Print Page Options
Previous Prev Day Next DayNext

Historical

Read the books of the Bible as they were written historically, according to the estimated date of their writing.
Duration: 365 days
Punjabi Bible: Easy-to-Read Version (ERV-PA)
Version
ਹਿਜ਼ਕੀਏਲ 39-41

ਗੋਗ ਅਤੇ ਉਸਦੀ ਫ਼ੌਜ ਦੀ ਮੌਤ

39 “ਆਦਮੀ ਦੇ ਪੁੱਤਰ, ਮੇਰੇ ਲਈ ਗੋਗ ਦੇ ਵਿਰੁੱਧ ਬੋਲ। ਉਸ ਨੂੰ ਦੱਸ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਗੋਗ, ਤੂੰ ਮਸ਼ਕ ਅਤੇ ਤੂਬਲ ਦੇ ਦੇਸਾਂ ਦਾ ਸਭ ਤੋਂ ਮਹੱਤਵਪੂਰਣ ਆਗੂ ਹੈਂ! ਪਰ ਮੈਂ ਤੇਰੇ ਵਿਰੁੱਧ ਹਾਂ। ਮੈਂ ਤੈਨੂੰ ਫ਼ੜ ਲਵਾਂਗਾ ਅਤੇ ਤੈਨੂੰ ਵਾਪਸ ਲਿਆਵਾਂਗਾ। ਮੈਂ ਤੈਨੂੰ ਦੂਰ ਉੱਤਰ ਵੱਲੋਂ ਵਾਪਸ ਲਿਆਵਾਂਗਾ। ਮੈਂ ਤੈਨੂੰ ਇਸਰਾਏਲ ਦੇ ਪਰਬਤਾਂ ਦੇ ਖਿਲਾਫ਼ ਲੜਨ ਲਈ ਲਿਆਵਾਂਗਾ। ਪਰ ਮੈਂ ਤੇਰੇ ਖੱਬੇ ਹੱਥ ਵਿੱਚੋਂ ਤੇਰੀ ਕਮਾਨ ਸੁੱਟਵਾ ਦਿਆਂਗਾ। ਮੈਂ ਤੇਰੇ ਸੱਜੇ ਹੱਥ ਵਿੱਚੋਂ ਤੇਰੇ ਤੀਰਾਂ ਨੂੰ ਪਰ੍ਹਾਂ ਸੁਟਵਾ ਦਿਆਂਗਾ। ਤੂੰ ਇਸਰਾਏਲ ਦੇ ਪਰਬਤਾਂ ਉੱਤੇ ਮਾਰਿਆ ਜਾਵੇਂਗਾ। ਤੂੰ ਅਤੇ ਤੇਰੇ ਸਿਪਾਹੀਆਂ ਦੇ ਸਮੂਹ, ਅਤੇ ਤੇਰੇ ਨਾਲ ਦੀਆਂ ਹੋਰ ਸਾਰੀਆਂ ਕੌਮਾਂ ਜੰਗ ਵਿੱਚ ਮਾਰੀਆਂ ਜਾਣਗੀਆਂ। ਮੈਂ ਤੈਨੂੰ ਮਾਸ ਖਾਣ ਵਾਲੇ ਹਰ ਤਰ੍ਹਾਂ ਦੇ ਪੰਛੀ ਅਤੇ ਸਾਰੇ ਜੰਗਲੀ ਜਾਨਵਰਾਂ ਨੂੰ ਭੋਜਨ ਵਜੋਂ ਉਨ੍ਹਾਂ ਨੂੰ ਦੇ ਦਿਆਂਗਾ। ਤੂੰ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਂਗਾ। ਤੂੰ ਬਾਹਰ ਖੇਤਾਂ ਵਿੱਚ ਮਾਰਿਆ ਜਾਵੇਂਗਾ। ਮੈਂ ਬੋਲ ਦਿੱਤਾ ਹੈ!’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

ਪਰਮੇਸ਼ੁਰ ਨੇ ਆਖਿਆ, “ਮੈਂ ਮਾਗੋਗ ਅਤੇ ਸਮੁੰਦਰ ਕੰਢੇ ਰਹਿੰਦੇ ਉਨ੍ਹਾਂ ਲੋਕਾਂ ਦੇ ਵਿਰੁੱਧ ਅੱਗ ਭੇਜਾਂਗਾ। ਉਹ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ, ਪਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ। ਮੈਂ ਇਸਰਾਏਲ ਦੇ ਆਪਣੇ ਲੋਕਾਂ ਨੂੰ ਆਪਣੇ ਪਵਿੱਤਰ ਨਾਮ ਤੋਂ ਜਾਣੂ ਕਰਵਾਵਾਂਗਾ। ਮੈਂ ਆਪਣੇ ਪਵਿੱਤਰ ਨਾਮ ਨੂੰ ਲੋਕਾਂ ਵੱਲੋਂ ਹੋਰ ਬਰਬਾਦ ਨਹੀਂ ਹੋਣ ਦਿਆਂਗਾ। ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ। ਉਹ ਜਾਣ ਲੈਣਗੇ ਕਿ ਮੈਂ ਇਸਰਾਏਲ ਦੀ ਪਵਿੱਤਰ ਹਸਤੀ ਹਾਂ। ਉਹ ਸਮਾਂ ਆ ਰਿਹਾ ਹੈ। ਇਹ ਵਾਪਰੇਗਾ!” ਯਹੋਵਾਹ ਨੇ ਇਹ ਗੱਲਾਂ ਆਖੀਆਂ। “ਇਹੀ ਉਹ ਦਿਨ ਹੈ ਜਿਸ ਬਾਰੇ ਮੈਂ ਗੱਲ ਕਰ ਰਿਹਾ ਹਾਂ।

“ਉਸ ਸਮੇਂ, ਇਸਰਾਏਲ ਦੇ ਸ਼ਹਿਰਾਂ ਵਿੱਚ ਰਹਿਣ ਵਾਲੇ ਲੋਕ ਖੇਤਾਂ ਨੂੰ ਬਾਹਰ ਜਾਣਗੇ। ਉਹ ਦੁਸ਼ਮਣ ਦੇ ਹਬਿਆਰ ਜਮ੍ਹਾਂ ਕਰਨਗੇ ਅਤੇ ਉਨ੍ਹਾਂ ਨੂੰ ਸਾੜ ਦੇਣਗੇ। ਉਹ ਸਾਰੀਆਂ ਢਾਲਾਂ ਕਮਾਨਾਂ ਅਤੇ ਤੀਰਾਂ, ਗੁਰਜਾਂ ਅਤੇ ਬਰਛਿਆਂ ਨੂੰ ਸਾੜ ਦੇਣਗੇ। ਉਹ ਉਨ੍ਹਾਂ ਹਬਿਆਰਾਂ ਦੀ ਸੱਤਾਂ ਸਾਲਾਂ ਤੀਕ ਬਾਲਣ ਵਜੋਂ ਵਰਤੋਂ ਕਰਨਗੇ। 10 ਉਨ੍ਹਾਂ ਨੂੰ ਖੇਤਾਂ ਵਿੱਚੋਂ ਲੱਕੜੀ ਲਿਆਉਣ ਦੀ ਜਾਂ ਜੰਗਲਾਂ ਵਿੱਚੋਂ ਲੱਕੜ ਕੱਟਣ ਦੀ ਲੋੜ ਨਹੀਂ ਹੋਵੇਗੀ ਕਿਉਂ ਕਿ ਉਹ ਹਬਿਆਰਾਂ ਨੂੰ ਬਾਲਣ ਵਜੋਂ ਵਰਤਣਗੇ। ਉਹ ਉਨ੍ਹਾਂ ਸਿਪਾਹੀਆਂ ਕੋਲੋਂ ਕੀਮਤੀ ਚੀਜ਼ਾਂ ਲੈ ਲੈਣਗੇ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਪਾਸੋਂ ਚੁਗਣਾ ਚਾਹੁੰਦੇ ਸਨ। ਉਹ ਸਿਪਾਹੀਆਂ ਕੋਲੋਂ ਉਹ ਚੰਗੀਆਂ ਚੀਜ਼ਾਂ ਖੋਹ ਲੈਣਗੇ ਜਿਨ੍ਹਾਂ ਨੇ ਉਨ੍ਹਾਂ ਕੋਲੋਂ ਚੰਗੀਆਂ ਚੀਜ਼ਾਂ ਖੋਹੀਆਂ ਸਨ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

11 ਪਰਮੇਸ਼ੁਰ ਨੇ ਆਖਿਆ, “ਉਸ ਸਮੇਂ, ਮੈਂ ਗੋਗ ਨੂੰ ਦਫ਼ਨ ਕਰਨ ਲਈ ਇਸਰਾਏਲ ਵਿੱਚ ਕੋਈ ਜਗ੍ਹਾ ਚੁਣਾਂਗਾ। ਉਹ ਡੈਡ ਸੀ ਦੇ ਉੱਤਰ ਵੱਲ ਮੁਸਾਫ਼ਿਰਾਂ ਦੀ ਵਾਦੀ ਵਿੱਚ ਦਫ਼ਨਾਇਆ ਜਾਵੇਗਾ। ਇਸ ਨਾਲ ਮੁਸਾਫ਼ਰਾਂ ਦਾ ਰਸਤਾ ਰੁਕ ਜਾਵੇਗਾ। ਕਿਉਂ? ਕਿਉਂ ਕਿ ਗੋਗ ਅਤੇ ਉਸਦੀ ਸਾਰੀ ਫੌਜ ਉਸ ਥਾਂ ਦਫ਼ਨ ਹੋਵੇਗੀ। ਲੋਕ ਇਸ ਨੂੰ ਗੋਗ ਦੀ ਫ਼ੌਜ ਦੀ ਵਾਦੀ ਆਖਣਗੇ। 12 ਇਸਰਾਏਲ ਦੇ ਪਰਿਵਾਰ ਨੂੰ ਉਨ੍ਹਾਂ ਨੂੰ ਦਫਨਾਉਣ ਲਈ ਸੱਤ ਮਹੀਨੇ ਲੱਗ ਜਾਣਗੇ। ਉਨ੍ਹਾਂ ਨੂੰ ਅਜਿਹਾ ਜ਼ਮੀਨ ਨੂੰ ਸ਼ੁੱਧ ਬਨਾਉਣ ਲਈ ਜ਼ਰੂਰ ਕਰਨਾ ਪਵੇਗਾ। 13 ਆਮ ਆਦਮੀ ਦੁਸ਼ਮਣ ਦੇ ਉਨ੍ਹਾਂ ਸਿਪਾਹੀਆਂ ਨੂੰ ਦਫ਼ਨ ਕਰਨਗੇ। ਅਤੇ ਉਹ ਲੋਕ ਮਸ਼ਹੂਰ ਹੋ ਜਾਣਗੇ ਜਦੋਂ ਮੈਂ ਖੁਦ ਲਈ ਸਤਿਕਾਰ ਲਿਆਵਾਂਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

