Historical
ਜਗਵੇਦੀ ਦਾ ਪੁਨਰ ਨਿਰਮਾਣ
3 ਇਉਂ ਸੱਤਵੇ ਮਹੀਨੇ ਵਿੱਚ, ਜਿਹੜੇ ਇਸਰਾਏਲੀ ਆਪਣੇ ਨਗਰਾਂ ਵਿੱਚ ਵਸ ਗਏ ਸਨ, ਯਰੂਸ਼ਲਮ ਨੂੰ ਗਏ। 2 ਤਦ ਯੋਸਾਦਾਕ ਦੇ ਪੁੱਤਰ ਯੇਸ਼ੂਆ ਅਤੇ ਉਸ ਦੇ ਨਾਲ ਦੇ ਜਾਜਕਾਂ ਅਤੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਸਮੇਤ ਉਸ ਦੇ ਭਰਾਵਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਉਸਾਰਨੀ ਸ਼ੁਰੂ ਕਰ ਦਿੱਤੀ ਤਾਂ ਜੋ ਉਹ ਇਸ ਉੱਪਰ ਹੋਮ ਦੀਆਂ ਬਲੀਆਂ ਚੜ੍ਹਾ ਸੱਕਣ। ਉਨ੍ਹਾਂ ਨੇ ਇਹ ਜਗਵੇਦੀ ਉਵੇਂ ਹੀ ਬਣਾਈ ਜਿਵੇਂ ਕਿ ਮੂਸਾ ਦੀ ਬਿਵਸਬਾ ਵਿੱਚ ਕਿਹਾ ਗਿਆ ਸੀ। ਮੂਸਾ ਪਰਮੇਸ਼ੁਰ ਦਾ ਖਾਸ ਸੇਵਕ ਸੀ।
3 ਉਹ ਲੋਕ ਆਪਣੇ ਨਜ਼ਦੀਕ ਰਹਿੰਦੇ ਹੋਰ ਲੋਕਾਂ ਤੋਂ ਡਰਦੇ ਸਨ, ਪਰ ਉਨ੍ਹਾਂ ਅੱਗੇ ਰੁਕਾਵਟ ਨਾ ਪਾਈ ਗਈ ਤਾਂ ਉਨ੍ਹਾਂ ਨੇ ਪੁਰਾਣੀ ਨੀਂਹ ਉੱਤੇ ਹੀ ਜਗਵੇਦੀ ਤਿਆਰ ਕੀਤੀ। ਫ਼ੇਰ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਈਆਂ। ਇਉਂ ਰੋਜ਼ ਸਵੇਰੇ ਸ਼ਾਮ ਉਨ੍ਹਾਂ ਨੇ ਹੋਮ ਦੀਆਂ ਬਲੀਆਂ ਚੜ੍ਹਾਈਆਂ। 4 ਫਿਰ ਉਨ੍ਹਾਂ ਨੇ ਲਿਖੇ ਮੁਤਾਬਕ ਡੇਰਿਆਂ ਦਾ ਪਰਬ ਮਨਾਇਆ ਅਤੇ ਹਰ ਦਿਨ ਸਹੀ ਗਿਣਤੀ ਮੁਤਾਬਕ ਹੋਮ ਦੀਆਂ ਭੇਟਾਂ ਚੜ੍ਹਾਈਆਂ। 5 ਫ਼ੇਰ ਉਨ੍ਹਾਂ ਨੇ ਰੋਜ਼ ਦੀ ਹੋਮ ਦੀ ਭੇਟ ਅਤੇ ਅਮਸਿਆ ਅਤੇ ਯਹੋਵਾਹ ਦੇ ਸਾਰੇ ਪਵਿੱਤਰ ਪਰਬਾਂ ਲਈ ਬਲੀਆਂ ਚੜ੍ਹਾਈਆਂ। ਇਸ ਤੋਂ ਇਲਾਵਾ, ਲੋਕਾਂ ਨੇ ਹੋਰ ਵੀ ਵਸਤਾਂ ਚੜ੍ਹਾਈਆਂ ਜੋ ਉਹ ਯਹੋਵਾਹ ਨੂੰ ਦੇਣੀਆਂ ਚਾਹੁੰਦੇ ਸਨ। 6 ਸੱਤਵੇਂ ਮਹੀਨੇਦੇ ਪਹਿਲੇ ਦਿਨ ਤੋਂ ਉਹ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਚੜ੍ਹਾਉਣ ਲੱਗ ਪਏ, ਪਰ ਇਹ ਸਭ ਕੁਝ ਮੰਦਰ ਦੀ ਉਸਾਰੀ ਤੋਂ ਪਹਿਲਾਂ ਹੀ ਸ਼ੁਰੂ ਹੋ ਗਿਆ।
ਮੰਦਰ ਦਾ ਪੁਨਰ ਨਿਰਮਾਣ
7 ਸੋ ਉਨ੍ਹਾਂ ਨੇ ਸੰਗਤਰਾਸ਼ਾਂ ਅਤੇ ਤਰੱਖਾਣਾਂ ਨੂੰ ਪੈਸੇ ਦਿੱਤੇ ਅਤੇ ਸੀਦੋਨੀਆਂ ਅਤੇ ਸੂਰੀਆਂ ਨੂੰ ਭੋਜਨ, ਪੇਯ ਅਤੇ ਤੇਲ ਦਿੱਤਾ ਤਾਂ ਜੋ ਉਹ ਫਾਰਸ ਦੇ ਪਾਤਸ਼ਾਹ ਕੋਰਸ਼ ਦੀ ਆਗਿਆ ਮੁਤਾਬਕ ਲਬਨੋਨ ਤੋਂ ਦਿਆਰ ਦੀ ਲੱਕੜ ਸਮੁਦਰ ਰਾਹੀਂ ਯਾਫਾ ਨੂੰ ਲਿਆ ਸੱਕਣ।
