Historical
ਮਾਰਦਕਈ ਦੀ ਅਸਤਰ ਅੱਗੇ ਫਰਿਆਦ
4 ਮਾਰਦਕਈ ਨੇ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਸੁਣਿਆ, ਅਤੇ ਜਦੋਂ ਉਸ ਨੂੰ ਪਾਤਸ਼ਾਹ ਦੇ ਯਹੂਦੀਆਂ ਵਿਰੁੱਧ ਹੁਕਮ ਬਾਰੇ ਪਤਾ ਲੱਗਾ ਤਾਂ ਮਾਰਦਕਈ ਨੇ ਆਪਣੇ ਵਸਤਰ ਪਾੜ ਲਈ। ਉਸ ਨੇ ਉਦਾਸੀ ਦੇ ਵਸਤਰ ਧਾਰਨ ਕਰਕੇ ਸਿਰ ਤੇ ਸੁਆਹ ਪਾ ਲਈ। ਫ਼ਿਰ ਉਹ ਉੱਚੀ-ਉੱਚੀ ਰੋਦਾ ਹੋਇਆ ਸ਼ਹਿਰ ਅੰਦਰ ਚੱਲਾ ਗਿਆ। 2 ਪਰ ਉਹ ਪਾਤਸ਼ਾਹ ਦੇ ਫਾਟਕ ਤੀਕ ਹੀ ਜਾ ਸੱਕਿਆ ਕਿਉਂ ਕਿ ਕੋਈ ਵੀ ਮਨੁੱਖ ਉਦਾਸੀ ਦੇ ਕੱਪੜੇ ਧਾਰਨ ਕਰਕੇ ਉਸ ਫਾਟਕ ਅੰਦਰ ਦਾਖਲ ਨਹੀਂ ਸੀ ਹੋ ਸੱਕਦਾ। 3 ਹਰ ਸੂਬੇ ਵਿੱਚ ਜਿੱਥੇ ਪਾਤਸ਼ਾਹ ਦਾ ਆਦੇਸ਼ ਪਹੁੰਚਿਆ, ਓੱਥੇ ਯਹੂਦੀਆਂ ਦਰਮਿਆਨ ਰੋਣਾ ਅਤੇ ਉਦਾਸੀ ਸੀ। ਉਹ ਵਰਤ ਰੱਖ ਰਹੇ ਸਨ ਅਤੇ ਉੱਚੀ-ਉੱਚੀ ਚੀਕ ਰਹੇ ਸਨ ਅਤੇ ਬਹੁਤ ਸਾਰੇ ਯਹੂਦੀਆਂ ਨੇ ਸੋਗ ਦੇ ਬਸਤਰ ਪਾਕੇ ਆਪਣੇ ਸਿਰਾਂ ਵਿੱਚ ਸੁਆਹ ਪਾਈ ਹੋਈ ਸੀ ਅਤੇ ਜ਼ਮੀਨ ਤੇ ਲਿਟੇ ਪਏ ਸਨ।
4 ਅਸਤਰ ਦੀਆਂ ਦਾਸੀਆਂ ਅਤੇ ਖੁਸਰਿਆਂ ਨੇ ਉਸ ਕੋਲ ਆ ਕੇ ਉਸ ਨੂੰ ਮਾਰਦਕਈ ਦੇ ਵਿਹਾਰ ਬਾਰੇ ਦੱਸਿਆ। ਇਸ ਗੱਲ ਨੇ ਰਾਣੀ ਨੂੰ ਬਹੁਤ ਬੇਚੈਨ ਅਤੇ ਉਦਾਸ ਕਰ ਦਿੱਤਾ। ਉਸ ਨੇ ਮਾਰਦਕਈ ਕੋਲ ਸੋਗ ਵਸਤਰ ਦੀ ਬਜਾਇ ਦੂਜੇ ਕੱਪੜੇ ਭੇਜੇ ਪਰ ਉਸ ਨੇ ਉਨ੍ਹਾਂ ਕੱਪੜਿਆਂ ਨੂੰ ਪਾਉਣ ਤੋਂ ਇਨਕਾਰ ਕਰ ਦਿੱਤਾ। 5 ਤਦ ਅਸਤਰ ਨੇ ਹਬਾਕ ਨੂੰ ਸੱਦਿਆ। ਹ੍ਹਬਾਕ ਉਨ੍ਹਾਂ ਪਾਤਸ਼ਾਹੀ ਖੁਸਰਿਆਂ ਵਿੱਚੋਂ ਸੀ ਜਿਸ ਨੂੰ ਉਸਦੀ ਸੇਵਾ ਲਈ ਚੁਣਿਆ ਗਿਆ ਸੀ ਤਾਂ ਅਸਤਰ ਨੇ ਹਬਾਕ ਨੂੰ ਮਾਰਦਕਈ ਦੀ ਉਦਾਸੀ ਦਾ ਕਾਰਣ ਜਾਨਣ ਲਈ ਭੇਜਿਆ। 6 ਤਾਂ ਹਬਾਕ ਸ਼ਹਿਰ ਦੀ ਉਸ ਬਾਵੇਂ ਪਾਤਸ਼ਾਹ ਦੇ ਫਾਟਕ ਦੇ ਸਾਹਮਣੇ ਗਿਆ ਜਿੱਥੇ ਮਾਰਦਕਈ ਖੁੱਲੀ ਜਗ੍ਹਾ ਕੋਲ ਖੜ੍ਹਾ ਸੀ। 7 ਫਿਰ ਮਾਰਦਕਈ ਨੇ ਹਬਾਕ ਨੂੰ, ਜੋ ਕੁਝ ਵੀ ਵਾਪਰਿਆ ਸੀ ਦੱਸਿਆ। ਉਸ ਨੇ ਹਬਾਕ ਨੂੰ ਇਹ ਵੀ ਦੱਸਿਆ ਕਿ ਹ੍ਹਾਮਾਨ ਨੇ ਯਹੂਦੀਆਂ ਨੂੰ ਮਾਰਨ ਲਈ ਸ਼ਾਹੀ ਖਜਾਨੇ ਵਿੱਚ ਕਿੰਨੀ ਚਾਂਦੀ ਪਾਉਣ ਦਾ ਇਕਰਾਰ ਕੀਤਾ ਸੀ। 