋਂ ਛੁਪਾਉਂਦੇ ਨੇ ਇਸ ਲਈ
ਉਹ ਸਾਨੂੰ ਦੇਖ ਨਹੀਂ ਸੱਕਦਾ ਜਿਵੇਂ ਉਹ ਅਕਾਸ਼ ਦੇ ਕਿਂਗਰੇ ਤੋਂ ਪਰ੍ਹਾਂ ਤੁਰਦਾ ਹੈ।’
15 “ਅੱਯੂਬ, ਤੂੰ ਉਸੇ ਪੁਰਾਣੇ ਰਸਤੇ ਉੱਤੇ ਤੁਰ ਰਿਹਾ ਹੈਂ
ਜਿਸ ਉੱਤੇ ਬਹੁਤ ਪਹਿਲਾਂ ਬੁਰੇ ਆਦਮੀ ਚੱਲੇ ਸਨ।
16 ਉਹ ਲੋਕ ਆਪਣੇ ਮਰਨ ਦੇ ਸਮੇਂ ਤੋਂ ਪਹਿਲਾਂ ਹੀ ਤਬਾਹ ਕਰ ਦਿੱਤੇ ਗਏ ਸਨ।
ਉਹ ਹੜ੍ਹ ਵਿੱਚ ਰੁੜ ਗਏ ਸਨ।
17 ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਨੂੰ ਆਖਿਆ ਸੀ ‘ਸਾਨੂੰ ਇੱਕਲਿਆਂ ਛੱਡ ਦਿਉ।
ਸਰਬ-ਸ਼ਕਤੀਮਾਨ ਪਰਮੇਸ਼ੁਰ ਸਾਡਾ ਕੁਝ ਨਹੀਂ ਕਰ ਸੱਕਦਾ।’
18 ਅਤੇ ਇਹ ਪਰਮੇਸ਼ੁਰ ਹੀ ਸੀ ਜਿਸਨੇ ਉਨ੍ਹਾਂ ਦੇ ਘਰ ਚੰਗੀਆਂ ਚੀਜ਼ਾਂ ਨਾਲ ਭਰੇ ਸਨ।
ਨਹੀਂ, ਮੈਂ ਬਦ ਲੋਕਾਂ ਦੇ ਮਸ਼ਵਰੇ ਉੱਤੇ ਨਹੀਂ ਚੱਲ ਸੱਕਦਾ।
19 ਨੇਕ ਬੰਦੇ ਉਨ੍ਹਾਂ ਨੂੰ ਤਬਾਹ ਹੁੰਦਿਆਂ ਦੇਖਣਗੇ ਤੇ ਉਹ ਨੇਕ ਬੰਦੇ ਖੁਸ਼ ਹੋਣਗੇ।
ਬੇਗੁਨਾਹ ਬੰਦੇ ਬੁਰੇ ਬੰਦਿਆਂ ਉੱਤੇ ਹੱਸਦੇ ਨੇ।
20 ‘ਸੱਚਮੁੱਚ ਹੀ ਸਾਡੇ ਦੁਸ਼ਮਣ ਤਬਾਹ ਹੁੰਦੇ ਨੇ,
ਅੱਗ ਉਨ੍ਹਾਂ ਦੀ ਦੌਲਤ ਨੂੰ ਸਾੜਦੀ ਹੈ।’
21 “ਅੱਯੂਬ, ਹੁਣ ਆਪਣੇ-ਆਪਨੂੰ ਪਰਮੇਸ਼ੁਰ ਨੂੰ ਸੌਂਪ ਦੇ ਅਤੇ ਉਸ ਨਾਲ ਸ਼ਾਂਤੀ ਕਰ ਲੈ।
ਇਹੀ ਕਰ ਤੇ ਤੂਨੂੰ ਬਹੁਤ ਚੰਗੀਆਂ ਚੀਜ਼ਾਂ ਪ੍ਰਾਪਤ ਕਰੇਂਗਾ।
22 ਇਸ ਸਿੱਖਿਆ ਨੂੰ ਪ੍ਰਵਾਨ ਕਰ।
ਉਸ ਵੱਲ ਧਿਆਨ ਦੇ ਜੋ ਉਹ ਆਖਦਾ ਹੈ।
