Print Page Options
Previous Prev Day Next DayNext

Historical

Read the books of the Bible as they were written historically, according to the estimated date of their writing.
Duration: 365 days
Punjabi Bible: Easy-to-Read Version (ERV-PA)
Version
ਹਿਜ਼ਕੀਏਲ 11-12

Prophecies Against the Leaders

11 ਫ਼ੇਰ ਮੈਨੂੰ ਹਵਾ ਚੁੱਕ ਕੇ ਯਹੋਵਾਹ ਦੇ ਮੰਦਰ ਦੇ ਪੂਰਬੀ ਫ਼ਾਟਕ ਉੱਤੇ ਲੈ ਗਈ। ਇਹ ਫਾਟਕ ਪੂਰਬ ਵੱਲ ਖੁਲ੍ਹਦਾ ਹੈ, ਜਿੱਧਰੋ ਸੂਰਜ ਚੜ੍ਹਦਾ ਹੈ। ਮੈਂ ਇਸ ਫਾਟਕ ਦੇ ਪ੍ਰਵੇਸ਼ ਉੱਤੇ 25 ਆਦਮੀ ਦੇਖੇ। ਅਜ਼ੂਰ੍ਰ ਦਾ ਪੁੱਤਰ ਯਅਜ਼ਨਯਾਹ ਉਨ੍ਹਾਂ ਆਦਮੀਆਂ ਦੇ ਨਾਲ ਸੀ। ਅਤੇ ਬਨਾਯਾਹ ਦਾ ਪੁੱਤਰ ਫ਼ਲਟਯਾਹ ਉਨ੍ਹਾਂ ਆਦਮੀਆਂ ਦੇ ਨਾਲ ਸੀ। ਉਹ ਲੋਕਾਂ ਦੇ ਆਗੂ ਸਨ।

ਫ਼ੇਰ ਪਰਮੇਸ਼ੁਰ ਨੇ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਇਹੀ ਉਹ ਆਦਮੀ ਹਨ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਬਦ ਵਿਉਂਤਾਂ ਬਣਾਉਂਦੇ ਹਨ। ਇਹ ਆਦਮੀ ਲੋਕਾਂ ਨੂੰ ਹਮੇਸ਼ਾ ਮੰਦੇ ਕੰਮ ਕਰਨ ਲਈ ਆਖਦੇ ਨੇ। ਇਹ ਆਦਮੀ ਆਖਦੇ ਨੇ, ‘ਅਸੀਂ ਬਹੁਤ ਛੇਤੀ ਹੀ ਆਪਣੇ ਘਰ ਫ਼ੇਰ ਉਸਾਰ ਰਹੇ ਹੋਵਾਂਗੇ। ਅਸੀਂ ਇਸ ਸ਼ਹਿਰ ਵਿੱਚ ਓਸੇ ਤਰ੍ਹਾਂ ਸੁਰੱਖਿਅਤ ਹਾਂ ਜਿਵੇਂ ਕੌਲੇ ਵਿੱਚ ਪਿਆ ਮਾਸ ਹੁੰਦਾ ਹੈ!’ ਉਹ ਇਹ ਝੂਠ ਬੋਲ ਰਹੇ ਹਨ। ਇਸ ਲਈ ਤੈਨੂੰ ਮੇਰੇ ਲਈ ਲੋਕਾਂ ਨਾਲ ਜ਼ਰੂਰ ਗੱਲ ਕਰਨੀ ਚਾਹੀਦੀ ਹੈ। ਆਦਮੀ ਦੇ ਪੁੱਤਰ, ਜਾਹ ਜਾਕੇ ਲੋਕਾਂ ਨੂੰ ਭਵਿੱਖਬਾਣੀ ਕਰ।”

ਫ਼ੇਰ ਯਹੋਵਾਹ ਦਾ ਆਤਮਾ ਮੇਰੇ ਉੱਤੇ ਆਇਆ। ਉਸ ਨੇ ਮੈਨੂੰ ਆਖਿਆ, “ਉਨ੍ਹਾਂ ਨੂੰ ਦੱਸ ਕਿ ਯਹੋਵਾਹ ਨੇ ਇਹ ਗੱਲਾਂ ਆਖੀਆਂ ਹਨ: ਇਸਰਾਏਲ ਦੇ ਪਰਿਵਾਰ ਤੂੰ ਵੱਡੀਆਂ ਚੀਜ਼ਾਂ ਦੀਆਂ ਯੋਜਨਾਵਾਂ ਬਣਾ ਰਿਹਾ ਹੈਂ। ਪਰ ਮੈਂ ਜਾਣਦਾ ਹਾਂ ਕਿ ਤੂੰ ਕੀ ਸੋਚ ਰਿਹਾ ਹੈਂ। ਤੂੰ ਇਸ ਸ਼ਹਿਰ ਅੰਦਰ ਬਹੁਤ ਲੋਕਾਂ ਨੂੰ ਮਾਰਿਆ ਹੈ। ਤੂੰ ਗਲੀਆਂ ਵਿੱਚ ਲਾਸ਼ਾਂ ਦੇ ਢੇਰ ਲਾ ਦਿੱਤੇ ਹਨ। ਹੁਣ, ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ, ‘ਉਹ ਲੋਬਾਂ ਮਾਸ ਹਨ। ਅਤੇ ਸ਼ਹਿਰ ਕੌਲੇ ਹੈ। ਪਰ ਨਬੂਕਦਨੱਸਰ ਆਵੇਗਾ ਅਤੇ ਤੈਨੂੰ ਇਸ ਸੁਰੱਖਿਅਤ ਕੌਲੇ ਵਿੱਚੋਂ ਕੱਢ ਕੇ ਲੈ ਜਾਵੇਗਾ। ਤੂੰ ਤਲਵਾਰ ਤੋਂ ਭੈਭੀਤ ਹੈਂ। ਪਰ ਮੈਂ ਤੇਰੇ ਵਿਰੁੱਧ ਤਲਵਾਰ ਲੈ ਕੇ ਆ ਰਿਹਾ ਹਾਂ।’” ਯਹੋਵਾਹ ਸਾਡਾ ਪ੍ਰਭੂ, ਨੇ ਇਹ ਗੱਲਾਂ ਆਖੀਆਂ। ਇਸ ਲਈ ਇਹ ਵਾਪਰਨਗੀਆਂ।