14 ਪਰਮੇਸ਼ੁਰ ਨੇ ਆਖਿਆ, “ਉਨ੍ਹਾਂ ਮੁਰਦਾ ਸਿਪਾਹੀਆਂ ਨੂੰ ਦਫ਼ਨਾਉਣ ਅਤੇ ਜ਼ਮੀਨ ਨੂੰ ਸ਼ੁੱਧ ਬਨਾਉਣ ਲਈ ਕਾਮਿਆਂ ਨੂੰ ਪੂਰਾ ਸਮਾਂ ਕੰਮ ਮਿਲੇਗਾ। ਉਹ ਕਾਮੇ ਸੱਤ ਮਹੀਨੇ ਤੀਕ ਕੰਮ ਕਰਨਗੇ। ਉਹ ਆਲੇ-ਦੁਆਲੇ ਮੁਰਦਾ ਲਾਸ਼ਾਂ ਦੀ ਤਲਾਸ਼ ਕਰਨਗੇ। 15 ਉਹ ਕਾਮੇ ਆਲੇ-ਦੁਆਲੇ ਦੇਖਣ ਜਾਣਗੇ। ਜੇ ਉਨ੍ਹਾਂ ਵਿੱਚੋਂ ਕਿਸੇ ਨੂੰ ਕੋਈ ਹੱਡੀ ਦਿਸ ਪੈਂਦੀ ਹੈ ਤਾਂ ਉਹ ਇਸਦੇ ਕੋਲ ਨਿਸ਼ਾਨ ਲਗਾ ਦੇਵੇਗਾ। ਉਹ ਨਿਸ਼ਾਨ ਉਨਾ ਚਿਰ ਤੀਕ ਰਹੇਗਾ ਜਦੋਂ ਤੀਕ ਕਿ ਕਬਰ ਖੋਦਣ ਵਾਲੇ ਉਸ ਹੱਡੀ ਨੂੰ ‘ਗੋਗ ਦੀ ਫ਼ੌਦ ਦੀ ਵਾਦੀ’ ਵਿੱਚ ਦਫ਼ਨ ਨਹੀਂ ਕਰ ਦਿੰਦੇ। 16 ਮੁਰਦਾ ਲੋਕਾਂ ਦਾ ਉਹ ਸ਼ਹਿਰ (ਕਬਰਿਸਤਾਨ) ਹਮੋਨ ਅਖਵਾਏਗਾ। ਇਸ ਤਰ੍ਹਾਂ, ਉਹ ਦੇਸ਼ ਨੂੰ ਪਵਿੱਤਰ ਬਨਾਉਣਗੇ।”

17 ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਆਦਮੀ ਦੇ ਪੁੱਤਰ, ਮੇਰੇ ਲਈ ਸਾਰੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਲਈ ਗੱਲ ਕਰ। ਉਨ੍ਹਾਂ ਨੂੰ ਆਖ, ‘ਇੱਥੇ ਆਓ! ਇੱਥੇ ਆਓ! ਇਕੱਠੇ ਹੋ ਜਾਵੋ। ਇਸ ਬਲੀ ਨੂੰ ਖਾਵੋ ਜਿਹੜੀ ਮੈਂ ਤੁਹਾਡੇ ਵਾਸਤੇ ਤਿਆਰ ਕਰ ਰਿਹਾ ਹਾਂ। ਇਸਰਾਏਲ ਦੇ ਪਰਬਤਾਂ ਉੱਤੇ ਬਹੁਤ ਵੱਡੀ ਬਲੀ ਹੋਵੇਗੀ। ਆਓ, ਮਾਸ ਖਾਵੋ ਅਤੇ ਖੂਨ ਪੀਵੋ। 18 ਤੁਸੀਂ ਤਾਕਤਵਰ ਸਿਪਾਹੀਆਂ ਦੇ ਸਰੀਰਾਂ ਦਾ ਮਾਸ ਖਾਵੋਂਗੇ। ਤੁਸੀਂ ਦੁਨੀਆਂ ਦੇ ਆਗੂਆਂ ਦਾ ਖੂਨ ਪੀਵੋਂਗੇ। ਉਹ ਬਾਸ਼ਾਨ ਦੇ ਭੇਡੂਆਂ, ਲੇਲਿਆਂ, ਬਕਰਿਆਂ ਅਤੇ ਮੋਟੇ ਝੋਟਿਆਂ ਵਰਗੇ ਹੋਣਗੇ। 19 ਕਿੰਨੀ ਵੀ ਚਰਬੀ ਤੁਸੀਂ ਚਾਹੋ, ਖਾ ਸੱਕਦੇ ਹੋ। ਤੁਸੀਂ ਰੱਜ ਕੇ ਖੂਨ ਪੀ ਸੱਕਦੇ ਹੋ। ਤੁਸੀਂ ਮੇਰੀ ਚੜ੍ਹਾਈ ਹੋਈ ਬਲੀ ਨੂੰ ਖਾਵੋ ਪੀਵੋਂਗੇ ਜਿਹੜੀ ਮੈਂ ਤੁਹਾਡੇ ਲਈ ਜਿਬਾਹ ਕਰਾਂਗਾ। 20 ਤੁਹਾਡੇ ਪਾਸ ਮੇਰੀ ਮੇਜ਼ ਉੱਤੇ ਖਾਣ ਲਈ ਕਾਫ਼ੀ ਮਾਸ ਹੋਵੇਗਾ। ਓੱਥੇ ਘੋੜੇ ਅਤੇ ਰਬਵਾਨ, ਤਾਤਕਵਰ ਸਿਪਾਹੀ ਅਤੇ ਹੋਰ ਦੂਸਰੇ ਸਾਰੇ ਲੜਾਕੂ ਆਦਮੀ ਹੋਣਗੇ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

21 ਪਰਮੇਸ਼ੁਰ ਨੇ ਆਖਿਆ, “ਮੈਂ ਹੋਰਨਾਂ ਕੌਮਾਂ ਨੂੰ ਦਿਖਾ ਦਿਆਂਗਾ ਕਿ ਮੈਂ ਕੀ ਕੀਤਾ ਹੈ। ਅਤੇ ਉਹ ਕੌਮਾਂ ਮੇਰੀ ਇੱਜ਼ਤ ਕਰਨੀ ਸ਼ੁਰੂ ਕਰ ਦੇਣਗੀਆਂ! ਉਹ ਮੇਰੀ ਉਸ ਤਾਕਤ ਨੂੰ ਦੇਖ ਲੈਣਗੇ ਜਿਹੜੀ ਮੈਂ ਉਸ ਦੁਸ਼ਮਣ ਦੇ ਵਿਰੁੱਧ ਵਰਤੀ ਸੀ। 22 ਫ਼ੇਰ ਉਸ ਦਿਨ ਤੋਂ, ਇਸਰਾਏਲ ਦੇ ਪਰਿਵਾਰ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦਾ ਪਰਮੇਸ਼ੁਰ ਹਾਂ। 23 ਅਤੇ ਕੌਮਾਂ ਨੂੰ ਪਤਾ ਲੱਗ ਜਾਵੇਗਾ ਕੀ ਇਸਰਾਏਲ ਦੇ ਪਰਿਵਾਰ ਨੂੰ ਹੋਰਨਾਂ ਦੇਸਾਂ ਵਿੱਚ ਬੰਦੀ ਬਣਾਕੇ ਕਿਉਂ ਲਿਜਾਂਦਾ ਗਿਆ ਸੀ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੇਰੇ ਬੰਦੇ ਮੇਰੇ ਵਿਰੁੱਧ ਹੋ ਗਏ ਸਨ। ਇਸ ਲਈ ਮੈਂ ਵੀ ਉਨ੍ਹਾਂ ਤੋਂ ਦੂਰ ਹੋ ਗਿਆ ਸਾਂ। ਮੈਂ ਉਨ੍ਹਾਂ ਦੇ ਦੁਸ਼ਮਣਾਂ ਨੂੰ ਉਨ੍ਹਾਂ ਨੂੰ ਹਰਾਉਣ ਦਿੱਤਾ। ਇਸ ਲਈ ਮੇਰੇ ਬੰਦੇ ਜੰਗ ਵਿੱਚ ਮਾਰੇ ਗਏ ਸਨ। 24 ਉਨ੍ਹਾਂ ਨੇ ਪਾਪ ਕੀਤਾ ਅਤੇ ਆਪਣੇ-ਆਪ ਨੂੰ ਨਾਪਾਕ ਕੀਤਾ। ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਅਮਲਾਂ ਦੀ ਸਜ਼ਾ ਦਿੱਤੀ। ਮੈਂ ਉਨ੍ਹਾਂ ਤੋਂ ਦੂਰ ਹੋ ਗਿਆ ਅਤੇ ਉਨ੍ਹਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰ ਦਿੱਤਾ।”