8 ਤਦ ਉਨ੍ਹਾਂ ਦੇ ਪਰਮੇਸ਼ੁਰ ਦੇ ਮੰਦਰ ਵਿੱਚ, ਜੋ ਕਿ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਮਗਰੋਂ ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਭਰਾ ਜਾਜਕਾਂ ਅਤੇ ਲੇਵੀਆਂ ਨੇ ਅਤੇ ਉਨ੍ਹਾਂ ਨੇ ਜੋ ਕੈਦ ਤੋਂ ਮੁੜ ਕੇ ਯਰੂਸ਼ਲਮ ਨੂੰ ਆਏ ਸਨ ਕੰਮ ਸ਼ੁਰੂ ਕੀਤਾ। ਲੇਵੀਆਂ ਨੂੰ ਜੋ 20 ਸਾਲਾਂ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ ਨੂੰ ਯਾਹਵੇਹ ਦੇ ਮੰਦਰ ਦੇ ਕੰਮ ਦੀ ਦੇਖ ਭਾਲ ਉੱਪਰ ਲੱਗਾਇਆ। 9 ਜਿਨ੍ਹਾਂ ਆਦਮੀਆਂ ਨੇ ਯਹੋਵਾਹ ਦੇ ਮੰਦਰ ਦੇ ਨਿਰਮਾਣ ਦੇ ਕੰਮ ਦੀ ਦੇਖ ਭਾਲ ਕੀਤੀ ਉਹ ਸਨ: ਯੇਸ਼ੂਆ ਤੇ ਉਸ ਦੇ ਪੁੱਤਰ ਕਦਮੀਏਲ ਅਤੇ ਉਸ ਦੇ ਪੁੱਤਰ ਅਤੇ ਰਿਸ਼ਤੇਦਾਰ (ਯਹੂਦਾਹ ਦੇ ਉੱਤਰਾਧਿਕਾਰੀ) ਹੇਨਾ ਦਾਦ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਜੋ ਕਿ ਲੇਵੀ ਸਨ, 10 ਇਮਾਰਤਕਾਰਾਂ ਨੇ ਯਹੋਵਾਹ ਦੇ ਮੰਦਰ ਦੀ ਨੀਂਹ ਦਾ ਕਾਰਜ ਪੂਰਾ ਕੀਤਾ। ਜਦੋਂ ਇਹ ਕਾਰਜ ਪੂਰਾ ਹੋਇਆ ਤਾਂ ਜਾਜਕਾਂ ਨੇ ਆਪਣੇ ਜਾਜਕਾਂ ਵਾਲੇ ਵਸਤਰ ਪਹਿਨੇ ਅਤੇ ਆਪਣੀਆਂ ਤੁਰ੍ਹੀਆਂ ਫੜੀਆਂ ਅਤੇ ਆਸਾਫ਼ ਦੇ ਉੱਤਰਾਧਿਕਾਰੀਆਂ, ਲੇਵੀਆਂ ਨੇ ਆਪਣੇ ਛੈਣੇ ਲੇ। ਉਹ ਸਭ ਆਪੋ-ਆਪਣੀ ਬਾਂਵੇ ਯੋਹਵਾਹ ਦੀ ਉਸਤਤ ਲਈ ਖੜ੍ਹੇ ਸਨ। ਇਹ ਸਭ ਜਿਵੇਂ ਕਿ ਪਹਿਲਾਂ ਇਸਰਾਏਲ ਦੇ ਪਾਤਸ਼ਾਹ ਦਾਊਦ ਦਾ ਹੁਕਮ ਹੋਇਆ ਸੀ ਉਸੇ ਮੁਤਾਬਕ ਹੋਇਆ। 11 ਫਿਰ ਉਨ੍ਹਾਂ ਸਭ ਨੇ ਉਸਤਤ ਦੇ ਗੀਤ ਗਾਏ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ
“ਉਹ ਬਹੁਤ ਭਲਾ ਹੈ ਅਤੇ ਉਸ ਦਾ ਪਿਆਰ
ਅਤੇ ਮਿਹਰ ਇਸਰਾਏਲ ਵਾਸਤੇ ਹਮੇਸ਼ਾ ਹੈ।”
ਫਿਰ ਸਭ ਲੋਕਾਂ ਨੇ ਉੱਚੀ ਆਵਾਜ਼ ਵਿੱਚ ਯਹੋਵਾਹ ਦੀ ਉਸਤਤ ਕੀਤੀ, ਇਹ ਸਭ ਇਸ ਲਈ ਹੋਇਆ ਕਿਉਂ ਕਿ ਮੰਦਰ ਦੀ ਨੀਂਹ ਦਾ ਕਾਰਜ ਸੰਪੰਨ ਹੋ ਗਿਆ ਸੀ।