8 ਮਾਰਦਕਈ ਨੇ ਹਬਾਕ ਨੂੰ ਉਸ ਖਤ ਦੀ ਇੱਕ ਨਕਲ ਵੀ ਦਿੱਤੀ, ਜਿਸ ਵਿੱਚ ਯਹੂਦੀਆਂ ਨੂੰ ਮਾਰਨ ਦਾ ਆਦੇਸ਼ ਸੀ, ਜੋ ਕਿ ਸ਼ੂਸ਼ਨ ਦੇ ਸਾਰੇ ਸ਼ਹਿਰ ਵਿੱਚ ਘਲਿਆ ਗਿਆ ਸੀ। ਉਹ ਚਾਹੁੰਦਾ ਸੀ ਕਿ ਹਬਾਕ ਅਸਤਰ ਨੂੰ ਇਹ ਵਿਖਾਵੇ ਅਤੇ ਉਸ ਨੂੰ ਜਾ ਕੇ ਸਾਰਾ ਹਾਲ ਦੱਸੇ। ਅਤੇ ਉਸ ਨੇ ਅਸਤਰ ਨੂੰ ਪਾਤਸ਼ਾਹ ਕੋਲ ਜਾਕੇ, ਮਾਰਦਕਈ ਅਤੇ ਆਪਣੇ ਲੋਕਾਂ ਤੇ ਤਰਸ ਕਰਨ ਦੀ ਮਿੰਨਤ ਕਰਨ ਦੀ ਹਿਦਾਇਤ ਦਿੱਤੀ।
9 ਹਬਾਕ ਨੇ ਜਾਕੇ ਸਭ ਕੁਝ ਅਸਤਰ ਨੂੰ ਉਵੇਂ ਕਿਹਾ ਜਿਵੇਂ ਮਾਰਦਕਈ ਨੇ ਆਖਿਆ ਸੀ।
10 ਫਿਰ ਅਸਤਰ ਨੇ ਹਬਾਕ ਨਾਲ ਗੱਲ ਕੀਤੀ ਤੇ ਮਾਰਦਕਈ ਲਈ ਇਹ ਸੁਨੇਹਾ ਭੇਜਿਆ, 11 “ਮਾਰਦਕਈ ਪਾਤਸ਼ਾਹ ਦੇ ਸਾਰੇ ਆਗੂਆਂ ਅਤੇ ਉਸ ਦੇ ਸੂਬੇ ਦੇ ਸਭ ਲੋਕਾਂ ਨੂੰ ਇਸ ਗੱਲ ਦਾ ਪਤਾ ਹੈ ਕਿ ਜੋ ਕੋਈ ਵੀ ਪਾਤਸ਼ਾਹ ਦੇ ਅੰਦਰਲੇ ਵਿਹੜੇ ਦੇ ਸਿੰਘਾਸਣ ਦੇ ਕੋਲ ਬਿਨ-ਬੁਲਾਇਆਂ ਜਾਵੇ, ਭਾਵੇਂ ਉਹ ਮਰਦ ਹੋਵੇ ਭਾਵੇਂ ਔਰਤ ਉਨ੍ਹਾਂ ਲਈ ਇੱਕੋ ਹੀ ਹੁਕਮ ਹੈ ਕਿ ਉਸ ਵਿਅਕਤੀ ਨੂੰ ਜਾਨੋ ਮਾਰ ਦਿੱਤਾ ਜਾਵੇ। ਪਰ ਉਸ ਵਿਅਕਤੀ ਲਈ ਜਿਸ ਖਾਤਰ ਪਾਤਸ਼ਾਹ ਆਪਣਾ ਸੁਨਿਹਰੀ ਰਾਜ-ਦੰਡ ਫੈਲਾਵੇ-ਉਸ ਵਿਅਕਤੀ ਦੀ ਜਾਨ ਬਚ ਜਾਵੇਗੀ। 30 ਦਿਨ ਹੋ ਗਏ ਹਨ ਅਤੇ ਮੈਨੂੰ ਅੰਦਰ ਰਾਜੇ ਦੇ ਕੋਲ ਹੋਣ ਲਈ ਨਹੀਂ ਸੱਦਿਆ ਗਿਆ ਹੈ”
12-13 ਤਦ ਅਸਤਰ ਦਾ ਸੁਨੇਹਾ ਮਾਰਦਕਈ ਨੂੰ ਦਿੱਤਾ ਗਿਆ। ਜਦੋਂ ਮਾਰਦਕਈ ਨੂੰ ਉਸਦਾ ਸੁਨੇਹਾ ਮਿਲਿਆ ਤਾਂ ਮੁੜ ਉਸ ਨੇ ਇਹ ਜਵਾਬ ਭੇਜਿਆ, “ਅਸਤਰ, ਇਹ ਨਾ ਸੋਚ ਕਿਉਂ ਕਿ ਤੂੰ ਪਾਤਸ਼ਾਹ ਦੇ ਮਹਿਲ ਵਿੱਚ ਹੈਂ, ਤੂੰ ਹੀ ਇੱਕ ਯਹੂਦਣ ਹੋਵੇਂਗੀ ਜੋ ਬਚ ਜਾਵੇਂਗੀ। 14 ਪਰ ਜੇਕਰ ਤੂੰ ਹੁਣ ਚੁੱਪ ਕਰ ਰਹੀ, ਤੇ ਕੋਈ ਯਤਨ ਨਾ ਕੀਤਾ ਤਾਂ ਇਹ ਨਾ ਸੋਚ ਕਿ ਯਹੂਦੀਆਂ ਨੂੰ ਕਿਸੇ ਹੋਰ ਤੋਂ ਕੋਈ ਮਦਦ ਜਾਂ ਆਜ਼ਾਦੀ ਨਹੀਂ ਮਿਲੇਗੀ। ਪਰ ਤੂੰ ਅਤੇ ਤੇਰੇ ਪਿਤਾ ਦੇ ਪਰਿਵਾਰ ਦਾ ਨਾਸ ਹੋ ਜਾਵੇਗਾ ਅਤੇ ਕੀ ਪਤਾ ਕਿ ਤੂੰ ਅਜਿਹੇ ਵਕਤ ਲਈ ਹੀ ਪਾਤਸ਼ਾਹ ਤੀਕ ਪਹੁੰਚੀ ਹੋਵੇਂ?”