25 ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “ਹੁਣ ਮੈਂ ਯਾਕੂਬ ਦੇ ਪਰਿਵਾਰ ਨੂੰ ਕੈਦ ਵਿੱਚੋਂ ਵਾਪਸ ਲਿਆਵਾਂਗਾ। ਮੈਂ ਇਸਰਾਏਲ ਦੇ ਸਾਰੇ ਪਰਿਵਾਰ ਉੱਤੇ ਰਹਿਮ ਕਰਾਂਗਾ। ਮੈਂ ਆਪਣੇ ਪਵਿੱਤਰ ਨਾਮ ਲਈ ਆਪਣਾ ਜੋਸ਼ ਦਰਸਾਵਾਂਗਾ। 26 ਲੋਕ ਆਪਣੀ ਸ਼ਰਮਸਾਰੀ ਨੂੰ ਭੁੱਲ ਜਾਣਗੇ ਅਤੇ ਉਨ੍ਹਾਂ ਸਾਰੇ ਸਮਿਆਂ ਨੂੰ ਵੀ, ਜਦੋਂ ਉਹ ਮੇਰੇ ਵਿਰੁੱਧ ਹੋ ਗਏ ਸਨ। ਉਹ ਆਪਣੀ ਧਰਤੀ ਉੱਤੇ ਸੁਰੱਖਿਅਤ ਰਹਿਣਗੇ। ਕੋਈ ਵੀ ਉਨ੍ਹਾਂ ਨੂੰ ਭੈਭੀਤ ਨਹੀਂ ਕਰੇਗਾ। 27 ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਸਾਂ ਤੋਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੀਆਂ ਧਰਤੀਆਂ ਤੋਂ ਇਕੱਠਿਆਂ ਕਰਾਂਗਾ। ਫ਼ੇਰ ਬਹੁਤ ਸਾਰੀਆਂ ਕੌਮਾਂ ਦੇਖਣਗੀਆਂ ਕਿ ਮੈਂ ਪਵਿੱਤਰ ਹਾਂ। 28 ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਪਰਮੇਸ਼ੁਰ ਉਨ੍ਹਾਂ ਦਾ ਯਹੋਵਾਹ ਹਾਂ। ਕਿਉਂਕਿ ਮੈਂ ਉਨ੍ਹਾਂ ਨੂੰ ਆਪਣੇ ਘਰਾਂ ਨੂੰ ਛੱਡਣ ਲਈ ਮਜ਼ਬੂਰ ਕੀਤਾ ਅਤੇ ਹੋਰਨਾਂ ਦੇਸਾਂ ਵਿੱਚ ਬੰਦੀ ਬਣਕੇ ਜਾਣ ਲਈ ਮਜ਼ਬੂਰ ਕੀਤਾ। ਅਤੇ ਫ਼ੇਰ ਮੈਂ ਉਨ੍ਹਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਦੀ ਆਪਣੀ ਧਰਤੀ ਉੱਤੇ ਉਨ੍ਹਾਂ ਨੂੰ ਵਾਪਸ ਲਿਆਂਦਾ। 29 ਮੈਂ ਆਪਣਾ ਆਤਮਾ ਇਸਰਾਏਲ ਦੇ ਪਰਿਵਾਰ ਵਿੱਚ ਪਾ ਦਿਆਂਗਾ। ਅਤੇ ਉਸ ਸਮੇਂ ਤੋਂ ਮਗਰੋਂ, ਮੈਂ ਫ਼ੇਰ ਕਦੇ ਵੀ ਆਪਣੇ ਬੰਦਿਆਂ ਤੋਂ ਮੂੰਹ ਨਹੀਂ ਮੋੜਾਂਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

ਨਵਾਂ ਮੰਦਰ

40 ਸਾਨੂੰ ਬੰਦੀਵਾਨਾਂ ਵਜੋਂ ਲਿਜਾਏ ਜਾਣ ਤੋਂ ਬਾਅਦ 25 ਵੇਂ ਵਰ੍ਹੇ ਵਿੱਚ, ਸਾਲ ਦੇ ਸ਼ੁਰੂ ਵਿੱਚ, ਮਹੀਨੇ ਦੇ 10ਵੇਂ ਦਿਨ, ਯਹੋਵਾਹ ਦੀ ਸ਼ਕਤੀ ਮੇਰੇ ਉੱਤੇ ਆਈ। ਇਹ ਗੱਲ ਬਾਬਲ ਦੇ ਯਰੂਸ਼ਲਮ ਉੱਤੇ ਕਬਜ਼ੇ ਦੇ 14 ਸਾਲ ਬਾਦ ਦੀ ਹੈ। ਉਸ ਦਿਨ, ਯਹੋਵਾਹ ਮੈਨੂੰ ਨਜ਼ਾਰੇ ਵਿੱਚ ਓੱਥੇ ਲੈ ਗਿਆ।

ਦਰਸ਼ਨ ਵਿੱਚ, ਮੈਨੂੰ ਪਰਮੇਸ਼ੁਰ ਇਸਰਾਏਲ ਦੀ ਧਰਤੀ ਉੱਤੇ ਲੈ ਗਿਆ। ਉਸ ਨੇ ਮੈਨੂੰ ਇੱਕ ਬਹੁਤ ਉੱਚੇ ਪਰਬਤ ਦੇ ਨੇੜੇ ਹੇਠਾਂ ਉਤਾਰ ਦਿੱਤਾ। ਉਸ ਪਰਬਤ ਉੱਤੇ ਮੇਰੇ ਸਾਹਮਣੇ ਇੱਕ ਇਮਾਰਤ ਸੀ ਜਿਹੜੀ ਸ਼ਹਿਰ ਵਾਂਗ ਦਿਖਾਈ ਦਿੰਦੀ ਸੀ। ਯਹੋਵਾਹ ਮੈਨੂੰ ਓੱਥੇ ਲੈ ਗਿਆ। ਓੱਥੇ ਇੱਕ ਆਦਮੀ ਸੀ ਜਿਹੜਾ ਲਿਸ਼ਕਾਈ ਹੋਈ ਕਾਂਸੀ ਵਾਂਗ ਚਮਕੀਲਾ ਦਿਖਾਈ ਦਿੰਦਾ ਸੀ। ਉਸ ਆਦਮੀ ਕੋਲ ਕੱਪੜੇ ਦਾ ਇੱਕ ਫ਼ੀਤਾ ਅਤੇ ਇੱਕ ਪੈਮਾਨਾ ਹੱਥ ਵਿੱਚ ਫ਼ੜਿਆ ਹੋਇਆ ਸੀ। ਉਹ ਫ਼ਾਟਕ ਦੇ ਨੇੜੇ ਖਲੋਤਾ ਸੀ। ਆਦਮੀ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਆਪਣੀਆਂ ਅੱਖਾਂ ਅਤੇ ਕੰਨਾਂ ਦੀ ਵਰਤੋਂ ਕਰ। ਇਨ੍ਹਾਂ ਚੀਜ਼ਾਂ ਵੱਲ ਵੇਖ ਅਤੇ ਮੇਰੀ ਗੱਲ ਧਿਆਨ ਨਾਲ ਸੁਣ। ਉਸ ਹਰ ਗੱਲ ਵੱਲ ਧਿਆਨ ਦੇਹ ਜਿਹੜੀ ਮੈ ਤੈਨੂੰ ਦਿਖਾਉਂਦਾ ਹਾਂ। ਕਿਉਂ ਕਿ ਤੈਨੂੰ ਇੱਥੇ ਇਸ ਲਈ ਲਿਆਂਦਾ ਗਿਆ ਹੈ ਤਾਂ ਜੋ ਮੈਂ ਤੈਨੂੰ ਇਹ ਚੀਜ਼ਾਂ ਦਿਖਾ ਸੱਕਾਂ। ਤੈਨੂੰ ਇਸਰਾਏਲ ਦੇ ਪਰਿਵਾਰ ਨੂੰ ਉਸ ਸਭ ਕਾਸੇ ਬਾਰੇ ਜ਼ਰੂਰ ਦੱਸ ਦੇਣਾ ਚਾਹੀਦਾ ਹੈ, ਜੋ ਤੂੰ ਦੇਖੇਁ।”

ਮੈਂ ਇੱਕ ਅਜਿਹੀ ਕੰਧ ਦੇਖੀ ਜਿਹੜੀ ਮੰਦਰ ਦੇ ਬਾਹਰ ਚਹੁਂਆਂ ਪਾਸਿਆਂ ਵੱਲ ਜਾਂਦੀ ਸੀ। ਆਦਮੀ ਦੇ ਹੱਥ ਵਿੱਚ ਚੀਜ਼ਾਂ ਨਾਪਣ ਵਾਲਾ ਫੁੱਟਾ ਸੀ। ਉਸ ਦੇ ਹੱਥ ਵਿੱਚ 6 ਹੱਥ ਲੰਮਾ ਇੱਕ ਪੈਮਾਨਾ ਸੀ। ਇਸ ਤਰ੍ਹਾਂ ਆਦਮੀ ਨੇ ਕੰਧ ਦੀ ਮੋਟਾਈ ਨਾਪੀ। ਇਹ ਇੱਕ ਪੈਮਾਨੇ ਜਿੰਨੀ ਮੋਟੀ ਸੀ। ਆਦਮੀ ਨੇ ਕੰਧ ਦੀ ਉਚਾਈ ਨਾਪੀ। ਇਹ ਇੱਕ ਪੈਮਾਨੇ ਜਿੰਨੀ ਲੰਮੀ ਸੀ।