12 ਪਰ ਬਹੁਤ ਸਾਰੇ ਬਜ਼ੁਰਗ ਜਾਜਕ, ਲੇਵੀ ਅਤੇ ਘਰਾਣਿਆਂ ਦੇ ਆਗੂ ਰੋਣ ਲੱਗ ਪਏ ਕਿਉਂ ਕਿ ਇਨ੍ਹਾਂ ਨੇ ਪਹਿਲੇ ਮੰਦਰ ਨੂੰ ਵੀ ਵੇਖਿਆ ਹੋਇਆ ਸੀ। ਇਸ ਲਈ ਜਦੋਂ ਉਨ੍ਹਾਂ ਨੇ ਇਸ ਮੰਦਰ ਦੀਆਂ ਨੀਹਾਂ ਵੇਖੀਆਂ ਤਾਂ ਉਹ ਉੱਚੀ-ਉੱਚੀ ਰੋਣ ਲੱਗ ਪਏ। ਜਦ ਕਿ ਬਾਕੀ ਦੇ ਕੁਝ ਲੋਕ ਬੜੇ ਖੁਸ਼ ਸਨ ਅਤੇ ਸ਼ੋਰ ਮਚਾ ਰਹੇ ਸਨ। 13 ਦੂਰ ਤੀਕ ਆਵਾਜ਼ਾਂ ਸੁਣਾਈ ਦੇ ਰਹੀਆਂ ਸਨ। ਉਨ੍ਹਾਂ ਸਭਨਾਂ ਨੇ ਮਿਲ ਕੇ ਇੰਨਾ ਸ਼ੋਰ ਮਚਾਇਆ ਹੋਇਆ ਸੀ ਕਿ ਰੋਣ ਤੇ ਹੱਸਣ ਦੀਆਂ ਆਵਾਜ਼ ਵਿੱਚ ਭੇਦ ਕਰਨਾ ਔਖਾ ਸੀ।
ਮੰਦਰ ਦੇ ਪੁਨਰ ਨਿਰਮਾਣ ਦਾ ਵਿਰੋਧ
4 ਉੱਥੋਂ ਦੇ ਲੋਕ ਯਹੂਦਾਹ ਅਤੇ ਬਿਨਯਾਮੀਨ ਦੇ ਲੋਕਾਂ ਦੇ ਵਿਰੁੱਧ ਸਨ। ਜਦੋਂ ਉਨ੍ਹਾਂ ਵਿਰੋਧੀਆਂ ਨੂੰ ਪਤਾ ਲੱਗਾ ਕਿ ਉਹ ਲੋਕ ਜੋ ਦੇਸ਼ ਨਿਕਾਲੇ ਤੋਂ ਵਾਪਸ ਮੁੜੇ ਸਨ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਲਈ ਇੱਕ ਮੰਦਰ ਉਸਾਰ ਰਹੇ ਸਨ। ਤਾਂ ਇਹ ਵਿਰੋਧੀ ਜ਼ਰੂੱਬਾਬਲ ਅਤੇ ਉਸ ਦੇ ਘਰਾਣਿਆ ਦੇ ਮੁਖੀਆਂ ਕੋਲ ਆਏ ਅਤੇ ਕਿਹਾ, “ਸਾਨੂੰ ਵੀ ਇਸ ਨੂੰ ਉਸਾਰਨ ਵਿੱਚ ਤੁਹਾਡੀ ਮਦਦ ਕਰਨ ਦੇਵੋ ਕਿਉਂ ਕਿ ਤੁਹਾਡੇ ਵਾਂਗ ਅਸੀਂ ਵੀ ਤੁਹਾਡੇ ਪਰਮੇਸ਼ੁਰ ਦੀ ਸਹਾਇਤਾ ਲੋਚਦੇ ਹਾਂ ਅਤੇ ਅਸੀਂ ਅੱਸ਼ੂਰ ਦੇ ਪਾਤਸ਼ਾਹ, ਏਸਰ ਹਦਨ ਦੇ ਦਿਨਾਂ ਤੋਂ, ਬਲੀਆਂ ਚੜ੍ਹਾਉਂਦੇ ਆ ਰਹੇ ਹਾਂ, ਜੋ ਸਾਨੂੰ ਇੱਥੇ ਲਿਆਇਆ ਸੀ।”
3 ਪਰ ਜ਼ਰੂੱਬਾਬਲ, ਯੇਸ਼ੂਆ ਅਤੇ ਇਸਰਾਏਲ ਦੇ ਘਰਾਣਿਆਂ ਤੇ ਹੋਰ ਆਗੂਆਂ ਨੇ ਕਿਹਾ, “ਨਹੀਂ ਤੁਸੀਂ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਨਿਰਮਾਣ ਲਈ ਸਾਡੀ ਮਦਦ ਨਹੀਂ ਕਰ ਸੱਕਦੇ ਸਿਰਫ ਯਹੋਵਾਹ ਲਈ ਅਸੀਂ ਹੀ ਭਵਨ ਬਣਾ ਸੱਕਦੇ ਹਾਂ ਉਹ ਇਸਰਾਏਲ ਦਾ ਪਰਮੇਸ਼ੁਰ ਹੈ ਸਾਨੂੰ ਫਾਰਸ ਦੇ ਪਾਤਸ਼ਾਹ ਕੋਰਸ਼ ਦਾ ਇਹੀ ਹੁਕਮ ਹੈ।”
4 ਤਾਂ ਉਸ ਧਰਤੀ ਦੇ ਲੋਕਾਂ ਦਾ ਹੌਂਸਲਾ ਤੌੜ ਦਿੱਤਾ ਅਤੇ ਉਨ੍ਹਾਂ ਨੂੰ ਇਸਦੀ ਉਸਾਰੀ ਕਰਨ ਤੋਂ ਡਰਾ ਦਿੱਤਾ। 5 ਉਨ੍ਹਾਂ ਨੇ ਫਾਰਸ ਦੇ ਪਾਤਸ਼ਾਹ ਕੋਰਸ਼ ਦੇ ਦਿਨਾਂ ਤੋਂ ਲੈ ਕੇ ਦਾਰਾ ਦੇ ਫਾਰਸ ਦਾ ਪਾਤਸ਼ਾਹ ਬਨਣ ਤੀਕ ਉਨ੍ਹਾਂ ਦੀਆਂ ਵਿਉਂਤਾਂ ਨੂੰ ਤਬਾਹ ਕਰਨ ਲਈ ਸਰਕਾਰੀ ਸਲਾਹਕਾਰਾਂ ਨੂੰ ਉਨ੍ਹਾਂ ਦੇ ਖਿਲਾਫ਼ ਕੰਮ ਕਰਨ ਲਈ ਭਾੜੇ ਤੇ ਲਿਆ।