15-16 ਤਦ ਅਸਤਰ ਨੇ ਫਿਰ ਆਪਣਾ ਜਵਾਬ ਮਾਰਦਕਈ ਨੂੰ ਭੇਜਿਆ, “ਮਾਰਦਕਈ! ਜਾਕੇ ਸ਼ੂਸ਼ਨ ਸ਼ਹਿਰ ਵਿੱਚੋਂ ਸਾਰੇ ਯਹੂਦੀਆਂ ਨੂੰ ਇਕੱਠਾ ਕਰ ਅਤੇ ਉਨ੍ਹਾਂ ਨੂੰ ਮੇਰੇ ਲਈ ਵਰਤ ਰੱਖਣ ਲਈ ਕਹਿ। ਪੂਰੇ ਤਿੰਨਾਂ ਦਿਨ ਅਤੇ ਤਿੰਨ ਰਾਤਾਂ ਕੁਝ ਵੀ ਖਾਣਾ ਪੀਣਾ ਨਹੀਂ। ਮੈਂ ਅਤੇ ਮੇਰੀਆਂ ਦਾਸੀਆਂ ਵੀ ਇਵੇਂ ਹੀ ਵਰਤ ਰੱਖਾਂਗੀਆਂ। ਵਰਤ ਪੂਰਾ ਹੋਣ ਤੋਂ ਬਾਅਦ, ਮੈਂ ਪਾਤਸ਼ਾਹ ਕੋਲ ਜਾਵਾਂਗੀ। ਹਾਲਾਂ ਕਿ ਮੈਂ ਜਾਣਦੀ ਹਾਂ ਕਿ ਬਿਨ ਬੁਲਾਏ ਪਾਤਸ਼ਾਹ ਕੋਲ ਜਾਣਾ ਬਿਧੀ ਦੇ ਖਿਲਾਫ ਹੈ, ਪਰ ਫਿਰ ਵੀ ਮੈਂ ਜਾਵਾਂਗੀ ਤੇ ਜੇਕਰ ਮੈਂ ਮਰ ਵੀ ਗਈ ਤਾਂ ਕੋਈ ਗੱਲ ਨਹੀਂ।”
17 ਤਾਂ ਫਿਰ ਮਾਰਦਕਈ ਚੱਲਾ ਗਿਆ ਅਤੇ ਉਸ ਨੇ ਸਭ ਕੁਝ ਅਸਤਰ ਦੇ ਹੁਕਮ ਮੁਤਾਬਕ ਕੀਤਾ।
ਅਸਤਰ ਦਾ ਪਾਤਸ਼ਾਹ ਨਾਲ ਗੱਲ ਕਰਨਾ
5 ਤੀਜੇ ਦਿਨ, ਅਸਤਰ ਨੇ ਆਪਣਾ ਸ਼ਾਹੀ ਪਹਿਰਾਵਾ ਪਾਇਆ ਅਤੇ ਜਾਕੇ ਪਾਤਸ਼ਾਹ ਦੇ ਮਹਿਲ ਦੇ ਅੰਦਰਲੇ ਵਿਹੜੇ ਵਿੱਚ ਖੜੀ ਹੋ ਗਈ। ਇਹ ਜਗ੍ਹਾ ਰਾਜੇ ਦੇ ਦੀਵਾਨ ਖਾਨੇ ਦੇ ਸਾਹਮਣੇ ਸੀ। ਰਾਜਾ ਦੀਵਾਨ ਖਾਨੇ ਵਿੱਚ ਪ੍ਰਵੇਸ਼ ਵੱਲ ਮੂੰਹ ਕਰਕੇ ਆਪਣੇ ਤਖਤ ਤੇ ਬੈਠਾ ਹੋਇਆ ਸੀ। 2 ਤਦ ਪਾਤਸ਼ਾਹ ਨੇ ਰਾਣੀ ਅਸਤਰ ਤੂੰ ਵਿਹੜੇ ਵਿੱਚ ਖੜੀ ਵੇਖਿਆ। ਉਹ ਉਸ ਨੂੰ ਵੇਖਕੇ ਬੜਾ ਖੁਸ਼ ਹੋਇਆ ਆਪਣਾ ਸੁਨਿਹਰੀ ਰਾਜ-ਦੰਡ [a] ਰਾਣੀ ਵੱਲ ਵੱਧਾਇਆ, ਜੋ ਉਸ ਦੇ ਹੱਥ ਵਿੱਚ ਸੀ, ਫੇਰ ਰਾਣੀ ਕਮਰੇ ’ਚ ਪ੍ਰਵੇਸ਼ ਕਰਕੇ ਪਾਤਸ਼ਾਹ ਦੇ ਕੋਲ ਚਲੀ ਗਈ ਤੇ ਉਸ ਆਸੇ ਦੀ ਨੋਕ ਨੂੰ ਛੂਹਿਆ।
3 ਪਾਤਸ਼ਾਹ ਨੇ ਪੁੱਛਿਆ, “ਰ੍ਰਾਣੀ ਅਸਤਰ, ਤੈਨੂੰ ਕਿਸ ਗੱਲ ਦੀ ਚਿੰਤਾ ਹੈ? ਤੂੰ ਮੇਰੇ ਕੋਲੋਂ ਕੀ ਪੁੱਛਣਾ ਚਾਹੁੰਦੀ ਹੈ? ਤੂੰ ਜੋ ਮੇਰੇ ਤੋਂ ਮੰਗੇ ਮੈਂ ਤੈਨੂੰ ਦੇਣ ਨੂੰ ਤਿਆਰ ਹਾਂ ਇਬੋਁ ਤੀਕ ਕਿ ਭਾਵੇਂ ਇਹ ਮੇਰਾ ਅੱਧਾ ਰਾਜ ਵੀ ਕਿਉਂ ਨਾ ਹੋਵੇ।”