ਪਰਮੇਸ਼ੁਰ ਨੇ ਇਹ ਵੀ ਆਖਿਆ, “ਮੈਂ ਤੁਹਾਨੂੰ ਲੋਕਾਂ ਨੂੰ ਇਸ ਸ਼ਹਿਰ ਤੋਂ ਬਾਹਰ ਲੈ ਜਾਵਾਂਗਾ। ਅਤੇ ਮੈਂ ਤੁਹਾਨੂੰ ਅਜਨਬੀਆਂ ਦੇ ਹਵਾਲੇ ਕਰ ਦਿਆਂਗਾ। ਮੈਂ ਤੁਹਾਨੂੰ ਸਜ਼ਾ ਦੇਵਾਂਗਾ! 10 ਤੁਸੀਂ ਤਲਵਾਰ ਨਾਲ ਮਾਰੇ ਜਾਓਗੇ। ਮੈਂ ਤੁਹਾਨੂੰ ਇੱਥੇ ਇਸਰਾਏਲ ਵਿੱਚ ਸਜ਼ਾ ਦਿਆਂਗਾ ਤਾਂ ਜੋ ਤੁਹਾਨੂੰ ਪਤਾ ਲੱਗ ਜਾਵੇ ਕਿ ਤੁਹਾਨੂੰ ਸਜ਼ਾ ਦੇਣ ਵਾਲਾ ਮੈਂ ਹੀ ਹਾਂ। ਮੈਂ ਯਹੋਵਾਹ ਹਾਂ। 11 ਹਾਂ, ਇਹ ਸਥਾਨ ਰਿਂਨ੍ਹਣ ਵਾਲਾ ਭਾਂਡਾ ਹੋਵੇਗਾ। ਅਤੇ ਤੁਸੀਂ ਇਸ ਵਿੱਚਲਾ ਰਿਝ੍ਝਣ ਵਾਲਾ ਮਾਸ ਹੋਵੋਂਗੇ! ਮੈਂ ਤੁਹਾਨੂੰ ਇੱਥੇ, ਇਸਰਾਏਲ ਵਿੱਚ ਸਜ਼ਾ ਦਿਆਂਗਾ। 12 ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਇਹ ਮੇਰਾ ਹੀ ਨੇਮ ਸੀ ਜਿਹੜਾ ਤੁਸੀਂ ਤੋੜਿਆ ਸੀ! ਤੁਸੀਂ ਮੇਰੇ ਆਦੇਸ਼ਾਂ ਦਾ ਪਾਲਣ ਨਹੀਂ ਸੀ ਕੀਤਾ। ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਵਾਂਗੂ ਹੀ ਜਿਉਣ ਦਾ ਨਿਆਂ ਕੀਤਾ ਸੀ।”

13 ਜਿਵੇਂ ਹੀ ਮੈਂ ਪਰਮੇਸ਼ੁਰ ਲਈ ਗੱਲ ਕਰਨੀ ਖਤਮ ਕੀਤੀ, ਬਨਾਯਾਹ ਦਾ ਪੁੱਤਰ ਫ਼ਲਟਯਾਹ ਮਰ ਗਿਆ! ਮੈਂ ਜ਼ਮੀਨ ਉੱਤੇ ਡਿੱਗ ਪਿਆ। ਮੈਂ ਆਪਣਾ ਮੂੰਹ ਧਰਤੀ ਨਾਲ ਛੁਹਾਕੇ ਸਿਜਦਾ ਕੀਤਾ ਅਤੇ ਆਖਿਆ, “ਯਹੋਵਾਹ ਮੇਰੇ ਪ੍ਰਭੂ, ਤੂੰ ਤਾਂ ਇਸਰਾਏਲ ਦੇ ਸਾਰੇ ਬਚੇ ਹੋਇਆਂ ਨੂੰ ਤਬਾਹ ਕਰਨ ਜਾ ਰਿਹਾ ਹੈਂ!”