6 ਉਹ ਯਹੂਦੀਆਂ ਨੂੰ ਇਸ ਕਾਰਜ ਤੋਂ ਰੋਕਣ ਲਈ ਫਾਰਸ ਦੇ ਪਾਤਸ਼ਾਹ ਨੂੰ ਚਿੱਠੀਆਂ ਲਿਖਣ ਦੀ ਹੱਦ ਤੀਕ ਵੀ ਚੱਲੇ ਗਏ। ਅਹਸ਼ਵੇਰੋਸ਼ [a] ਦੇ ਸ਼ਾਸਨਕਾਲ ਵਿੱਚ ਉਸ ਦੇ ਸ਼ਾਸਨਕਾਲ ਦੇ ਸ਼ੁਰੂ ਵਿੱਚ, ਉਨ੍ਹਾਂ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦੇ ਵਿਰੁੱਧ ਚਿੱਠੀਆਂ ਲਿਖੀਆਂ।
ਯਰੂਸ਼ਲਮ ਦੇ ਪੁਨਰ ਨਿਰਮਾਣ ਦਾ ਵਿਰੋਧ
7 ਉਪਰੰਤ ਅਰਤਹਸ਼ਸ਼ਤਾ ਦੇ ਦਿਨਾਂ ਵਿੱਚ ਬਿਸ਼ਲਾਮ, ਮਿਬਰਦਾਬ, ਟਾਬਏਲ ਤੇ ਉਸ ਦੇ ਬਾਕੀ ਸਾਥੀਆਂ ਨੇ ਅਰਤਹਸ਼ਸ਼ਤਾ ਨੂੰ ਲਿਖਿਆ। ਇਹ ਚਿੱਠੀ ਅਰਾਮੀ ਲਿਖਾਈ ਵਿੱਚ ਲਿਖੀ ਗਈ ਸੀ ਅਤੇ ਅਰਾਮੀ ਵਿੱਚ ਅਨੁਵਾਦ ਕੀਤੀ ਹੋਈ ਸੀ।
8 ਰਹੂਮ ਰਾਜ ਮੰਤਰੀ ਅਤੇ ਸ਼ਿਮਸਈ ਸੱਕੱਤਰ ਨੇ ਯਰੂਸ਼ਲਮ ਦੇ ਲੋਕਾਂ ਦੇ ਵਿਰੁੱਧ ਚਿੱਠੀ ਲਿਖੀ। ਇਹ ਚਿੱਠੀ ਉਨ੍ਹਾਂ ਅਰਤਹਸ਼ਸ਼ਤਾ ਪਾਤਸ਼ਾਹ ਨੂੰ ਲਿਖੀ ਜੋ ਇਉਂ ਸੀ:
9 ਕਮਾਨ ਅਧਿਕਾਰੀ ਰਹੂਮ ਅਤੇ ਸ਼ਿਮਸਈ ਸੱਕੱਤਰ ਤੇ ਉਨ੍ਹਾਂ ਦੇ ਬਾਕੀ ਸਾਥੀਆਂ, ਨਿਆਂਕਾਰਾਂ ਅਤੇ ਟਰਪਲਾਈ, ਫਰਸ, ਅਰਕ, ਦੇ ਮਹੱਤਵਪੂਰਣ ਅਧਿਕਾਰੀਆਂ ਅਤੇ ਸੂਸਾ ਦੇ ਏਲਮਾਈ ਲੋਕਾਂ ਵੱਲੋਂ। 10 ਅਤੇ ਬਾਕੀ ਦੇ ਉਨ੍ਹਾਂ ਸਾਰੇ ਲੋਕਾਂ ਵੱਲੋਂ ਜਿਨ੍ਹਾਂ ਨੂੰ ਮਹਾਨ ਅਤੇ ਸ਼ਰੀਫ਼ ਆਸਨਪਰ ਦੁਆਰਾ ਸਾਮਰਿਯਾ ਸ਼ਹਿਰ ਦੇ ਪਾਰ ਅਤੇ ਦਰਿਆ ਦੇ ਦੂਸਰੇ ਪਾਸੇ ਤੇ ਹੋਰਨਾਂ ਥਾਵਾਂ ਤੇ, ਜੋ ਕਿ ਫ਼ਰਾਤ ਦਰਿਆ ਦੇ ਪੱਛਮ ਵਾਲੇ ਪਾਸੇ ਤੇ ਹੈ ਲਿਜਾਇਆ ਗਿਆ ਸੀ।
11 ਇਹ ਉਸ ਖਤ ਦੀ ਨਕਲ ਹੈ ਜੋ ਉਨ੍ਹਾਂ ਨੇ ਉਸ ਨੂੰ ਭੇਜੀ।
ਪਾਤਸ਼ਾਹ ਅਰਤਹਸ਼ਸ਼ਤਾ ਨੂੰ, ਤੁਹਾਡੇ ਸੇਵਕਾਂ ਵੱਲੋਂ, ਜੋ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਵੱਲ ਰਹਿੰਦੇ ਹਨ।