4 ਅਸਤਰ ਨੇ ਕਿਹਾ, “ਮੈਂ ਤੇਰੇ ਅਤੇ ਹਾਮਾਨ ਲਈ ਇੱਕ ਦਾਅਵਤ ਕੀਤੀ ਹੈ ਕੀ ਤੂੰ ਅਤੇ ਹਾਮਾਨ ਅੱਜ ਉਸ ਦਾਵਤ ਵਿੱਚ ਸ਼ਰੀਕ ਹੋਵੋਗੇ?”
5 ਫਿਰ ਪਾਤਸ਼ਾਹ ਨੇ ਕਿਹਾ, “ਹਾਮਾਨ ਨੂੰ ਜਲਦੀ ਬੁਲਾਓ ਤਾਂ ਜੋ ਜਿਵੇਂ ਅਸਤਰ ਚਾਹੁੰਦੀ ਹੈ, ਉਵੇਂ ਕੀਤਾ ਜਾਵੇ।”
ਤਾਂ ਪਾਤਸ਼ਾਹ ਅਤੇ ਹਾਮਾਨ ਅਸਤਰ ਦੀ ਦਾਅਵਤ ਵਿੱਚ ਸ਼ਰੀਕ ਹੋਏ ਜਿਹੜੀ ਕਿ ਅਸਤਰ ਨੇ ਉਨ੍ਹਾ ਲਈ ਦਿੱਤੀ ਸੀ। 6 ਜਦੋਂ ਉਹ ਮੈਅ ਪੀ ਰਹੇ ਸਨ ਤਾਂ ਪਾਤਸ਼ਾਹ ਨੇ ਮੁੜ ਅਸਤਰ ਨੂੰ ਪੁੱਛਿਆ, “ਅੱਸਤਰ ਹੁਣ ਮੰਗ ਕਿ ਤੂੰ ਕੀ ਮੰਗਣਾ ਚਾਹੁੰਦੀ ਹੈ? ਤੂੰ ਕੁਝ ਵੀ ਮੰਗ ਲੈ ਮੈਂ ਉਹ ਤੈਨੂੰ ਦੇ ਦਿਆਂਗਾ ਸੋ ਉਹ ਕੀ ਹੈ ਜੋ ਤੂੰ ਮੰਗਣਾ ਚਾਹੁੰਦੀ ਹੈਂ। ਭਾਵੇਂ ਤੂੰ ਮੇਰਾ ਅੱਧਾ ਰਾਜ ਮੰਗ ਲੈ, ਮੈਂ ਉਹ ਵੀ ਤੈਨੂੰ ਦੇ ਦੇਵਾਂਗਾ।”
7 ਅਸਤਰ ਨੇ ਕਿਹਾ, “ਜੋ ਮੈਂ ਚਾਹੁੰਦੀ ਹਾਂ ਉਹ ਇਵੇਂ ਹੈ: 8 ਜੋ ਮੈਂ ਪਾਤਸ਼ਾਹ ਦੀ ਨਿਗਾਹ ਵਿੱਚ ਪਰਵਾਨ ਹਾਂ, ਅਤੇ ਜੋ ਮੈਂ ਮਂਗਾ ਉਹ ਪਾਤਸ਼ਾਹ ਖੁਸ਼ੀ ਨਾਲ ਪੂਰਾ ਕਰੇ ਤਾਂ ਚੰਗਾ ਹੋਵੇ ਜੋ ਪਾਤਸ਼ਾਹ ਅਤੇ ਹਾਮਾਨ ਕੱਲ ਇੱਥੇ ਆਉਣ। ਕੱਲ ਮੈਂ ਇੱਕ ਹੋਰ ਦਾਅਵਤ ਪਾਤਸ਼ਾਹ ਅਤੇ ਹਾਮਾਨ ਲਈ ਤਿਆਰ ਕਰਾਂਗੀ ਅਤੇ ਆਪਣੀ ਇੱਛਾ ਵੀ ਪਰਗਟ ਕਰਾਂਗੀ।”
ਮਾਰਦਕਈ ਤੇ ਹਾਮਾਨ ਦਾ ਕਰੋਧ
9 ਉਸ ਦਿਨ ਹਾਮਾਨ ਪਾਤਸ਼ਾਹ ਦੇ ਮਹਿਲੋਁ ਬੜੀ ਖੁਸ਼ੀ-ਖੁਸ਼ੀ ਪਰਤਿਆ। ਪਰ ਜਦੋਂ ਉਸ ਨੇ ਮਾਰਦਕਈ ਨੂੰ ਪਾਤਸ਼ਾਹ ਦੇ ਫਾਟਕ ਕੋਲ ਵੇਖਿਆ ਤਾਂ ਉਸ ਨੂੰ ਮਾਰਦਕਈ ਤੇ ਬੜਾ ਕਰੋਧ ਆਇਆ। ਉਸ ਨੂੰ ਮਾਰਦਕਈ ਤੇ ਪਾਗਲਾਂ ਵਾਂਗ ਕਰੋਧ ਚੜ੍ਹਿਆ ਕਿਉਂ ਕਿ ਉੱਥੋਂ ਲੰਘਦਿਆਂ ਨੂੰ ਉਸ ਨੇ ਮਾਣ ਨਹੀਂ ਸੀ ਦਿੱਤਾ। ਮਾਰਦਕਈ ਹਾਮਾਨ ਤੋਂ ਡਰਦਾ ਨਹੀਂ ਸੀ ਇਹ ਸੋਚ ਕੇ ਉਹ ਕਰੋਧ ’ਚ ਪਾਗਲ ਹੋ ਰਿਹਾ ਸੀ। 