Add parallel Print Page Options

ਕੁਝ ਸਦੂਕੀਆਂ ਨੇ ਯਿਸੂ ਨਾਲ ਚਾਲ ਚੱਲੀ(A)

23 ਉਸੇ ਦਿਨ, ਕੁਝ ਸਦੂਕੀ ਯਿਸੂ ਕੋਲ ਆਏ। ਉਹ ਵਿਸ਼ਵਾਸ ਕਰਦੇ ਸਨ ਕਿ ਪੁਨਰ ਉਥਾਨ ਨਹੀਂ ਹੈ। ਅਤੇ ਇਹ ਕਹਿਕੇ ਉਸਤੋਂ ਸਵਾਲ ਪੁੱਛਿਆ, 24 ਕਿ “ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਵਿਆਹੁਤਾ ਮਰਦ ਬੇਉਲਾਦ ਮਰ ਜਾਵੇ ਤਾਂ ਉਸਦਾ ਭਰਾ ਉਸਦੀ ਪਤਨੀ ਨਾਲ ਵਿਆਹ ਕਰ ਲਵੇ। ਅਤੇ ਉਸ ਨੂੰ ਆਪਣੇ ਭਰਾ ਲਈ ਵਾਰਿਸ ਦੇਣ ਲਈ ਬੱਚੇ ਪੈਦਾ ਕਰਨੇ ਚਾਹੀਦੇ ਹਨ। [a] 25 ਸਾਡੇ ਵਿੱਚਕਾਰ ਸੱਤ ਭਰਾ ਸਨ। ਪਹਿਲੇ ਨੇ ਵਿਆਹ ਕੀਤਾ ਅਤੇ ਮਰ ਗਿਆ। ਕਿਉਂ ਜੋ ਉਸਦੀ ਕੋਈ ਉਲਾਦ ਨਹੀਂ ਸੀ, ਉਸ ਦੇ ਭਰਾ ਨੇ ਉਸਦੀ ਵਿਧਵਾ ਨਾਲ ਵਿਆਹ ਕਰਵਾ ਲਿਆ। 26 ਦੂਜੇ ਅਤੇ ਤੀਜੇ ਭਰਾ ਤੋਂ ਲੈ ਕੇ ਸੱਤਾਂ ਭਰਾਵਾਂ ਨਾਲ ਇਵੇਂ ਹੀ ਵਾਪਰਿਆ। 27 ਸਾਰਿਆਂ ਦੇ ਪਿੱਛੋਂ ਉਹ ਔਰਤ ਵੀ ਮਰ ਗਈ। 28 ਇਸ ਲਈ, ਜਿਵੇਂ ਕਿ ਸਾਰੇ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ, ਪੁਨਰ ਉਥਾਨ ਦੇ ਦਿਨ ਉਹ ਕਿਸਦੀ ਪਤਨੀ ਹੋਵੇਗੀ?”

29 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਭੁੱਲ ਵਿੱਚ ਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਪੋਥੀਆਂ ਕੀ ਆਖਦੀਆਂ ਹਨ। ਅਤੇ ਤੁਸੀਂ ਪਰਮੇਸ਼ੁਰ ਦੀ ਸ਼ਕਤੀ ਬਾਰੇ ਨਹੀਂ ਜਾਣਦੇ। 30 ਕਿਉਂ ਜੋ ਪੁਨਰ ਉਥਾਨ ਤੋਂ ਬਾਦ, ਉੱਥੇ ਕੋਈ ਵਿਆਹ ਨਹੀਂ ਹੋਵੇਗਾ। ਉਹ ਇੱਕ ਦੂਜੇ ਨਾਲ ਵਿਆਹੇ ਨਹੀਂ ਜਾਨਗੇ। ਉਹ ਸਵਰਗ ਵਿੱਚ ਦੂਤਾਂ ਵਾਂਗ ਹੋਣਗੇ।

Read full chapter

Footnotes

  1. ਮੱਤੀ 22:24 “ਜੇ ਕੋਈ … ਚਾਹੀਦੇ ਹਨ” ਬਿਵਸਥਾ ਸਾਰ 25:5, 6