Prophecies Against Survivors in Jerusalem

14 ਪਰ ਫੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 15 “ਆਦਮੀ ਦੇ ਪੁੱਤਰ, ਆਪਣੇ ਭਰਾਵਾਂ, ਇਸਰਾਏਲ ਦੇ ਪਰਿਵਾਰ ਨੂੰ, ਚੇਤੇ ਕਰ। ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਜਾਣ ਲਈ ਮਜ਼ਬੂਰ ਹੋਣਾ ਪਿਆ ਸੀ, ਪਰ ਮੈਂ ਉਨ੍ਹਾਂ ਨੂੰ ਵਾਪਸ ਲਿਆਵਾਂਗਾ! ਪਰ ਹੁਣ, ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕ ਆਖ ਰਹੇ ਹਨ, ‘ਯਹੋਵਾਹ ਤੋਂ ਬਹੁਤ ਦੂਰ ਰਹੋ। ਇਹ ਧਰਤੀ ਸਾਨੂੰ ਦਿੱਤੀ ਗਈ ਸੀ-ਇਹ ਸਾਡੀ ਹੈ!’

16 “ਇਸ ਲਈ ਉਨ੍ਹਾਂ ਲੋਕਾਂ ਨੂੰ ਇਹ ਗੱਲਾਂ ਆਖ: ਯਹੋਵਾਹ ਸਾਡਾ ਪ੍ਰਭੂ, ਆਖਦਾ ਹੈ, ‘ਇਹ ਸੱਚ ਹੈ, ਮੈਂ ਆਪਣੇ ਲੋਕਾਂ ਨੂੰ ਹੋਰਨਾਂ ਕੌਮਾਂ ਵੱਲ ਦੂਰ ਦੁਰਾਡੇ ਜਾਣ ਲਈ ਮਜ਼ਬੂਰ ਕੀਤਾ। ਮੈਂ ਉਨ੍ਹਾਂ ਨੂੰ ਅਵੱਸ਼ ਅਨੇਕਾਂ ਦੇਸਾਂ ਅੰਦਰ ਖਿੰਡਾਇਆ। ਪਰ ਉਸ ਬੋੜੇ ਸਮੇਂ ਲਈ ਜਦੋਂ ਕਿ ਉਹ ਉਨ੍ਹਾਂ ਹੋਰਨਾਂ ਦੇਸਾਂ ਅੰਦਰ ਹਨ, ਮੈਂ ਉਨ੍ਹਾਂ ਦਾ ਮੰਦਰ ਹੋਵਾਂਗਾ। 17 ਪਰ ਤੂੰ ਉਨ੍ਹਾਂ ਲੋਕਾਂ ਨੂੰ ਇਹ ਗੱਲ ਜ਼ਰੂਰ ਦੱਸ ਕਿ ਯਹੋਵਾਹ ਉਨ੍ਹਾਂ ਦਾ ਪ੍ਰਭੂ ਉਨ੍ਹਾਂ ਨੂੰ ਵਾਪਸ ਲਿਆਵੇਗਾ। ਮੈਂ ਤੁਹਾਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾਇਆ ਹੈ। ਪਰ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਕੌਮਾਂ ਤੋਂ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਵਾਪਸ ਦੇਵਾਂਗਾ। 18 ਅਤੇ ਜਦੋਂ ਮੇਰੇ ਲੋਕ ਵਾਪਸ ਆਉਣਗੇ, ਉਹ ਉਨ੍ਹਾਂ ਸਾਰੇ ਭਿਆਨਕ, ਬੁੱਤਾਂ ਨੂੰ ਤਬਾਹ ਕਰ ਦੇਣਗੇ ਜਿਹੜੇ ਹੁਣ ਇੱਥੇ ਹਨ। 19 ਮੈਂ ਉਨ੍ਹਾਂ ਨੂੰ ਲਿਆਕੇ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਇੱਕ ਮੁੱਠ੍ਠ ਕਰਾਂਗਾ। ਮੈਂ ਉਨ੍ਹਾਂ ਅੰਦਰ ਨਵਾਂ ਆਤਮਾ ਪਾਵਾਂਗਾ। ਮੈਂ ਉਨ੍ਹਾਂ ਦਾ ਪੱਥਰ ਦਾ ਦਿਲ ਲੈ ਲਵਾਂਗਾ ਅਤੇ ਉਸਦੀ ਬਾਵੇਂ ਸੱਚਮੁੱਚ ਦਾ ਦਿਲ ਧਰ ਦਿਆਂਗਾ। 20 ਮੈਂ ਅਜਿਹਾ ਕਰਾਂਗਾ ਤਾਂ ਕਿ ਉਹ ਮੇਰੇ ਕਨੂੰਨਾਂ ਦੀ ਪਾਲਣਾ ਕਰਨਗੇ। ਉਹ ਮੇਰੇ ਆਦੇਸ਼ਾਂ ਨੂੰ ਮੰਨਣਗੇ। ਉਹ ਉਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ। ਉਹ ਸੱਚਮੁੱਚ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।’”