10 ਪਰ ਉਹ ਆਪਣੇ ਗੁੱਸੇ ਨੂੰ ਵੱਸ ਵਿੱਚ ਰੱਖ ਕੇ ਆਪਣੇ ਘਰ ਨੂੰ ਮੁੜ ਗਿਆ। ਤਦ ਹਾਮਾਨ ਨੇ ਘਰ ਆਕੇ ਆਪਣੀ ਪਤਨੀ ਜ਼ਰਸ਼ ਅਤੇ ਮਿੱਤਰਾਂ ਨੂੰ ਇਕੱਠਿਆਂ ਹ੍ਹੀ ਬੁਲਾਇਆ। 11 ਤਾਂ ਉਹ ਉਨ੍ਹਾਂ ਸਾਰਿਆਂ ਅੱਗੇ ਆਪਣੀ ਅਮੀਰੀ ਅਤੇ ਆਪਣੇ ਬਹੁਤ ਸਾਰੇ ਪੁੱਤਰਾਂ ਬਾਰੇ ਸ਼ੇਖੀ ਮਾਰਨ ਲੱਗ ਪਿਆ ਅਤੇ ਕਿਵੇਂ ਰਾਜੇ ਨੇ ਉਸ ਨੂੰ ਸਨਮਾਨਿਤ ਕੀਤਾ ਸੀ। ਉਹ ਸ਼ੇਖੀਆਂ ਮਾਰ ਰਿਹਾ ਸੀ ਕਿ ਪਾਤਸ਼ਾਹ ਨੇ ਕਿਵੇਂ ਉਸ ਨੂੰ ਦੂਸਰੇ ਆਗੂਆਂ ਨਾਲੋਂ ਉੱਚੀ ਪਦਵੀ ਦਿੱਤੀ ਸੀ। 12 “ਅਤੇ ਇੱਥੇ ਹੀ ਬਸ ਨਹੀਂ”, ਹਾਮਾਨ ਨੇ ਅੱਗੋਂ ਇਹ ਵੀ ਆਖਿਆ, “ਅਸਤਰ ਨੇ ਸਭ ਨੂੰ ਛੱਡ ਕੇ ਪਾਤਸ਼ਾਹ ਨਾਲ ਸਿਰਫ ਮੈਨੂੰ ਹੀ ਆਪਣੀ ਦਾਅਵਤ ਵਿੱਚ ਸੱਦਿਆ ਹੈ। ਅਤੇ ਕੱਲ੍ਹ ਨੂੰ ਫੇਰ ਇੱਕ ਹੋਰ ਦਾਅਵਤ ਵਿੱਚ ਵੀ ਉਸਨੇਪਾਤਸ਼ਾਹ ਅਤੇ ਮੈਨੂੰ ਬੁਲਾਵਾ ਦਿੱਤਾ ਹੈ। 13 ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਮੈਨੂੰ ਕੋਈ ਖੁਸ਼ੀ ਨਹੀਂ ਹੁੰਦੀ ਜਦੋਂ ਮੈਂ ਮਾਰਦਕਈ ਯਹੂਦੀ ਨੂੰ ਪਾਤਸ਼ਾਹ ਦੇ ਫਾਟਕ ਤੇ ਬੈਠਿਆਂ ਵੇਖਦਾ ਹਾਂ।”
14 ਹਾਮਾਨ ਦੀ ਪਤਨੀ ਜ਼ਰਸ਼ ਅਤੇ ਹਾਮਾਨ ਦੇ ਸਾਰੇ ਮਿੱਤਰਾਂ ਨੇ ਉਸ ਨੂੰ ਸੁਝਾਵ ਦਿੱਤਾ। ਉਨ੍ਹਾਂ ਕਿਹਾ, “75 ਫੁੱਟ ਉੱਚੀ ਇੱਕ ਝੂਲਦੀ ਚੌਂਕੀ ਬਣਵਾਈ ਜਾਵੇ ਤੇ ਕੱਲ੍ਹ ਤੂੰ ਸਵੇਰੇ ਪਾਤਸ਼ਾਹ ਨੂੰ ਜਾਕੇ ਕਹੀਁ ਕਿ ਉਹ ਮਾਰਦਕਈ ਨੂੰ ਉਸਤੇ ਸੂਲੀ ਚੜ੍ਹਾ ਦੇਵੇੇ ਫ਼ਿਰ ਤੂੰ ਉਪਰੰਤ ਖੁਸ਼ੀ-ਖੁਸ਼ੀ ਪਾਤਸ਼ਾਹ ਨਾਲ ਦਾਅਵਤ ਤੇ ਚੱਲਾ ਜਾਵੀਂ।”