ਫ਼ੇਰ ਉਹ ਆਦਮੀ ਪੂਰਬੀ ਫ਼ਾਟਕ ਕੋਲ ਗਿਆ। ਆਦਮੀ ਇਸਦੀਆਂ ਪੌੜੀਆਂ ਚੜ੍ਹ ਗਿਆ ਅਤੇ ਫ਼ਾਟਕ ਦੀ ਖੁਲ੍ਹੀ ਥਾਂ ਨੂੰ ਨਾਪਿਆ। ਇਹ ਇੱਕ ਪੈਮਾਨਾ [a] ਚੌੜੀ ਸੀ। ਪਹਿਰੇਦਾਰਾਂ ਦੇ ਕਮਰੇ ਇੱਕ ਪੈਮਾਨਾ ਲੰਮੇ ਅਤੇ ਇੱਕ ਪੈਮਾਨਾ ਚੌੜੇ ਸਨ। ਕਮਰਿਆਂ ਦੀਆਂ ਕੰਧਾਂ 5 ਹੱਥ ਮੋਟੀਆਂ ਸਨ। ਮੰਦਰ ਦੇ ਸਾਹਮਣੇ ਰਸਤੇ ਦੇ ਅਖੀਰ ਉੱਤੇ ਵਰਾਂਡੇ ਦਾ ਖੁਲ੍ਹਾ ਹਿੱਸਾ ਵੀ ਇੱਕ ਪੈਮਾਨਾ ਚੌੜਾ ਸੀ। ਫ਼ੇਰ ਆਦਮੀ ਨੇ ਵਰਾਂਡੇ ਨੂੰ ਨਾਪਿਆ। ਇਹ 8 ਹੱਥ ਚੌੜਾ ਸੀ। ਆਦਮੀ ਨੇ ਫ਼ਾਟਕ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਨੂੰ ਨਾਪਿਆ। ਹਰ ਪਾਸੇ ਦੀ ਕੰਧ 2 ਹੱਥ ਚੌੜੀ ਸੀ। ਵਰਾਂਡਾ ਮੰਦਰ ਦੇ ਸਾਹਮਣੇ, ਵਾਲੇ ਰਸਤੇ ਦੇ ਅਖੀਰ ਉੱਤੇ ਸੀ। 10 ਰਸਤੇ ਦੇ ਦੋਹੀਁ ਪਾਸੀਁ ਤਿੰਨ ਛੋਟੇ ਕਮਰੇ ਸਨ। ਇਨ੍ਹਾਂ ਸਾਰੇ ਕਮਰਿਆਂ ਦਾ ਨਾਪ ਇੱਕੋ ਜਿਹਾ ਸੀ ਅਤੇ ਉਨ੍ਹਾਂ ਦੀਆਂ ਸਾਰੀਆਂ ਕੰਧਾਂ ਇੱਕੋ ਨਾਪ ਦੀਆਂ ਸਨ। 11 ਆਦਮੀ ਨੇ ਰਸਤੇ ਦੇ ਪ੍ਰਵੇਸ਼ ਦੁਆਰ ਨੂੰ ਨਾਪਿਆ। ਇਹ 10 ਹੱਥ ਚੌੜਾ ਅਤੇ 13 ਹੱਬ ਲੰਬਾ ਸੀ। 12 ਹਰ ਕਮਰੇ ਦੇ ਸਾਹਮਣੇ ਇੱਕ ਨੀਵੀਁ ਕੰਧ ਸੀ। ਇਹ ਕੰਧ ਇੱਕ ਹੱਥ ਉੱਚੀ ਅਤੇ ਇੱਕ ਹੱਥ ਮੋਟੀ ਸੀ। ਕਮਰੇ ਵਰਗਾਕਾਰ ਸਨ ਅਤੇ ਹਰ ਕੱਧ 6 ਹੱਥ ਲੰਬੀ ਸੀ।

13 ਆਦਮੀ ਨੇ ਇੱਕ ਕਮਰੇ ਦੀ ਛੱਤ ਦੇ ਬਾਹਰਲੇ ਸਿਰੇ ਤੋਂ ਸਾਹਮਣੇ ਵਾਲੇ ਕਮਰੇ ਦੀ ਛੱਤ ਦੇ ਬਾਹਰਲੇ ਸਿਰੇ ਤੀਕ ਦੇ ਰਸਤੇ ਨੂੰ ਨਾਪਿਆ। ਇਹ 25 ਹੱਥ ਸੀ। ਹਰ ਦਰਵਾਜੇ ਦੂਸਰੇ ਫ਼ਾਟਕ ਦੇ ਬਿਲਕੁਲ ਸਾਹਮਣੇ ਸੀ। 14 ਆਦਮੀ ਨੇ ਵਿਹੜੇ ਦੇ ਵਰਾਂਡੇ ਦੇ ਹਰ ਪਾਸੇ ਦੀਆਂ ਦੀਵਾਰਾਂ ਸਮੇਤ ਪਾਸਿਆਂ ਦੀਆਂ ਸਾਰੀਆਂ ਕੰਧਾਂ ਦੇ ਮਬਿਆਂ ਨੂੰ ਨਾਪਿਆ। ਕੁਲ ਜੋੜ 60 ਹੱਥ ਸੀ। 15 ਬਾਹਰਲੇ ਫ਼ਾਟਕ ਦੇ ਅੰਦਰਲੇ ਸਿਰੇ ਤੋਂ ਲੈ ਕੇ ਵਰਾਂਡੇ ਦੇ ਅਖੀਰ ਤੱਕ ਦਾ ਨਾਪ 50 ਹੱਥ ਸੀ। 16 ਪਹਿਰੇਦਾਰ ਗਾਰਡਾਂ ਦੇ ਸਾਰੇ ਕਮਰਿਆਂ, ਪਾਸਿਆਂ ਦੀਆਂ ਕੰਧਾਂ ਅਤੇ ਵਰਾਂਡੇ ਦੇ ਉੱਪਰ ਛੋਟੀਆਂ ਖਿੜਕੀਆਂ ਸਨ। ਖਿੜਕੀਆਂ ਦਾ ਚੌੜਾਈ ਵਾਲਾ ਹਿੱਸਾ ਰਸਤੇ ਦੇ ਸਾਹਮਣੇ ਵੱਲ ਸੀ। ਰਸਤੇ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਉੱਤੇ ਖਜੂਰ ਦੇ ਰੁੱਖ ਉਕਰੇ ਹੋਏ ਸਨ।

ਬਾਹਰਲਾ ਵਿਹੜਾ

17 ਆਦਮੀ ਮੈਨੂੰ ਬਾਹਰਲੇ ਵਿਹੜੇ ਵਿੱਚ ਲੈ ਗਿਆ। ਮੈਂ ਓੱਥੇ ਤੀਹ ਕਮਰੇ ਅਤੇ ਇੱਕ ਪਟੜੀ ਦੇਖੀ ਜਿਹੜੀ ਵਿਹੜੇ ਦੇ ਆਲੇ-ਦੁਆਲੇ ਫ਼ੈਲੀ ਹੋਈ ਸੀ। ਕਮਰੇ ਕੰਧ ਦੇ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਦਾ ਰੁੱਖ ਪਟੜੀ ਵੱਲ ਸੀ। 18 ਪਟੜੀ ਫ਼ਾਟਕਾਂ ਦੀ ਲੰਬਾਈ ਜਿੰਨੀ ਹੀ ਚੌੜੀ ਸੀ। ਪਟੜੀ ਫ਼ਾਟਕ ਦੇ ਅੰਦਰਲੇ ਸਿਰੇ ਤੱਕ ਜਾਂਦੀ ਸੀ। ਇਹ ਨੀਵੀਁ ਪਟੜੀ ਸੀ। 19 ਆਦਮੀ ਨੇ ਹੇਠਲੇ ਰਸਤੇ ਦੇ ਅੰਦਰਲੇ ਸਿਰੇ ਤੋਂ ਅੰਦਰਲੇ ਵਿਹੜੇ ਦੇ ਬਾਹਰਲੇ ਪਾਸੇ ਤਾਈਂ ਨਾਪ ਲਿਆ। ਇਹ ਪੂਰਬ ਦੇ ਅਤੇ ਉੱਤਰ ਦੇ ਪਾਸੇ ਵੱਲ 100 ਹੱਥ ਸੀ।

20 ਫ਼ੇਰ ਉਸ ਨੇ ਬਾਹਰਲੇ ਵਿਹੜੇ ਦੀ ਉੱਤਰ ਵਾਲੇ ਪਾਸੇ ਦੀ ਫ਼ਾਟਕ ਦੀ ਲੰਬਾਈ ਅਤੇ ਚੌੜਾਈ ਮਿਣੀ। 21 ਇਹ ਦਰਵਾਜ਼ੇ ਅਤੇ ਉਸਦੀਆਂ ਕੋਠੜੀਆਂ, ਤਿੰਨ ਇਸ ਪਾਸੇ ਅਤੇ ਤਿੰਨ ਉਸ ਪਾਸੇ ਸਨ ਅਤੇ ਉਸ ਦੇ ਥੰਮ ਤੇ ਡਾਟਾਂ ਪਹਿਲੇ ਦਰਵਾਜ਼ੇ ਦੇ ਮੇਚੇ ਦੇ ਅਨੁਸਾਰ ਸਨ। ਉਸਦੀ ਲੰਬਾਈ 50 ਹੱਥ ਅਤੇ ਦਰਵਾਜ਼ਾ 50 ਹੱਥ ਲੰਮਾ ਅਤੇ 25 ਹੱਥ ਚੌੜਾ ਸੀ। 22 ਇਸ ਦੀਆਂ ਖਿੜਕੀਆਂ ਅਤੇ ਵਰਾਂਡਾ ਅਤੇ ਇਸ ਉੱਤੇ ਉਕਰੇ ਹੋਏ ਪਾਮ ਦੇ ਰੁੱਖ ਪੂਰਬ ਵਾਲੇ ਫ਼ਾਟਕ ਦੇ ਨਾਪ ਦੇ ਸਨ। ਬਾਹਰ ਵਾਲੇ ਪਾਸੇ ਫ਼ਾਟਕ ਤੀਕ ਜਾਂਦੀਆਂ ਸੱਤ ਪੌੜੀਆਂ ਸਨ। ਇਸਦਾ ਵਰਾਂਡਾ ਦਰਵਾਜ਼ੇ ਦੇ ਅੰਦਰਲੇ ਸਿਰੇ ਤੇ ਸੀ। 23 ਵਿਹੜੇ ਦੇ ਪਾਰ ਉਤਰੀ ਫ਼ਾਟਕ ਵੱਲੋਂ ਅੰਦਰਲੇ ਵਿਹੜੇ ਦਾ ਦਰਵਾਜ਼ਾ ਸੀ। ਇਹ ਪੂਰਬ ਵਾਲੇ ਫ਼ਾਟਕ ਵਰਗਾ ਸੀ। ਆਦਮੀ ਨੇ ਅੰਦਰਲੀ ਕੰਧ ਵਾਲੇ ਫ਼ਾਟਕ ਤੋਂ ਬਾਹਰਲੀ ਕੰਧ ਵਾਲੇ ਫ਼ਾਟਕ ਤਾਈ ਨਾਪ ਲਿਆ। ਇਹ ਫ਼ਾਟਕ ਤੋਂ ਫ਼ਾਟਕ ਤੱਕ 100 ਹੱਥ ਸੀ।