12 ਪਾਤਸ਼ਾਹ ਅਰਤਹਸ਼ਸ਼ਤਾ ਤੁਹਾਨੂੰ ਪਤਾ ਹੋਣਾ ਚਾਹੀਦਾ ਕਿ ਜਿਹੜੇ ਯਹੂਦੀ ਤੁਸੀਂ ਆਪਣੇ ਵੱਲੋਂ ਭੇਜੇ ਸਨ, ਇੱਥੇ ਪੁੱਜ ਗਏ ਹਨ। ਅਤੇ ਇਹ ਲੋਕ ਇੱਥੇ ਹੁਣ ਇਸ ਨਗਰ ਨੂੰ ਮੁੜ ਤੋਂ ਉਸਾਰਨਾ ਚਾਹੁੰਦੇ ਹਨ। ਉਸ ਸ਼ਹਿਰ ਦੇ ਲੋਕਾਂ ਨੇ ਹਮੇਸ਼ਾ ਦੂਜੇ ਪਾਤਸ਼ਾਹਾਂ ਦਾ ਵਿਰੋਧ ਕੀਤਾ ਹੈ। ਉਸ ਸ਼ਹਿਰ ਦੇ ਲੋਕ ਬਦ ਹਨ। ਅਤੇ ਹੁਣ ਉਨ੍ਹਾਂ ਨੇ ਨੀਹਾਂ ਪਾ ਦਿੱਤੀਆਂ ਹਨ ਅਤੇ ਕੰਧਾਂ ਉਸਾਰ ਰਹੇ ਹਨ।
13 ਅਤੇ ਪਾਤਸ਼ਾਹ, ਤੈਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ਕਿ ਜੇਕਰ ਸ਼ਹਿਰ ਦੁਬਾਰਾ ਉਸਾਰਿਆ ਗਿਆ ਅਤੇ ਇਸ ਦੀਆਂ ਕੰਧਾ ਪੂਰੀਆਂ ਕੀਤੀਆਂ ਗਈਆਂ ਤਾਂ ਇੱਥੋਂ ਦੇ ਲੋਕ ਆਪਣੇ ਕਰ, ਦਾਨ ਅਤੇ ਫ਼ਰਜ਼ੀ ਕਰ ਦੇਣੇ ਬੰਦ ਕਰ ਦੇਣਗੇ ਅਤੇ ਪਾਤਸ਼ਾਹ ਇਹ ਸਾਰੀ ਆਮਦਨੀ ਗੁਆ ਲਵੇਗਾ।
14 ਅਸੀਂ ਪਾਤਸ਼ਾਹ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਹੋਇਆ ਹੈ ਅਤੇ ਇਸ ਲਈ ਅਸੀਂ ਨਹੀਂ ਚਾਹੁੰਦੇ ਕਿ ਅਜਿਹਾ ਕੁਝ ਵੀ ਹੋਵੇ। ਇਸ ਲਈ ਅਸੀਂ ਇਹ ਚਿੱਠੀ ਪਾਤਸ਼ਾਹ ਨੂੰ ਸੂਚਨਾ ਦੇਣ ਲਈ ਭੇਜ ਰਹੇ ਹਾਂ।
15 ਪਾਤਸ਼ਾਹ ਅਰਤਹਸ਼ਸ਼ਤਾ, ਅਸੀਂ ਤੈਨੂੰ ਇਹ ਸਲਾਹ ਦਿੰਦੇ ਹਾਂ ਕਿ ਤੂੰ ਆਪਣੇ ਤੋਂ ਪਹਿਲਾਂ ਦੇ ਪਾਤਸ਼ਾਹਾਂ ਦੀਆਂ ਲਿਖਤਾਂ ਨੂੰ ਖੋਜ ਤਾਂ ਉਨ੍ਹਾਂ ਲਿਖਤਾਂ ਵਿੱਚ ਤੂੰ ਵੇਖੇਂਗਾ ਕਿ ਯਰੂਸ਼ਲਮ ਨੇ ਹਮੇਸ਼ਾ ਦੂਜੇ ਪਾਤਸ਼ਾਹਾਂ ਦਾ ਵਿਰੋਧ ਕੀਤਾ ਹੈ ਉਨ੍ਹਾਂ ਨੇ ਹਮੇਸ਼ਾ ਦੂਸਰੇ ਰਾਜਿਆਂ ਅਤੇ ਰਾਜਾਂ ਲਈ ਮੁਸੀਬਤ ਪਾਈ ਹੈ। ਪ੍ਰਾਚੀਨ ਸਮਿਆਂ ਤੋਂ ਉੱਥੇ ਦੰਗੇ ਫ਼ਸਾਦ ਹੁੰਦੇ ਰਹੇ ਹਨ। ਇਹ ਕਾਰਣ ਹੈ ਕਿ ਯਰੂਸ਼ਲਮ ਨੂੰ ਉਜਾੜ ਦਿੱਤਾ ਗਿਆ ਸੀ।
16 ਹੇ ਪਾਤਸ਼ਾਹ! ਅਸੀਂ ਤੁਹਾਨੂੰ ਇਹ ਵੀ ਸੂਚਿਤ ਕਰਨਾ ਚਾਹੁੰਦੇ ਹਾਂ ਕਿ ਜੇਕਰ ਇਸ ਨਗਰ ਨੂੰ ਅਤੇ ਇਸਦੀਆਂ ਕੰਧਾ ਨੂੰ ਮੁੜ ਬਣਾਇਆ ਗਿਆ ਤਾਂ ਤੁਸੀਂ ਦਰਿਆਓ ਪਾਰ ਦੇ ਪੱਛਮੀ ਹਿੱਸੇ ਤੋਂ ਆਪਣਾ ਕਬਜ਼ਾ ਤੇ ਹਕੂਮਤ ਗੁਆ ਬੈਠੋਗੇ।
17 ਤਦ ਅਰਤਹਸ਼ਸ਼ਤਾ ਪਾਤਸ਼ਾਹ ਨੇ ਰਹੂਮ, ਕਮਾਨ ਅਧਿਕਾਰੀ,
ਸ਼ਿਮਸਈ ਸੱਕੱਤਰ ਅਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਇੱਕ ਜਵਾਬ ਭੇਜਿਆ, ਜੋ ਸਾਮਰਿਯਾ ਦੇ ਸ਼ਹਿਰ ਅਤੇ ਫ਼ਰਾਤ ਦਰਿਆ ਦੇ ਪੱਛਮੀ ਸਥਾਨਾਂ ਤੇ ਰਹਿੰਦੇ ਸਨ।
ਸਲਾਮ!