23 ਅੱਯੂਬ, ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲ ਵਾਪਸ ਆ ਜਾ, ਤੇ ਮੁੜ ਤੇਰਾ ਭਲਾ ਹੋਵੇਗਾ।
ਪਰ ਤੈਨੂੰ ਅਵੱਸ਼ ਹੀ ਬਦੀ ਨੂੰ ਆਪਣੇ ਘਰ ਤੋਂ ਦੂਰ ਕਰਨਾ ਚਾਹੀਦਾ ਹੈ।
24 ਆਪਣੇ ਸੋਨੇ ਨੂੰ ਮਿੱਟੀ ਤੋਂ ਕੁਝ ਵੀ ਵੱਧ ਨਾ ਸਮਝ ਆਪਣੇ ਸਭ
ਤੋਂ ਚੰਗੇ ਸੋਨੇ ਨੂੰ ਨਦੀ ਦੇ ਪੱਥਰ ਸਮਾਨ ਸਮਝ।
25 ਅਤੇ ਪਰਮੇਸ਼ੁਰ ਸਰਬ-ਸ਼ਕਤੀਮਾਨ ਨੂੰ ਆਪਣਾ ਸੋਨਾ ਬਣ ਜਾਣ ਦੇ।
ਉਸ ਨੂੰ ਆਪਣੀ ਚਾਂਦੀ ਦਾ ਢੇਰ ਬਣਾ ਲੈ।
26 ਫ਼ੇਰ ਤੂੰ ਪਰਮੇਸ਼ੁਰ ਸਰਬ-ਸ਼ਕਤੀਮਾਨ ਨੂੰ ਮਾਣੇਗਾ।
ਫ਼ੇਰ ਤੂੰ ਪਰਮੇਸ਼ੁਰ ਵੱਲ ਤੱਕੇਁਗਾ।
27 ਤੂੰ ਉਸ ਅੱਗੇ ਪ੍ਰਾਰਥਨਾ ਕਰੇਂਗਾ ਤੇ ਉਹ ਤੈਨੂੰ ਸੁਣੇਗਾ।
ਤੇ ਤੂੰ ਉਹ ਗੱਲਾਂ ਕਰਨ ਦੇ ਯੋਗ ਹੋ ਸੱਕੇਂਗਾ ਜਿਸਦਾ ਤੂੰ ਇਕਰਾਰ ਕੀਤਾ ਸੀ।
28 ਜੇ ਤੂੰ ਕੁਝ ਕਰਨ ਦਾ ਨਿਆਂ ਕਰੇਂਗਾ ਇਹ ਸਫ਼ਲ ਹੋਵੇਗਾ।
ਤੇ ਸੱਚਮੁੱਚ ਤੇਰਾ ਭਵਿੱਖ ਰੌਸ਼ਨ ਹੋਵੇਗਾ।
29 ਪਰਮੇਸ਼ੁਰ ਹਂਕਾਰੀ ਲੋਕਾਂ ਨੂੰ ਸ਼ਰਮਸਾਰ ਕਰਦਾ ਹੈ।
ਪਰ ਪਰਮੇਸ਼ੁਰ ਨਿਮਾਣੇ ਲੋਕਾਂ ਦੀ ਸਹਾਇਤਾ ਕਰਦਾ ਹੈ।
30 ਫੇਰ ਤੂੰ ਉਨ੍ਹਾਂ ਲੋਕਾਂ ਦੀ ਸਹਾਇਤਾ ਕਰ ਸੱਕਦਾ ਹੈਂ ਜਿਹੜੇ ਗਲਤੀਆਂ ਕਰਦੇ ਨੇ।
ਤੂੰ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਂਗਾ ਤੇ ਉਹ ਉਨ੍ਹਾਂ ਲੋਕਾਂ ਨੂੰ ਬਖਸ਼ ਦੇਵੇਂਗਾ।
ਕਿਉਂ ਕਿ ਤੂੰ ਇੰਨਾ ਸ਼ੁੱਧ ਹੋਵੇਂਗਾ।”
ਅੱਯੂਬ ਦਾ ਜਵਾਬ
23 ਫੇਰ ਅੱਯੂਬ ਨੇ ਜਵਾਬ ਦਿੱਤਾ:
2 “ਅੱਜ ਤਾਈਂ ਮੈਂ ਸ਼ਿਕਾਇਤ ਕਰ ਰਿਹਾ ਹਾਂ।