24 ਫ਼ੇਰ ਆਦਮੀ ਮੈਨੂੰ ਦੱਖਣੀ ਕੰਧ ਵੱਲ ਲੈ ਗਿਆ। ਮੈਂ ਦੱਖਣੀ ਕੰਧ ਵਿੱਚ ਇੱਕ ਫ਼ਾਟਕ ਦੇਖਿਆ। ਆਦਮੀ ਨੇ ਇਸ ਦੀਆਂ ਪਾਸੇ ਦੀਆਂ ਕੰਧਾਂ ਅਤੇ ਵਰਾਂਡੇ ਨੂੰ ਨਾਪਿਆ। ਉਨ੍ਹਾਂ ਦੀ ਮਿਣਤੀ ਹੋਰਨਾਂ ਫਾਟਕਾਂ ਦੇ ਬਰਾਬਰ ਦੀ ਸੀ। 25 ਦਰਵਾਜ਼ੇ ਦੇ ਰਸਤੇ ਅਤੇ ਵਰਾਂਡੇ ਦੇ ਸਾਰੀ ਪਾਸੀਁ ਹੋਰਨਾਂ ਫਾਟਕਾਂ ਵਾਂਗ ਖਿੜਕੀਆਂ ਸਨ। ਦਰਵਾਜ਼ੇ ਦਾ ਰਸਤਾ 50 ਹੱਥ ਲੰਮਾ ਅਤੇ 25 ਹੱਥ ਚੌੜਾ ਸੀ। 26 ਇਸ ਫਾਟਕ ਤਾਈਂ ਜਾਣ ਵਾਲੀਆਂ ਸੱਤ ਪੌੜੀਆਂ ਸਨ। ਇਸਦਾ ਵਰਾਂਡਾ ਦਰਵਾਜ਼ੇ ਦੇ ਰਸਤੇ ਦੇ ਅੰਦਰਲੇ ਸਿਰੇ ਤੇ ਸੀ। ਇਸ ਦੀਆਂ ਕੰਧਾਂ ਉੱਤੇ ਪਾਮ ਦੇ ਰੁੱਖ ਉਕਰੇ ਹੋਏ ਸਨ ਜਿਹੜੀਆਂ ਕਿ ਦਰਵਾਜ਼ੇ ਦੇ ਰਸਤੇ ਦੇ ਦੋਹੀਁ ਪਾਸੀਁ ਸਨ। 27 ਅੰਦਰਲੇ ਵਿਹੜੇ ਦੇ ਦੱਖਣੀ ਸਿਰੇ ਤੇ ਇੱਕ ਫਾਟਕ ਸੀ। ਆਦਮੀ ਨੇ ਅੰਦਰਲੀ ਕੰਧ ਦੇ ਫਾਟਕ ਤੋਂ ਬਾਹਰਲੀ ਕੰਧ ਦੇ ਫਾਟਕ ਤੀਕ ਨਾਪ ਲਿਆ। ਇਹ ਫਾਟਕ ਤੋਂ ਫਾਟਕ ਤੀਕ 100 ਹੱਥ ਸੀ।

ਅੰਦਰਲਾ ਵਿਹੜਾ

28 ਫ਼ੇਰ ਉਹ ਆਦਮੀ ਮੈਨੂੰ ਦੱਖਣੀ ਦਰਵਾਜ਼ੇ ਰਾਹੀਂ ਅੰਦਰਲੇ ਵਿਹੜੇ ਤੀਕ ਲੈ ਗਿਆ। ਉਸ ਨੇ ਇਸ ਦਰਵਾਜ਼ੇ ਦਾ ਨਾਪ ਲਿਆ। ਦਰਵਾਜ਼ੇ ਦਾ ਰਸਤਾ ਵੀ ਅੰਦਰਲੇ ਵਿਹੜੇ ਦੇ ਹੋਰਨਾਂ ਫਾਟਕਾਂ ਦੇ ਨਾਪ ਜਿੰਨਾ ਹੀ ਸੀ। 29 ਇਸਦੇ ਦਰਵਾਜ਼ਿਆਂ, ਪਾਸੇ ਦੀਆਂ ਕੰਧਾਂ ਅਤੇ ਵਰਾਂਡਾ ਬਾਕੀ ਦੇ ਫਾਟਕਾਂ ਜਿੰਨਾ ਹੀ ਸੀ। ਦਰਵਾਜ਼ੇ ਦੇ ਰਸਤੇ ਅਤੇ ਇਸਦੇ ਵਰਾਂਡੇ ਦੇ ਸਾਰੀਁ ਪਾਸੀਁ ਖਿੜਕੀਆਂ ਸਨ। ਦਰਵਾਜ਼ੇ ਦਾ ਰਸਤਾ 50 ਹੱਥ ਲੰਮਾ ਅਤੇ 25 ਹੱਥ ਚੌੜਾ ਸੀ। 30 ਵਰਾਂਡਾ 25 ਹੱਥ ਚੌੜਾ ਅਤੇ 5 ਹੱਥ ਲੰਮਾ ਸੀ। 31 ਇਸਦਾ ਵਰਾਂਡਾ ਬਾਹਰਲੇ ਵਿਹੜੇ ਦੇ ਨਾਲ ਲਗਦੇ ਦਰਵਾਜ਼ੇ ਦੇ ਰਸਤੇ ਦੇ ਅਖੀਰ ਤੇ ਸੀ। ਪਾਮ ਦੇ ਰੁੱਖਾਂ ਦੀ ਸ਼ਿਲਪਕਾਰੀ ਫਾਟਕਾਂ ਵੱਲ ਜਾਂਦੇ ਰਸਤੇ ਦੇ ਦੋਹੀਁ ਪਾਸੀਁ ਕੰਧਾਂ ਉੱਤੇ ਕੀਤੀ ਹੋਈ ਸੀ। ਫਾਟਕ ਵੱਲ ਜਾਂਦੀਆਂ ਅੱਠ ਪੌੜੀਆਂ ਸਨ।

32 ਫ਼ੇਰ ਮੈਨੂੰ ਉਹ ਆਦਮੀ ਪੂਰਬ ਦੀ ਵੱਖੀ ਦੇ ਅੰਦਰਲੇ ਵਿਹੜੇ ਵਿੱਚ ਲੈ ਗਿਆ। ਉਸ ਨੇ ਫਾਟਕ ਦਾ ਨਾਪ ਲਿਆ। ਇਹ ਨਾਪ ਵੀ ਹੋਰਨਾਂ ਦਰਵਾਜ਼ਿਆਂ ਜਿੰਨਾ ਹੀ ਸੀ। 33 ਇਸਦੇ ਕਮਰੇ, ਪਾਸਿਆਂ ਦੀਆਂ ਕੰਧਾਂ ਅਤੇ ਵਰਾਂਡਾ ਵੀ ਬਾਕੀ ਦੇ ਦਰਵਾਜ਼ਿਆਂ ਦੇ ਨਾਪ ਦੇ ਸਨ। ਦਰਵਾਜ਼ੇ ਦੇ ਰਸਤੇ ਅਤੇ ਉਸ ਦੇ ਵਰਾਂਡੇ ਦੇ ਸਾਰੀ ਪਾਸੀਁ ਖਿੜਕੀਆਂ ਸਨ। ਦਰਵਾਜ਼ੇ ਵੱਲ ਦਾ ਰਸਤਾ 50 ਹੱਥ ਲੰਮਾ ਅਤੇ 25 ਹੱਬ ਚੌੜਾ ਸੀ। 34 ਅਤੇ ਇਸਦੀ ਡਿਉੜੀ ਬਾਹਰਲੇ ਵਿਹੜੇ ਦੇ ਨਾਲ ਲਗਦੇ ਦਰਵਾਜ਼ੇ ਦੇ ਰਸਤੇ ਦੇ ਅਖੀਰ ਉੱਤੇ ਸੀ। ਫਾਟਕ ਦੇ ਰਸਤੇ ਦੇ ਹਰ ਪਾਸੇ ਦੀਆਂ ਦੀਵਾਂਰਾਂ ਉੱਤੇ ਪਾਮ ਦੇ ਰੁੱਖ ਉਕਰੇ ਹੋਏ ਸਨ। ਫਾਟਕ ਵੱਲ ਜਾਂਦੀਆਂ ਅੱਠ ਪੌੜੀਆਂ ਸਨ।