ਹਾਮਾਨ ਨੂੰ ਇਹ ਸੁਝਾਵ ਪਸੰਦ ਆਇਆ ਅਤੇ ਉਸ ਨੇ ਉਹ ਸੂਲੀ ਬਨਾਉਣ ਦਾ ਹੁਕਮ ਦਿ
ਮਾਰਦਕਈ ਦਾ ਸਂਮਾਨ
6 ਉਸ ਸਾਰੀ ਰਾਤ ਪਤਸ਼ਾਹ ਨੂੰ ਨੀਂਦ ਨਾ ਆਈ ਤਾਂ ਉਸ ਨੇ ਆਪਣੇ ਇੱਕ ਦਾਸ ਨੂੰ ਇਤਿਹਾਸ ਦੀ ਪੋਥੀ ਲਿਆ ਕੇ ਉਸ ਨੂੰ ਸੁਨਾਉਣ ਨੂੰ ਕਿਹਾ। ਇਤਿਹਾਸ ਦੀ ਪੋਥੀ ਵਿੱਚ ਪਾਤਸ਼ਾਹ ਦੇ ਰਾਜ ਦੇ ਸਮੇਂ ਦੀਆਂ ਸਾਰੀਆਂ ਘਟਨਾਵਾਂ ਅੰਕਿਤ ਸਨ। 2 ਪਾਤਸ਼ਾਹ ਨੇ ਸੇਵਾਦਾਰ ਨੇ ਪਾਤਸ਼ਾਹ ਨੂੰ ਪੋਥੀ ਪੜ੍ਹ ਕੇ ਸੁਣਾਈ। ਉਸ ਨੇ ਪਾਤਸ਼ਾਹ ਅਹਸ਼ਵੇਰੋਸ਼ ਨੂੰ ਮਾਰ ਮੁਕਉਣ ਦੀ ਵਿਉਂਤ ਨੂੰ ਵੀ ਪੜ੍ਹਿਆ। ਇਹ ਉਸ ਵੇਲੇ ਦੀ ਵਾਰਦਾਤ ਹੈ ਜਦੋਂ ਮਾਰਦਕਈ ਨੇ ਬਿਗਬਾਨਾ ਅਤੇ ਤਰਸ਼ ਦੀ ਖਬਰ ਦਿੱਤੀ ਸੀ। ਇਹ ਉਹ ਦੋ ਖੁਸਰੇ ਸਨ ਜਿਹੜੇ ਪਾਤਸ਼ਾਹ ਦੇ ਦਰਵਾਜ਼ੇ ਤੇ ਪਹਿਰੇਦਾਰੀ ਕਰਦੇ ਸਨ, ਅਤੇ ਜਿਨ੍ਹਾਂ ਨੇ ਪਾਤਸ਼ਾਹ ਨੂੰ ਮਾਰਨ ਦੀ ਵਿਉਂਤ ਬਣਾਈ ਸੀ। ਮਾਰਦਕਈ ਨੂੰ ਇਸਦੀ ਸੂਹ ਮਿਲ ਗਈ ਅਤੇ ਉਸ ਨੇ ਇਸ ਬਾਰੇ ਕਿਸੇ ਨੂੰ ਸੂਚਨਾ ਦਿੱਤੀ ਸੀ।
3 ਤਦ ਪਾਤਸ਼ਾਹ ਨੇ ਆਖਿਆ, “ਮਾਰਦਕਈ ਨੂੰ ਇਸ ਕਰਨੀ ਲਈ ਕੀ ਸਤਿਕਾਰ ਅਤੇ ਚੰਗਾ ਪੁਰਸੱਕਾਰ ਦਿੱਤਾ ਗਿਆ ਹੈ?”
ਤਾਂ ਜਵਾਨ ਸੇਵਾਦਾਰਾਂ ਨੇ ਰਾਜੇ ਨੂੰ ਕਿਹਾ, “ਮਾਰਦਕਈ ਲਈ ਕੁਝ ਵੀ ਨਹੀਂ ਕੀਤਾ ਗਿਆ।”
4 ਉਸ ਵੇਲੇ ਹਾਮਾਨ ਪਾਤਸ਼ਾਹ ਦੇ ਮਹਿਲ ਦੇ ਵਿਹੜੇ ਵਿੱਚ ਅਜੇ ਦਾਖਲ ਹੀ ਹੋਇਆ ਸੀ। ਉਹ ਪਾਤਸ਼ਾਹ ਨੂੰ ਇਹ ਆਖਣ ਆਇਆ ਸੀ ਕਿ ਜੋ ਸੂਲੀ ਉਸ ਨੇ ਤਿਆਰ ਕੀਤੀ ਹੈ ਪਾਤਸ਼ਾਹ, ਮਾਰਦਕਈ ਨੂੰ ਉੱਥੇ ਟੰਗਣ ਦਾ ਹੁਕਮ ਦੇਵੇ। ਰਾਜੇ ਨੇ ਕਦਮਾਂ ਦੀ ਆਵਾਜ਼ ਸੁਣੀ। ਰਾਜੇ ਨੇ ਆਖਿਆ, “ਵਿਹੜੇ ਵਿੱਚ ਕੌਣ ਆਇਆ ਹੈ?” 5 ਪਾਤਸ਼ਾਹ ਦੇ ਸੇਵਾਦਾਰਾਂ ਨੇ ਕਿਹਾ, “ਵਿਹੜੇ ਵਿੱਚ ਹਾਮਾਨ ਖੜ੍ਹਾ ਹੈ?”