18 ਜਿਹੜੀ ਚਿੱਠੀ ਤੁਸੀਂ ਮੈਨੂੰ ਭੇਜੀ ਉਸਦਾ ਤਰਜਮਾ ਕਰਕੇ ਮੇਰੇ ਸਾਹਮਣੇ ਪੜੀ ਗਈ ਹੈ। 19 ਮੈਂ ਆਪਣੇ ਤੋਂ ਪਹਿਲੇ ਪਾਤਸ਼ਾਹ ਦੀਆਂ ਲਿਖੇਤਾਂ ਦੀ ਖੋਜ ਪੜਤਾਲ ਕਰਨ ਦਾ ਹੁਕਮ ਦਿੱਤਾ ਤਾਂ ਜੋ ਲਿਖਤਾਂ ਪ੍ਰਪਾਤ ਹੋਈਆਂ ਉਸ ਤੋਂ ਇਹ ਪਤਾ ਲੱਗਾ ਕਿ ਯਰੂਸ਼ਲਮ ਦੇ ਵਿਰੋਧ ਦਾ ਇੱਕ ਲੰਬਾ ਇਤਹਾਸ ਹੈ ਜੋ ਕਿ ਪਾਤਸ਼ਾਹ ਦੇ ਵਿਰੋਧ ਵਿੱਚ ਹੈ ਯਰੂਸ਼ਲਮ ਅਜਿਹਾ ਥਾਂ ਹੈ ਜਿੱਥੇ ਵਿਰੋਧ-ਰੋਹ ਤੇ ਫਸਾਦ ਅਕਸਰ ਹੁੰਦੇ ਆਏ ਹਨ। 20 ਅਤੇ ਯਰੂਸ਼ਲਮ ਵਿੱਚ ਸ਼ਕਤੀ ਸਾਲੀ ਪਾਤਸ਼ਾਹ ਵੀ ਹੋਏ ਸਨ ਜਿਨ੍ਹਾਂ ਨੇ ਦਰਿਆ ਦੇ ਪੱਛਮੀ ਪਾਸੇ ਦੇ ਸਾਰੇ ਦੇਸਾਂ ਉੱਪਰ ਰਾਜ ਕੀਤਾ ਸੀ। ਇਨ੍ਹਾਂ ਪਾਤਸ਼ਾਹਾਂ ਨੂੰ ਕਰ, ਦਾਨ ਅਤੇ ਫਰਜ਼ੀ ਕਰ ਦਿੱਤੇ ਜਾਂਦੇ ਸਨ।
21 ਹੁਣ ਇਸ ਲਈ ਤੁਸੀ ਹੁਕਮ ਦੇਵੋ ਕਿ ਇਹ ਲੋਕ ਕੰਮ ਬੰਦ ਕਰਨ ਅਤੇ ਜਦ ਤੀਕ ਮੇਰੇ ਵੱਲੋਂ ਆਗਿਆ ਨਾ ਮਿਲੇ ਇਹ ਸ਼ਹਿਰ ਨਾ ਬਣੇ। 22 ਇਸ ਮਾਮਲੇ ਵਿੱਚ ਆਪਣੇ ਕੰਮ ਦੀ ਲਾਪਰਵਾਹੀ ਨਾ ਕਰਨ ਵਿੱਚ ਸਤਰਕ ਰਹਿਣਾ। ਤਾਂ ਜੋ ਰਾਜ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ।
23 ਜਦ ਅਰਤਹਸ਼ਸ਼ਤਾ ਪਾਤਸ਼ਾਹ ਦੀ ਚਿੱਠੀ ਦੀ ਨਕਲ ਰਹੂਮ ਅਤੇ ਸ਼ਿਮਸਈ ਸੱਕੱਤਰ ਅਤੇ ਉਨ੍ਹਾਂ ਦੇ ਸਾਥੀਆਂ ਦੇ ਅੱਗੇ ਪੜੀ ਗਈ, ਤਾਂ ਉਹ ਛੇਤੀ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਗਏ ਅਤੇ ਜ਼ਬਰਦਸਤੀ ਉਨ੍ਹਾਂ ਨੂੰ ਕੰਮ ਤੋਂ ਰੋਕ ਦਿੱਤਾ।
ਮੰਦਰ ਦੇ ਕੰਮ ਦਾ ਰੁਕਣਾ
24 ਤਦ ਪਰਮੇਸ਼ੁਰ ਦੇ ਮੰਦਰ ਦਾ ਜੋ ਯਰੂਸ਼ਲਮ ਵਿੱਚ ਸੀ, ਕੰਮ ਰੋਕ ਦਿੱਤਾ ਗਿਆ ਅਤੇ ਫਾਰਸ ਦੇ ਪਾਤਸ਼ਾਹ ਫਾਰਸ ਦੇ ਰਾਜ ਦੇ ਦੂਜੇ ਵਰ੍ਹੇ ਤੀਕ ਇਹ ਕੰਮ ਰੁਕਿਆ ਰਿਹਾ।
5 ਉਸ ਵਕਤ, ਹੱਗਈ ਅਤੇ ਇੱਦੋ ਦਾ ਪੁੱਤਰ ਜ਼ਕਰਯਾਹ ਨਬੀ ਇਸਰਾਏਲ ਦੇ ਪਰਮੇਸ਼ੁਰ ਦੇ ਨਾਂ ਤੇ ਭਵਿੱਖਬਾਣੀ ਕਰਨ ਲੱਗੇ ਜੋ ਕਿ ਉਨ੍ਹਾਂ ਦੇ ਉੱਪਰ ਸੀ। ਅਤੇ ਉਨ੍ਹਾਂ ਨੇ ਉਨ੍ਹਾਂ ਯਹੂਦੀਆਂ ਨੂੰ ਉਤਸਾਹਿਤ ਕੀਤਾ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਸਨ। 2 ਤਦ ਸ਼ਮਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਯਸਾਦਾਕ ਦਾ ਪੁੱਤਰ ਯੇਸ਼ੂਆ ਉੱਠੇ ਅਤੇ ਮੰਦਰ ਨੂੰ ਜੋ ਯਰੂਸ਼ਲਮ ਵਿੱਚ ਸੀ, ਬਨਾਉਣ ਲੱਗੇ। ਪਰਮੇਸ਼ੁਰ ਦੇ ਸਾਰੇ ਨਬੀਆਂ ਨੇ ਉਨ੍ਹਾਂ ਨੂੰ ਸਹਾਰਾ ਦਿੱਤਾ। 3 ਉਸ ਵਕਤ, ਫਰਾਤ ਦਰਿਆ ਦੇ ਪੱਛਮੀ ਇਲਾਕੇ ਦਾ ਰਾਜਪਾਲ ਤਤਨਈ, ਸਬਰ ਬੋਜ਼ਨਈ ਅਤੇ ਉਨ੍ਹਾਂ ਦੇ ਸਾਬੀ ਉਨ੍ਹਾਂ ਦੇ ਕੋਲ ਆ ਕੇ ਆਖਣ ਲੱਗੇ ਕਿ ਤੁਸੀਂ ਕਿਸ ਦੀ ਆਗਿਆ ਨਾਲ ਇਸ ਮੰਦਰ ਨੂੰ ਉਸਾਰਨਾ ਅਤੇ ਇਸਦੀ ਇਸ ਕੰਧ ਨੂੰ ਖਤਮ ਕਰਨਾ ਸ਼ੁਰੂ ਕੀਤਾ ਹੈ? 4 ਉਨ੍ਹਾਂ ਨੇ ਉਨ੍ਹਾਂ ਨੂੰ ਇਹ ਵੀ ਪੁੱਛਿਆ, “ਜਿਹੜੇ ਇਸ ਮੰਦਰ ਦਾ ਨਿਰਮਾਣ ਕਰ ਰਹੇ ਹਨ ਉੱਨ੍ਹਾਂ ਲੋਕਾਂ ਦੇ ਕੀ ਨਾਂ ਹਨ?”