35 ਫ਼ੇਰ ਉਹ ਆਦਮੀ ਮੈਨੂੰ ਉੱਤਰੀ ਦਰਵਾਜ਼ੇ ਵੱਲ ਲੈ ਗਿਆ। ਉਸ ਨੇ ਇਸਦਾ ਨਾਪ ਲਿਆ। ਇਸਦਾ ਨਾਪ ਵੀ ਹੋਰਨਾਂ ਦਰਵਾਜ਼ਿਆਂ ਦੇ ਨਾਪ ਜਿੰਨਾ ਹੀ ਸੀ। 36 ਇਸ ਦੇ ਕਮਰੇ, ਆਸੇ-ਪਾਸੇ ਦੀਆਂ ਕੰਧਾਂ ਅਤੇ ਵਰਾਂਡਾ ਵੀ ਉਸੇ ਨਾਪ ਦਾ ਸੀ। ਦਰਵਾਜ਼ੇ ਦੇ ਰਸਤੇ ਅਤੇ ਇਸਦੇ ਵਰਾਂਡੇ ਦੇ ਸਾਰੇ ਪਾਸੀਁ ਖਿੜਕੀਆਂ ਸਨ। ਦਰਵਾਜ਼ੇ ਦਾ ਰਸਤਾ 50 ਹੱਬ ਲੰਮਾ ਅਤੇ 25 ਹੱਬ ਚੌੜਾ ਸੀ। 37 ਇਸਦਾ ਵਰਾਂਡਾ ਬਾਹਰਲੇ ਵਿਹੜੇ ਦੇ ਨਾਲ ਲਗਦੇ ਦਰਵਾਜ਼ੇ ਦੇ ਰਸਤੇ ਦੇ ਅਖੀਰ ਤੇ ਸੀ। ਦਰਵਾਜ਼ੇ ਵਾਲੇ ਰਸਤੇ ਦੇ ਹਰ ਪਾਸੇ ਕੰਧਾਂ ਉੱਤੇ ਪਾਮ ਦੇ ਰੁੱਖ ਉਕਰੇ ਹੋਏ ਸਨ। ਫਾਟਕ ਵੱਲ ਜਾਂਦੀਆਂ ਅੱਠ ਪੌੜੀਆਂ ਸਨ।

ਬਲੀਆਂ ਦੀ ਤਿਆਰੀ ਲਈ ਕਮਰੇ

38 ਉਬੇ ਇੱਕ ਕਮਰਾ ਸੀ ਜਿਸਦਾ ਦਰਵਾਜ਼ਾ ਇਸ ਫਾਟਕ ਦੇ ਵਰਾਂਡੇ ਵੱਲ ਖੁਲ੍ਹਦਾ ਸੀ। ਇਹ ਓਹੀ ਥਾਂ ਸੀ ਜਿੱਥੇ ਜਾਜਕ ਹੋਮ ਦੀਆਂ ਭੇਟਾਂ ਲਈ ਜਾਨਵਰਾਂ ਨੂੰ ਧੋਁਦੇ ਹਨ। 39 ਇਸ ਵਰਾਂਡੇ ਦੇ ਫਾਟਕ ਦੇ ਹਰ ਪਾਸੀ ਦੋ ਮੇਜ਼ ਲੱਗੇ ਹੋਏ ਸਨ। ਹੋਮ ਦੀਆਂ ਭੇਟਾਂ, ਪਾਪ ਦੀਆਂ ਭੇਟਾਂ ਅਤੇ ਦੋਸ਼ ਦੀਆਂ ਭੇਟਾਂ ਵਜੋਂ ਚੜ੍ਹਾਏ ਜਾਣ ਵਾਲੇ ਜਾਨਵਰ ਇਸੇ ਮੇਜ਼ ਉੱਤੇ ਮਾਰੇ ਜਾਂਦੇ ਸਨ। 40 ਇਸ ਵਰਾਂਡੇ ਦੀ ਬਾਹਰਲੀ ਕੰਧ ਦੇ ਦਰਵਾਜ਼ੇ ਦੇ ਹਰ ਪਾਸੇ ਵੀ, ਦੋ ਮੇਜ਼ ਲੱਗੇ ਹੋਏ ਸਨ। 41 ਇਸ ਤਰ੍ਹਾਂ ਅੰਦਰਲੀ ਕੰਧ ਨਾਲ ਚਾਰ ਮੇਜ਼ ਲੱਗੇ ਹੋਏ ਸਨ ਅਤੇ ਬਾਹਰਲੀ ਕੰਧ ਨਾਲ ਚਾਰ ਮੇਜ਼ ਲੱਗੇ ਹੋਏ ਸਨ-ਅੱਠ ਮੇਜ਼, ਜਿਨ੍ਹਾਂ ਦੀ ਵਰਤੋਂ ਜਾਜਕ ਜਾਨਵਰਾਂ ਦੀ ਬਲੀ ਚੜ੍ਹਾਉਣ ਵੇਲੇ ਕਰਦੇ ਸਨ। 42 ਹੋਮ ਦੀ ਭੇਟ ਚੜ੍ਹਾਉਣ ਲਈ ਵੀ ਉਬੇ ਪੱਥਰ ਦੇ ਬਣੇ ਹੋਏ ਚਾਰ ਮੇਜ਼ ਸਨ। ਇਹ ਮੇਜ਼ 1-1/2 ਹੱਬ ਲੰਮੇ 1-1/2 ਹੱਬ ਚੌੜੇ ਅਤੇ। 1-1/2 ਹੱਥ ਉੱਚੇ ਸਨ। ਇਨ੍ਹਾਂ ਮੇਜ਼ਾਂ ਉੱਤੇ ਜਾਜਕ ਆਪਣੇ ਉਹ ਔਜ਼ਾਰ ਰੱਖਦੇ ਸਨ ਜਿਨ੍ਹਾਂ ਦੀ ਵਰਤੋਂ ਉਹ ਹੋਮ ਦੀਆਂ ਭੇਟਾਂ ਅਤੇ ਹੋਰਨਾਂ ਬਲੀਆਂ ਲਈਁ ਜਾਨਵਰਾਂ ਨੂੰ ਮਾਰਨ ਲਈ ਕਰਦੇ ਸਨ। 43 ਇਸ ਥਾਂ ਦੀਆਂ ਸਾਰੀਆਂ ਕੰਧਾਂ ਉੱਤੇ, ਤਿੰਨ ਇੰਚ ਲੰਮੀਆਂ ਮਾਸ ਲਟਕਾਉਣ ਵਾਲੀਆਂ ਹੁੱਕਾਂ ਸਨ। ਭੇਟਾਂ ਦਾ ਮਾਸ ਮੇਜ਼ਾਂ ਉੱਤੇ ਰੱਖ ਦਿੱਤਾ ਜਾਂਦਾ ਸੀ।

ਜਾਜਕਾਂ ਦੇ ਕਮਰੇ

44 ਅੰਦਰਲੇ ਵਿਹੜੇ ਵਿੱਚ ਦੋ ਕਮਰੇ ਸਨ। ਇੱਕ ਉੱਤਰ ਵਾਲੇ ਦਰਵਾਜ਼ੇ ਕੋਲ ਸੀ ਜਿਸਦਾ ਮੂੰਹ ਦੱਖਣ ਵੱਲ ਸੀ। ਦੂਸਰਾ ਕਮਰਾ ਦੱਖਣੀ ਦਰਵਾਜ਼ੇ ਕੋਲ ਸੀ ਜਿਸਦਾ ਮੂੰਹ ਉੱਤਰ ਵੱਲ ਸੀ। 45 ਆਦਮੀ ਨੇ ਮੈਨੂੰ ਆਖਿਆ, “ਉਹ ਕਮਰਾ ਜਿਸਦਾ ਮੂੰਹ ਦੱਖਣ ਵੱਲ ਹੈ, ਉਨ੍ਹਾਂ ਜਾਜਕਾਂ ਲਈ ਹੈ ਜਿਹੜੇ ਮੰਦਰ ਦੇ ਖੇਤਰ ਵਿੱਚ ਸੇਵਾ ਕਰਨ ਦਾ ਫ਼ਰਜ਼ ਨਿਭਾ ਰਹੇ ਹਨ। 46 ਪਰ ਉਹ ਕਮਰਾ ਜਿਸਦਾ ਮੂੰਹ ਉੱਤਰ ਵੱਲ ਹੈ, ਉਨ੍ਹਾਂ ਜਾਜਕਾਂ ਲਈ ਹੈ ਜੋ ਜਗਵੇਦੀ ਉੱਤੇ ਸੇਵਾ ਕਰਨ ਦਾ ਫ਼ਰਜ਼ ਨਿਭਾ ਰਹੇ ਹਨ। ਜਾਜਕ ਲੇਵੀ ਦੇ ਪਰਿਵਾਰ ਸਮੂਹ ਵਿੱਚੋਂ ਹਨ। ਪਰ ਜਾਜਕਾਂ ਦਾ ਇਹ ਦੂਸਰਾ ਸਮੂਹ ਸਦੋਕ ਦੇ ਉਤਰਾਧਿਕਾਰੀਆਂ ਵਿੱਚੋਂ ਹੈ। ਸਿਰਫ਼ ਉਹੀ ਅਜਿਹੇ ਲੋਕ ਹਨ ਜਿਹੜੇ ਯਹੋਵਾਹ ਦੀ ਸੇਵਾ ਕਰਨ ਲਈ ਜਗਵੇਦੀ ਬਲੀਆਂ ਚੜ੍ਹਾ ਸੱਕਦੇ ਹਨ।”

47 ਆਦਮੀ ਨੇ ਅੰਦਰਲੇ ਵਿਹੜੇ ਦਾ ਨਾਪ ਲਿਆ। ਵਿਹੜਾ ਪੂਰਨ ਚੌਕੋਰ ਸੀ। ਇਹ 100 ਹੱਬ ਲੰਮਾ ਅਤੇ 100 ਹੱਬ ਚੌੜਾ ਸੀ। ਜਗਵੇਦੀ ਮੰਦਰ ਦੇ ਸਾਹਮਣੇ ਸੀ।