The Glory of the Lord Leaves Jerusalem

21 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਪਰ ਹੁਣ ਉਨ੍ਹਾਂ ਦੇ ਦਿਲ ਉਨ੍ਹਾਂ ਭਿਆਨਕ ਬੁੱਤਾਂ ਨਾਲ ਜੁੜੇ ਹੋਏ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਜ਼ਰੂਰ ਦਿਆਂਗਾ।” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ। 22 ਅਤੇ ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਖਿਲਾਰੇ ਅਤੇ ਹਵਾ ਵਿੱਚ ਉੱਡ ਗਏ। ਪਹੀਏ ਵੀ ਉਨ੍ਹਾਂ ਦੇ ਨਾਲ ਚੱਲੇ ਗਏ। ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਉਨ੍ਹਾਂ ਦੇ ਉੱਪਰ ਸੀ। 23 ਯਹੋਵਾਹ ਦਾ ਪਰਤਾਪ ਹਵਾ ਵਿੱਚ ਉੱਠਿਆ ਅਤੇ ਯਰੂਸ਼ਲਮ ਛੱਡ ਗਈ। ਉਹ ਯਰੂਸ਼ਲਮ ਦੇ ਪੂਰਬ ਵੱਲ ਪਹਾੜੀ ਉੱਤੇ ਰੁਕ ਗਈ। 24 ਫ਼ੇਰ ਰੂਹ ਨੇ ਮੈਨੂੰ ਹਵਾ ਵਿੱਚ ਚੁੱਕ ਲਿਆ ਅਤੇ ਮੈਨੂੰ ਬਾਬਲ ਵਾਪਸ ਲੈ ਆਈ। ਇਹ ਮੈਨੂੰ ਉਨ੍ਹਾਂ ਲੋਕਾਂ ਕੋਲ ਵਾਪਸ ਲੈ ਆਇਆ ਜਿਨ੍ਹਾਂ ਨੂੰ ਇਸਰਾਏਲ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ। ਮੈਂ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਪਰਮੇਸ਼ੁਰ ਦੇ ਦਰਸ਼ਨ ਅੰਦਰ ਦੇਖਿਆ। ਫ਼ੇਰ (ਉਹ, ਜਿਸ ਨੂੰ ਮੈਂ ਦਰਸ਼ਨ ਅੰਦਰ ਦੇਖਿਆ ਸੀ।) ਹਵਾ ਵਿੱਚ ਉੱਠਿਆ ਅਤੇ ਮੈਨੂੰ ਛੱਡ ਗਿਆ। 25 ਫ਼ੇਰ ਮੈਂ ਦੇਸੋਂ ਨਿਕਾਲੇ ਲੋਕਾਂ ਨਾਲ ਗੱਲ ਕੀਤੀ। ਮੈਂ ਉਨ੍ਹਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਮੈਨੂੰ ਯਹੋਵਾਹ ਨੇ ਦਰਸਾਈਆਂ ਸਨ।

Ezekiel Leaves Like a Captive

12 ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਤੂੰ ਬਾਗ਼ੀ ਲੋਕਾਂ ਦਰਮਿਆਨ ਰਹਿੰਦਾ ਹੈਂ-ਉਹ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਨੇ। ਉਨ੍ਹਾਂ ਕੋਲ ਦੇਖਣ ਲਈ ਅੱਖਾਂ ਹਨ (ਉਹ ਚੀਜ਼ਾਂ ਵੇਖਣ ਲਈ ਜੋ ਮੈਂ ਉਨ੍ਹਾਂ ਲਈ ਬਣਾਈਆਂ ਹਨ) ਪਰ ਉਹ ਉਨ੍ਹਾਂ ਚੀਜ਼ਾਂ ਨੂੰ ਨਹੀਂ ਦੇਖਦੇ। ਉਨ੍ਹਾਂ ਕੋਲ ਸੁਣਨ ਲਈ ਕੰਨ ਹਨ (ਉਨ੍ਹਾਂ ਗੱਲਾਂ ਨੂੰ ਸੁਣਨ ਲਈ ਜਿਹੜੀਆਂ ਮੈਂ ਉਨ੍ਹਾਂ ਨੂੰ ਕਰਨ ਲਈ ਆਖੀਆਂ ਹਨ।) ਪਰ ਉਹ ਮੇਰੇ ਆਦੇਸ਼ ਨਹੀਂ ਸੁਣਦੇ। ਕਿ ਉਹ ਬਾਗ਼ੀ ਲੋਕ ਹਨ। ਇਸ ਲਈ, ਆਦਮੀ ਦੇ ਪੁੱਤਰ, ਆਪਣਾ ਬੋਰੀ ਬਿਸਤਰਾ ਬੰਨ੍ਹ ਲੈ। ਇਸ ਤਰ੍ਹਾਂ ਦਰਸਾ ਜਿਵੇਂ ਤੂੰ ਕਿਸੇ ਦੂਰ ਦੇਸ ਨੂੰ ਜਾ ਰਿਹਾ ਹੋਵੇਂ। ਅਜਿਹਾ ਕਰ ਤਾਂ ਜੋ ਲੋਕ ਤੈਨੂੰ ਦੇਖ ਸੱਕਣ। ਸ਼ਾਇਦ ਉਹ ਤੈਨੂੰ ਦੇਖ ਲੈਣਗੇ-ਪਰ ਉਹ ਬਹੁਤ ਬਾਗ਼ੀ ਲੋਕ ਹਨ।