5 ਪਰ ਦੇ ਪਰਮੇਸ਼ੁਰ ਦੀ ਨਿਗਾਹ ਉਨ੍ਹਾਂ ਯਹੂਦੀ ਆਗੂਆਂ ਉੱਪਰ ਸੀ ਅਤੇ ਇਮਾਰਤਕਾਰਾਂ ਨੇ ਇਮਾਰਤ ਬਨਾਉਣੀ ਤਦ ਤੀਕ ਨਾ ਛੱਡੀ ਜਦ ਤੀਕ ਇਹ ਖਬਰ ਦਾਰਾ ਪਾਤਸ਼ਾਹ ਤੀਕ ਨਾ ਪਹੁੰਚੀ। ਉਹ ਤਦ ਤੀਕ ਕੰਮ ਕਰਦੇ ਰਹੇ ਜਦ ਤੀਕ ਪਾਤਸ਼ਾਹ ਨੇ ਆਪਣਾ ਜਵਾਬ ਚਿੱਠੀ ਰਾਹੀਂ ਨਾ ਭੇਜਿਆ।
6 ਫਰਾਤ ਦਰਿਆ ਦੇ ਪੱਛਮੀ ਪਾਸੇ ਦਾ ਹਾਕਮ ਤਤਨਈ, ਸ਼ਬਰ ਬੇਜ਼ਨਈ ਅਤੇ ਉਸ ਦੇ ਸਹਿਯੋਗੀਆਂ ਨੇ, ਜੋ ਦਰਿਆ ਤੋਂ ਪਾਰ ਦੀ ਧਰਤੀ ਦੇ ਨਿਰੀਖਕ ਸਨ, ਦਾਰਾ ਪਾਤਸ਼ਾਹ ਨੂੰ ਚਿੱਠੀ ਦੀ ਨਕਲ ਭੇਜੀ। 7 ਉਸ ਚਿੱਠੀ ਦੀ ਨਕਲ ਇਉਂ ਸੀ:
ਪਾਤਸ਼ਾਹ ਦਾਰਾ ਨੂੰ ਸਲਾਮ!
8 ਹੇ ਪਾਤਸ਼ਾਹ! ਤੈਨੂੰ ਪਤਾ ਹੋਵੇ ਕਿ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਨ ਪਰਮੇਸ਼ੁਰ ਦੇ ਮੰਦਰ ਵਿੱਚ ਗਏ। ਯਹੂਦਾਹ ਦੇ ਲੋਕ ਉਸ ਮੰਦਰ ਨੂੰ ਵੱਡੇ ਪੱਥਰ ਨਾਲ ਬਣਾ ਰਹੇ ਹਨ। ਉਹ ਕੰਧਾਂ ਵਿੱਚ ਲੱਕੜ ਦੀਆਂ ਵੱਡੀਆਂ ਸ਼ਤੀਰਾਂ ਪਾ ਲੱਗਾ ਰਹੇ ਹਨ। ਉਹ ਲੋਕ ਬੜੀ ਮਿਹਨਤ ਨਾਲ ਅਤੇ ਜਲਦੀ ਕੰਮ ਕਰ ਰਹੇ ਹਨ, ਇਹ ਬਹੁਤ ਜਲਦੀ ਪੂਰਾ ਹੋ ਜਾਵੇਗਾ।
9 ਜਿਹੜੇ ਕੰਮ ਉਹ ਕਰ ਰਹੇ ਹਨ ਉਸ ਬਾਬਤ ਅਸੀਂ ਉਨ੍ਹਾਂ ਦੇ ਆਗੂਆਂ ਨੂੰ ਕੁਝ ਸਵਾਲ ਕੀਤੇ। ਅਸੀਂ ਉਨ੍ਹਾਂ ਨੂੰ ਪੁੱਛਿਆ, “ਕਿਸਨੇ ਤੁਹਾਨੂੰ ਇਹ ਮੰਦਰ ਉਸਾਰਨ ਅਤੇ ਇਸਦੀ ਕੰਧ ਨੂੰ ਫਿਰ ਤੋਂ ਬਨਾਉਣ ਦੀ ਆਗਿਆ ਦਿੱਤੀ ਹੈ?” 10 ਅਸੀਂ ਉਨ੍ਹਾਂ ਕੋਲੋਂ ਉਨ੍ਹਾਂ ਦੇ ਨਾਵਾਂ ਬਾਰੇ ਵੀ ਪੁੱਛਿਆ। ਅਸੀਂ ਉਨ੍ਹਾਂ ਦੇ ਆਗੂਆਂ ਦੇ ਨਾਓ ਵੀ ਲਿਖਣਾ ਚਾਹੁੰਦੇ ਸੀ ਤਾਂ ਜੋ ਤੁਹਾਨੂੰ ਪਤਾ ਲੱਗ ਜਾਵੇ ਕਿ ਉਹ ਕਿਹੜੇ ਮਨੁੱਖ ਹਨ?