ਤਾਂ ਪਾਤਸ਼ਾਹ ਨੇ ਕਿਹਾ, “ਉਸ ਨੂੰ ਅੰਦਰ ਬੁਲਾਓ।”
6 ਜਦੋਂ ਹਾਮਾਨ ਅੰਦਰ ਆਇਆ ਤਾਂ ਪਾਤਸ਼ਾਹ ਨੇ ਉਸ ਨੂੰ ਸੁਆਲ ਕੀਤਾ ਅਤੇ ਕਿਹਾ, “ਹਾਮਾਨ! ਜਿਸ ਮਨੁੱਖ ਨੂੰ ਪਾਤਸ਼ਾਹ ਸਂਮਾਨ ਦੇਣਾ ਚਾਹੁੰਦਾ ਹੋਵੇ, ਉਸ ਨੂੰ ਕਿਹੋ ਜਿਹਾ ਸਂਮਾਨ ਦੇਣਾ ਚਾਹੀਦਾ ਹੈ?”
ਹਾਮਾਨ ਨੇ ਆਪਣੇ ਮਨ ਵਿੱਚ ਸੋਚਿਆ, “ਮੇਰੇ ਤੋਂ ਵੱਧ ਭਲਾ ਹੋਰ ਕੌਣ ਹੋ ਸੱਕਦਾ ਹੈ ਜਿਸ ਨੂੰ ਪਾਤਸ਼ਾਹ ਸਂਮਾਨ ਦੇਣਾ ਚਾਹੁੰਦਾ ਹੋਵੇ? ਜ਼ਰੂਰੀ ਹੈ ਕਿ ਪਾਤਸ਼ਾਹ ਮੈਨੂੰ ਹੀ ਸਂਮਾਨ ਦੇਣਾ ਚਾਹੁੰਦਾ ਹੋਣਾ ਹੈ! ਮੈਨੂੰ ਇਹ ਪੱਕਾ ਯਕੀਨ ਹੈ।”
7 ਤਾਂ ਹਾਮਾਨ ਨੇ ਪਾਤਸ਼ਾਹ ਨੂੰ ਕਿਹਾ, “ਜਿਸ ਨੂੰ ਪਾਤਸ਼ਾਹ ਦੀ ਨਦਰ ਹੋਵੇ ਉਸ ਮਨੁੱਖ ਦੇ ਸਂਮਾਨ ਲਈ ਪਾਤਸ਼ਾਹ ਨੂੰ ਇਉਂ ਕਰਨਾ ਚਾਹੀਦਾ ਹੈ। 8 ਜਿਹੜੀ ਪੋਸ਼ਾਕ ਪਾਤਸ਼ਾਹ ਪਹਿਨਦਾ ਹੈ ਨੌਕਰ ਉਹ ਸ਼ਾਹੀ ਪੋਸ਼ਾਕ ਉਸ ਲਈ ਲੈ ਕੇ ਆਉਣ ਅਤੇ ਜਿਸ ਘੋੜੇ ਤੇ ਪਾਤਸ਼ਾਹ ਆਪ ਸਵਾਰ ਹੁੰਦਾ ਹੈ ਉਹ ਸ਼ਾਹੀ ਸਵਾਰੀ ਉਸ ਲਈ ਤਿਆਰ ਕੀਤੀ ਜਾਵੇ, ਜਿਸ ਘੋੜੇ ਦੇ ਸਿਰ ਉੱਪਰ ਸ਼ਾਹੀ ਤਾਜ ਰੱਖਿਆ ਹੋਇਆ ਹੈ। ਉਸ ਨੂੰ ਲਿਆਂਦਾ ਜਾਵੇ। 9 ਫਿਰ ਉਹ ਪੋਸ਼ਾਕ ਅਤੇ ਉਹ ਘੋੜਾ ਪਾਤਸ਼ਾਹ ਦੇ ਮਹੱਤਵਪੂਰਣ ਸਰਦਾਰਾਂ ਵਿੱਚੋਂ ਕਿਸੇ ਇੱਕ ਦੇ ਹੱਥਾਂ ਵਿੱਚ ਦਿੱਤੇ ਜਾਣ ਤਾਂ ਜੋ ਉਹ ਉਸ ਮਨੁੱਖ ਨੂੰ ਇਹ ਪੋਸ਼ਾਕ ਪੁਆਵੇ ਜਿਸ ਨੂੰ ਪਾਤਸ਼ਾਹ ਸਂਮਾਨ ਦੇਣਾ ਚਾਹੁੰਦਾ ਫੇਰ ਉਹ ਉਸ ਨੂੰ ਘੋੜੇ ਉੱਤੇ ਚੜ੍ਹਾ ਕੇ ਸ਼ਹਿਰ ਦੇ ਚੌਁਕ ਵਿੱਚ ਫਿਰਾਇਆ ਜਾਵੇ, ਅਤੇ ਇਹ ਐਲਾਨ ਕੀਤਾ ਜਾਵੇ, ‘ਜਿਸ ਮਨੁੱਖ ਨੂੰ ਪਾਤਸ਼ਾਹ ਮਾਨ ਵਡਿਆਈ ਦੇਣੀ ਚਾਹੁੰਦਾ ਹੈ, ਇਹ ਉਸ ਲਈ ਕੀਤਾ ਗਿਆ ਹੈ!’”