“ਦਿਨ ਵੇਲੇ ਆਪਣਾ ਸਮਾਨ ਬਾਹਰ ਲੈ ਆਵੀਁ ਤਾਂ ਜੋ ਲੋਕ ਤੈਨੂੰ ਦੇਖ ਸੱਕਣ। ਫ਼ੇਰ ਸ਼ਾਮ ਵੇਲੇ, ਇਸ ਤਰ੍ਹਾਂ ਦਰਸਾਈਁ ਜਿਵੇਂ ਤੂੰ ਕਿਸੇ ਬੰਦੀਵਾਨ ਵਾਂਗ ਦੂਰ ਦੇਸ ਨੂੰ ਜਾ ਰਿਹਾ ਹੋਵੇਂ। ਜਦੋਂ ਲੋਕ ਦੇਖ ਰਹੇ ਹੋਣ, ਕੰਧ ਵਿੱਚ ਪਾੜ ਲਾ ਲਵੀਂ। ਅਤੇ ਕੰਧ ਦੇ ਉਸ ਪਾੜ ਵਿੱਚੋਂ ਬਾਹਰ ਨਿਕਲੀਁ। ਰਾਤ ਵੇਲੇ, ਆਪਣਾ ਬੈਲਾ ਮੋਢੇ ਉੱਤੇ ਚੁਕੀਂ ਅਤੇ ਚੱਲਾ ਜਾਵੀਂ। ਆਪਣਾ ਮੂੰਹ ਢੱਕ ਲਵੀਂ ਤਾਂ ਜੋ ਤੂੰ ਇਹ ਨਾ ਦੇਖ ਸੱਕੇਂ ਕਿ ਤੂੰ ਕਿਧਰ ਜਾ ਰਿਹਾ ਹੈਂ। ਇਹ ਗੱਲਾਂ ਤੂੰ ਜ਼ਰੂਰ ਕਰੀਂ ਤਾਂ ਜੋ ਲੋਕ ਤੈਨੂੰ ਦੇਖ ਸੱਕਣ। ਕਿਉਂ? ਕਿਉਂ ਕਿ ਮੈਂ ਤੇਰੀ ਵਰਤੋਂ ਇਸਰਾਏਲ ਦੇ ਪਰਿਵਾਰ ਲਈ ਇੱਕ ਮਿਸਾਲ ਵਜੋਂ ਕਰ ਰਿਹਾ ਹਾਂ।”

ਇਸ ਲਈ ਮੈਂ (ਇਸਰਾਏਲ ਨੇ) ਉਹੀ ਕੀਤਾ ਜਿਸਦਾ ਮੈਨੂੰ ਆਦੇਸ਼ ਦਿੱਤਾ ਗਿਆ ਸੀ। ਦਿਨ ਵੇਲੇ ਮੈਂ ਆਪਣੇ ਬੈਲੇ ਚੁੱਕੇ ਅਤੇ ਇਸ ਤਰ੍ਹਾਂ ਦਰਸਾਇਆ ਜਿਵੇਂ ਮੈਂ ਕਿਸੇ ਦੂਰ ਦੇਸ ਵੱਲ ਜਾ ਰਿਹਾ ਹੋਵਾਂ। ਉਸ ਸ਼ਾਮ ਨੂੰ ਮੈਂ ਆਪਣੇ ਹੱਥਾਂ ਨਾਲ ਕੰਧ ਵਿੱਚ ਪਾੜ ਲਾਇਆ। ਰਾਤ ਵੇਲੇ ਮੈਂ ਆਪਣਾ ਬੈਲਾ ਮੋਢੇ ਉੱਤੇ ਚੁੱਕਿਆ ਅਤੇ ਤੁਰ ਪਿਆ। ਅਜਿਹਾ ਮੈਂ ਇਸ ਤਰ੍ਹਾਂ ਕੀਤਾ ਤਾਂ ਜੋ ਸਾਰੇ ਲੋਕ ਮੈਨੂੰ ਦੇਖ ਸੱਕਣ।