11 ਜਿਹੜਾ ਜਵਾਬ ਉਨ੍ਹਾਂ ਸਾਨੂੰ ਦਿੱਤਾ ਉਹ ਇਸ ਤਰ੍ਹਾਂ ਹੈ:
“ਅਸੀਂ ਧਰਤੀ ਅਤੇ ਅਕਾਸ਼ ਦੇ ਪਰਮੇਸ਼ੁਰ ਦੇ ਦਾਸ ਹਾਂ। ਅਸੀਂ ਉਹ ਮੰਦਰ ਬਣਾ ਰਹੇ ਹਾਂ ਜਿਸ ਨੂੰ ਇਸਰਾਏਲ ਦੇ ਇੱਕ ਮਹਾਨ ਪਾਤਸ਼ਾਹ ਨੇ ਬਹੁਤ ਪਹਿਲਾਂ ਬਣਾਇਆ ਸੀ। 12 ਪਰ ਸਾਡੇ ਪੁਰਖਿਆਂ ਨੇ ਅਕਾਸ਼ ਦੇ ਪਰਮੇਸ਼ੁਰ ਨੂੰ ਕ੍ਰੋਧਿਤ ਕਰ ਦਿੱਤਾ। ਇਸ ਲਈ ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਬਾਬਲ ਦੇ ਕਸਦੀ ਪਾਤਸ਼ਾਹ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤਾ। ਤਦ ਨਬੂਕਦਨੱਸਰ ਨੇ ਇਸ ਮੰਦਰ ਨੂੰ ਨਸ਼ਟ ਕਰ ਦਿੱਤਾ। ਅਤੇ ਇੱਥੋਂ ਦੇ ਲੋਕਾਂ ਨੂੰ ਜ਼ਬਰਦਸਤੀ ਕੈਦੀ ਬਣਾ ਕੇ ਬਾਬਲ ਨੂੰ ਲੈ ਗਿਆ। 13 ਪਰ ਬਾਬਲ ਦੇ ਪਾਤਸ਼ਾਹ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦਾ ਮੰਦਰ ਮੁੜ ਬਨਾਉਣ ਦਾ ਹੁਕਮ ਦਿੱਤਾ। 14 ਪਾਤਸ਼ਾਹ ਕੋਰਸ਼ ਨੇ ਬਾਬਲ ਵਿੱਚਲੇ ਆਪਣੇ ਝੂਠੇ ਦੇਵਤਿਆਂ ਦੇ ਮੰਦਰ ਵਿੱਚੋਂ ਸੋਨਾ ਅਤੇ ਚਾਂਦੀ ਕੱਢੇ ਜਿਸ ਨੂੰ ਨਬੂਕਦਨੱਸਰ ਯਰੂਸ਼ਲਮ ਦੇ ਮੰਦਰ ਵਿੱਚੋਂ ਕੱਢ ਕੇ ਬਾਬਲ ਦੇ ਮੰਦਰ ਵਿੱਚ ਲੈ ਆਇਆ ਸੀ। ਪਾਤਸ਼ਾਹ ਕੋਰਸ਼ ਨੇ ਇਨ੍ਹਾਂ ਡਾਕਿਆਂ ਨੂੰ ਸ਼ੇਸਬੱਸਰ ਨਾਂ ਦੇ ਇੱਕ ਆਦਮੀ ਨੂੰ ਦੇ ਦਿੱਤੇ ਜਿਸ ਨੂੰ ਉਸ ਦੇ ਰਾਜਪਾਲ ਹੋਣ ਲਈ ਚੁਣਿਆ ਸੀ।”
15 ਤਦ ਕੋਰਸ਼ ਨੇ ਸ਼ੇਸਬੱਸਰ ਨੂੰ ਆਖਿਆ, “ਤੂੰ ਇਨ੍ਹਾਂ ਭਾਂਡਿਆਂ ਨੂੰ ਲੈ ਅਤੇ ਜਾਹ ਅਤੇ ਜਾ ਕੇ ਇਨ੍ਹਾਂ ਨੂੰ ਯਰੂਸ਼ਲਮ ਦੇ ਮੰਦਰ ਵਿੱਚ ਰੱਖ ਅਤੇ ਉਸ ਥਾਂ ਤੇ ਪਰਮੇਸ਼ੁਰ ਦਾ ਮੰਦਰ ਬਣਾਇਆ ਜਾਵੇਂ।”
16 ਫ਼ੇਰ ਸ਼ੇਸਬੱਸਰ ਨੇ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਮੰਦਰ ਦੀ ਨੀਂਹ ਧਰੀ। ਉਸ ਵਕਤ ਤੋਂ ਹੁਣ ਤੀਕ ਇਹ ਬਣ ਰਿਹਾ ਹੈ ਅਤੇ ਅੱਜ ਤੀਕ ਮੁਕੰਮਲ ਨਹੀਂ ਹੋਇਆ।
17 ਇਸ ਲਈ ਹੁਣ, ਜੇਕਰ ਪਾਤਸ਼ਾਹ ਠੀਕ ਸਮਝਣ ਤਾਂ ਪਾਤਸ਼ਾਹ ਦੇ ਦਫਤਰੀ ਲਿਖਤਾਂ ਵਿੱਚ ਜੋ ਕਿ ਬਾਬਲ ਵਿੱਚ ਹਨ ਪੜਤਾਲ ਕੀਤੀ ਜਾਵੇ ਕਿ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦੇ ਇਸ ਮੰਦਰ ਨੂੰ ਯਰੂਸ਼ਲਮ ਵਿੱਚ ਬਨਾਉਣ ਦੀ ਆਗਿਆ ਦਿੱਤੀ ਸੀ ਜਾਂ ਨਹੀਂ। ਫਿਰ ਸ੍ਰੀ ਮਾਨ ਕਿਰਪਾ ਕਰਕੇ ਸਾਨੂੰ ਦੋਸ਼ੀ ਕੀ ਤੂੰ ਇਸ ਬਾਰੇ ਕੀ ਫ਼ੈਸਲਾ ਕੀਤਾ
2010 by World Bible Translation Center