ਮੰਦਰ ਦਾ ਵਰਾਂਡਾ

48 ਫ਼ੇਰ ਆਦਮੀ ਮੈਨੂੰ ਮੰਦਰ ਦੇ ਵਰਾਂਡਾ ਵਿੱਚ ਲੈ ਗਿਆ ਅਤੇ ਵਰਾਂਡਾ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਨੂੰ ਨਾਪਿਆ। ਹਰ ਕੰਧ 5 ਹੱਬ ਮੋਟੀ ਅਤੇ 3 ਹੱਬ ਚੌੜੀ ਸੀ। ਅਤੇ ਉਨ੍ਹਾਂ ਦੇ (ਵਿੱਚਕਾਰਲੀ) ਖੁਲ੍ਹੀ ਥਾਂ 14 ਹੱਬ ਸੀ। 49 ਵਰਾਂਡਾ 20 ਹੱਬ ਚੌੜਾ ਅਤੇ 12 ਹੱਬ ਲੰਮਾ ਸੀ। ਵਰਾਂਡਾ ਤੱਕ ਦਸ ਪੌੜੀਆਂ ਜਾਂਦੀਆਂ ਸਨ। ਵਰਾਂਡਾ ਦੇ ਹਰ ਪਾਸੇ ਦੀਆਂ ਕੰਧਾਂ ਦੇ ਦੋ ਬਮਲੇ ਸਨ-ਹਰ ਕੰਧ ਲਈ ਇੱਕ।

ਮੰਦਰ ਦਾ ਪਵਿੱਤਰ ਸਥਾਨ

41 ਫ਼ੇਰ ਆਦਮੀ ਮੈਨੂੰ ਪਵਿੱਤਰ ਸਥਾਨ ਅੰਦਰ ਲੈ ਗਿਆ। ਉਸ ਨੇ ਕਮਰੇ ਦੇ ਹਰ ਪਾਸੇ ਦੀਆਂ ਕੰਧਾਂ ਨੂੰ ਨਾਪਿਆ। ਪਾਸਿਆਂ ਦੀਆਂ ਉਹ ਕੰਧਾਂ ਹਰ ਪਾਸਿਓ 6 ਹੱਥ ਮੋਟੀਆਂ ਸਨ। ਦਰਵਾਜ਼ਾ 10 ਹੱਥ ਚੌੜਾ ਸੀ। ਦਰਵਾਜ਼ੇ ਵਾਲੇ ਰਸਤੇ ਦੇ ਪਾਸੇ ਹਰ ਪਾਸਿਓ 5 ਹੱਥ ਸਨ। ਆਦਮੀ ਨੇ ਉਸ ਕਮਰੇ ਨੂੰ ਨਾਪਿਆ। ਇਹ 40 ਹੱਥ ਲੰਮਾ ਅਤੇ 20 ਹੱਥ ਚੌੜਾ ਸੀ।

ਮੰਦਰ ਦਾ ਅੱਤ ਪਵਿੱਤਰ ਸਥਾਨ

ਫ਼ੇਰ ਆਦਮੀ ਅੰਤਲੇ ਕਮਰੇ ਅੰਦਰ ਗਿਆ। ਉਸ ਨੇ ਦਰਵਾਜ਼ੇ ਦੇ ਰਸਤੇ ਦੀਆਂ ਹਰ ਪਾਸੇ ਦੀਆਂ ਕੰਧਾਂ ਨੂੰ ਨਾਪਿਆ। ਹਰ ਵੱਖੀ ਦੀ ਕੰਧ 2 ਹੱਥ ਮੋਟੀ ਅਤੇ 7 ਹੱਥ ਚੌੜੀ ਸੀ। ਦਰਵਾਜ਼ੇ ਦਾ ਰਸਤਾ 6 ਹੱਬ ਚੌੜਾ ਸੀ। ਫ਼ੇਰ ਆਦਮੀ ਨੇ ਕਮਰੇ ਦੀ ਲੰਬਾਈ ਨਾਪੀ। ਇਹ 20 ਹੱਥ ਲੰਮੀ ਅਤੇ 20 ਹੱਬ ਚੌੜੀ ਸੀ। ਆਦਮੀ ਨੇ ਮੈਨੂੰ ਆਖਿਆ, “ਇਹ ਅੱਤ ਪਵਿੱਤਰ ਸਥਾਨ ਹੈ।”

ਮੰਦਰ ਦੇ ਆਲੇ-ਦੁਆਲੇ ਦੇ ਹੋਰ ਕਮਰੇ

ਫ਼ੇਰ ਆਦਮੀ ਨੇ ਮੰਦਰ ਦੀ ਕੰਧ ਨੂੰ ਨਾਪਿਆ। ਇਹ 6 ਹੱਥ ਮੋਟੀ ਸੀ। ਮੰਦਰ ਦੇ ਆਲੇ-ਦੁਆਲੇ ਵੱਖੀ ਦੇ ਕਮਰੇ ਸਨ। ਇਹ 4 ਹੱਥ ਚੌੜੇ ਸਨ। ਪਾਸਿਆਂ ਦੇ ਕਮਰੇ ਇੱਕ ਦੇ ਉੱਪਰ ਇੱਕ, ਤਿੰਨ ਵੱਖੋ-ਵੱਖ ਮਂਜ਼ਿਲਾਂ ਉੱਤੇ ਸਨ। ਹਰ ਮੰਜ਼ਿਲ ਉੱਤੇ 30 ਕਮਰੇ ਸਨ। ਮੰਦਰ ਦੀ ਕੰਧ ਛਜਿਆਂ ਨਾਲ ਬਣਾਈ ਗਈ ਸੀ। ਪਾਸਿਆਂ ਦੇ ਕਮਰੇ ਇਨ੍ਹਾਂ ਛਜਿਆਂ ਉੱਤੇ ਟਿਕੇ ਹੋਏ ਸਨ ਪਰ ਮੰਦਰ ਦੀ ਕੰਧ ਨਾਲ ਜੁੜੇ ਹੋਏ ਨਹੀਂ ਸਨ। ਵੱਖੀ ਦੇ ਕਮਰਿਆਂ ਦੀ ਹਰ ਮੰਜ਼ਿਲ ਜਿਹੜੀ ਮੰਦਰ ਦੇ ਆਲੇ-ਦੁਆਲੇ ਸੀ, ਹੇਠਲੀ ਮੰਜ਼ਿਲ ਨਾਲੋਂ ਚੌੜੀ ਸੀ। ਮੰਦਰ ਦੁਆਲੇ ਦੇ ਕਮਰਿਆਂ ਦੀਆਂ ਕੰਧਾਂ ਜਿਵੇਂ ਜਿਵੇਂ ਉੱਚੀਆਂ ਜਾਂਦੀਆਂ ਸਨ ਤੰਗ ਹੁੰਦੀਆਂ ਜਾਂਦੀਆਂ ਸਨ। ਇਸ ਲਈ ਉਪਰਲੀਆਂ ਮੰਜ਼ਲਾਂ ਦੇ ਕਮਰੇ ਚੌਰੇੜੇ ਸਨ। ਹੇਠਲੀ ਮੰਜ਼ਿਲ ਤੋਂ ਸਭ ਤੋਂ ਉੱਚੀ ਮੰਜ਼ਿਲ ਤੱਕ ਵਿੱਚਕਾਰਲੀ ਮੰਜ਼ਿਲ ਤੋਂ ਹੋਕੇ ਪੌੜੀਆਂ ਜਾਂਦੀਆਂ ਸਨ।

ਮੈਂ ਇਹ ਵੀ ਦੇਖਿਆ ਕਿ ਮੰਦਰ ਦਾ ਆਧਾਰ ਇਸਦੇ ਸਾਰਿਆਂ ਪਾਸਿਆਂ ਤੋਂ ਉੱਚਾ ਉੱਠਿਆ ਹੋਇਆ ਸੀ। ਇਹ ਪਾਸਿਆਂ ਦੇ ਕਮਰਿਆਂ ਦੀ ਬੁਨਿਆਦ ਸੀ ਅਤੇ ਇਹ ਬਿਲਕੁਲ ਛੇ ਹੱਥ ਉੱਚਾ ਸੀ। ਪਾਸਿਆਂ ਦੇ ਕਮਰਿਆਂ ਦੀ ਬਾਹਰਲੀ ਕੰਧ 5 ਹੱਥ ਮੋਟੀ ਸੀ। ਮੰਦਰ ਦੀ ਪਾਸਿਆਂ ਦੇ ਕਮਰਿਆਂ 10 ਅਤੇ ਜਾਜਕਾਂ ਦੇ ਕਮਰਿਆਂ ਵਿੱਚਕਾਰ ਇੱਕ ਖੁਲ੍ਹੀ ਜਗ੍ਹਾ ਸੀ। ਇਹ 20 ਹੱਥ ਚੌੜੀ ਸੀ ਅਤੇ ਮੰਦਰ ਦੇ ਆਲੇ-ਦੁਆਲੇ ਹਰ ਪਾਸੇ ਸੀ। 11 ਪਾਸਿਆਂ ਦੇ ਕਮਰਿਆਂ ਦੇ ਦਰਵਾਜ਼ੇ ਉੱਚੇ ਹੋਏ ਆਧਾਰ ਵੱਲ ਖੁਲ੍ਹਦੇ ਸਨ। ਇੱਕ ਪ੍ਰਵੇਸ਼ ਦੁਆਰ ਉੱਤਰ ਵਾਲੇ ਪਾਸੇ ਸੀ ਅਤੇ ਇੱਕ ਪ੍ਰਵੇਸ਼ ਦੁਆਰ ਦੱਖਣ ਵਾਲੇ ਪਾਸੇ। ਉੱਠਿਆ ਹੋਇਆ ਆਧਾਰ ਸਾਰੇ ਪਾਸਿਓ 5 ਹੱਬ ਚੌੜਾ ਸੀ।