ਦੂਸਰੀ ਸਵੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੈਨੂੰ ਇਸਰਾਏਲ ਦੇ ਉਨ੍ਹਾਂ ਬਾਗ਼ੀ ਬੰਦਿਆਂ ਨੇ ਇਹ ਪੁੱਛਿਆ ਸੀ ਕਿ ਤੂੰ ਕੀ ਕਰ ਰਿਹਾ ਹੈਂ? 10 ਉਨ੍ਹਾਂ ਨੂੰ ਆਖੀਂ ਕਿ ਯਹੋਵਾਹ ਉਨ੍ਹਾਂ ਦੇ ਪ੍ਰਭੂ ਨੇ ਇਹ ਗੱਲਾਂ ਆਖੀਆਂ ਸਨ। ਇਹ ਉਦਾਸ ਸੰਦੇਸ਼ ਯਰੂਸ਼ਲਮ ਦੇ ਆਗੂ ਅਤੇ ਉੱਥੇ ਰਹਿਣ ਵਾਲੇ ਇਸਰਾਏਲ ਦੇ ਸਾਰੇ ਲੋਕਾਂ ਬਾਰੇ ਹੈ। 11 ਉਨ੍ਹਾਂ ਨੂੰ ਆਖੀਂ, ‘ਮੈਂ (ਹਿਜ਼ਕੀਏਲ) ਤੁਹਾਡੇ ਸਾਰੇ ਲੋਕਾਂ ਲਈ ਇੱਕ ਮਿਸਾਲ ਹਾਂ। ਇਹ ਜਿਹੜੀਆਂ ਗੱਲਾਂ ਮੈਂ ਕੀਤੀਆਂ ਨੇ ਤੁਹਾਡੇ ਨਾਲ ਸੱਚਮੁੱਚ ਵਾਪਰਨਗੀਆਂ।’ ਤੁਸੀਂ ਸੱਚਮੁੱਚ ਕਿਸੇ ਦੂਰ ਦੇਸ ਨੂੰ ਬੰਦੀਆਂ ਵਜੋਂ ਜਾਣ ਲਈ ਮਜ਼ਬੂਰ ਕੀਤੇ ਜਾਵੋਂਗੇ। 12 ਅਤੇ ਤੁਹਾਡਾ ਆਗੂ ਕੰਧ ਵਿੱਚ ਪਾੜ ਲਾਵੇਗਾ ਅਤੇ ਰਾਤ ਵੇਲੇ ਚੋਰੀ ਛਿਪੇ ਨਿਕਲ ਜਾਵੇਗਾ। ਉਹ ਆਪਣਾ ਮੂੰਹ ਢੱਕ ਲਵੇਗਾ ਤਾਂ ਜੋ ਲੋਕ ਉਸ ਨੂੰ ਪਹਿਚਾਣ ਨਾ ਸੱਕਣ ਉਸਦੀਆਂ ਅੱਖਾਂ ਇਹ ਨਹੀਂ ਦੇਖ ਸੱਕਣਗੀਆਂ ਕਿ ਉਹ ਕਿੱਧਰ ਜਾ ਰਿਹਾ ਹੈ। 13 ਮੈਂ ਉਸ ਉੱਪਰ ਆਪਣਾ ਜਾਲ ਫੈਲਾਵਾਂਗਾ। ਉਹ ਮੇਰੇ ਜਾਲ ਵਿੱਚ ਫ਼ਸ ਜਾਵੇਗਾ। ਅਤੇ ਮੈਂ ਉਸ ਨੂੰ ਬਾਬਲ, ਚਾਲਡੀਨ ਲੋਕਾਂ ਦੀ ਧਰਤੀ ਉੱਤੇ ਲਿਆਵਾਂਗਾ। ਪਰ ਉਹ ਇਸ ਨੂੰ ਦੇਖ ਨਹੀਂ ਸੱਕੇਗਾ ਉਹ ਉੱਥੇ ਮਰ ਜਾਵੇਗਾ। 14 ਮੈਂ ਰਾਜੇ ਦੇ ਲੋਕਾਂ ਨੂੰ ਇਸਰਾਏਲ ਦੇ ਆਲੇ-ਦੁਆਲੇ ਦੇ ਵਿਦੇਸਾਂ ਵਿੱਚ ਰਹਿਣ ਲਈ ਮਜ਼ਬੂਰ ਕਰ ਦਿਆਂਗਾ। ਅਤੇ ਮੈਂ ਉਸਦੀ ਫ਼ੌਜ ਨੂੰ ਹਰ ਦਿਸ਼ਾ ਵਿੱਚ ਖਿੰਡਾ ਦਿਆਂਗਾ ਅਤੇ ਦੁਸ਼ਮਣ ਦੇ ਸਿਪਾਹੀ ਉਸ ਨੂੰ ਭਜਾਉਣਗੇ। 15 ਫ਼ੇਰ ਉਨ੍ਹਾਂ ਲੋਕਾਂ ਨੂੰ ਪਤਾ ਲਗੇਗਾ ਕਿ ਮੈਂ ਯਹੋਵਾਹ ਹਾਂ। ਉਹ ਇਹ ਜਾਣ ਲੈਣਗੇ ਜਦੋਂ ਮੈਂ ਉਨ੍ਹਾਂ ਨੂੰ ਕੌਮਾਂ ਦਰਮਿਆਨ ਖਿਡਾਉਂਦਾ। ਉਹ ਜਾਣ ਲੈਣਗੇ ਕਿ ਮੈਂ ਹੀ ਉਨ੍ਹਾਂ ਨੂੰ ਹੋਰਨਾਂ ਦੇਸਾਂ ਵਿੱਚ ਜਾਣ ਲਈ ਮਜ਼ਬੂਰ ਕੀਤਾ ਸੀ।