ਕਿਉਂਕਿ ਮੈਂ ਹਾਲੇ ਵੀ ਕਸ਼ਟ ਝੱਲ ਰਿਹਾ ਹਾਂ।
3 ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਨੂੰ ਕਿਬੇ ਲੱਭਣਾ ਹੈ।
ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਵੱਲ ਕਿਵੇਂ ਜਾਣਾ ਹੈ।
4 ਮੈਂ ਪਰਮੇਸ਼ੁਰ ਨੂੰ ਆਪਣਾ ਹਾਲ ਬਿਆਨ ਕਰਦਾ।
ਮੇਰਾ ਮੂੰਹ ਦਲੀਲਾਂ ਨਾਲ ਭਰਿਆ ਹੁੰਦਾ ਇਹ ਦਰਸਾਉਣ ਲਈ ਕਿ ਮੈਂ ਬੇਗੁਨਾਹ ਹਾਂ।
5 ਮੈਂ ਜਾਨਣਾ ਚਾਹੁੰਦਾ ਹਾਂ ਕਿ ਪਰਮੇਸ਼ੁਰ ਮੇਰੀਆਂ ਦਲੀਲਾਂ ਦਾ ਕੀ ਜਵਾਬ ਦਿੰਦਾ।
ਮੈਂ ਪਰਮੇਸ਼ੁਰ ਦੇ ਜਵਾਬਾਂ ਨੂੰ ਸਮਝਣਾ ਚਾਹੁੰਦਾ ਹਾਂ।
6 ਕੀ ਪਰਮੇਸ਼ੁਰ ਆਪਣੀ ਤਾਕਤ ਨੂੰ ਮੇਰੇ ਖਿਲਾਫ਼ ਵਰਤਦਾ?
ਨਹੀਂ, ਉਹ ਮੈਨੂੰ ਸੁਣਦਾ।
7 ਫ਼ੇਰ ਇੱਕ ਇਮਾਨਦਾਰ ਆਦਮੀ ਆਪਣਾ ਮੁਕੱਦਮਾ ਉਸ ਨੂੰ ਪੇਸ਼ ਕਰ ਸੱਕੇਗਾ
ਫ਼ੇਰ ਮੇਰਾ ਨਿਆਂਕਾਰ ਮੈਨੂੰ ਬੇਗੁਨਾਹ ਘੋਸ਼ਿਤ ਕਰੇਗਾ ਅਤੇ ਮੈਂ ਸਦਾ ਲਈ ਆਜ਼ਾਦ ਹੋ ਸੱਕਾਂਗਾ।
8 “ਪਰ ਜੇ ਮੈਂ ਪੂਰਬ ਵੱਲ ਜਾਂਦਾ ਹਾਂ।
ਪਰਮੇਸ਼ੁਰ ਉੱਥੇ ਨਹੀਂ ਹੈ।
ਜੇ ਮੈਂ ਪੱਛਮ ਵੱਲ ਜਾਂਦਾ ਹਾਂ ਉੱਥੇ ਵੀ
ਪਰਮੇਸ਼ੁਰ ਮੈਨੂੰ ਨਜ਼ਰ ਨਹੀਂ ਆਉਂਦਾ।
9 ਜਦੋਂ ਪਰਮੇਸ਼ੁਰ ਉੱਤਰ ਵਿੱਚ ਕਾਰਜਸ਼ੀਲ ਹੁੰਦਾ ਹੈ ਮੈਂ ਉਸ ਨੂੰ ਨਹੀਂ ਦੇਖਦਾ।
ਜਦੋਂ ਪਰਮੇਸ਼ੁਰ ਦੱਖਣ ਵੱਲ ਮੁੜਦਾ ਹੈ ਫੇਰ ਵੀ ਮੈਨੂੰ ਉਹ ਨਜ਼ਰ ਨਹੀਂ ਆਉਂਦਾ।
10 ਪਰ ਪਰਮੇਸ਼ੁਰ ਮੈਨੂੰ ਜਾਣਦਾ ਹੈ।
ਉਹ ਮੇਰੀ ਪਰੱਖ ਕਰ ਰਿਹਾ ਹੈ ਅਤੇ ਉਹ ਦੇਖ ਲਵੇਗਾ ਕਿ ਮੈਂ ਸੋਨੇ ਵਾਂਗ ਸ਼ੁੱਧ ਹਾਂ।