12 ਸੀਮਾ ਬੱਧ ਖੇਤਰ ਦੇ ਪੱਛਮ ਵਾਲੇ ਪਾਸੇ ਤੇ ਇੱਕ ਇਮਾਰਤ ਸੀ। ਇਹ ਇਮਾਰਤ 70 ਹੱਥ ਚੌੜੀ ਅਤੇ 90 ਹੱਥ ਲੰਮੀ ਸੀ। ਇਮਾਰਤ ਦੀ ਕੰਧ ਹਰ ਪਾਸਿਓ 5 ਹੱਥ ਮੋਟੀ ਸੀ। 13 ਫ਼ੇਰ ਆਦਮੀ ਨੇ ਮੰਦਰ ਨੂੰ ਨਾਪਿਆ। ਮੰਦਰ 100 ਹੱਥ ਲੰਮਾ ਸੀ। ਇਮਾਰਤ ਅਤੇ ਇਸ ਦੀਆਂ ਕੰਧਾਂ ਸਣੇ ਸੀਮਾਬੱਧ ਖੇਤਰ 100 ਹੱਥ ਲੰਮਾ ਸੀ। 14 ਪੂਰਬ ਵਾਲੇ ਪਾਸੇ ਦਾ ਸੀਮਾ ਬੱਧ ਖੇਤਰ, ਜਿਹੜਾ ਮੰਦਰ ਦੇ ਸਾਹਮਣੇ ਸੀ, ਉਹ ਵੀ 100 ਹੱਥ ਲੰਮਾ ਸੀ।

15 ਆਦਮੀ ਨੇ ਮੰਦਰ ਦੇ ਪਿੱਛਵਾੜੇ ਦੇ ਸੀਮਾਬੱਧ ਖੇਤਰ ਵਿੱਚਲੀ ਇਮਾਰਤ ਦੀ ਲੰਬਾਈ ਨਾਪੀ। ਇਹ ਇੱਕ ਕੰਧ ਤੋਂ ਲੈ ਕੇ ਦੂਸਰੀ ਕੰਧ ਤੀਕ 100 ਹੱਥ ਸੀ।

ਅੱਤ ਪਵਿੱਤਰ ਸਥਾਨ, ਪਵਿੱਤਰ ਸਥਾਨ ਅਤੇ ਵਰਾਂਡਾ ਜਿਸਦਾ ਮੂੰਹ ਅੰਦਰਲੇ ਵਿਹੜੇ ਵੱਲ ਸੀ, 16 ਉਸ ਦੀਆਂ ਸਾਰੀਆਂ ਕੰਧਾਂ ਉੱਤੇ ਲੱਕੜੀ ਦੇ ਫ਼ੱਟੇ ਲੱਗੇ ਹੋਏ ਸਨ। ਸਾਰੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਦੇ ਆਲੇ-ਦੁਆਲੇ ਲੱਕੜੀ ਦੀ ਝਾਲਰ ਲਗੀ ਹੋਈ ਸੀ। ਮੰਦਰ ਵਿੱਚ, ਦਰਵਾਜ਼ੇ ਵਾਲੇ ਰਸਤੇ ਕੋਲ ਫ਼ਰਸ਼ ਤੋਂ ਉੱਪਰ ਖਿੜਕੀਆਂ ਤੀਕ ਲੱਕੜੀ ਦੇ ਫ਼ੱਟੇ ਲੱਗੇ ਸਨ ਜਿਹੜੇ ਦਰਵਾਜ਼ੇ ਉੱਪਰਲੀ 17 ਕਂਧ ਦੇ ਇੱਕ ਹਿੱਸੇ ਤੱਕ ਜਾਂਦੇ ਸਨ।

ਮੰਦਰ ਦੇ ਅੰਦਰਲੇ ਕਮਰੇ ਅਤੇ ਬਾਹਰਲੇ ਕਮਰੇ ਦੀਆਂ ਕੰਧਾਂ ਉੱਤੇ 18 ਕਰੂਬੀ ਦੇ ਫ਼ਰਿਸ਼ਤਿਆਂ ਅਤੇ ਖਜ਼ੂਰ ਦੇ ਰੁੱਖਾਂ ਦੀ ਨਕਾਸ਼ੀ ਕੀਤੀ ਗਈ ਸੀ। ਕਰੂਬੀ ਦੇ ਫਰਿਸ਼ਤਿਆਂ ਦੇ ਵਿੱਚਕਾਰ ਖਜ਼ੂਰ ਦਾ ਰੁੱਖ ਸੀ। ਹਰ ਕਰੂਬੀ ਦੇ ਫ਼ਰਿਸ਼ਤੇ ਦੇ ਦੋ ਚਿਹਰੇ ਸਨ। 19 ਇੱਕ ਚਿਹਰਾ ਆਦਮੀ ਦਾ ਚਿਹਰਾ ਸੀ ਜਿਹੜਾ ਇੱਕ ਪਾਸੇ ਦੇ ਖਜ਼ੂਰ ਦੇ ਰੁੱਖ ਵੱਲ ਝਾਕਦਾ ਸੀ। ਦੂਸਰਾ ਚਿਹਰਾ ਸ਼ੇਰ ਦਾ ਚਿਹਰਾ ਸੀ ਜਿਹੜਾ ਦੂਸਰੇ ਪਾਸੇ ਦੇ ਖਜ਼ੂਰ ਦੇ ਰੁੱਖ ਵੱਲ ਝਾਕਦਾ ਸੀ। ਉਹ ਮੰਦਰ ਦੇ ਹਰ ਪਾਸੇ ਉਕਰੇ ਹੋਏ ਸਨ। 20 ਫ਼ਰਸ਼ ਤੋਂ ਲੈ ਕੇ ਦਰਵਾਜ਼ੇ ਦੇ ਉਤਲੇ ਹਿੱਸੇ ਤੀਕ, ਪਵਿੱਤਰ ਸਥਾਨ ਦੀਆਂ ਸਾਰੀਆਂ ਕੰਧਾਂ ਉੱਤੇ ਕਰੂਬੀ ਫ਼ਰਿਸ਼ਤੇ ਅਤੇ ਖਜ਼ੂਰ ਦੇ ਰੁੱਖ ਉਕਰੇ ਹੋਏ ਸਨ।

21 ਪਵਿੱਤਰ ਸਥਾਨ ਦੇ ਹਰ ਪਾਸੇ ਦੀਆਂ ਕੰਧਾਂ ਚੌਕੋਰ ਸਨ। ਅੱਤ ਪਵਿੱਤਰ ਸਥਾਨ ਦੇ ਸਾਹਮਣੇ ਕੋਈ ਚੀਜ਼ ਸੀ ਜਿਹੜੀ 22 ਲੱਕੜੀ ਦੀ ਬਣੀ ਜਗਵੇਦੀ ਵਰਗੀ ਨਜ਼ਰ ਆਉਂਦੀ ਸੀ। ਇਹ 3 ਹੱਥ ਉੱਚੀ ਅਤੇ 2 ਹੱਥ ਲੰਮੀ ਸੀ। ਇਸਦੇ ਕੋਨੇ ਇਸਦਾ ਆਧਾਰ ਅਤੇ ਇਸਦੇ ਪਾਸੇ ਲਕੜੀ ਦੇ ਸਨ। ਆਦਮੀ ਨੇ ਮੈਨੂੰ ਆਖਿਆ, “ਇਹੀ ਉਹ ਮੇਜ਼ ਹੈ ਜਿਹੜਾ ਯਹੋਵਾਹ ਦੇ ਸਾਹਮਣੇ ਹੈ।”

23 ਪਵਿੱਤਰ ਸਥਾਨ ਅਤੇ ਅੱਤ ਪਵਿੱਤਰ ਸਥਾਨ, ਦੋਹਾਂ ਦਾ ਇੱਕ ਦੂਸਰਾ ਦਰਵਾਜ਼ਾ ਸੀ 24 ਹਰ ਦਰਵਾਜ਼ਾ ਦੋ ਛੋਟੇ ਦਰਵਾਜ਼ਿਆਂ ਦਾ ਬਣਿਆ ਹੋਇਆ ਸੀ। ਹਰ ਦਰਵਾਜ਼ਾ ਅਸਲ ਵਿੱਚ ਦੋ ਝੂਲਦੇ ਦਰਵਾਜ਼ੇ ਸਨ। 25 ਅਤੇ ਪਵਿੱਤਰ ਸਥਾਨ ਦੇ ਦਰਵਾਜ਼ਿਆਂ ਉੱਤੇ ਵੀ ਕਰੂਬੀ ਫ਼ਰਿਸ਼ਤੇ ਅਤੇ ਖਜ਼ੂਰ ਦੇ ਰੁੱਖ ਉਕਰੇ ਹੋਏ ਸਨ। ਉਹ ਉਨ੍ਹਾਂ ਵਰਗੇ ਹੀ ਸਨ ਜਿਹੜੇ ਕੰਧਾਂ ਉੱਤੇ ਉਕਰੇ ਹੋਏ ਸਨ। ਵਰਾਂਡਾ ਦੇ ਸਾਹਮਣੇ ਵਾਲੇ ਪਾਸੇ ਉੱਪਰ ਲੱਕੜੀ ਦੀ ਛੱਤ ਸੀ। 26 ਵਰਾਂਡਾ ਦੀਆਂ ਦੋਹਾਂ ਪਾਸਿਆਂ ਦੀਆਂ ਕੰਧਾਂ, ਵਰਾਂਡਾ ਉਤਲੀ ਛੱਤ ਉੱਤੇ, ਅਤੇ ਮੰਦਰ ਦੇ ਦੁਆਲੇ ਦੇ ਕਮਰਿਆਂ ਉੱਤੇ ਫ਼ਰੇਮ ਵਾਲੀਆਂ ਖਿੜਕੀਆਂ ਅਤੇ ਖਜ਼ੂਰ ਦੇ ਰੁੱਖ ਸਨ।

Punjabi Bible: Easy-to-Read Version (ERV-PA)

2010 by World Bible Translation Center