10 “ਜਲਦੀ ਜਾ” ਪਾਤਸ਼ਾਹ ਨੇ ਹਾਮਾਨ ਨੂੰ ਹੁਕਮ ਦਿੱਤਾ। “ਜਾ ਕੇ ਸ਼ਾਹੀ ਪੋਸ਼ਾਕ ਅਤੇ ਘੋੜਾ ਲਿਆ ਜਿਵੇਂ ਕਿ ਤੂੰ ਹੁਣੇ ਸੁਝਾਅ ਦਿੱਤਾ ਹੈ ਤੇ ਇਹ ਸਭ ਕੁਝ ਮਾਰਦਕਈ ਯਹੂਦੀ ਲਈ ਕਰ। ਉਹ ਪਾਤਸ਼ਾਹੀ ਫਾਟਕ ਕੋਲ ਬੈਠਾ ਹੈ ਅਤੇ ਇਹ ਸਭ ਕੁਝ ਉਸ ਲਈ ਆਪਣੇ ਸੁਝਾਅ ਮੁਤਾਬਕ ਕਰ।”
11 ਫੇਰ ਹਾਮਾਨ ਪੋਸ਼ਾਕ ਅਤੇ ਘੋੜਾ ਲਿਅਇਆ। ਫਿਰ ਉਸ ਨੇ ਮਾਰਦਕਈ ਨੂੰ ਉਹ ਪੁਸ਼ਾਕ ਪੁਵਾਈ ਅਤੇ ਉਸ ਨੂੰ ਘੋੜੇ ਉੱਤੇ ਬਿਠਾਇਆ ਫੇਰ ਉਹ, ਉਸ ਨੂੰ ਸ਼ਹਿਰ ਦੇ ਦੁਆਲੇ ਲੈ ਗਿਆ ਅਤੇ ਐਲਾਨ ਕੀਤਾ, “ਇਹ ਉਸ ਵਿਅਕਤੀ ਲਈ ਕੀਤਾ ਗਿਆ ਜਿਸ ਨੂੰ ਪਾਤਸ਼ਾਹ ਸਤਿਕਾਰਨਾ ਚਾਹੁੰਦਾ ਹੈ।”
12 ਇਸ ਉਪਰੰਤ ਮਾਰਦਕਈ ਮੁੜ ਪਾਤਸ਼ਾਹੀ ਫਾਟਕ ਕੋਲ ਪਰਤ ਆਇਆ। ਪਰ ਹਾਮਾਨ ਛੇਤੀ ਨਾਲ ਘਰ ਨੂੰ ਮੁੜ ਗਿਆ ਅਤੇ ਉਸ ਨੇ ਆਪਣਾ ਸਿਰ ਮੂੰਹ ਢੱਕੱ ਲਿਆ ਕਿਉਂ ਕਿ ਉਹ ਸ਼ਰਮ ਨਾਲ ਪਾਣੀ-ਪਾਣੀ ਹੋ ਰਿਹਾ ਸੀ। 13 ਉਪਰੰਤ ਹਾਮਾਨ ਨੇ ਇਹ ਸਾਰੀ ਵਾਰਦਾਤ ਜੋ ਉਸ ਨਾਲ ਘਟੀ ਆਪਣੀ ਪਤਨੀ ਜ਼ਰਸ਼ ਅਤੇ ਆਪਣੇ ਮਿੱਤਰਾਂ ਨੂੰ ਸੁਣਾਈ। ਹਾਮਾਨ ਦੀ ਪਤਨੀ ਅਤੇ ਉਸ ਦੇ ਮਿੱਤਰਾਂ ਨੇ ਜਿਹੜੇ ਸੁਝਾਅ ਉਸ ਨੂੰ ਦਿੱਤੇ ਸਨ, ਉਨ੍ਹਾਂ ਨੇ ਕਿਹਾ, “ਜੇਕਰ ਮਾਰਦਕਈ ਯਹੂਦੀ ਹੈ ਤਾਂ ਤੂੰ ਇਸ ਨੂੰ ਹਰਾ ਨਹੀਂ ਸੱਕਦਾ ਪਰ ਹੁਣ ਤੋਂ ਹੀ ਤੇਰਾ ਪਤਨ ਸ਼ੁਰੂ ਹੋ ਚੁੱਕਾ ਹੈ ਅਤੇ ਤੇਰਾ ਪਤਨ ਤੇ ਹਾਰ ਅਵੱਸ਼ ਹੈ।”
14 ਜਦੋਂ ਇਹ ਲੋਕ ਹਾਮਾਨ ਨਾਲ ਗੱਲਾਂ ਕਰ ਰਹੇ ਸਨ ਤਾਂ ਪਾਤਸ਼ਾਹ ਦਾ ਖੁਸਰਾ ਹਾਮਾਨ ਦੇ ਘਰ ਪੁਹਂਚਿਆ ਅਤੇ ਹਾਮਾਨ ਨੂੰ ਦਾਅਵਤ ਲਈ ਜਿਹੜੀ ਅਸਤਰ ਨੇ ਤਿਆਰ ਕੀਤੀ ਸੀ, ਉਸ ਲਈ ਲੈ ਗਏ।
2010 by World Bible Translation Center