16 “ਪਰ ਮੈਂ ਕੁਝ ਲੋਕਾਂ ਨੂੰ ਜਿਉਂਦੇ ਰਹਿਣ ਦੇਵਾਂਗਾ। ਉਹ ਬੀਮਾਰੀ, ਭੁੱਖ ਅਤੇ ਜੰਗ ਨਾਲ ਨਹੀਂ ਮਰਨਗੇ। ਮੈਂ ਉਨ੍ਹਾਂ ਲੋਕਾਂ ਨੂੰ ਜਿਉਂਦਾ ਛੱਡ ਦਿਆਂਗਾ ਤਾਂ ਜੋ ਉਹ ਹੋਰਨਾਂ ਲੋਕਾਂ ਨੂੰ ਆਪਣੀਆਂ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੱਸ ਸੱਕਣ ਜਿਹੜੀਆਂ ਉਨ੍ਹਾਂ ਨੇ ਮੇਰੇ ਵਿਰੁੱਧ ਕੀਤੀਆਂ ਸਨ। ਅਤੇ ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”

Shake With Fear

17 ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 18 “ਆਦਮੀ ਦੇ ਪੁੱਤਰ, ਤੈਨੂੰ ਅਵੱਸ਼ ਹੀ ਇਸ ਤਰ੍ਹਾਂ ਦਰਸਾਉਣਾ ਚਾਹੀਦਾ ਹੈ ਜਿਵੇਂ ਤੂੰ ਬਹੁਤ ਭੈਭੀਤ ਹੋਵੇਂ। ਤੈਨੂੰ ਭੋਜਨ ਕਰਦੇ ਸਮੇਂ ਕੰਬਣਾ ਚਾਹੀਦਾ ਹੈ। ਤੈਨੂੰ ਪਾਣੀ ਪੀਣ ਵੇਲੇ ਫ਼ਿਕਰਮੰਦ ਅਤੇ ਡਰਿਆ ਹੋਇਆ ਦਿਸਣਾ ਚਾਹੀਦਾ ਹੈ। 19 ਤੈਨੂੰ ਇਹ ਗੱਲਾਂ ਆਮ ਬੰਦਿਆਂ ਨੂੰ ਜ਼ਰੂਰ ਦੱਸਣੀਆਂ ਚਾਹੀਦੀਆਂ ਹਨ। ਤੈਨੂੰ ਜ਼ਰੂਰ ਆਖਣਾ ਚਾਹੀਦਾ ਹੈ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਯਰੂਸ਼ਲਮ ਦੇ ਲੋਕਾਂ ਨੂੰ ਅਤੇ ਇਸਰਾਏਲ ਦੇ ਹੋਰਨਾਂ ਹਿਸਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਖਦਾ ਹੈ। ਤੁਸੀਂ ਲੋਕ ਜਦੋਂ ਭੋਜਨ ਕਰੋਂਗੇ ਤਾਂ ਬਹੁਤ ਫ਼ਿਕਰਮੰਦ ਹੋਵੋਂਗੇ। ਤੁਸੀਂ ਲੋਕ ਜਦੋਂ ਪਾਣੀ ਪੀਵੋਂਗੇ ਤਾਂ ਬਹੁਤ ਭੈਭੀਤ ਹੋਵੋਂਗੇ। ਕਿਉਂ? ਕਿਉਂ ਕਿ ਤੁਹਾਡੇ ਦੇਸ ਵਿੱਚਲੀਆਂ ਸਾਰੀਆਂ ਚੀਜ਼ਾਂ ਤਬਾਹ ਹੋ ਜਾਣਗੀਆਂ! ਇਹ ਓੱਥੇ ਰਹਿੰਦੇ ਲੋਕਾਂ ਦੀ ਹਿੰਸਾ ਕਾਰਣ ਹੈ। 20 ਹੁਣ, ਤੁਹਾਡੇ ਸ਼ਹਿਰਾਂ ਵਿੱਚ ਬਹੁਤ ਬੰਦੇ ਰਹਿੰਦੇ ਹਨ-ਪਰ ਇਹ ਸ਼ਹਿਰ ਤਬਾਹ ਹੋ ਜਾਣਗੇ ਅਤੇ ਜ਼ਮੀਨ ਵੀਰਾਨ ਹੋ ਜਾਵੇਗੀ! ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”

ਛੇਤੀ ਆਵੇਗੀ

21 ਫ਼ੇਰ ਯਹੋਵਾਹ ਦਾ ਸ਼ਬਦ ਮੇਰੇ ਕੋਲ ਆਇਆ। ਉਸ ਨੇ ਮੈਨੂੰ ਆਖਿਆ, 22 “ਆਦਮੀ ਦੇ ਪੁੱਤਰ, ਲੋਕ ਇਸਰਾਏਲ ਦੀ ਧਰਤੀ ਬਾਰੇ ਇਹ ਕਹਾਉਤ ਕਿਉਂ ਕਹਿੰਦੇ ਹਨ:

‘ਦਿਨ ਲੰਘੇ ਜਾ ਰਹੇ ਹਨ
    ਪਰ ਕੋਈ ਦਰਸ਼ਨ ਪੂਰਾ ਨਹੀਂ ਹੋ ਰਿਹਾ।’