11 ਮੈਂ ਹਮੇਸ਼ਾ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਜੀਵਿਆ ਹਾਂ।
ਮੈਂ ਕਦੇ ਵੀ ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਨਹੀਂ ਹਟਿਆ ਹਾਂ।
12 ਮੈਂ ਸਦਾ ਪਰਮੇਸ਼ੁਰ ਦੇ ਆਦੇਸ਼ ਮੰਨਦਾ ਹਾਂ।
ਮੈਂ ਪਰਮੇਸ਼ੁਰ ਦੇ ਮੂੰਹੋਁ ਨਿਕਲਦੇ ਸ਼ਬਦਾਂ ਨੂੰ, ਆਪਣੇ ਭੋਜਨ ਨੂੰ ਪਿਆਰ ਕਰਨ ਨਾਲੋਂ ਵੀ ਵੱਧੀਕ ਪਿਆਰ ਕਰਦਾ ਹਾਂ।
Footnotes
- ਅੱਯੂਬ 4:19 ਮਿਟ੍ਟੀ ਦਾ ਘਰ ਇਸ ਦਾ ਅਰਬ ਹੈ ਮਨੁਖ੍ਖੀ ਸ਼ਰੀਰ।
- ਅੱਯੂਬ 5:3 ਉਹ ਅਚਾਨਕ ਹੀ ਮਰ ਗਿਆ ਜਾਂ, “ਉਸਦਾ ਘਰ ਅਚਾਨਕ ਹੀ ਸਰਾਪਿਆ ਗਿਆ।”
- ਅੱਯੂਬ 9:9 ਬੀਅਰ, ਉਰੀਅਨ, ਪਲੇਦੇਸ ਇਹ ਰਾਤ ਵੇਲੇ ਆਕਾਸ਼ ਵਿੱਚ ਤਾਰਿਆਂ ਦੇ ਪ੍ਰਸਿੱਧ ਸਮੂਹ ਹਨ।
- ਅੱਯੂਬ 9:9 ਕਮਰਿਆਂ ਮੂਲਅਰਬ ‘ਤੇਮਾਨ ਦੇ ਕਮਰੇ’ ਰਾਸ਼ੀ ਚਕੱਰ ਦੇ ਬਾਰ੍ਹਾਂ ਤਾਰਾ-ਮਂਡਲ ਵਾਂਗ ਕੋਈ ਤਾਰਿਆਂ ਦਾ ਸਮੂਹ ਹੋ ਸੱਕਦਾ। ਇਹ ਆਕਾਸ਼ ਦੀਆਂ ਜਗ੍ਹਾਵਾਂ ਤੋਁ ਈਕੂੇਟਰ ਦੇ ਉਤ੍ਤਰ ਵੱਲ ਨੂੰ ਵੱਧਦੇ ਸਨ।
- ਅੱਯੂਬ 9:13 ਰਹਾਬ ਕੋਈ ਅਜਗਰ ਜਾਂ ਸਮੁਂਦਰੀ ਵਿਕਰਾਲ ਜੀਵ। ਲੋਕ ਸੋਚਦੇ ਸਨ ਰਹਾਬ ਸਮੁਂਦਰ ਤੇ ਕਾਬੂ ਰੱਖਦਾ ਸੀ। ਇਹ ਪਰਮੇਸ਼ੁਰ ਦੇ ਦੁਸ਼ਮਣਾਂ ਲਈ ਜਾਂ ਕਾਸੇ ਲਈ ਵੀ ਜੋ ਬਦ ਹੈ ਇੱਕ ਆਮ ਚਿਨ੍ਹ ਹੈ।
- ਅੱਯੂਬ 16:21 ਵਿਅਕਤੀ ਮੂਲਅਰਬ, “ਆਦਮੀ ਦਾ ਪੁਤ੍ਤਰ।”
2010 by Bible League International