23 “ਉਨ੍ਹਾਂ ਲੋਕਾਂ ਨੂੰ ਆਖੀਂ ਕਿ ਯਹੋਵਾਹ ਉਨ੍ਹਾਂ ਦਾ ਪ੍ਰਭੂ ਉਸ ਕਹਾਉਤ ਨੂੰ ਰੋਕ ਦੇਵੇਗਾ। ਉਹ ਲੋਕ ਇਸਰਾਏਲ ਬਾਰੇ ਇਹ ਗੱਲਾਂ ਫ਼ੇਰ ਨਹੀਂ ਆਖਣਗੇ। ਹੁਣ ਉਹ ਇਹ ਕਹਾਉਤ ਕਹਿਣਗੇ:

‘ਛੇਤੀ ਆਵੇਗੀ ਮੁਸੀਬਤ,
    ਸਾਰੇ ਦਰਸ਼ਨ ਪੂਰੇ ਹੋਣਗੇ।’

24 “ਇਹ ਸੱਚ ਹੈ, ਕਿ ਇਸਰਾਏਲ ਵਿੱਚ ਝੂਠੇ ਦਰਸ਼ਨ ਫ਼ੇਰ ਤੋਂ ਨਹੀਂ ਵਾਪਰਨਗੇ। ਇੱਥੇ ਹੋਰ ਜਾਦੂਗਰ ਅਜਿਹੀਆਂ ਗੱਲਾਂ ਦੱਸਣ ਵਾਲੇ ਨਹੀਂ ਹੋਣਗੇ ਜਿਹੜੀਆਂ ਸੱਚ ਨਹੀਂ ਨਿਕਲਦੀਆਂ। 25 ਕਿਉਂ ਕਿ ਮੈਂ ਯਹੋਵਾਹ ਹਾਂ। ਅਤੇ ਮੈਂ ਓਹੋ ਕੁਝ ਆਖਾਂਗਾ ਜੋ ਮੈਂ ਆਖਣਾ ਚਾਹੁੰਦਾ ਹਾਂ ਅਤੇ ਉਹ ਗੱਲ ਵਾਪਰੇਗੀ! ਅਤੇ ਮੈਂ ਵਕਤ ਨੂੰ ਫ਼ੈਲਣ ਨਹੀਂ ਦਿਆਂਗਾ। ਉਹ ਮੁਸੀਬਤਾਂ ਛੇਤੀ ਆ ਰਹੀਆਂ ਹਨ-ਤੁਹਾਡੇ ਆਪਣੇ ਜੀਵਨ-ਕਾਲ ਵਿੱਚ। ਤੁਸੀਂ ਬਾਗ਼ੀ ਲੋਕੋ, ਜਦੋਂ ਮੈਂ ਕੁਝ ਆਖਦਾ ਹਾਂ ਤਾਂ ਮੈਂ ਉਸ ਨੂੰ ਵਾਪਰਨ ਦਿੰਦਾ ਹਾਂ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।

26 ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 27 “ਆਦਮੀ ਦੇ ਪੁੱਤਰ, ਇਸਰਾਏਲ ਦੇ ਲੋਕ ਇਹ ਸੋਚਦੇ ਹਨ ਕਿ ਜਿਹੜੇ ਵੀ ਦਰਸ਼ਨ ਮੈਂ ਤੈਨੂੰ ਦਿਖਾਉਂਦਾ ਹਾਂ ਉਹ ਦੂਰ ਭਵਿੱਖ ਦੇ ਕਿਸੇ ਆਉਣ ਵਾਲੇ ਸਮੇਂ ਲਈ ਹਨ। ਉਹ ਸੋਚਦੇ ਹਨ ਕਿ ਜੋ ਗੱਲਾਂ ਤੂੰ ਕਰ ਰਿਹਾ ਹੈਂ ਉਹ ਹੁਣ ਤੋਂ ਬਹੁਤ-ਬਹੁਤ ਵਰ੍ਹੇ ਬਾਦ ਵਾਪਰਨਗੀਆਂ। 28 ਇਸ ਲਈ ਤੈਨੂੰ ਉਨ੍ਹਾਂ ਨੂੰ ਇਹ ਗੱਲਾਂ ਜ਼ਰੂਰ ਦੱਸ ਦੇਣੀਆਂ ਚਾਹੀਦੀਆਂ ਹਨ, ‘ਯਹੋਵਾਹ ਮੇਰਾ ਪ੍ਰਭੂ, ਆਖਦਾ ਹੈ: ਮੈਂ ਹੋਰ ਦੇਰੀ ਨਹੀਂ ਕਰਾਂਗਾ। ਜੇ ਮੈਂ ਆਖਦਾ ਹਾਂ ਕਿ ਕੁਝ ਵਾਪਰੇਗਾ ਤਾਂ ਇਹ ਜ਼ਰੂਰ ਵਾਪਰੇਗਾ!’” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।

Punjabi Bible: Easy-to-Read Version (ERV-PA)

2010 by World Bible Translation Center